Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੋਹਾਲੀ ਚ ਪਾਇਲਟ ਪ੍ਰੋਜੈਕਟ ਰਾਹੀਂ ਮਾਲ ਦਫ਼ਤਰਾਂ ਚ ਸੁਧਾਰ ਲਿਆਉਣ ਦੀ ਤਿਆਰੀ

ਭ੍ਰਿਸ਼ਟਾਚਾਰ ਖ਼ਤਮ ਕਰਨ ਲਈ ਕਦਮ

Anurag Verma, Additional Chief Secretary cum Financial Commissioner, Komal Mittal, DC Mohali, Deputy Commissioner Mohali, Mohali, Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 24 Mar 2025

Last updated on: Mar 24, 2025, 16:56 IST

ਵਧੀਕ ਮੁੱਖ ਸਕੱਤਰ ਕਮ ਵਿੱਤੀ ਕਮਿਸ਼ਨਰ (ਮਾਲ) ਸ਼੍ਰੀ ਅਨੁਰਾਗ ਵਰਮਾ ਨੇ ਅੱਜ ਇੱਥੇ ਦੱਸਿਆ ਕਿ ਆਮ ਲੋਕਾਂ ਨੂੰ ਰਜਿਸਟਰੀਆਂ ਅਤੇ ਰੋਜ਼ਾਨਾ ਹੋਰ ਮਾਲ ਵਿਭਾਗ  ਨਾਲ ਸਬੰਧਤ ਕੰਮਾਂ ਵਿੱਚ ਸੌਖ ਦੇਣ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਜ਼ਿਲ੍ਹਾ ਆਉਣ ਵਾਲੇ ਮਹੀਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਮਹੱਤਵਪੂਰਨ ਪਹਿਲਕਦਮੀਆਂ ਨੂੰ ਲਾਗੂ ਕਰ ਕੇ ਸੂਬੇ ਦੀ ਅਗਵਾਈ ਕਰਨ ਜਾ ਰਿਹਾ ਹੈ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿਖੇ ਸਥਿਤ ਸਬ ਰਜਿਸਟਰਾਰ ਦਫ਼ਤਰ ਦਾ ਦੌਰਾ ਕਰਦਿਆਂ ਸ੍ਰੀ ਵਰਮਾ ਨੇ ਕਿਹਾ ਕਿ ਇਹ ਪ੍ਰੋਜੈਕਟ ਰਾਜ ਭਰ ਵਿੱਚ ਸ਼ੁਰੂ ਕਰਨ ਤੋਂ ਪਹਿਲਾਂ ਮੋਹਾਲੀ ਜ਼ਿਲ੍ਹੇ ਵਿੱਚ ਪਾਇਲਟ (ਤਜਰਬੇ) ਆਧਾਰ 'ਤੇ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਰਾਜ ਭਰ ਵਿੱਚ ਮਾਲੀਆ ਕਾਰਜਾਂ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਲਈ ਇਛੁੱਕ ਹਨ, ਜਿਸ ਨਾਲ ਭ੍ਰਿਸ਼ਟਾਚਾਰ ਨੂੰ ਖਤਮ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਜਲਦੀ ਹੀ ਸੂਬਾ ਸਰਕਾਰ ਬਿਨੈਕਾਰਾਂ ਦੇ ਵਟਸਐਪ 'ਤੇ ਡਿਜੀਟਲੀ ਦਸਤਖਤ ਕੀਤੀ ਫਰਦ ਭੇਜਣ ਦਾ ਕੰਮ ਵੀ ਸ਼ੁਰੂ ਕਰਨ ਜਾ ਰਹੀ ਹੈ। ਇਸ ਲਈ, ਵੈੱਬਸਾਈਟ 'ਤੇ ਐਪਲੀਕੇਸ਼ਨ ਦਾ ਬੀਟਾ ਵਰਜ਼ਨ ਲਾਂਚ ਕੀਤਾ ਗਿਆ ਹੈ ਜਿੱਥੇ ਕੋਈ ਵੀ ਵਿਅਕਤੀ ਔਨਲਾਈਨ ਫੀਸ ਅਦਾ ਕਰਨ ਤੋਂ ਬਾਅਦ ਇਸ ਡਿਜੀਟਲੀ ਦਸਤਖਤ ਕੀਤੇ ਫਰਦ ਲਈ ਅਰਜ਼ੀ ਦੇ ਸਕਦਾ ਹੈ।  

ਉਨ੍ਹਾਂ ਕਿਹਾ ਕਿ ਰਾਜ ਔਸਤਨ ਇੱਕ ਸਾਲ ਵਿੱਚ 40 ਲੱਖ ਫਰਦ ਤਿਆਰ ਕਰਦਾ ਹੈ ਅਤੇ ਸਾਨੂੰ ਉਮੀਦ ਹੈ ਕਿ ਇਸ ਡਿਜੀਟਲੀ ਦਸਤਖਤ ਕੀਤੇ ਫਰਦ ਸਿਸਟਮ ਦੇ ਰਸਮੀ ਲਾਂਚ ਤੋਂ ਬਾਅਦ, ਜ਼ਿਆਦਾਤਰ ਲੋਕ ਫਰਦ ਪ੍ਰਾਪਤ ਕਰਨ ਲਈ ਫਰਦ ਕੇਂਦਰਾਂ ਵਿੱਚ ਜਾਣ ਦੇ ਚੱਕਰ ਤੋਂ ਬਚਣਗੇ ਅਤੇ ਇਹ ਫਰਦ ਤਿਆਰ ਕਰਨ ਦੇ ਕੰਮ ਨੂੰ ਤੇਜ਼ ਕਰਨ ਵਿੱਚ ਵੀ ਮਦਦਗਾਰ ਹੋਵੇਗਾ। 

ਉਨ੍ਹਾਂ ਕਿਹਾ ਕਿ ਫਰਦ ਦੀ ਅਸਲ/ਨਕਲ ਦਾ ਪਤਾ ਲਗਾਉਣ ਲਈ ਡਿਜੀਟਲੀ ਦਸਤਖਤ ਕੀਤੀ ਫਰਦ 'ਤੇ ਇੱਕ QR ਕੋਡ ਵੀ ਉਪਲਬਧ ਹੋਵੇਗਾ। ਇਸ ਤੋਂ ਇਲਾਵਾ, ਇੰਤਕਾਲ ਅਤੇ ਮਾਲ ਰਪਟ ਨੂੰ ਦਰਜ ਕਰਨ ਲਈ ਔਨਲਾਈਨ ਮੋਡੀਊਲ ਵੀ ਮਾਲ ਵਿਭਾਗ ਦੀ ਵੈੱਬਸਾਈਟ 'ਤੇ ਟੈਸਟਿੰਗ ਮੋਡ ਵਿੱਚ ਹੈ। 

ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੈੱਬਸਾਈਟ 'ਤੇ ਜਾਣ ਅਤੇ ਫਰਦ ਤਿਆਰ ਕਰਨ, ਇੰਤਕਾਲ ਅਤੇ ਰਪਟ ਦਰਜ ਕਰਨ ਲਈ ਇਨ੍ਹਾਂ ਬੀਟਾ ਸੰਸਕਰਣਾਂ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਉਦੇਸ਼ ਜ਼ਮੀਨੀ ਪੱਧਰ 'ਤੇ ਬਦਲਾਅ ਕਰਨ ਲਈ ਜ਼ਰੂਰਤਾਂ ਦਾ ਮੁਲਾਂਕਣ ਕਰਨਾ ਹੈ।  ਏ ਸੀ ਐਸ ਅਨੁਰਾਗ ਵਰਮਾ ਨੇ ਅੱਗੇ ਕਿਹਾ ਕਿ 'ਐਨੀਵੇਅਰ ਰਜਿਸਟ੍ਰੇਸ਼ਨ' ਪੰਜਾਬ ਸਰਕਾਰ ਦਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਤੋਂ ਸ਼ੁਰੂ ਹੋਣ ਵਾਲਾ ਇੱਕ ਮਹੱਤਵਪੂਰਨ ਕਦਮ ਹੋਵੇਗਾ। 

ਖਰੜ ਸਬ ਰਜਿਸਟਰਾਰ ਦਫ਼ਤਰ ਦੇ ਆਪਣੇ ਦੌਰੇ ਦੌਰਾਨ, ਵਧੀਕ ਮੁੱਖ ਸਕੱਤਰ ਕਮ ਵਿੱਤੀ ਕਮਿਸ਼ਨਰ (ਮਾਲ) ਨੇ ਡੀਡ ਰਜਿਸਟ੍ਰੇਸ਼ਨ ਲਈ ਉੱਥੇ ਮੌਜੂਦ ਵਿਅਕਤੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਪੁੱਛਿਆ ਇਹ ਵੀ ਪੁੱਛਿਆ ਕਿ ਕਿਸੇ ਨੇ ਉਨ੍ਹਾਂ ਤੋਂ ਤੈਅ ਫ਼ੀਸ ਤੋਂ ਜ਼ਿਆਦਾ ਪੈਸੇ ਤਾਂ ਨਹੀਂ ਲਏ ਜਾਂ ਉਨ੍ਹਾਂ ਨੂੰ ਕਿਸੇ ਨੂੰ ਰਿਸ਼ਵਤ ਤਾਂ ਨਹੀਂ ਦੇਣੀ ਪਈ। ਵਧੀਕ ਮੁੱਖ ਸਕੱਤਰ ਨੇ ਜ਼ੀਰਕਪੁਰ ਅਤੇ ਡੇਰਾਬੱਸੀ ਸਬ ਰਜਿਸਟਰਾਰ ਦਫ਼ਤਰਾਂ ਦਾ ਵੀ ਦੌਰਾ ਕੀਤਾ ਅਤੇ ਰਜਿਸਟ੍ਰੇਸ਼ਨ ਨਾਲ ਸਬੰਧਤ ਕੰਮਾਂ ਲਈ ਉੱਥੇ ਮੌਜੂਦ ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ।

ਵਧੀਕ ਮੁੱਖ ਸਕੱਤਰ ਕਮ ਵਿੱਤੀ ਕਮਿਸ਼ਨਰ (ਮਾਲ) ਦੇ ਨਾਲ ਸਕੱਤਰ, ਮਾਲ ਅਤੇ ਮੁੜ ਵਸੇਬਾ, ਪੰਜਾਬ, ਸ਼੍ਰੀਮਤੀ ਸੋਨਾਲੀ ਗਿਰਿ, ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Anurag Verma , Additional Chief Secretary cum Financial Commissioner , Komal Mittal , DC Mohali , Deputy Commissioner Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD