Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਾ. ਰਵੀ ਭਗਤ ਨੇ ਭਗਵੰਤ ਸਿੰਘ ਮਾਨ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਲੋਕ-ਪੱਖੀ ਸ਼ਾਸਨ ਦੀ ਸਹੁੰ

Ravi Bhagat, Dr Ravi Bhagat, Principal Secretary, IAS officer, Punjab Government, Government of Punjab, Bhagwant Singh Mann, Bhagwant Mann

Web Admin

Web Admin

5 Dariya News

ਚੰਡੀਗੜ੍ਹ , 24 Mar 2025

Last updated on: Mar 25, 2025, 13:53 IST

ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਆਈ.ਏ.ਐਸ. ਅਧਿਕਾਰੀ ਡਾ. ਰਵੀ ਭਗਤ ਨੇ ਅੱਜ ਆਪਣੇ ਦਫ਼ਤਰ ਵਿਖੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਜ਼ਿਕਰਯੋਗ ਹੈ ਕਿ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਸੀਨੀਅਰ ਅਧਿਕਾਰੀ ਡਾ. ਰਵੀ ਭਗਤ ਨੇ ਸੂਬਾ ਸਰਕਾਰ ਵਿੱਚ ਵੱਖ-ਵੱਖ ਅਹੁਦਿਆਂ 'ਤੇ ਸੇਵਾ ਨਿਭਾਈ। 

ਸਾਲ 2006 ਬੈਚ ਦੇ ਆਈ.ਏ.ਐਸ. ਅਧਿਕਾਰੀ ਡਾ. ਰਵੀ ਭਗਤ ਆਮ ਲੋਕਾਂ ਨੂੰ ਨਾਗਰਿਕ-ਕੇਂਦ੍ਰਿਤ ਸੇਵਾਵਾਂ ਦਾ ਲਾਭ ਦੇਣ ਲਈ ਲੀਹੋਂ ਹਟਵੇਂ ਵਿਚਾਰ ਅਮਲ ਵਿੱਚ ਲਿਆਉਣ ਲਈ ਹਮੇਸ਼ਾ ਤਤਪਰ ਰਹਿੰਦੇ ਹਨ। ਉਹ ਜਨਤਕ ਸੇਵਾਵਾਂ ਪ੍ਰਤੀ ਆਪਣੀ ਸਰਗਰਮ ਅਤੇ ਜਵਾਬਦੇਹ ਪਹੁੰਚ ਲਈ ਜਾਣੇ ਜਾਂਦੇ ਹਨ।

‘ਐਮ.ਐਸ.ਪੀ. ਆਫ ਜੀਓਪੌਲੀਟਿਕਸ’ ਵਿੱਚ ਡਾਕਟਰੇਟ ਡਾ. ਰਵੀ ਭਗਤ ਨੇ 2008-2009 ਵਿੱਚ ਸਬ ਡਿਵੀਜ਼ਨਲ ਮੈਜਿਸਟ੍ਰੇਟ ਮਲੋਟ ਵਜੋਂ ਪ੍ਰਸ਼ਾਸਨਿਕ ਸੇਵਾਵਾਂ ਨਿਭਾਉਣ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਫਰੀਦਕੋਟ, ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਡਿਪਟੀ ਕਮਿਸ਼ਨਰ ਵਜੋਂ ਸੇਵਾ ਨਿਭਾਈ। 

ਉਨ੍ਹਾਂ ਨੇ ਪੰਜਾਬ ਸ਼ਹਿਰੀ ਵਿਕਾਸ ਅਥਾਰਟੀ ਅਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ, ਸਕੱਤਰ ਮੰਡੀ ਬੋਰਡ, ਸੀ.ਈ.ਓ. ਈ-ਗਵਰਨੈਂਸ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ, ਸਕੱਤਰ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਜੋਂ ਸੇਵਾਵਾਂ ਨਿਭਾਈਆਂ। ਡਾ. ਰਵੀ ਭਗਤ ਸਾਲ 2021 ਤੋਂ ਹੁਣ ਤੱਕ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਜੋਂ ਆਪਣੀਆਂ ਸੇਵਾਵਾਂ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਭਾ ਰਹੇ ਹਨ। 

ਇਸ ਅਧਿਕਾਰੀ ਨੂੰ ਸਿਹਤ, ਸਿੱਖਿਆ, ਸਮਾਜਿਕ ਸੁਰੱਖਿਆ ਅਤੇ ਗਵਰਨੈਂਸ ਦੇ ਖੇਤਰਾਂ ਵਿੱਚ ਕਈ ਨਵੀਨਤਮ ਅਤੇ ਨਿਵੇਕਲੀਆਂ ਕਾਢਾਂ ਲਾਗੂ ਕਰਨ ਦਾ ਸਿਹਰਾ ਜਾਂਦਾ ਹੈ। ਡਾ. ਰਵੀ ਭਗਤ ਦੁਆਰਾ ਕੋਵਿਡ-19 ਦੀ ਮਹਾਂਮਾਰੀ ਦੇ ਚੁਣੌਤੀਪੂਰਨ ਸਮੇਂ ਦੌਰਾਨ ਜਨਤਕ ਸੇਵਾਵਾਂ ਨੂੰ ਸੁਚਾਰੂ ਬਣਾ ਕੇ ਲੋਕਾਂ ਦੀ ਸਹੂਲਤ ਲਈ ਕੀਤੀਆਂ ਗਈਆਂ ਵਿਲੱਖਣ ਪਹਿਲਕਦਮੀਆਂ ਦੀ ਸਾਰਿਆਂ ਨੇ ਸ਼ਲਾਘਾ ਕੀਤੀ ਸੀ। 

ਇਸ ਨੌਜਵਾਨ ਅਧਿਕਾਰੀ ਨੂੰ ਮਾਣਮੱਤੀਆਂ ਸੇਵਾਵਾਂ ਸਦਕਾ ਕਈ ਵੱਕਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੁਰਸਕਾਰ ਅਤੇ ਸਨਮਾਨ ਵੀ ਹਾਸਲ ਹੋਏ ਹਨ। ਇਸੇ ਤਰ੍ਹਾਂ ਉਨ੍ਹਾਂ ਦੀ ਅਗਵਾਈ ਹੇਠ ਸਾਲ 2015 ਵਿੱਚ ਗਿੰਨੀਜ਼ ਬੁੱਕ ਆਫ਼ ਵਰਲਡ ਰਿਕਾਰਡ ਬਣਾਇਆ ਗਿਆ ਸੀ ਜਦੋਂ 10,000 ਵਿਦਿਆਰਥੀਆਂ ਨੇ ਨਸ਼ਾ ਵਿਰੋਧੀ ਮੁਹਿੰਮ ਵਿੱਚ ਹਿੱਸਾ ਲਿਆ ਸੀ ਅਤੇ ਸਾਲ 2018 ਵਿੱਚ ਇਕ ਹੋਰ ਗਿੰਨੀਜ਼ ਬੁੱਕ ਆਫ਼ ਵਰਲਡ ਰਿਕਾਰਡ ਬਣਾਇਆ ਗਿਆ ਸੀ ਜਦੋਂ 82 ਦੇਸ਼-ਭਗਤਾਂ ਨੇ ਸ਼ਾਂਤੀ ਲਈ ਗੀਤ ਗਾਇਆ ਸੀ।

ਅੱਜ ਆਪਣੇ ਦਫ਼ਤਰ ਵਿੱਚ ਅਹੁਦਾ ਸੰਭਾਲਣ ਤੋਂ ਬਾਅਦ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸ-ਮੁਖੀ ਨੀਤੀਆਂ ਨੂੰ ਲਾਗੂ ਕਰਨਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੋਵੇਗੀ। 

ਡਾ. ਰਵੀ ਭਗਤ ਨੇ ਕਿਹਾ ਕਿ ਸੂਬਾ ਸਰਕਾਰ ਦੀ ਵਚਨਬੱਧਤਾ ਅਨੁਸਾਰ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਹੋਰ ਮੁੱਖ ਖੇਤਰਾਂ 'ਤੇ ਵਧੇਰੇ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਾਗਰਿਕ ਕੇਂਦਰਿਤ ਸੇਵਾਵਾਂ ਦੇ ਲਾਭ ਲੋਕਾਂ ਨੂੰ ਸਮਾਂਬੱਧ ਢੰਗ ਨਾਲ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇਗਾ।

 

Tags: Ravi Bhagat , Dr Ravi Bhagat , Principal Secretary , IAS officer , Punjab Government , Government of Punjab , Bhagwant Singh Mann , Bhagwant Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD