Friday, 05 June 2026

 

 

ਖ਼ਾਸ ਖਬਰਾਂ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

 

ਯੁੱਧ ਨਸ਼ਿਆਂ ਵਿਰੁੱਧ : ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਖੇਡਣ ਲਈ ਪਲੇਟਫਾਰਮ ਮੁਹੱਈਆ ਕਰਵਾਇਆ - ਬਲਬੀਰ ਸਿੰਘ ਪਨੂੰ

ਪਿੰਡ ਨਾਨਕ ਚੱਕ, ਤਪ ਅਸਥਾਨ ਮੰਦਰ ਭਗਵਾਨ ਸ੍ਰੀ ਚੰਦ ਜੀ ਵਿਖੇ ਦੋ ਦਿਨਾਂ ਵਾਲੀਬਾਲ ਟੂਰਨਾਂਮੈਂਟ ਦਾ ਸ਼ਾਨਦਾਰ ਆਗਾਜ਼

Balbir Singh Pannu, Fatehgarh Churian, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਤਿਹਗੜ੍ਹ ਚੂੜੀਆਂ (ਬਟਾਲਾ) , 25 Mar 2025

Last updated on: Mar 25, 2025, 16:23 IST

‘ਯੁੱਧ ਨਸ਼ਿਆਂ ਵਿਰੁੱਧ’ (ਰੰਗਲਾ ਪੰਜਾਬ) ਮੁਹਿੰਮ ਤਹਿਤ ਦੋ ਦਿਨਾਂ ਵਾਲੀਬਾਲ ਟੂਰਨਾਂਮੈਂਟ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਮਹੰਤ ਹਰੀ ਕੁੰਭ ਦਾਸ ਉਦਾਸੀਨ (ਤਪ ਅਸਥਾਨ ਭਗਵਾਨ ਸ੍ਰੀ ਚੰਦ ਜੀ) ਦੇ ਸਹਿਯੋਗ ਨਾਲ ਅੱਜ ਪਿੰਡ ਨਾਨਕ ਚੱਕ, ਤਪ ਅਸਥਾਨ ਮੰਦਰ ਭਗਵਾਨ ਸ੍ਰੀ ਚੰਦ ਜੀ ਵਿਖੇ ਪੂਰੇ ਉਤਸ਼ਾਹ ਨਾਲ ਸ਼ੁਰੂ ਹੋਇਆ। ਸਮਾਗਮ ਵਿੱਚ ਮਹੰਤ ਹਰੀ ਕੁੰਭ ਦਾਸ ਜੀ, ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਅਤੇ ਸ੍ਰੀਮਤੀ ਵੀਰਪਾਲ ਕੌਰ, ਐਸ.ਡੀ.ਐਮ ਫਤਹਿਗੜ੍ਹ ਚੂੜੀਆਂ ਵਿਸ਼ੇਸ ਤੌਰ ’ਤੇ ਸ਼ਿਰਕਤ ਕੀਤੀ। 

ਇਸ ਮੌਕੇ ਉਲੰਪੀਅਨ ਰੁਪਿੰਦਰਪਾਲ ਸਿੰਘ (ਪੀ.ਸੀ.ਐਸ ਅੰਡਰ ਟਰੇਨਿੰਗ), ਜ਼ਿਲ੍ਹਾ ਖੇਡ ਅਫਸਰ ਸਿਮਰਨਜੀਤ ਸਿੰਘ ਰੰਧਾਵਾ, ਕੈਪਟਨ ਪ੍ਰਸ਼ੋਤਮ ਲਾਲ, ਹਰਦੇਵ ਸਿੰਘ ਤੇ ਸੈਮੂਅਲ ਮਸੀਹ (ਸਾਰੇ ਕੋਚ), ਸੁਪਰਡੈਂਟ ਅਨਿਲ ਕੁਮਾਰ, ਫਿਜ਼ੀਕਲ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀ ਅਤੇ ਪਿੰਡਾਂ ਦੇ ਮੋਹਤਬਾਰ ਸਖਸ਼ੀਅਤਾਂ ਮੋਜੂਦ ਸਨ। ਇਸ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਹੈ। 

ਜਿਸ ਤਹਿਤ ਨਸ਼ੇ ਨੂੰ ਖਤਮ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਣ ਨਾਲ ਵੱਧ ਤੋਂ ਵੱਧ ਜੌੜਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਣ ਲਈ ਸ਼ਾਨਦਾਰ ਪਲੇਟਫਾਰਮ ਮੁਹੱਈਆ ਕਰਵਾਇਆ ਗਿਆ ਹੈ ਅਤੇ ਪਿੰਡਾਂ ਅਤੇ ਸ਼ਹਿਰਾਂ ਅੰਦਰ ਖੇਡ ਟੂਰਨਾਂਮੈਂਟ ਕਰਵਾਏ ਜਾ ਰਹੇ ਹਨ। ਉਨਾਂ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਅਤੇ ਮਹੰਤ ਹਰੀ ਕੁੰਭ ਦਾਸ ਉਦਾਸੀਨ (ਤਪ ਅਸਥਾਨ ਭਗਵਾਨ ਸ੍ਰੀ ਚੰਦ ਜੀ) ਦੇ ਸਹਿਯੋਗ ਨਾਲ ਪਿੰਡ ਨਾਨਕ ਚੱਕ, ਤਪ ਅਸਥਾਨ ਮੰਦਰ ਭਗਵਾਨ ਸ੍ਰੀ ਚੰਦ ਜੀ ਵਿਖੇ ਕਰਵਾਏ ਵਾਲੀਬਾਲ ਟੂਰਨਾਂਮੈਂਟ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ।

ਇਸ ਸ੍ਰੀਮਤੀ ਵੀਰਪਾਲ ਕੌਰ, ਐਸ.ਡੀ.ਐਮ ਫਤਹਿਗੜ੍ਹ ਚੂੜੀਆਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ (ਰੰਗਲਾ ਪੰਜਾਬ) ਮੁਹਿੰਮ ਤਹਿਤ ਦੋ ਦਿਨਾਂ ਵਾਲੀਬਾਲ ਟੂਰਨਾਂਮੈਂਟ ਕਰਵਾਇਆ ਜਾ ਰਿਹਾ ਹੈ। ਉਨਾਂ ਟਰਨਾਂਮੈਂਟ ਵਿੱਚ ਸਹਿਯੋਗ ਦੇਣ ਲਈ ਮਹੰਤ ਹਰੀ ਕੁੰਭ ਦਾਸ ਜੀ ਦਾ ਵਿਸ਼ੇਸ ਤੌਰ ’ਤੇ ਧੰਨਵਾਦ ਕੀਤਾ। 

ਉਨਾਂ ਦੱਸਿਆ ਕਿ ਕੱਲ੍ਹ 26 ਮਾਰਚ ਨੂੰ ਦੁਪਹਿਰ 3.30 ਵਜੇ ਫਾਈਨਲ ਮੈਚ ਖੇਡਿਆ ਜਾਵੇਗਾ ਅਤੇ ਸ਼ਾਮ 4 ਵਜੇ ਇਨਾਮ ਵੰਡ ਸਮਾਰੋਹ ਕਰਵਾਇਆ ਜਾਵੇਗਾ। ਇਨਾਮ ਵੰਡ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਬਟਾਲਾ ਦੇ ਐਸ.ਐਸ.ਪੀ ਸ੍ਰੀ ਸੁਹੇਲ ਕਾਸਿਮ ਮੀਰ ਅਤੇ ਵਿਸ਼ੇਸ ਮਹਿਮਾਨ ਵਜੋਂ ਸ੍ਰੀ ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਸ਼ਿਰਕਤ ਕਰਨਗੇ।

ਇਸ ਮੌਕੇ ਗੱਲ ਕਰਦਿਆਂ ਜ਼ਿਲ੍ਹਾ ਖੇਡ ਅਫਸਰ ਸਿਮਰਨਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਵਾਲੀਬਾਲ ਟੂਰਨਾਂਮੈਂਟ ਵਿੱਚ 12 ਟੀਮਾਂ ਹਿੱਸਾ ਲੈ ਰਹੀਆਂ ਹਨ। ਉਨਾਂ ਦੱਸਿਆ ਕਿ 6-6 ਟੀਮਾਂ ਦੇ ਦੋ ਗਰੁੱਪ ਬਣਾਏ ਗਏ ਹਨ ਅਤੇ ਹਰ ਇੱਕ ਮੈਚ ਨਾਕ ਆਊਟ ਰੱਖਿਆ ਗਿਆ ਹੈ।

ਅੱਜ ਪਹਿਲਾ ਮੈਚ ਪਿੰਡ ਛਿਛਰੇਵਾਲ ਅਤੇ ਬਾਜਪੁਰ ਦੀਆਂ ਟੀਮਾਂ ਵਿਚਕਾਰ ਹੋਇਆ, ਜਿਸ ਵਿੱਚ ਪਿੰਡ ਬਾਜਪੁਰ ਦੀ ਟੀਮ ਜੇਤੂ ਰਹੀ।

 

Tags: Balbir Singh Pannu , Fatehgarh Churian , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD