Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਾ. ਬਲਜੀਤ ਕੌਰ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਸ਼ਹੀਦਾਂ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ

ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਵਸ ਮੌਕੇ ਦਿੱਤੀ ਗਈ ਸ਼ਰਧਾਜਲੀ

Dr Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Gurmeet Singh Khudian, Fauja Singh Sarari,Ranbir Singh Bhullar,Rajneesh Kumar Dahiya,Deepshikha Sharma, DC Ferozepur, Deputy Commissioner Ferozepur, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 23 Mar 2025

Last updated on: Mar 24, 2025, 15:26 IST

ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਦੇਸ਼ ਦੇ ਕੋਨੇ-ਕੋਨੇ ਤੋਂ ਪਹੁੰਚ ਕੇ ਲੋਕ ਸ਼ਹੀਦਾਂ ਨੂੰ ਨਤਮਸਤ ਹੋਏ। ਦੇਸ਼ ਵਾਸੀਆਂ  ਨੇ ਆਪਣੇ ਨਵੇਕਲੇ ਪਹਿਰਾਵੇ ਅਤੇ ਢੰਗ ਨਾਲ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਅਤੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ, ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੌਮੀ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਪਹੁੰਚ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। 

ਇਸ ਮੌਕੇ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਦਹੀਯਾ ਅਤੇ ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ ਨੇ ਵੀ ਕੌਮੀ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਕਿਹਾ ਕਿ ਸ਼ਹੀਦਾਂ ਦੀ ਇਸ ਪਵਿੱਤਰ ਧਰਤੀ ’ਤੇ ਇਨ੍ਹਾਂ ਸੂਰਵੀਰ ਯੋਧਿਆਂ ਨੂੰ ਸ਼ਹੀਦ ਕਰਨ ਤੋਂ ਬਾਅਦ ਇੱਥੇ ਸਸਕਾਰ ਕੀਤਾ ਗਿਆ ਸੀ। 

ਉਨ੍ਹਾਂ ਕਿਹਾ ਕਿ ਇਹ ਜਗ੍ਹਾ ਨੌਜਵਾਨ ਪੀੜ੍ਹੀ ਨੂੰ ਦੇਸ਼ ਦੀ ਨਿਸਵਾਰਥ ਦੇਸ਼ ਭਗਤੀ ਲਈ ਪ੍ਰੇਰਦੀ ਰਹੇਗੀ। ਉਨ੍ਹਾਂ ਕਿਹਾ ਕਿ ਬਹੁਤ ਮੁਸੀਬਤਾਂ ਝੱਲ ਕੇ ਸਾਡੇ ਸ਼ਹੀਦਾਂ ਨੇ ਸਾਨੂੰ ਆਜ਼ਾਦੀ ਦਵਾਈ ਸੀ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਇੱਕ ਕ੍ਰਾਂਤੀਕਾਰੀ ਨਹੀਂ ਸਗੋਂ ਇੱਕ ਚਿੰਤਕ ਵੀ ਸਨ, ਉਨ੍ਹਾਂ ਦੀਆਂ ਰਚਨਾਵਾਂ ਤੋਂ ਪਤਾ ਲੱਗਦਾ ਹੈ ਕਿ ਇਨਕਲਾਬ ਸਿਰਫ਼ ਹਥਿਆਰਾਂ ਨਾਲ ਨਹੀਂ ਸਗੋਂ ਇਨਕਲਾਬ ਦੀ ਤਲਵਾਰ ਵਿਚਾਰਾਂ ਦੇ ਪੱਥਰ ’ਤੇ ਘੜੀ ਜਾਂਦੀ ਹੈ। 

ਸਾਡੀ ਨੌਜਵਾਨ ਪੀੜ੍ਹੀ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ ’ਤੇ ਚੱਲਣ ਦੀ ਲੋੜ ਹੈ ਤਾਂ ਹੀ ਅਸੀਂ ਦੇਸ਼ ਨੂੰ ਭਗਤ ਸਿੰਘ ਦੇ ਸੁਪਨਿਆਂ ਦਾ ਦੇਸ਼ ਬਣਾ ਸਕਾਂਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦੇਸ਼ ਦੇ ਸ਼ਹੀਦਾਂ ਦੀ ਯਾਦ ਵਿੱਚ ਰਾਜ ਭਰ ਵਿੱਚ ਇਨਕਲਾਬੀ ਮੇਲੇ ਸ਼ੁਰੂ ਕੀਤੇ ਗਏ ਹਨ।  

ਇਸ ਮੌਕੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਹ ਸੁਤੰਤਰਤਾ ਸੰਗਰਾਮ ਵਿੱਚ ਮਾਤ ਭੂਮੀ ਲਈ ਆਪਣੇ ਜੀਵਨ ਦਾ ਬਲੀਦਾਨ ਦੇਣ ਵਾਲੇ ਸ਼ਹੀਦਾਂ ਨੂੰ ਅੱਜ ਸ਼ਰਧਾਂਜਲੀ ਭੇਟ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਸਾਡੇ ਸਾਰਿਆਂ ਦੀ ਜ਼ਿੰਮੇਵਾਰੀ ਹੈ। 

ਉਨ੍ਹਾਂ ਕਿਹਾ ਕਿ ਸਮੁੱਚਾ ਦੇਸ਼ ਆਪਣੇ ਇਨ੍ਹਾਂ ਸੱਚੇ ਸਪੂਤਾਂ ਦਾ ਹਮੇਸ਼ਾਂ ਕਰਜਦਾਰ ਰਹੇਗਾ, ਜ਼ਿੰਨ੍ਹਾਂ ਨੇ  ਛੋਟੀ ਉਮਰ ਵਿੱਚ ਬਰਤਾਨਵੀ ਸਾਮਰਾਜਵਾਦ ਦੇ ਚੁੰਗਲ ਵਿੱਚੋਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣਾ ਬਲੀਦਾਨ ਦਿੱਤਾ। ਉਨ੍ਹਾਂ ਕਿਹਾ ਕਿ ਸ਼ਹੀਦੀ ਸਮਾਰਕ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਨੂੰ ਮੁੜ ਸ਼ੁਰੂ ਕਰਨ ਅਤੇ ਟੂਰਿਜ਼ਮ ਨੂੰ ਬੜ੍ਹਾਵਾ ਦੇਣ ਲਈ 25 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ।  

ਇਸ ਮੌਕੇ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਮੈਮੋਰੀਅਲ ਸੁਸਾਇਟੀ ਫਿਰੋਜ਼ਪੁਰ ਵੱਲੋਂ ਵੱਖ-ਵੱਖ ਉਮਰ ਵਰਗ ਵਿੱਚ ਕਬੱਡੀ ਦੇ ਮੈਚ ਕਰਵਾਏ। ਇਸ ਦੌਰਾਨ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਪੂਨੇ ਤੋਂ ਮਿੱਟੀ ਲਿਆ ਕੇ ਹੁਸੈਨੀਵਾਲਾ ਸ਼ਹੀਦੀ ਸਮਾਰਕ ’ਤੇ ਚੜ੍ਹਾਈ ਗਈ।

ਇਸ ਮੌਕੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ, ਐਸ.ਡੀ.ਐਮ. ਫ਼ਿਰੋਜ਼ਪੁਰ ਦਿਵਯਾ ਪੀ., ਐਸ.ਡੀ.ਐਮ. ਜ਼ੀਰਾ ਗੁਰਮੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਜਿੰਦਰ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਗੁਰਦੀਪ ਸਿੰਘ ਮਾਨ,  ਆਮ ਆਦਮੀ ਪਾਰਟੀ ਦੇ ਅਹੁੱਦੇਦਾਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Dr Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Gurmeet Singh Khudian , Fauja Singh Sarari , Ranbir Singh Bhullar , Rajneesh Kumar Dahiya , Deepshikha Sharma , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD