Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

"ਯੁੱਧ ਨਸ਼ਿਆ ਵਿਰੁੱਧ" : ਰੂਪਨਗਰ ਪੁਲਿਸ ਵੱਲੋਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 39 ਨਸ਼ੀਲੇ ਟੀਕੇ ਕੀਤੇ ਬਰਾਮਦ

ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ - ਐੱਸ ਐੱਸ ਪੀ

Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Arpit Shukla, Gaurav Yadav, Crime News Punjab, Punjab Police, Police, Crime News, Ropar Police, Ropar, Rupnagar, Rupnagar Police

5 Dariya News

5 Dariya News

5 Dariya News

ਰੂਪਨਗਰ , 22 Mar 2025

Last updated on: Mar 24, 2025, 11:29 IST

ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ "ਯੁੱਧ ਨਸ਼ਿਆ ਵਿਰੁੱਧ" ਤਹਿਤ ਜ਼ਿਲ੍ਹਾ ਪੁਲਿਸ ਵਲੋਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋਂ 39 ਨਸ਼ੀਲੇ ਟੀਕੇ ਬ੍ਰਾਮਦ ਕੀਤੇ ਗਏ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ।

ਐਸ.ਐਸ.ਪੀ. ਰੂਪਨਗਰ ਵਲੋਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨੁਸਰਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਜਿਸ ਦੌਰਾਨ ਥਾਣਾ ਕੀਰਤਪੁਰ ਸਾਹਿਬ ਵੱਲੋਂ ਕੁਲਵਿੰਦਰ ਸਿੰਘ ਉਰਫ ਕਾਕੀ ਵਾਸੀ ਪਿੰਡ ਕਲਿਆਣਪੁਰ ਥਾਣਾ ਕੀਰਤਪੁਰ ਸਾਹਿਬ ਗ੍ਰਿਫਤਾਰ ਕਰਕੇ ਉਸ ਪਾਸੋਂ 17 ਨਸ਼ੀਲੇ ਟੀਕੇ ਬ੍ਰਾਮਦ ਕੀਤੇ ਗਏ ਅਤੇ ਥਾਣਾ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਕਰਨਵੀਰ ਸਿੰਘ ਉਰਫ ਬੰਟੀ ਪਾਂਡਾ ਵਾਸੀ ਮੁਹੱਲਾ ਫਤਿਹਗੜ ਸਾਹਿਬ ਵਾਰਡ ਨੰਬਰ 2 ਸ੍ਰੀ ਅਨੰਦਪੁਰ ਸਾਹਿਬ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 22 ਨਸ਼ੀਲੇ ਟੀਕੇ ਬ੍ਰਾਮਦ ਕੀਤੇ ਗਏ। ਜਿਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕਦਮੇ ਦਰਜ ਕੀਤੇ ਗਏ।

ਉਨ੍ਹਾਂ ਅੱਗੇ ਦੱਸਿਆ ਕਿ ਭੈੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਦੀ ਲਗਾਤਾਰਤਾ ਵਿੱਚ ਥਾਣਾ ਨੂਰਪੁਰਬੇਦੀ ਵੱਲੋਂ ਹੁਸਨਜੀਤ ਸਿੰਘ ਵਾਸੀ ਪਿੰਡ ਢਾਹਾਂ ਅਤੇ ਨਰਿੰਦਰ ਕੁਮਾਰ ਵਾਸੀ ਪਿੰਡ ਭੋਲੇਵਾਲ ਥਾਣਾ ਨੂਰਪੁਰਬੇਦੀ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਚੋਰੀ ਕੀਤੇ ਦੋ ਮੋਟਰਸਾਇਕਲ ਬ੍ਰਾਮਦ ਕੀਤੇ ਗਏ ਅਤੇ ਉਨਾ ਖਿਲਾਫ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

ਇਸ ਤੋਂ ਇਲਾਵਾ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਅਤੇ ਪੁਲਿਸ ਨਾਲ ਪਬਲਿਕ ਦਾ ਤਾਲਮੇਲ ਹੋਰ ਵਧਾਉਣ ਲਈ ਪ੍ਰੋਜੇਕਟ ਸੰਪਰਕ' ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾ ਵਿੱਚ ਗਜਟਿਡ ਅਫਸਰਾਂ ਅਤੇ ਮੁੱਖ ਅਫਸਰ ਥਾਣਾ ਵਲੋ ਮੀਟਿੰਗਾ ਕਰਕੇ ਉਨ੍ਹਾਂ ਨੂੰ ਪੰਜਾਬ ਐਂਟੀ ਡਰੱਗ ਹੈਲਪਲਾਇਨ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਦੇ ਸੁਝਾਅ ਵੀ ਲਏ ਗਏ।

ਐਸ.ਐਸ.ਪੀ. ਰੂਪਨਗਰ ਵਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾ ਜ਼ਿਲ੍ਹਾ ਪੁਲਿਸ ਦੇ ਨੰਬਰਾ ਪਰ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।

 

Tags: Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Arpit Shukla , Gaurav Yadav , Crime News Punjab , Punjab Police , Police , Crime News , Ropar Police , Ropar , Rupnagar , Rupnagar Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD