Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਫੌਜ ਦੇ ਕਰਨਲ 'ਤੇ ਹਮਲੇ ਦੇ ਮਾਮਲੇ ਵਿੱਚ ਨਿਆਂ ਦਾ ਭਰੋਸਾ ਦਿੱਤਾ

ਐਸਆਈਟੀ ਬਣਾਈ ਗਈ

Raj Kumar Chabbewal, Dr Raj Kumar Chabbewal, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਹੁਸ਼ਿਆਰਪੁਰ , 22 Mar 2025

Last updated on: Mar 22, 2025, 18:30 IST

ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਜ਼ਿਲ੍ਹੇ ਦੇ ਸਾਬਕਾ ਸੈਨਿਕਾਂ ਨੂੰ ਕੁਝ ਦਿਨ ਪਹਿਲਾਂ ਪਟਿਆਲਾ ਵਿਖੇ ਭਾਰਤੀ ਫੌਜ ਦੇ ਕਰਨਲ ਅਤੇ ਉਨ੍ਹਾਂ ਦੇ ਪੁੱਤਰ 'ਤੇ ਹੋਏ ਹਮਲੇ ਦੇ ਮਾਮਲੇ ਵਿੱਚ ਹਰ ਹਾਲ ਨਿਆਂ ਦਾ ਭਰੋਸਾ ਦਿੱਤਾ। ਅੱਜ ਇੱਥੇ ਜ਼ਿਲ੍ਹੇ ਦੇ ਸਾਬਕਾ ਸੈਨਿਕਾਂ ਦੇ ਇੱਕ ਵਫ਼ਦ ਨੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨਾਲ ਮੁਲਾਕਾਤ ਕੀਤੀ ਅਤੇ ਕਰਨਲ 'ਤੇ ਹੋਏ ਹਮਲੇ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਮੁਲਾਜ਼ਮਾਂ  ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਲਈ ਇੱਕ ਮੰਗ ਪੱਤਰ ਸੌਂਪਿਆ।

ਫੌਜ ਦੇ ਵਡਮੁੱਲੇ ਯੋਗਦਾਨ ਦਾ ਜ਼ਿਕਰ ਕਰਦਿਆਂ ਸੰਸਦ ਮੈਂਬਰ ਨੇ ਕਿਹਾ ਕਿ  ਸਮੁੱਚਾ ਦੇਸ਼ ਸਾਡੀਆਂ ਬਹਾਦਰ ਫੌਜਾਂ ਅਤੇ ਦੇਸ਼ ਪ੍ਰਤੀ ਉਨਾਂ ਦੇ ਅਡੋਲ ਜਜ਼ਬੇ ਨੂੰ ਦਿਲੋਂ ਸਲਾਮ ਕਰਦਾ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਅਜਿਹੇ ਮਾਮਲਿਆਂ ‘ਤੇ ਜ਼ੀਰੋ-ਟਾਲਰੈਂਸ ਰੱਖਦੀ ਹੈ। 

ਉਨਾਂ ਨੇ ਇਸ ਮੰਦਭਾਗੀ ਘਟਨਾ ‘ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਅਤੇ ਭਰੋਸਾ ਦਿੱਤਾ ਕਿ ਲੋੜੀਂਦੀ ਕਾਰਵਾਈ ਆਰੰਭ ਦਿੱਤੀ ਗਈ ਹੈ ਅਤੇ ਜਾਂਚ ਨੂੰ ਤਰਕਪੂਰਨ ਸਿੱਟੇ ‘ਤੇ ਲਿਜਾਣ ਲਈ ਇੱਕ ਉੱਚ ਪੱਧਰੀ ਐਸ.ਆਈ.ਟੀ. ਬਣਾਈ ਗਈ ਹੈ। ਡਾ. ਚੱਬੇਵਾਲ ਨੇ ਇਹ ਵੀ ਦੱਸਿਆ ਕਿ ਏ.ਡੀ.ਜੀ.ਪੀ. ਪੱਧਰ ਦੇ ਅਧਿਕਾਰੀ ਦੀ ਅਗਵਾਈ ਹੇਠ ਉੱਚ ਪੱਧਰੀ ਜਾਂਚ ਟੀਮ ਰੋਜ਼ਾਨਾ ਜਾਂਚ ਕਰੇਗੀ ਤਾਂ ਜੋ ਕਾਨੂੰਨ ਅਨੁਸਾਰ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਡਾ. ਚੱਬੇਵਾਲ ਨੇ ਦੱਸਿਆ ਕਿ ਘਟਨਾ ਵਿੱਚ ਸ਼ਾਮਲ ਸਾਰੇ 12 ਪੁਲਿਸ ਅਧਿਕਾਰੀਆਂ ਨੂੰ ਪਹਿਲਾਂ ਹੀ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਵਿਭਾਗੀ ਕਾਰਵਾਈ ਸ਼ੁਰੂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਨਾਂ ਸਾਰੇ ਅਧਿਕਾਰੀਆਂ ਦਾ ਜ਼ਿਲੇ ਤੋਂ ਬਾਹਰ ਤਬਾਦਲਾ ਕੀਤਾ ਜਾ ਰਿਹਾ ਹੈ ਤਾਂ ਜੋ ਇਨਸਾਫ ਯਕੀਨੀ ਬਣਾਇਆ ਜਾ ਸਕੇ। ਵਫ਼ਦ ਦੇ ਮੈਂਬਰਾਂ ਵਿੱਚ ਲੈਫਟੀਨੈਂਟ ਜਨਰਲ (ਸੇਵਾਮੁਕਤ) ਵੀ.ਐਸ.ਐਮ. ਜੇ.ਐਸ. ਢਿੱਲੋਂ, ਪ੍ਰਧਾਨ ਕੈਪਟਨ ਜਤਿੰਦਰ ਸਿੰਘ, ਕਰਨਲ ਮਾਲਾਸੂ ਸਿੰਘ, ਕਰਨਲ ਡੀ.ਜੇ.ਐਸ. ਪਟਿਆਲ, ਕਰਨਲ ਪੀ.ਐਸ. ਮਨਹਾਸ ਸ਼ਾਮਲ ਸਨ। ਕਰਨਲ ਐਮ.ਜੀ. ਆਹਲੂਵਾਲੀਆ, ਕਰਨਲ ਕਰਨ ਸਿੰਘ, ਆਰ.ਪੀ.ਓ. ਪ੍ਰਦੀਪ ਕੁਮਾਰ, ਸੁਰਿੰਦਰ ਸ਼ਰਮਾ ਵੀ ਇਸ ਮੌਕੇ ਮੌਜੂਦ ਸਨ ।

 

Tags: Raj Kumar Chabbewal , Dr Raj Kumar Chabbewal , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD