Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਸ਼ਵ ਟੀ.ਬੀ. ਦਿਵਸ ਮੌਕੇ ਜਿਲ੍ਹਾ ਪੱਧਰੀ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ

Health, Civil Surgeon Amritsar, Amritsar, World TB Day

Web Admin

Web Admin

5 Dariya News

ਅੰਮ੍ਰਿਤਸਰ , 24 Mar 2025

Last updated on: Mar 25, 2025, 13:41 IST

ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਅਮ੍ਰਿਤਸਰ ਡਾ ਕਿਰਨਦੀਪ ਕੌਰ ਵੱਲੋਂ ਟੀਬੀ ਹਸਪਤਾਲ ਅੰਮ੍ਰਿਤਸਰ  ਵਿਖੇ ਵਿਸ਼ਵ ਟੀ.ਬੀ. ਦਿਵਸ ਮੌਕੇ ਜਿਲ੍ਹਾ ਪੱਧਰੀ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ  ਡਾ ਕਿਰਨਦੀਪ ਕੌਰ ਨੇ ਕਿਹਾ ਕਿ ਟਿਉਬਰ-ਕਯਲੋੁਸਿਸ(ਟੀ.ਬੀ.) ਮਾਈਕ੍ਰੋ-ਬੈਕਟੀਰੀਆ ਤੋਂ ਹੋਣ ਵਾਲੀ ਭਿਆਨਕ ਬੀਮਾਰੀ ਹੈ ਜੋ ਕਿ ਸ਼ਰੀਰ ਦੇ ਕਿਸੇ ਵੀ ਹਿੱਸੇ ਵਿਚ ਹੋ ਸਕਦੀ ਹੈ, ਪਰ ਜਿਆਦਾ ਤੌਰ ਤੇ ਇਹ ਫੇਫੜਿਆਂ  ਵਿੱਚ ਪਾਈ ਜਾਂਦੀ ਹੈ।  

ਓਹਨਾ ਕਿਹਾ ਕਿ ਇਸ ਬੀਮਾਰੀ ਦੇ ਮੁੱਖ ਲੱਛਣ 3 ਹਫਤਿਆਂ ਤੋਂ ਵੱਧ ਪੁਰਾਣੀ ਖਾਂਸੀ, ਸਵੇਰੇ-ਸ਼ਾਮ ਬੁਖਾਰ ਹੋ ਜਾਣਾਂ, ਭੱਖ ਘੱਟ ਲੱਗਣਾਂ, ਖੰਘ ਨਾਲ ਬਲਗਮ ਅਤੇ ਖੂਨ ਆਉਣਾਂ ਆਦਿ ਹੈ। ਇਸ ਲਈ ਜੇਕਰ ਕੋਈ ਵੀ ਲੱਛਣ ਸਾਹਮਣੇ ਆਵੇ ਤਾਂ ਤੁਰੰਤ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਤੋਂ ਆਪਣਾਂ ਮੁਫਤ ਟੈਸਟ ਅਤੇ ਇਲਾਜ ਕਰਵਾਉਣਾਂ ਚਾਹੀਦਾ ਹੈ। 

ਇਸ ਤੋਂ ਇਲਾਵਾ  ਬਹੁਤ ਸਾਰੀਆਂ ਸਾਵਧਾਨੀਆਂ ਜਿਵੇਂ ਖਾਂਸੀ ਜਾਂ ਛਿਕ ਕਰਨ ਸਮੇਂ ਮੂੰਹ ਤੇ ਰੁਮਾਲ ਰੱਖਣਾਂ, ਖੁੱਲੇ ਵਿਚ ਨਾਂ ਖੁੱਕਣਾਂ, ਪੌਸ਼ਟਿਕ ਭੋਜਨ ਖਾਣਾਂ, ਬੀੜੀ-ਸਿਗਟਰ ਦਾ ਪ੍ਰਹੇਜ ਕਰਨਾਂ, ਦਵਾਈ ਦਾ ਕੋਰਸ ਪੂਰਾ ਕਰਨਾਂ, ਆਲੇ-ਦੁਆਲੇ ਦੀ ਸਫਾਈ ਦਾ ਖਾਸ ਧਿਆਨ ਰੱਖਣਾਂ ਅਤੇ ਕਸਰਤ ਕਰਨਾਂ ਆਦਿ ਨਾਲ ਅਸੀਂ ਆਪਣੇ ਆਪ ਨੂੰ ਅਤੇ ਸਮਾਜ ਨੂੰ ਇਸ ਬੀਮਾਰੀ ਤੋਂ ਸੁੱਰਖਿਅਤ ਰੱਖ ਸਕਦੇ ਹਾਂ।

ਇਸ ਮੌਕੇ ਤੇ ਜਿਲਾ੍ ਟੀ.ਬੀ. ਅਫਸਰ ਡਾ ਵਿਜੇ ਗੋਤਵਾਲ ਨੇ ਕਿਹਾ ਟੀ.ਬੀ.  ਕਿ 100 ਦਿਨਾਂ ਟੀਬੀ ਕੰਪੇਨ ਵਿੱਚ ਜਿਲਾ੍ ਅੰਮ੍ਰਿਤਸਰ ਨੇ ਵਧੀਆ ਕਾਰਗੁਜ਼ਾਰੀ ਪੇਸ਼ ਕੀਤੀ ਹੈ ਅਤੇ ਆਪਣੇ ਸਾਰੇ ਟਾਰਗੇਟ ਸਮੇ ਪੂਰੇ ਕੀਤੇ ਹਨ। ਇਸ ਅਵਸਰ ਤੇ ਆਜਾਦ ਭਗਤ ਸਿੰਘ ਫਾਂਓਡੇਸ਼ਨ ਵਲੋਂ ਇਕ ਨੱਕੜ ਨਾਟਕ ਰਾਹੀ ਟੀ.ਬੀ. ਬੀਮਾਰੀ ਪ੍ਰਤੀ ਜਾਗਰੂਕ ਕੀਤਾ ਗਿਆ। 

ਇਸ ਮੌਕੇ ਤੇ ਐਚ.ਓ.ਡੀ. ਡਾ ਗੁਨੀਤ, ਜਿਲਾ੍ ਐਮ.ਈ.ਆਈ.ਓ. ਅਮਰਦੀਪ ਸਿੰਘ,  ਦਵਿੰਦਰ ਸਿੰਘ,  ਦੀਪਕ ਸ਼ਰਮਾਂ, ਅੰਜੂ ਬਾਲਾ, ਬਲਜੀਤ ਸਿੰਘ, ਦੀਪਕ ਕੁਮਾਰ, ਕਪਿਲ ਗੁਲਾਟੀ, ਰਜੇਸ਼ ਕੁਮਾਰ, ਜਸਪਾਲ ਸਿੰਘ, ਹਰਪ੍ਰੀਤ ਕੌਰ ਅਤੇ ਸਮੂਹ ਸਟਾਫ ਹਾਜਰ ਸਨ।

 

Tags: Health , Civil Surgeon Amritsar , Amritsar , World TB Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD