Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

20000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਆਡਿਟ ਇੰਸਪੈਕਟਰ ਗ੍ਰਿਫ਼ਤਾਰ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau, Patiala Police, Patiala

Web Admin

Web Admin

5 Dariya News

ਪਟਿਆਲਾ , 25 Mar 2025

Last updated on: Mar 26, 2025, 11:15 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪਟਿਆਲਾ ਦੇ ਰੀਜ਼ਨਲ ਡਿਪਟੀ ਡਾਇਰੈਕਟਰ, ਲੋਕਲ ਫੰਡ ਆਡਿਟ ਦੇ ਦਫ਼ਤਰ ਵਿਖੇ ਤਾਇਨਾਤ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨੂੰ 20000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਸੰਗਰੂਰ ਜ਼ਿਲ੍ਹੇ ਦੇ ਮੂਣਕ ਬਲਾਕ ਦੇ ਬੀ.ਡੀ.ਪੀ.ਓ. ਦਫ਼ਤਰ ਵਿਖੇ ਤਾਇਨਾਤ ਮੁਲਜ਼ਮ ਪ੍ਰਿਥਵੀ ਸਿੰਘ (ਪੰਚਾਇਤ ਸਕੱਤਰ) ਨੂੰ ਪਹਿਲਾਂ ਹੀ ਉਕਤ ਆਡਿਟ ਇੰਸਪੈਕਟਰ ਦੇ ਨਾਮ 'ਤੇ 20000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਾ ਚੁੱਕਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦਵਿੰਦਰ ਬਾਂਸਲ ਨੂੰ ਮੂਣਕ ਦੇ ਪਿੰਡ ਮਹਾਂ ਸਿੰਘ ਵਾਲਾ ਦੇ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੰਚਾਇਤ ਸਕੱਤਰ ਨੇ ਆਪਣੀ ਪਿਛਲੀ ਤਾਇਨਾਤੀ ਦੌਰਾਨ ਪਿੰਡ ਮਹਾਂ ਸਿੰਘ ਵਾਲਾ ਦੀ ਪੰਚਾਇਤ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦਾ ਆਡਿਟ ਕਰਨ ਬਦਲੇ  20000 ਰੁਪਏ ਰਿਸ਼ਵਤ ਮੰਗੀ ਸੀ। 

ਸ਼ਿਕਾਇਤਕਰਤਾ ਅਨੁਸਾਰ ਪੰਚਾਇਤ ਸਕੱਤਰ ਨੇ ਉਸਨੂੰ ਸੀ ਦੱਸਿਆ ਕਿ ਰਿਸ਼ਵਤ ਦੀ ਇਹ ਰਕਮ ਅੱਗੇ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨਾਲ ਸਾਂਝੀ ਕੀਤੀ ਜਾਣੀ ਹੈ।ਬੁਲਾਰੇ ਨੇ ਦੱਸਿਆ ਕਿ ਉਕਤ ਪੰਚਾਇਤ ਸਕੱਤਰ ਨੂੰ ਪਹਿਲਾਂ ਹੀ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਲੈਂਦੇ ਸਮੇਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਦੂਜਾ ਸਹਿ-ਮੁਲਜ਼ਮ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau , Patiala Police , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD