Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

14 ਜੂਨ ਤੱਕ ਆਨਲਾਈਨ ਆਧਾਰ ਅਪਡੇਟ ਮੁਫ਼ਤ : ਭਾਵਨਾ ਗਰਗ

ਹੁਸ਼ਿਆਰਪੁਰ ਜ਼ਿਲ੍ਹੇ ’ਚ ਆਧਾਰ ਕਾਰਡ ਨਾਲ ਸਬੰਧਤ ਪ੍ਰਕਿਰਿਆਵਾਂ ਦੀ ਕੀਤੀ ਸਮੀਖਿਆ

Aashika Jain, DC Hoshiarpur, Deputy Commissioner Hoshiarpur, Hoshiarpur, Bhawna Garg,Deputy Director General

Web Admin

Web Admin

5 Dariya News

ਹੁਸ਼ਿਆਰਪੁਰ , 24 Mar 2025

Last updated on: Mar 24, 2025, 19:05 IST

ਭਾਰਤ ਦੀ ਵਿਲੱਖਣ ਪਛਾਣ ਅਥਾਰਟੀ (ਯੂ.ਆਈ.ਡੀ.ਏ.ਆਈ) ਦੇ ਡਿਪਟੀ ਡਾਇਰੈਕਟਰ ਜਨਰਲ ਆਈ.ਏ.ਐਸ. ਅਧਿਕਾਰੀ ਭਾਵਨਾ ਗਰਗ ਨੇ ਅੱਜ ਇਥੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਹੋਰਨਾਂ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਆਧਾਰ ਕਾਰਡ ਅਤੇ ਇਸ ਸਬੰਧੀ ਜਾਰੀ ਨਵੀਆਂ ਹਦਾਇਤਾਂ ਦੀ ਸਮੀਖਿਆ ਕੀਤੀ। ਡਿਪਟੀ ਡਾਇਰੈਕਟਰ ਜਨਰਲ ਭਾਵਨਾ ਗਰਗ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਆਧਾਰ ਨਾਲ ਸਬੰਧਤ ਰਿਕਾਰਡ ਨੂੰ ਹੋਰ ਮਜ਼ਬੂਤ ਕਰਨ ਲਈ ਵਸਨੀਕਾਂ ਦਾ ਸ਼ਨਾਖਤੀ ਸਬੂਤ ਅਤੇ ਪਤੇ ਦਾ ਸਬੂਤ ਅਪਡੇਟ ਕੀਤਾ ਜਾਵੇ। 

ਉਨ੍ਹਾਂ ਕਿਹਾ ਕਿ ਜਿਹੜੇ ਆਧਾਰ ਕਾਰਡ ਹੋਲਡਰਾਂ ਨੇ 2015 ਤੋਂ ਪਹਿਲਾਂ ਕਾਰਡ ਬਣਾਇਆ ਹੈ ਉਹ ਆਪਣੇ ਨੇੜਲੇ ਆਧਾਰ ਸੈਂਟਰ ਜਾਂ https://uidai.gov.in ਰਾਹੀਂ ਆਪਣੀ ਜਾਣਕਾਰੀ ਅਪਡੇਟ ਕਰਨ। ਉਨ੍ਹਾਂ ਦੱਸਿਆ ਕਿ 14 ਜੂਨ 2025 ਤੱਕ ਆਨਲਾਈਨ ਅਪਡੇਟ ਦੀ ਸਹੂਲਤ ਬਿਲਕੁੱਲ ਮੁਫ਼ਤ ਹੈ। ਆਧਾਰ ਨਾਲ ਸਬੰਧਤ ਸੁਰੱਖਿਆ ਪੱਖਾਂ ਦੀ ਗੱਲ ਕਰਦਿਆਂ ਭਾਵਨਾ ਗਰਗ ਨੇ ਆਧਾਰ ਕਾਰਡ ਹੋਲਡਰਾਂ ਨੂੰ ਕਿਹਾ ਕਿ ਉਹ  ਆਪਣੇ ਬਾਇਓਮੈਟ੍ਰਿਕ ਆਨਲਾਈਨ ਲਾਕ ਕਰ ਲੈਣ। 

ਉਨ੍ਹਾਂ ਕਿਹਾ ਕਿ ਆਧਾਰ ਨਾਲ ਸਬੰਧਤ ਵੱਖ-ਵੱਖ ਸੇਵਾਵਾਂ ਦਾ  https://myaadhaar.uidai.gov.in ਅਤੇ the aadhaarmobil application ਰਾਹੀਂ ਸੁਚੱਜਾ ਲਾਭ ਲੈਣ ਲਈ ਮੋਬਾਇਲ ਨੰਬਰ ਨੂੰ ਰਜਿਸਟਰਡ ਕਰਵਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜਨਮ ਸਰਟੀਫਿਕੇਟ ’ਤੇ ਸਹੀ ਨਾਮ ਦਰਜ ਕਰਵਾਏ ਜਾਣ। 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਸਪਤਾਲਾਂ, ਨਰਸਿੰਗ ਹੋਮਾਂ, ਟੀਕਾਕਰਨ ਸੈਂਟਰਾਂ ਅਤੇ ਆਂਗਣਵਾੜੀ ਸੈਂਟਰਾਂ ’ਤੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਆਧਾਰ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਾਏ ਜਾਣਗੇ। ਉਨ੍ਹਾਂ ਕਿਹਾ ਕਿ ਬੱਚਿਆਂ ਦੀ 5 ਸਾਲ ਅਤੇ 15 ਸਾਲ ਉਮਰ ਹੋਣ ’ਤੇ ਬਾਇਓਮੈਟ੍ਰਿਕ ਲਾਜ਼ਮੀ ਅਪਡੇਟ ਕਰਵਾ ਲਏ ਜਾਣ। 

ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਬਾਇਓਮੈਟ੍ਰਿਕ ਨਹੀਂ ਕਰਵਾਈ ਜਾਂਦੀ ਤਾਂ ਇਨ੍ਹਾਂ ਕੇਸਾਂ ਵਿਚ ਬੱਚੇ ਦੀ ਉਮਰ 7 ਸਾਲ ਜਾਂ 17 ਸਾਲ ਹੋਣ ’ਤੇ ਡਾਟਾ ਖਤਮ ਹੋਣ ਦਾ ਖਦਸ਼ਾ ਰਹਿੰਦਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਕੂਲਾਂ ਵਿਚ ਆਧਾਰ ਬਾਇਓਮੈਟ੍ਰਿਕ ਅਪਡੇਟ ਦੀ ਤਾਕੀਦ ਕਰਦਿਆਂ ਭਾਵਨਾ ਗਰਗ ਨੇ ਕਿਹਾ ਕਿ 5 ਤੋਂ 7 ਸਾਲ ਉਮਰ  ਅਤੇ 15 ਤੋਂ 17 ਸਾਲ ਉਮਰ ਦੇ ਬੱਚਿਆਂ ਦੇ ਆਧਾਰ ਅਪਡੇਟ ਲਈ ਹਫ਼ਤਾਵਰੀ ਆਧਾਰ ’ਤੇ ਕੈਂਪ ਲਾਏ ਜਾਣ। 

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਡਿਪਟੀ ਡਾਇਰੈਕਟਰ ਜਨਰਲ ਨੇ ਕਿਹਾ ਕਿ ਯੂ.ਆਈ.ਡੀ.ਏ.ਆਈ. ਨਾਲ ਸਬੰਧਤ ਟਰੇਨਿੰਗ ਸੈਸ਼ਨ ਲਗਾਏ ਜਾਣਗੇ ਤਾਂ ਜੋ ਅਧਿਕਾਰੀਆਂ ਨੂੰ ਆਧਾਰ ਕੈਂਪਾਂ, ਰੈਗੂਲਰ ਸਮੀਖਿਆ, ਆਧਾਰ ਸੈਂਟਰਾਂ ਦਾ ਦੌਰਾ, ਬਕਾਇਆ ਬਿਨੈ ਪੱਤਰਾਂ ਨੂੰ ਪੂਰਾ ਕਰਨ, ਬਾਇਓਮੈਟ੍ਰਿਕ ਨੂੰ ਯਕੀਨੀ ਬਣਾਉਣ ਅਤੇ ਆਧਾਰ ਸਬੰਧੀ ਵੱਖ-ਵੱਖ ਮਾਧਿਅਮਾਂ ਰਾਹੀਂ ਜਾਗਰੂਕ ਕੀਤਾ ਜਾ ਸਕੇ। 

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਆਨਲਾਈਨ ਆਧਾਰ ਅਪਡੇਟ ਦੀ ਸਹੂਲਤ ਦਾ ਲਾਭ ਲੈਣ ਦੀ ਵੀ ਅਪੀਲ ਕੀਤੀ।

 

Tags: Aashika Jain , DC Hoshiarpur , Deputy Commissioner Hoshiarpur , Hoshiarpur , Bhawna Garg , Deputy Director General

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD