Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਪੁਲਿਸਿੰਗ ਨੂੰ ਹੋਰ ਸੁਵਿਧਾਜਨਕ ਅਤੇ ਲੋਕ-ਪੱਖੀ ਬਣਾਉਣ ਲਈ ਪੰਜਾਬ ਪੁਲਿਸ ਅਤੇ ਆਈ.ਪੀ.ਐਫ. ਵੱਲੋਂ ਸਮਝੌਤਾ ਸਹੀਬੱਧ : ਏ.ਡੀ.ਜੀ.ਪੀ. ਏਐਸ ਰਾਏ

ਆਈ.ਪੀ.ਐਫ. ਰੂਪਨਗਰ ਸਮੇਤ ਚਾਰ ਜ਼ਿਲ੍ਹਿਆਂ ਵਿੱਚ ਸਥਿਤ 30 ਪੁਲਿਸ ਥਾਣਿਆਂ 'ਤੇ ਧਿਆਨ ਕੇਂਦਰਤ ਕਰੇਗਾ

Punjab Admin, A S Rai, ADGP,  IPF, Dr Ish Kumar, Rupnagar

Web Admin

Web Admin

5 Dariya News

ਰੂਪਨਗਰ , 25 Mar 2025

Last updated on: Mar 26, 2025, 12:34 IST

ਭਾਰਤੀ ਪੁਲਿਸ ਫਾਊਂਡੇਸ਼ਨ ਵੱਲੋਂ ਦੇਸ਼ ਦੇ ਚਾਰ ਸੂਬਿਆਂ ਤਾਮਿਲਨਾਡੂ, ਤੇਲੰਗਾਨਾ, ਰਾਜਸਥਾਨ ਅਤੇ ਪੰਜਾਬ ਵਿੱਚ ਸ਼ੁਰੂ ਕੀਤੇ ਗਏ ਪ੍ਰਾਜੈਕਟ 'ਅੰਦਰੂਨੀ ਪੁਲਿਸ ਸੁਧਾਰ' ਦੀ ਰਸਮੀ ਤੌਰ 'ਤੇ ਸ਼ੁਰੂਆਤ ਅੱਜ ਇਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਡੀਜੀਪੀ ਪੰਜਾਬ ਗੌਰਵ ਯਾਦਵ (ਆਈਪੀਐਸ),  ਵਾਈਸ-ਪ੍ਰਧਾਨ ਆਈਪੀਐਫ ਅਤੇ ਪ੍ਰਾਜੈਕਟ ਡਾਇਰੈਕਟਰ ਡਾ. ਇਸ਼ ਕੁਮਾਰ (ਆਈ.ਪੀ.ਐਸ. ਸੇਵਾਮੁਕਤ),  ਏਡੀਜੀਪੀ/ਟ੍ਰੈਫਿਕ ਅਤੇ ਸੜਕ ਸੁਰੱਖਿਆ -ਕਮ- ਸਟੇਟ ਨੋਡਲ ਅਫ਼ਸਰ ਏ.ਐਸ. ਰਾਏ (ਆਈਪੀਐਸ) ਅਤੇ ਆਈ.ਪੀ.ਐਫ. ਸਬੰਧੀ ਪ੍ਰਾਜੈਕਟ ਦੇ ਸਟੇਟ ਸੁਪਰਵਾਈਜ਼ਰ ਜੀ.ਐਸ. ਸੰਧੂ (ਆਈਪੀਐਸ ਸੇਵਾਮੁਕਤ) ਦੀ ਮੌਜੂਦਗੀ ਵਿੱਚ ਆਈ.ਪੀ.ਐਫ. ਅਤੇ ਪੰਜਾਬ ਪੁਲਿਸ ਦਰਮਿਆਨ ਸਮਝੌਤੇ 'ਤੇ ਹਸਤਾਖਰ ਕਰਕੇ ਕੀਤੀ ਗਈ।

ਪੁਲਿਸ ਲਾਈਨ ਦੇ ਆਡੀਟੋਰੀਅਮ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਏਡੀਜੀਪੀ/ਟ੍ਰੈਫਿਕ ਅਤੇ ਰੋਡ ਸੇਫਟੀ-ਕਮ- ਸਟੇਟ ਨੋਡਲ ਅਫ਼ਸਰ ਸ੍ਰੀ ਏ.ਐਸ. ਰਾਏ ਨੇ ਕਿਹਾ ਕਿ ਇਸ ਸਮਝੌਤੇ 'ਤੇ ਹਸਤਾਖਰ ਕਰਨ ਨਾਲ ਪੰਜਾਬ ਪੁਲਿਸ ਅਤੇ ਇੰਡੀਅਨ ਪੁਲਿਸ ਫਾਊਂਡੇਸ਼ਨ ਵਿਚਕਾਰ ਆਪਸੀ ਸਹਿਯੋਗ ਲਈ ਰਾਹ ਪੱਧਰਾ ਹੋਵੇਗਾ ਜਿਸ ਨਾਲ ਪੁਲਿਸ ਦੇ ਰੋਜ਼ਾਨਾ ਦੇ ਕੰਮਕਾਜ ਵਿੱਚ ਨਾਗਰਿਕ ਕੇਂਦਰਿਤ ਬਦਲਾਅ ਲਿਆਉਣ ਵਿੱਚ ਮਦਦ ਮਿਲੇਗੀ। ਇਸ ਤੋਂ ਇਲਾਵਾ ਇਹ ਪੁਲਿਸ ਲਈ ਆਮ ਨਾਗਰਿਕਾਂ ਦੀਆਂ ਸਮੱਸਿਆਵਾਂ ਦੀ ਪਛਾਣ ਕਰਨ ਵਿੱਚ ਸਹਾਈ ਹੋਵੇਗਾ। 

ਇਸ ਸਮਝੌਤ ਤਹਿਤ ਸਿਵਲ ਪੁਲਿਸਿੰਗ ਨੂੰ ਹੋਰ ਵੀ ਸੁਵਿਧਾਜਨਕ ਅਤੇ ਲੋਕ-ਪੱਖੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ। ਸ੍ਰੀ ਰਾਏ ਨੇ ਕਿਹਾ ਕਿ ਸ਼ੁਰੂ ਵਿੱਚ ਆਈ.ਪੀ.ਐਫ. ਵੱਲੋਂ ਚਾਰ ਜ਼ਿਲ੍ਹਿਆਂ ਐਸਏਐਸ ਨਗਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਖੰਨਾ ਵਿੱਚ ਸਥਿਤ 30 ਪੁਲਿਸ ਸਟੇਸ਼ਨਾਂ 'ਤੇ ਧਿਆਨ ਕੇਂਦਰਿਤ ਕਰੇਗਾ। ਇਸ ਵਿੱਚ ਜ਼ਿਲ੍ਹਾ ਰੂਪਨਗਰ ਦੇ 09 ਪੁਲਿਸ ਸਟੇਸ਼ਨ ਹਨ, ਜਿਨ੍ਹਾਂ ਵਿੱਚ ਪੁਲਿਸ ਥਾਣਾ ਸਿਟੀ ਰੂਪਨਗਰ, ਸਦਰ ਰੂਪਨਗਰ, ਸਿੰਘ ਭਾਗਵੰਤਪੁਰ, ਸਿਟੀ ਮੋਰਿੰਡਾ, ਸਦਰ ਮੋਰਿੰਡਾ, ਚਮਕੌਰ ਸਾਹਿਬ, ਆਨੰਦਪੁਰ ਸਾਹਿਬ, ਨੂਰਪੁਰਬੇਦੀ ਅਤੇ ਨੰਗਲ ਸ਼ਾਮਲ ਹਨ। 

ਇਸ ਤੋਂ ਬਾਅਦ ਪ੍ਰਾਜੈਕਟ ਦੇ ਕਾਰਜਸ਼ੀਲ ਦਾਇਰੇ ਦਾ ਵਿਸਥਾਰ ਪੜਾਅਵਾਰ ਢੰਗ ਨਾਲ ਸੂਬੇ ਦੇ ਹੋਰ ਜ਼ਿਲ੍ਹਿਆਂ ਤੱਕ ਕੀਤਾ ਜਾਵੇਗਾ। ਏ.ਡੀ.ਜੀ.ਪੀ. ਨੇ ਅੱਗੇ ਕਿਹਾ ਕਿ ਇਸ ਪਹਿਲਕਦਮੀ ਦੇ ਹਿੱਸੇ ਵਜੋਂ  ਸ਼ੁਰੂਆਤੀ ਤੌਰ 'ਤੇ ਆਈਪੀਐਫ ਖੋਜਕਰਤਾਵਾਂ ਦੀ ਟੀਮ 25 ਮਾਰਚ 2025 ਤੋਂ 2 ਅਪ੍ਰੈਲ 2025 ਤੱਕ ਜ਼ਿਲ੍ਹਾ ਰੂਪਨਗਰ ਦੇ ਪੁਲਿਸ ਥਾਣਿਆਂ ਵਿੱਚ ਸ਼ਿਕਾਇਤਕਰਤਾਵਾਂ, ਪੀੜਤਾਂ, ਗਵਾਹਾਂ, ਦੋਸ਼ੀਆਂ, ਮੁਕੱਦਮੇ ਅਧੀਨ ਵਿਅਕਤੀਆਂ, ਉੱਪਰਲੇ ਰੈਂਕ ਦੇ ਪੁਲਿਸ ਅਧਿਕਾਰੀਆਂ, ਟ੍ਰੈਫਿਕ ਉਲੰਘਣਾ ਕਰਨ ਵਾਲਿਆਂ ਆਦਿ ਸਮੇਤ ਸਾਰੇ ਭਾਈਵਾਲਾਂ ਨਾਲ ਜਨਤਕ ਸਲਾਹ-ਮਸ਼ਵਰਾ ਮੀਟਿੰਗਾਂ ਕਰੇਗੀ।

ਇਸ ਮੌਕੇ ਡਾ. ਇਸ਼ ਕੁਮਾਰ (ਆਈਪੀਐਸ, ਸੇਵਾਮੁਕਤ) ਨੇ ਕਿਹਾ ਕਿ  ਆਈਪੀਐਫ ਖੋਜਕਰਤਾਵਾਂ ਦੀ ਟੀਮ ਵੱਖ-ਵੱਖ ਖੇਤਰਾਂ ਨਾਲ ਸਬੰਧਤ ਭਾਈਵਾਲਾਂ ਨਾਲ ਜਨਤਕ ਸਲਾਹ-ਮਸ਼ਵਰਾ ਮੀਟਿੰਗਾਂ ਕਰੇਗੀ, ਮੁੱਖ ਸਮੱਸਿਆਵਾਂ ਦੀ ਪਛਾਣ ਕਰੇਗੀ, ਬਦਲਾਅ ਮੈਨੂਅਲ ਤਿਆਰ ਕਰੇਗੀ, ਬਦਲਾਅ ਮੈਨੂਅਲ ਦੇ ਅਧਾਰ 'ਤੇ ਪੁਲਿਸ ਸਟੇਸ਼ਨ ਦੇ ਸਟਾਫ ਨੂੰ ਸਿਖਲਾਈ ਪ੍ਰਦਾਨ ਕਰੇਗੀ, ਪੁਲਿਸ ਦੇ ਕੰਮ ਕਰਨ ਨਵੇਂ ਅੰਦਾਜ਼ ਦੇ ਪ੍ਰਭਾਵ ਦਾ ਮੁਲਾਂਕਣ ਕਰੇਗੀ ਅਤੇ ਫਿਰ ਲੋੜ ਅਨੁਸਾਰ ਸਟੈਂਡਿੰਗ/ਸਰਕੁਲਰ ਆਦੇਸ਼ਾਂ, ਐਸਓਪੀਜ਼ ਆਦਿ ਰਾਹੀਂ ਪੁਲਿਸ ਨੂੰ ਰੋਜ਼ਾਨਾ ਦੇ ਕੰਮਕਜ ਵਿੱਚ ਅਪਨਾਉਣ ਲਈ ਜ਼ਰੂਰੀ ਸਿਫਾਰਸ਼ਾਂ ਦਾ ਸੈੱਟ ਪੇਸ਼ ਕਰੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਆਪਣੇ ਪੱਖ ਤੋਂ ਮਨੁੱਖੀ ਸ਼ਕਤੀ, ਲੌਜਿਸਟਿਕਸ, ਡੇਟਾ ਐਕਸੈਸ ਅਤੇ ਤਾਲਮੇਲ ਆਦਿ ਦੇ ਮਾਮਲੇ ਵਿੱਚ ਹਰ ਤਰ੍ਹਾਂ ਦੀ ਲੋੜੀਂਦੀ ਸਹਾਇਤਾ ਪ੍ਰਦਾਨ ਕਰੇਗੀ ਤਾਂ ਜੋ ਵਿਧੀਵਤ ਖੋਜ 'ਤੇ ਅਧਾਰਤ ਸੁਧਾਰਾਂ ਨੂੰ ਲਾਗੂ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ਇਸ ਪ੍ਰਾਜੈਕਟ ਦੇ ਪੂਰੀ ਸਮਰੱਥਾ ਨਾਲ ਅਮਲ ਨੂੰ ਯਕੀਨੀ ਬਣਾਇਆ ਜਾ ਸਕੇ। ਪ੍ਰਾਜੈਕਟ ਡਾਇਰੈਕਟਰ ਡਾ. ਇਸ਼ ਕੁਮਾਰ (ਆਈਪੀਐਸ, ਸੇਵਾਮੁਕਤ) ਨੇ ਡੀਜੀਪੀ ਨੂੰ ਭਰੋਸਾ ਦਿਵਾਇਆ ਕਿ ਇਸ ਪ੍ਰਾਜੈਕਟ ਅਧੀਨ ਤਜਰਬਾ ਅਧਾਰਤ ਖੋਜ ਦੇ ਨਤੀਜੇ ਸੂਬੇ ਦੇ ਲੋਕਾਂ ਲਈ ਵਧੇਰੇ ਲਾਭਦਾਇਕ ਸਿੱਧ ਹੋਣਗੇ ਅਤੇ ਪੰਜਾਬ ਪੁਲਿਸ ਦੇ ਅਕਸ ਨੂੰ ਉੱਚਾ ਚੁੱਕਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਅੱਜ ਆਈਪੀਐਫ ਦੀ ਟੀਮ ਨੇ ਵਾਈਸ ਪ੍ਰੈਜ਼ੀਡੈਂਟ ਆਈਪੀਐਫ ਡਾ. ਇਸ਼ ਕੁਮਾਰ (ਆਈਪੀਐਸ, ਸੇਵਾਮੁਕਤ) ਅਤੇ ਏਡੀਜੀਪੀ ਟ੍ਰੈਫਿਕ ਕਮ-ਸਟੇਟ ਕੋਆਰਡੀਨੇਟਰ ਏ.ਐਸ. ਰਾਏ (ਆਈਪੀਐਸ) ਦੀ ਅਗਵਾਈ ਹੇਠ ਜ਼ਿਲ੍ਹਾ ਰੂਪਨਗਰ ਦੇ ਐਸਐਚਓਜ਼ ਸਮੇਤ ਸਾਰੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਿਸ ਵਿੱਚ ਐਸਐਸਪੀ ਰੂਪਨਗਰ ਜੀ.ਐਸ. ਖੁਰਾਣਾ (ਆਈਪੀਐਸ) ਅਤੇ ਪੁਲਿਸ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਹੋਏ।

 

Tags: Punjab Admin , A S Rai , ADGP , IPF , Dr Ish Kumar , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD