Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਦ੍ਰੋਪਦੀ ਮੁਰਮੂ ਨੇ ਸਿਲਵਰ ਜੁਬਲੀ 'ਤੇ ਛੱਤੀਸਗੜ੍ਹ ਵਿਧਾਨ ਸਭਾ ਦੇ ਲੋਕਤੰਤਰੀ ਮਿਆਰਾਂ ਦੀ ਪ੍ਰਸ਼ੰਸਾ ਕੀਤੀ

ਮਹਿਲਾ ਸਸ਼ਕਤੀਕਰਨ ਅਤੇ ਟਿਕਾਊ ਵਿਕਾਸ ਲਈ ਤਾਕੀਦ

Droupadi Murmu, President of India, President, Indian President, Rashtrapati, Chhattisgarh Assembly, Chhattisgarh Legislative Assembly, Raipur

Web Admin

Web Admin

5 Dariya News

ਰਾਏਪੁਰ , 24 Mar 2025

Last updated on: Mar 25, 2025, 13:01 IST

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (24 ਮਾਰਚ, 2025) ਰਾਏਪੁਰ ਵਿੱਚ ਛੱਤੀਸਗੜ੍ਹ ਵਿਧਾਨ ਸਭਾ ਦੇ ਸਿਲਵਰ ਜੁਬਲੀ ਸਮਾਰੋਹ ਦੀ ਸ਼ੋਭਾ ਵਧਾਈ। ਇਸ ਅਵਸਰ ‘ਤੇ ਬੋਲਦੇ ਹੋਏ, ਰਾਸ਼ਟਰਪਤੀ ਨੇ ਕਿਹਾ ਕਿ ਛੱਤੀਸਗ੍ਹੜ ਵਿਧਾਨ ਸਭਾ ਨੇ ਲੋਕਤੰਤਰੀ ਪਰੰਪਰਾਵਾਂ ਦੇ ਸਰਬਉੱਚ ਮਿਆਰ ਸਥਾਪਿਤ ਕੀਤੇ ਹਨ। 

ਉਨ੍ਹਾਂ ਨੇ ਕਿਹਾ ਕਿ ਛੱਤੀਸਗੜ੍ਹ ਵਿਧਾਨ ਸਭਾ ਦੇ ਸਦਨ ਦੀ ਕਾਰਵਾਈ ਦੇ ਦੌਰਾਨ ਵੈੱਲ ਵਿੱਚ ਆਉਣ ਵਾਲੇ ਮੈਂਬਰਾਂ ਦੀ ਆਟੋਮੈਟਿਕ ਸਸਪੈਂਸ਼ਨ ਦਾ ਇੱਕ ਅਸਾਧਾਰਣ ਨਿਯਮ ਬਣਾਇਆ ਹੈ ਅਤੇ ਇਸ ਦਾ ਪਾਲਨ ਕੀਤਾ ਹੈ। ਉਨ੍ਹਾਂ ਨੂੰ ਇਹ ਜਾਣ ਕੇ ਖੁਸ਼ੀ ਹੋਈ ਕਿ ਪਿਛਲੇ 25 ਵਰ੍ਹਿਆਂ ਦੇ ਦੌਰਾਨ, ਮਾਰਸ਼ਲ ਦਾ ਕਦੇ ਵੀ ਉਪਯੋਗ ਨਹੀਂ ਕਰਨਾ ਪਿਆ। 

ਉਨ੍ਹਾਂ ਨੇ ਕਿਹਾ ਕਿ ਛੱਤੀਸਗੜ੍ਹ ਵਿਧਾਨ ਸਭਾ ਨੇ ਨਾ ਕੇਵਲ ਦੇਸ਼ ਦੇ ਲਈ ਬਲਕਿ ਵਿਸ਼ਵ ਦੀਆਂ ਲੋਕਤੰਤਰੀ ਪ੍ਰਣਾਲੀਆਂ ਦੇ ਸਾਹਮਣੇ ਉਤਕ੍ਰਿਸ਼ਟ ਸੰਸਦੀ ਆਚਰਣ ਦੀ ਇੱਕ ਅਨੂਠੀ ਉਦਾਹਰਣ ਪ੍ਰਸਤੁਤ ਕੀਤੀ ਹੈ। ਰਾਸ਼ਟਰਪਤੀ ਨੇ ਮਹਿਲਾ ਵਿਧਾਇਕਾਂ (women MLAs) ਨੂੰ ਸਾਰੀਆਂ ਮਹਿਲਾਵਾਂ ਦਾ ਸਮਰਥਨ ਕਰਨ ਦਾ ਆਗਰਹਿ ਕੀਤਾ। 

ਉਨ੍ਹਾਂ ਨੇ ਕਿਹਾ ਕਿ ਜਦੋਂ ਉਹ ਵਿਭਿੰਨ ਖੇਤਰਾਂ ਵਿੱਚ ਕੰਮ ਕਰ ਰਹੀਆਂ ਮਹਿਲਾਵਾਂ ਨੂੰ ਪ੍ਰੋਤਸਾਹਿਤ ਕਰਨਗੀਆਂ, ਤਦ ਸਾਰਿਆਂ ਦਾ ਧਿਆਨ ਉਨ੍ਹਾਂ ਮਹਿਲਾਵਾਂ ਦੀ ਤਰਫ਼ ਜਾਵੇਗਾ ਅਤੇ ਉਨ੍ਹਾਂ ਦੇ ਵਿਕਾਸ ਦਾ ਮਾਰਗ ਪੱਧਰਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਚਾਹੇ ਉਹ ਅਧਿਆਪਕ ਹੋਣ ਜਾਂ ਅਧਿਕਾਰੀ, ਸਮਾਜਸੇਵੀ ਹੋਣ ਜਾਂ ਉੱਦਮੀ, ਵਿਗਿਆਨੀ ਹੋਣ ਜਾਂ ਕਲਾਕਾਰ, ਮਜ਼ਦੂਰ ਹੋਣ ਜਾਂ ਕਿਸਾਨ, ਅਕਸਰ ਸਾਡੀਆਂ ਭੈਣਾਂ ਦਿਨ-ਪ੍ਰਤੀਦਿਨ ਦੀਆਂ ਘਰੇਲੂ ਜ਼ਿੰਮੇਦਾਰੀਆਂ ਨੂੰ ਪੂਰਾ ਕਰਦੇ ਹੋਏ ਅਤੇ ਕਠਿਨ ਸੰਘਰਸ਼ ਕਰਦੇ ਹੋਏ ਬਾਹਰੀ ਦੁਨੀਆ ਵਿੱਚ ਆਪਣਾ ਸਥਾਨ ਬਣਾਉਂਦੀਆਂ ਹਨ। 

ਜਦੋਂ ਸਾਰੀਆਂ ਮਹਿਲਾਵਾਂ ਇੱਕ-ਦੂਸਰੇ ਨੂੰ ਸਸ਼ਕਤ ਬਣਾਉਣਗੀਆਂ, ਤਾਂ ਸਾਡਾ ਸਮਾਜ ਹੋਰ ਅਧਿਕ ਮਜ਼ਬੂਤ ਅਤੇ ਸੰਵੇਦਨਸ਼ੀਲ ਬਣੇਗਾ। ਰਾਸ਼ਟਰਪਤੀ ਨੇ ਕਿਹਾ ਕਿ ਛੱਤੀਸਗੜ੍ਹ ਵਿੱਚ ਵਿਕਾਸ ਦੀਆਂ ਅਸੀਮ ਸੰਭਾਵਨਾਵਾਂ ਹਨ। ਸੀਮਿੰਟ, ਖਣਿਜ ਉਦਯੋਗ, ਸਟੀਲ, ਅਲਮੀਨੀਅਮ ਅਤੇ ਬਿਜਲੀ ਉਤਦਾਪਦਨ ਜਿਹੇ ਖੇਤਰਾਂ ਵਿੱਚ ਵਿਕਾਸ ਦੇ ਭਰਪੂਰ ਅਵਸਰ ਹਨ। 

ਇਹ ਖੂਬਸੂਰਤ ਰਾਜ ਹਰੇ-ਭਰੇ ਜੰਗਲਾਂ, ਝਰਨਿਆਂ ਅਤੇ ਹੋਰ ਕੁਦਰਤੀ ਸੁਗਾਤਾਂ ਨਾਲ ਭਰਪੂਰ ਹਨ। ਉਨ੍ਹਾਂ ਨੇ ਰਾਜ ਦੇ ਨੀਤੀ ਨਿਰਮਾਤਾਵਾਂ ਨੂੰ ਵਿਕਾਸ ਦੇ ਪਥ ‘ਤੇ ਅੱਗੇ ਵਧਦੇ ਹੋਏ ਵਾਤਾਵਰਣ ਦੀ ਸੰਭਾਲ਼ ਸੁਨਿਸ਼ਚਿਤ ਕਰਨ ਦਾ ਆਗਰਹਿ ਕੀਤਾ। ਉਨ੍ਹਾਂ ਨੇ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਨੂੰ ਆਧੁਨਿਕ ਵਿਕਾਸ ਦੀ ਯਾਤਰਾ ਨਾਲ ਜੋੜਨ ਦੀ ਜ਼ਿੰਮੇਦਾਰੀ ਭੀ ਨੀਤੀ ਨਿਰਮਾਤਾਵਾਂ ਦੀ ਹੈ।

 

Tags: Droupadi Murmu , President of India , President , Indian President , Rashtrapati , Chhattisgarh Assembly , Chhattisgarh Legislative Assembly , Raipur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD