Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਗੁਰਦੁਆਰਾ ਅਕਾਲ ਆਸ਼ਰਮ ਸੋਹਾਣਾ ਵਿਖੇ 28 ਤੋਂ 30 ਮਾਰਚ ਤੱਕ ਹੋਵੇਗਾ ਸਾਲਾਨਾ ਗੁਰਮਤਿ ਸਮਾਗਮ

ਭਾਈ ਸਾਹਿਬ ਖੰਨੇ ਵਾਲਿਆਂ ਦੀ ਯਾਦ 'ਚ ਕਰਵਾਏ ਜਾ ਰਹੇ ਸਾਲਾਨਾ ਗੁਰਮਤਿ ਸਮਾਗਮ ਦੇਸ਼ ਵਿਦੇਸ਼ ਤੋਂ ਪਹੁੰਚ ਰਹੀਆਂ ਸੰਗਤਾਂ

Religious, Gurdwara Gurshabad Parkash Akal Ashram Sohana, Bhai Davinder Singh Khalsa, Sri Guru Harkrishan Sahib Charitable Trust

Web Admin

Web Admin

5 Dariya News

ਮੋਹਾਲੀ , 22 Mar 2025

Last updated on: Mar 24, 2025, 11:25 IST

ਚੈਰੀਟੇਬਲ ਟਰੱਸਟ' ਦੇ ਟਰੱਸਟੀ ਗੁਰਮੀਤ ਸਿੰਘ ਨੇ ਦੱਸਿਆਂ ਮਾਨਵਤਾ ਦੀ ਸੇਵਾ ਲਈ ਜੋ ਕਾਰਜ ਭਾਈ ਜਸਵੀਰ ਸਿੰਘ ਖ਼ਾਲਸਾ ਖੰਨੇ ਵਾਲਿਆਂ ਨੇ ਆਰੰਭ ਕੀਤਾ ਸੀ ਉਸ ਤੇ ਚਲਦੇ ਹੋਏ ਸੋਹਾਣਾ ਹਸਪਤਾਲ ਵੱਡੇ ਪੱਧਰ ਤੇ ਲੋਕਾਂ ਦੀ ਸੇਵਾ ਕਰ ਰਿਹਾ ਹੈ। 

ਉਨ੍ਹਾਂ ਦੱਸਿਆਂ ਕਿ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ ਵਿਖੇ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲੇ ਅਤੇ ਪੰਥ ਰਤਨ ਭਾਈ ਜਸਵੀਰ ਸਿੰਘ ਜੀ ਖ਼ਾਲਸਾ ਖੰਨੇ ਵਾਲਿਆਂ ਦੀ ਯਾਦ 'ਚ 28-29-30 ਮਾਰਚ ਨੂੰ ਕਰਵਾਏ ਜਾ ਰਹੇ ਮਹਾਨ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਸ ਸਮਾਗਮ ਨਾਲ ਸਬੰਧਿਤ ਧਾਰਮਿਕ ਸਮਾਗਮ ਸ਼ਾਮ ਪੰਜ ਵਜੇ ਸ਼ੁਰੂ ਹੋ ਕੇ ਰਾਤ 10.00 ਵਜੇ ਤਕ ਚੱਲੇਗਾ, ਜਿਸ 'ਚ ਪੰਥ ਦੇ ਪ੍ਰਸਿੱਧ ਰਾਗੀ ਅਤੇ ਢਾਡੀਆਂ ਤੋਂ ਇਲਾਵਾ ਕਥਾ ਵਾਚਕ ਸੰਗਤਾਂ ਨੂੰ ਪਵਿੱਤਰ ਗੁਰਬਾਣੀ ਨਾਲ ਜੋੜਨਗੇ।  

ਭਾਈ ਦਵਿੰਦਰ ਸਿੰਘ ਖ਼ਾਲਸਾ ਨੇ  ਜਾਣਕਾਰੀ ਸਾਂਝੀ ਕਰਦੇ ਹੋਏ  ਦੱਸਿਆਂ ਕਿ ਇਸ ਧਾਰਮਿਕ ਸਮਾਗਮ ਵਿਚ ਦੇਸ਼-ਵਿਦੇਸ਼ ਤੋਂ ਸਿੱਖ ਪੰਥ ਨਾਲ ਜੁੜੀਆਂ ਪ੍ਰਸਿੱਧ ਵਿਦਵਾਨ ਹਸਤੀਆਂ ਵੱਡੀ ਗਿਣਤੀ ਵਿਚ ਸ਼ਿਰਕਤ ਕਰ ਰਹੀਆਂ ਹਨ। ਇਸ ਦੇ ਨਾਲ ਹੀ ਤਿੰਨ ਦਿਨਾਂ ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਜੀ, ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਖ਼ਾਸ ਤੌਰ ਤੇ ਹਾਜ਼ਰੀ ਭਰਨਗੇ। 

ਇਸ ਦੇ ਇਲਾਵਾ 28 ਮਾਰਚ ਨੂੰ ਭਾਈ ਹਰਜਿੰਦਰ ਸਿੰਘ, ਭਾਈ ਮਹਿੰਦਰਪਾਲ ਸਿੰਘ, ਬੀਬੀ ਬਲਜਿੰਦਰ ਕੌਰ ਖਡੂਰ ਸਾਹਿਬ, ਭੈਣ ਰਵਿੰਦਰ ਕੌਰ, ਭਾਈ ਸਾਹਿਬ ਭਾਈ ਦਵਿੰਦਰ ਸਿੰਘ ਜੀ ਖ਼ਾਲਸਾ ਅਤੇ ਭਾਈ ਮਨਪ੍ਰੀਤ ਸਿੰਘ ਕਾਨਪੁਰੀ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕਰਨਗੇ।

ਜਦ ਕਿ 29 ਮਾਰਚ ਨੂੰ ਬੀਬੀ ਹਰਨੂਰ ਕੌਰ, ਬੀਬੀ ਜਸਪ੍ਰੀਤ ਕੌਰ, ਭਾਈ ਮਨਿੰਦਰ ਸਿੰਘ ਰਬਾਬੀ, ਭਾਈ ਜਗਜੀਤ ਸਿੰਘ, ਭਾਈ ਸਤਨਾਮ ਸਿੰਘ ਕੋਹਾੜਕਾ, ਸਿੰਘ ਸਾਹਿਬ ਗਿਆਨ ਹਰਪਾਲ ਸਿੰਘ, ਬੀਬੀ ਮਨੂੰਪ੍ਰਿਆ ਕੌਰ, ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਭਾਈ ਜਗਤਾਰ ਸਿੰਘ ਖ਼ਾਲਸਾ, ਭਾਈ ਦਵਿੰਦਰ ਸਿੰਘ ਸੋਢੀ, ਭਾਈ ਗੁਰਭੇਜ ਸਿੰਘ, ਭਾਈ ਗੁਰਦਿੱਤ ਸਿੰਘ, ਭੈਣ ਰਵਿੰਦਰ ਕੌਰ, ਭਾਈ ਸਾਹਿਬ ਭਾਈ ਦਵਿੰਦਰ ਸਿੰਘ ਖ਼ਾਲਸਾ ਅਤੇ ਭਾਈ ਤਰਨਵੀਰ ਸਿੰਘ ਜੀ ਰੱਬੀ ਕੀਰਤਨ ਕਰਨਗੇ।

ਅਖੀਰਲੇ ਦਿਨ ਬੀਬੀ ਮਨਦੀਪ ਕੌਰ ਖ਼ਾਲਸਾ, ਭਾਈ ਇੰਦਰਪ੍ਰੀਤ ਸਿੰਘ ਸੋਹਾਣਾ ਵਾਲੇ, ਬੀਬੀ ਮਲਕੀਤ ਕੌਰ ਹਨੂਮਾਨਗੜ੍ਹ ਵਾਲੇ, ਬਾਈ ਪ੍ਰਦੀਪ ਸਿੰਘ, ਐਜ਼ੂਕੇਟ ਪੰਜਾਬ ਪ੍ਰੋਜੈਕਟ ਦਾ ਜਥਾ, ਸਿੰਘ ਸਾਹਿਬ ਗਿਆਨ ਸੁਲਤਾਨ ਸਿੰਘ, ਭਾਈ ਦਵਿੰਦਰ ਸਿੰਘ ਦਿੱਲੀ ਵਾਲੇ, ਸੀ ਸਾਹਿਬ ਗਿਆਨੀ ਰਣਜੀਤ ਸਿੰਘ ਹੈੱਡ ਗ੍ਰੰਥੀ ਗੁ. ਬੰਗਲਾ ਸਾਹਿਬ ਦਿੱਲੀ, ਭਾਈ ਸੁਰਿੰਦਰ ਸਿੰਘ, ਗਿਆਨੀ ਜਸਵੰਤ ਸਿੰਘ ਪਰਵਾਨਾ, ਬਾਈ ਅਰਸ਼ਦੀਪ ਸਿੰਘ ਲੁਧਿਆਣਾ ਵਾਲੇ, ਗਿਆਨੀ ਚਰਨਜੀਤ ਸਿੰਘ , ਬਾਈ ਗੁਰਸ਼ਰਨ ਸਿੰਘ ਲੁਧਿਆਣਾ ਵਾਲੇ, ਗਿਆਨੀ ਜੋਗਿੰਦਰ ਸਿੰਘ ਜੀ, ਭੈਣ ਰਵਿੰਦਰ ਕੌਰ ਅਤੇ ਜਥਾ, ਭਾਈ ਸਾਹਿਬ ਭਾਈ ਦਵਿੰਦਰ ਸਿੰਘ ਜੀ ਖ਼ਾਲਸਾ, ਭਾਈ ਜਗਜੀਤ ਸਿੰਘ ਬਬੀਹਾ ਦਿੱਲੀ ਵਾਲੇ ਰੂਹਾਨੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।

ਗੁਰਮੀਤ ਸਿੰਘ ਜੀ ਨੇ  ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਸਮੂਹ ਸਾਧ ਸੰਗਤ ਨੂੰ ਗੁਰਬਾਣੀ ਨਾਲ ਜੋੜਨ ਲਈ ਤਿੰਨੋਂ ਦਿਨ ਰੋਜ਼ਾਨਾ ਭੈਣ ਰਵਿੰਦਰ ਕੌਰ ਵੱਲੋਂ ਸਿਮਰਨ ਸਾਧਨਾ ਕੀਤੀ ਜਾਵੇਗੀ। ਜਦ ਕਿ ਭਾਈ ਦਵਿੰਦਰ ਸਿੰਘ ਜੀ ਖ਼ਾਲਸਾ ਖੰਨਾ ਵਾਲੇ   ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਨਾਲ ਨਿਹਾਲ ਕਰਨਗੇ। ਇਸੇ ਇਲਾਵਾ 29 ਮਾਰਚ ਨੂੰ ਮਹਾਨ ਅੰਮ੍ਰਿਤ ਸੰਚਾਰ ਦਾ ਆਯੋਜਨ ਕੀਤਾ ਜਾਵੇਗਾ। 

ਜਦ ਕਿ 30 ਮਾਰਚ ਨੂੰ ਵਿਸ਼ਾਲ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਜਾਵੇਗਾ।ਇਨ੍ਹਾਂ ਸਾਰੇ ਸਮਾਗਮਾਂ ਦਾ ਸਿੱਧਾ ਪ੍ਰਸਾਰਨ ਫਤਿਹ ਟੀ ਵੀ ਚੈਨਲ, ਚੜ੍ਹਦੀ ਕਲਾ ਟਾਈਮ ਟੀ ਵੀ , ਸੰਗਤ ਟੀ ਵੀ, ਹਰਜੱਸ ਰਿਕਾਰਡਜ਼ ਅਤੇ ਯੂ ਟਿਊਬ ਤੇ ਕੀਤਾ ਜਾਵੇਗਾ। ਜਿਸ ਨਾਲ ਦੇਸ਼ ਵਿਦੇਸ਼ ਦੂਰ ਥਾਵਾਂ ਤੇ ਬੈਠੇ ਲੋਕ ਗੁਰੁ ਕੀ ਇਲਾਹੀ ਬਾਣੀ ਦਾ ਅਨੰਦ ਮਾਣ ਸਕਣ।

 

Tags: Religious , Gurdwara Gurshabad Parkash Akal Ashram Sohana , Bhai Davinder Singh Khalsa , Sri Guru Harkrishan Sahib Charitable Trust

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD