Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਾਨੂੰ ਸਾਰਿਆਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਸਿੱਖਣ ਦੀ ਲੋੜ - ਦਲਜੀਤ ਸਿੰਘ ਗਰੇਵਾਲ ਭੋਲਾ

ਵਿਧਾਇਕ ਗਰੇਵਾਲ ਤੇ ਮੇਅਰ ਇੰਦਰਜੀਤ ਕੌਰ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਂਟ

Daljit Singh Grewal, Daljit Singh Grewal Bhola, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 23 Mar 2025

Last updated on: Mar 24, 2025, 13:15 IST

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ, ਲੁਧਿਆਣਾ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਵੱਲੋਂ ਜਗਰਾਉਂ ਪੁੱਲ ਤੇ ਸਥਾਪਿਤ ਸ਼ਹੀਦਾਂ ਦੇ ਬੁੱਤਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਵਿਧਾਇਕ ਦਲਜੀਤ ਸਿੰਘ ਗਰੇਵਾਲ ਅਤੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਸਾਂਝੇ ਤੌਰ 'ਤੇ ਕਿਹਾ ਕਿ ਸਾਨੂੰ ਸਭਨਾਂ ਨੂੰ ਸ਼ਹੀਦਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਤੋਂ ਸੇਧ ਲੈਣੀ ਚਾਹੀਦੀ ਹੈ, ਜਿਨ੍ਹਾਂ  ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਦੇਸ਼ ਲਈ ਆਪਣੀਆਂ ਕੀਮਤੀ ਜਾਨਾਂ ਕੁਰਬਾਨ ਕਰ ਦਿੱਤੀਆਂ।

ਉਨ੍ਹਾਂ ਕਿਹਾ ਕਿ ਸਾਡੀ ਨੌਜਵਾਨ ਪੀੜੀ ਨੂੰ ਉਨਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ ਹੈ ਅਤੇ ਦ੍ਰਿੜਤਾ ਨਾਲ ਦੇਸ਼ ਦੀ ਸੇਵਾ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਸਾਨੂੰ ਸ਼ਹੀਦਾਂ ਦੇ ਦਰਸਾਏ ਮਾਰਗ ਤੇ ਚੱਲ ਕੇ ਦੇਸ਼ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਸਾਡਾ ਸੂਬਾ, ਸਾਡਾ ਦੇਸ਼ ਹੋਰ ਤਰੱਕੀ ਕਰ ਸਕੇ।

ਉਨ੍ਹਾਂ ਅੱਗੇ ਕਿਹਾ ਕਿ ਇਹਨਾਂ ਸ਼ਹੀਦਾਂ ਨੇ ਆਉਣ ਵਾਲੀਆਂ ਪੀੜੀਆਂ ਦੀ ਬਿਹਤਰੀ ਅਤੇ ਦੇਸ਼ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੁਰਬਾਨੀਆਂ ਦਿੱਤੀਆਂ ਅਤੇ ਸਾਨੂੰ ਆਪਣੇ ਸ਼ਹੀਦਾਂ ਦੀ ਸੋਚ 'ਤੇ ਪਹਿਰਾ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਹੀਦਾਂ ਵੱਲੋਂ ਦਰਸਾਏ ਮਾਰਗ ਤੇ ਚੱਲ ਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ। 

ਉਨ੍ਹਾਂ ਨੌਜਵਾਨ ਪੀੜੀ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਨਸ਼ਿਆਂ ਦੇ ਖਿਲਾਫ ਯੁੱਧ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਸਾਥ ਦਿਓ ਤਾਂ ਜੋ ਸਮਾਜ ਵਿੱਚ ਫੈਲੀਆਂ ਨਸ਼ੇ ਵਰਗੀਆਂ ਬੁਰਾਈਆਂ ਨੂੰ ਖਤਮ ਕੀਤਾ ਜਾ ਸਕੇ। ਇਸ ਮੌਕੇ ਵੱਡੀ ਗਿਣਤੀ ਵਿੱਚ 'ਆਪ' ਆਗੂ ਤੇ ਵਰਕਰ ਵੀ ਮੌਜੂਦ ਸਨ।

 

Tags: Daljit Singh Grewal , Daljit Singh Grewal Bhola , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD