Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਸਰਕਾਰੀ ਕਾਲਜ ਰੋਪੜ ਵਿਖੇ ਪੁਰਾਣੇ ਵਿਦਿਆਰਥੀਆਂ ਦੀ ਮਿਲਣੀ ਮਿਲਾਪ -2025 ਆਯੋਜਿਤ

ਵਿਦਿਆਰਥੀਆਂ ਨੇ ਕਾਲਜ ਵਿੱਚ ਬਿਤਾਏ ਪਲ਼ ਅਮਤੇ ਯਾਦਾਂ ਕੀਤੀਆਂ ਤਾਜੀਆਂ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, DR S P Singh Oberoi

5 Dariya News

5 Dariya News

5 Dariya News

ਰੂਪਨਗਰ , 24 Mar 2025

Last updated on: Mar 25, 2025, 14:02 IST

ਸਰਕਾਰੀ ਕਾਲਜ ਰੋਪੜ ਵਿਖੇ ਓਲਡ ਸਟੂਡੈਂਟਸ ਐਸੋਸੀਏਸ਼ਨ ਦੇ ਚੀਫ ਪੈਟਰਨ ਕਮ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਕਨਵੀਨਰ ਡਾ. ਦਲਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਦੀ ਮਿਲਣੀ ਪ੍ਰੋਗਰਾਮ ‘ਮਿਲਾਪ-2025’ ਦੌਰਾਨ ਵਿਦਿਆਰਥੀਆਂ ਨੇ ਕਾਲਜ ਵਿੱਚ ਬਿਤਾਏ ਪਲ਼ ਅਤੇ ਯਾਦਾਂ ਸਾਂਝੀਆਂ ਕੀਤੀਆਂ। 

ਜਿਸ ਦਾ ਆਗਾਜ਼ ਕਾਲਜ ਸ਼ਬਦ ਨਾਲ ਹੋਇਆ ਅਤੇ 1975 ਬੈਚ ਤੋਂ ਪਹਿਲਾਂ ਦੇ ਵਿਦਿਆਰਥੀਆਂ ਨੇ ਸ਼ਮਾਂ ਰੌਸ਼ਨ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਹਾਜ਼ਰ ਹੋਏ ਕਾਲਜ ਦੇ ਵਿਦਿਆਰਥੀਆਂ ਨੂੰ ਜੀ ਆਇਆਂ ਕਿਹਾ ਅਤੇ ਕਾਲਜ ਦੀਆਂ ਅਹਿਮ ਪ੍ਰਾਪਤੀਆਂ ਸਬੰਧੀ ਜਾਣਕਾਰੀ ਦਿੱਤੀ। 

ਓ.ਐੱਸ.ਏ. ਪ੍ਰਧਾਨ ਪ੍ਰੋ. ਪ੍ਰਭਜੀਤ ਸਿੰਘ ਨੇ ਵਿਦਿਆਰਥੀ ਮਿਲਣੀ ਵਿੱਚ ਪਹੁੰਚੇ ਵਿਦਿਆਰਥੀਆਂ ਦੀ ਜਾਣ–ਪਛਾਣ ਕਰਵਾਈ ਅਤੇ ਸਕੱਤਰ ਪ੍ਰੋ. ਅਰਵਿੰਦਰ ਕੌਰ ਨੇ ਕਾਲਜ ਦੀ ਬਿਹਤਰੀ ਲਈ ਓ.ਐੱਸ.ਏ ਵੱਲੋਂ ਦਿੱਤੀ ਗਈ ਵਿੱਤੀ ਸਹਾਇਤਾ ਅਤੇ ਯੋਗਦਾਨ ਬਾਰੇ ਜਾਣਕਾਰੀ ਦਿੱਤੀ। ਵਿਦਿਆਰਥੀ ਮਿਲਣੀ ਵਿੱਚ ਕਾਲਜ ਦੇ ਪੁਰਾਣੇ ਵਿਦਿਆਰਥੀ ਡਾ. ਐੱਸ.ਪੀ. ਸਿੰਘ ਓਬਰਾਏ, ਸਰਪ੍ਰਸਤ, ਸਰਬੱਤ ਦਾ ਭਲਾ ਟਰੱਸਟ ਨੇ ਕਾਲਜ ਹੋਸਟਲ ਨਾਲ ਜੁੜੀਆਂ ਯਾਦਾਂ ਸਾਂਝੀਆਂ ਅਤੇ ਤਾਜੀਆਂ ਕੀਤੀਆਂ। 

ਉਨ੍ਹਾਂ ਹਰ ਸਾਲ ਕਾਲਜ ਦੇ 40 ਵਿਦਿਆਰਥੀਆਂ ਨੂੰ ਵਜੀਫਾ ਦੇਣ ਦਾ ਵਾਅਦਾ ਵੀ ਕੀਤਾ। ਪੰਜਾਬ ਦੇ ਸਾਬਕਾ ਡੀ.ਜੀ.ਪੀ. ਸ.ਰਜਿੰਦਰ ਸਿੰਘ, ਆਈ.ਪੀ.ਐੱਸ. ਨੇ ਕਾਲਜ ਵਿੱਚ ਬਿਤਾਏ ਪਲ਼ ਅਤੇ ਆਪਣੇ ਸਮੇਂ ਦੇ ਪ੍ਰੋਫੈਸਰਾਂ ਨੂੰ ਯਾਦ ਕੀਤਾ ਅਤੇ ਉਹਨਾਂ ਪ੍ਰਤੀ ਸ਼ਰਧਾ ਅਰਪਿਤ ਕੀਤੀ। ਉਨ੍ਹਾਂ ਹਰ ਸਾਲ 5 ਲੋੜਵੰਦ ਵਿਦਿਆਰਥੀਆਂ ਦੀ ਫੀਸ ਆਪਣੇ ਵੱਲੋਂ ਦੇਣ ਲਈ ਇੱਛਾ ਜ਼ਾਹਰ ਕੀਤੀ। 

ਪ੍ਰੋਗਰਾਮ ਦੌਰਾਨ ਕਾਲਜ ਦੇ ਪੁਰਾਣੇ ਵਿਦਿਆਰਥੀ ਸੰਤ ਸਰੂਪ ਸਿੰਘ, ਸ. ਹਰਬੰਸ ਸਿੰਘ ਪੰਧੇਰ, ਰਵਨੀਤ ਕੌਰ, ਮਹਿੰਦਰ ਸਿੰਘ ਗੋਸ਼ਲਾਂ, ਜਸਵਿੰਦਰ ਜੱਸੀ ਨੇ ਸ਼ੇਰੋ-ਸ਼ਾਇਰੀ, ਗੀਤ ਅਤੇ ਕਵਿਤਾਵਾਂ ਪੇਸ਼ ਕੀਤੀਆਂ। ਇਸ ਮੌਕੇ ਸ਼੍ਰੀ ਕਮਲ ਜੈਨ, ਸ. ਭਾਗ ਸਿੰਘ ਡੀ.ਈ.ਓ (ਰਿਟਾ.), ਐਡਵੋਕੇਟ ਚੇਤਨ ਅਗਰਵਾਲ, ਚੀਫ ਇੰਜੀਨੀਅਰ (ਰਿਟਾ.) ਤੇਜਪਾਲ ਸਿੰਘ, ਵੀ.ਕੇ. ਦਿਵੇਦੀ, ਐਡਵੋਕੇਟ ਚਰਨਜੀਤ ਸਿੰਘ ਘਈ, ਪ੍ਰਿੰਸੀਪਲ (ਰਿਟਾ) ਭਗਵੰਤ ਕੌਰ, ਹਰਮਿੰਦਰ ਸਿੰਘ ਗੋਲਡੀ, ਡਾ. ਰਾਮਪਾਲ ਸਿੰਘ, ਡਾ. ਬੀ.ਐੱਸ.ਅਟਵਾਲ, ਪ੍ਰੋ. ਪਿਆਰਾ ਸਿੰਘ, ਦਰਸ਼ਨ ਸਿੰਘ ਥਿੰਦ, ਸੋਹਨ ਲਾਲ ਵਰਮਾ, ਧਰਮ ਸਿੰਘ, ਬਲਵੀਰ ਸਿੰਘ ਸੈਣੀ, ਰਾਕੇਸ਼ ਕੁਮਾਰ, ਬਲਵਿੰਦਰ ਕੌਰ, ਮਹੇਸ਼ਵਰੀ ਸ਼ੁਕਲਾ ਤੋਂ ਇਲਾਵਾ ਸਮੂਹ ਪੁਰਾਣੇ ਵਿਦਿਆਰਥੀਆਂ ਨੇ ਆਪਣੇ ਅਨੁਭਵ ਅਤੇ ਯਾਦਾਂ ਸਾਂਝੀਆਂ ਕਰਦੇ ਹੋਏ ਕਾਲਜ ਪ੍ਰਤੀ ਆਪਣਾ ਸਤਿਕਾਰ ਭੇਟ ਕੀਤਾ।                             

ਇਸ ਮੌਕੇ ਰੰਗਾ-ਰੰਗ ਪ੍ਰੋਗਰਾਮ ਵਿੱਚ ਕਾਲਜ ਦੇ ਵਿਦਿਆਰਥੀਆਂ ਵੱਲੋਂ ਕੋਰੀਓਗ੍ਰਾਫੀ ਅਤੇ ਭੰਗੜੇ ਦੀ ਖੁਬਸੂਰਤ ਪੇਸ਼ਕਾਰੀ ਕੀਤੀ ਗਈ। ਡਾ. ਦਲਵਿੰਦਰ ਸਿੰਘ ਨੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਅਤੇ ਸ਼ਿਰਕਤ ਕਰਨ ਲਈ ਸਭਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵਾਈਸ ਪ੍ਰਿੰਸੀਪਲ ਡਾ. ਸੁਖਜਿੰਦਰ ਕੌਰ, ਕਾਲਜ ਕੌਂਸਲ ਮੈਂਬਰ ਪ੍ਰੋ. ਹਰਜੀਤ ਸਿੰਘ, ਪ੍ਰੋ. ਮੀਨਾ ਕੁਮਾਰੀ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਵੀ ਹਾਜ਼ਰ ਸਨ। ਮੰਚ ਸੰਚਾਲਨ ਡਾ. ਨਿਰਮਲ ਸਿੰਘ ਬਰਾੜ, ਪ੍ਰੋ. ਅਰਵਿੰਦਰ ਕੌਰ ਅਤੇ ਡਾ. ਜਤਿੰਦਰ ਕੁਮਾਰ ਨੇ ਕੀਤਾ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR S P Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD