Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਵਿਜੀਲੈਂਸ ਬਿਊਰੋ ਅਤੇ ਖੁਰਾਕ ਸੁਰੱਖਿਆ ਵਿਭਾਗ ਵੱਲੋਂ ਡੇਅਰੀਆਂ ਅਤੇ ਦੁਕਾਨਾਂ ਦੀ ਅਚਨਚੇਤ ਚੈਕਿੰਗ; ਜਾਂਚ ਲਈ ਨਮੂਨੇ ਕੀਤੇ ਇਕੱਤਰ

ਜਾਂਚ ਲਈ ਨਮੂਨੇ ਕੀਤੇ ਇਕੱਤਰ

Vigilance Bureau, Crime News Punjab, Punjab Police, Police, Crime News, Punjab Vigilance Bureau, Fatehgarh Sahib, Rupnagar

Web Admin

Web Admin

5 Dariya News

ਫਤਿਹਗੜ੍ਹ ਸਾਹਿਬ/ਰੂਪਨਗਰ , 24 Mar 2025

Last updated on: Mar 25, 2025, 12:34 IST

ਸੂਬੇ ਵਿੱਚ ਭੋਜਨ ਪਦਾਰਥਾਂ ਦੀ ਮਿਲਾਵਟਖੋਰੀ ਨੂੰ ਰੋਕਣ ਦੀ ਦਿਸ਼ਾ ਵਿੱਚ ਫੈਸਲਾਕੁੰਨ ਕਦਮ ਚੁੱਕਦਿਆਂ, ਪੰਜਾਬ ਵਿਜੀਲੈਂਸ ਬਿਊਰੋ ਅਤੇ ਖੁਰਾਕ ਸੁਰੱਖਿਆ ਵਿਭਾਗ ਦੀਆਂ ਟੀਮਾਂ ਨੇ ਅੱਜ ਫਤਿਹਗੜ੍ਹ ਸਾਹਿਬ ਅਤੇ ਰੂਪਨਗਰ ਵਿੱਚ ਕਈ ਡੇਅਰੀਆਂ ਅਤੇ ਫੂਡ ਜੁਆਇੰਟਸ ਦੀ ਅਚਨਚੇਤ ਚੈਕਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਾਂਝੀ ਕਾਰਵਾਈ ਦੌਰਾਨ ਲੈਬ ਜਾਂਚ ਲਈ ਦੁੱਧ, ਦਹੀਂ ਅਤੇ ਪਨੀਰ ਦੇ ਕਈ ਨਮੂਨੇ ਇਕੱਠੇ ਕੀਤੇ ਗਏ, ਜੋ ਕਿ ਮਿਲਾਵਟੀ ਭੋਜਨ ਉਤਪਾਦਾਂ ਵਿਰੁੱਧ ਸਰਕਾਰ ਦੀ ਠੋਸ ਕਾਰਵਾਈ ਨੂੰ ਦਰਸਾਉਂਦਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਖੁਰਾਕ ਸੁਰੱਖਿਆ ਅਧਿਕਾਰੀ ਸਤਵਿੰਦਰ ਸਿੰਘ ਅਤੇ ਵਿਜੀਲੈਂਸ ਬਿਊਰੋ ਇੰਸਪੈਕਟਰ ਸ਼ਕੁੰਤ ਚੌਧਰੀ ਦੀ ਅਗਵਾਈ ਹੇਠ ਕੀਤੀ। ਗਈ ਇਸ ਛਾਪੇਮਾਰੀ ਦੌਰਾਨ ਫਤਿਹਗੜ੍ਹ ਸਾਹਿਬ ਦੇ ਜੋਤੀ ਸਰੂਪ ਚੌਕ ਨੇੜੇ ਸਥਿਤ ਇਮਾਨ ਡੇਅਰੀ ਦੀ ਚੈਕਿੰਗ ਕੀਤੀ ਗਈ ਜਿੱਥੇ ਦੁੱਧ, ਦਹੀਂ ਅਤੇ ਪਨੀਰ ਦੇ ਨਮੂਨੇ ਲਏ ਗਏ। 

ਇਸ ਤੋਂ ਇਲਾਵਾ, ਹੋਰ ਜਾਂਚ ਲਈ ਫਤਿਹਗੜ੍ਹ ਸਾਹਿਬ ਦੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਸਾਹਮਣੇ ਸਥਿਤ ਚੀਮਾ ਡੇਅਰੀ ਤੋਂ ਦੁੱਧ ਦੇ ਨਮੂਨੇ ਲਏ ਗਏ। ਵਿਜੀਲੈਂਸ ਬਿਊਰੋ ਵੱਲੋਂ ਸਖ਼ਤ ਚੇਤਾਵਨੀ ਜਾਰੀ ਕੀਤੀ ਗਈ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਭੋਜਨ ਪਦਾਰਥਾਂ ਦੀ ਮਿਲਾਵਟਖੋਰੀ ਪ੍ਰਤੀ ਜ਼ੀਰੋ-ਸਹਿਣਸ਼ੀਲਤਾ ਨੀਤੀ ਅਪਣਾਈ ਗਈ ਹੈ। 

ਮਿਲਾਵਟਖੋਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਮੁਹਿੰਮਾਂ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਜੇਕਰ ਲੈਬ ਜਾਂਚ ਰਾਹੀਂ ਕਿਸੇ ਵੀ ਮਿਲਾਵਟਖੋਰੀ ਦੀ ਪੁਸ਼ਟੀ ਹੁੰਦੀ ਹੈ ਤਾਂ ਤੁਰੰਤ ਅਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਰੂਪਨਗਰ ਵਿੱਚ ਵੀ ਕੀਤੀ ਗਈ ਚੈਕਿੰਗ

ਇਸੇ ਤਰ੍ਹਾਂ, ਵਿਜੀਲੈਂਸ ਬਿਊਰੋ ਵੱਲੋਂ ਐਸ.ਐਸ.ਪੀ./ਵਿਜੀਲੈਂਸ ਬਿਊਰੋ ਰੂਪਨਗਰ ਰੇਂਜ ਅਰੁਣ ਸੈਣੀ, ਡੀ.ਐਸ.ਪੀ./ ਵਿਜੀਲੈਂਸ ਬਿਊਰੋ ਯੂਨਿਟ ਰੂਪਨਗਰ ਗੁਰਚਰਨ ਸਿੰਘ ਅਤੇ ਸਿਹਤ ਤੇ ਖੁਰਾਕ ਸੁਰੱਖਿਆ ਵਿਭਾਗ, ਰੂਪਨਗਰ ਦੇ ਸਹਾਇਕ ਕਮਿਸ਼ਨਰ ਮਨਜਿੰਦਰ ਸਿੰਘ ਦੀ ਨਿਗਰਾਨੀ ਹੇਠ ਰੂਪਨਗਰ ਵਿਖੇ ਵੱਖ-ਵੱਖ ਥਾਵਾਂ 'ਤੇ ਅਚਨਚੇਤ ਚੈਕਿੰਗ ਕੀਤੀ ਗਈ।

ਬੁਲਾਰੇ ਨੇ ਦੱਸਿਆ ਕਿ ਖੁਰਾਕ ਸੁਰੱਖਿਆ ਅਧਿਕਾਰੀ ਸਿਮਰਨਜੀਤ ਸਿੰਘ (ਰੂਪਨਗਰ-1) ਅਤੇ ਦਿਨੇਸ਼ ਜੋਤ ਸਿੰਘ ਸਮੇਤ ਟੀਮਾਂ ਨੇ ਬਿਨਾਂ ਲਾਇਸੈਂਸ ਵਾਲੇ ਵਿਕਰੇਤਾਵਾਂ ਤੋਂ ਸੋਇਆ ਚਾਪ, ਸਪਰਿੰਗ ਰੋਲ, ਮੋਮੋਜ਼, ਬੇਕਰੀ ਆਈਟਮਾਂ, ਬਰੈੱਡ ਅਤੇ ਘਿਓ ਦੇ ਨਮੂਨੇ ਇਕੱਤਰ ਕੀਤੇ। ਬੁਲਾਰੇ ਨੇ ਅੱਗੇ ਦੱਸਿਆ ਕਿ ਗੁਣਵੱਤਾ ਅਤੇ ਸ਼ੁੱਧਤਾ ਦੀ ਜਾਂਚ ਕਰਨ ਲਈ ਇਹ ਨਮੂਨੇ ਲੈਬ ਵਿੱਚ ਭੇਜੇ ਗਏ ਹਨ। 

ਇਸ ਤੋਂ ਇਲਾਵਾ, ਲਾਇਸੈਂਸ ਤੋਂ ਬਿਨਾਂ ਕੰਮ ਕਰਨ ਵਾਲੇ ਜਾਂ ਮਾਪਦੰਡਾਂ ਮੁਤਾਬਕ ਸਾਫ਼-ਸਫਾਈ ਨਾ ਰੱਖਣ ਵਾਲੇ ਮਾਲਕਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਕਈ ਮਾਮਲਿਆਂ ਵਿੱਚ ਜੁਰਮਾਨੇ ਵੀ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਚੈਕਿੰਗ ਦੌਰਾਨ ਡੇਅਰੀ ਮਾਲਕਾਂ, ਮਿਠਾਈਆਂ ਦੀਆਂ ਦੁਕਾਨਾਂ ਅਤੇ ਫੂਡ ਜੁਆਇੰਟ ਮਾਲਕਾਂ ਨੂੰ ਮਿਲਾਵਟਖੋਰੀ ਦੇ ਨਤੀਜਿਆਂ ਬਾਰੇ ਰਸਮੀ ਤੌਰ 'ਤੇ ਚੇਤਾਵਨੀ ਦਿੱਤੀ ਗਈ ਅਤੇ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਵਿੱਢੀ ਮੁਹਿੰਮ ਬਾਰੇ ਵੀ ਜਾਣਕਾਰੀ ਦਿੱਤੀ ਗਈ। 

ਉਨ੍ਹਾਂ ਅੱਗੇ ਦੱਸਿਆ ਕਿ ਸਿਹਤ ਅਤੇ ਖੁਰਾਕ ਸੁਰੱਖਿਆ ਪ੍ਰਸ਼ਾਸਨ ਦੇ ਸਹਿਯੋਗ ਨਾਲ, ਵਿਜੀਲੈਂਸ ਟੀਮਾਂ ਵੱਲੋਂ ਸੂਬਾ ਪੱਧਰੀ ਕਾਰਵਾਈਆਂ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ, ਖਾਸ ਤੌਰ 'ਤੇ ਉਨ੍ਹਾਂ ਖੇਤਰਾਂ ਵੱਲ ਜ਼ਿਆਦਾ ਧਿਆਨ ਦਿੱਤਾ ਜਾ ਰਿਹਾ ਹੈ ਜਿੱਥੇ ਮਿਲਾਵਟਖੋਰੀ ਵਧੇਰੇ ਪ੍ਰਚਲਿਤ ਮੰਨੀ ਜਾਂਦੀ ਹੈ। ਉਨ੍ਹਾਂ ਨੇ ਨਾਗਰਿਕਾਂ ਨੂੰ ਭੋਜਨ ਪਦਾਰਥਾਂ ਵਿੱਚ ਮਿਲਾਵਟਖੋਰੀ ਦੇ ਸ਼ੱਕੀ ਮਾਮਲਿਆਂ ਦੀ ਰਿਪੋਰਟ ਵਿਜੀਲੈਂਸ ਬਿਊਰੋ ਦੀ ਸਮਰਪਿਤ ਹੈਲਪਲਾਈਨ ‘ਤੇ ਕਰਨ ਲਈ ਵੀ ਉਤਸ਼ਾਹਿਤ ਕੀਤਾ ਅਤੇ ਨਾਲ ਹੀ ਗੁਪਤਤਾ ਅਤੇ ਤੁਰੰਤ ਕਾਰਵਾਈ ਦਾ ਭਰੋਸਾ ਵੀ ਦਿੱਤਾ।

 

Tags: Vigilance Bureau , Crime News Punjab , Punjab Police , Police , Crime News , Punjab Vigilance Bureau , Fatehgarh Sahib , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD