Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਿਸਪਾਂਸ ਸਮੇਂ ਨੂੰ ਘਟਾਉਣ ਲਈ ਪੰਜਾਬ ਪੁਲਿਸ ਦੇ ਐਮਰਜੈਂਸੀ ਰਿਸਪਾਂਸ ਵਾਹਨਾਂ ਨੂੰ ਸਮਾਰਟ ਫ਼ੋਨਾਂ ਨਾਲ ਕੀਤਾ ਅਪਗ੍ਰੇਡ

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸੁਚਾਰੂ ਕਨੈਕਟੀਵਿਟੀ ਨੂੰ ਯਕੀਨੀ ਬਣਾਉਣ ਲਈ ਈਆਰਵੀਜ਼ ਨੂੰ ਵੰਡੇ 165 ਸਮਾਰਟਫੋਨ

Arpit Shukla, Special Director General of Police, Special DGP Law and Order, Police, Punjab Police

Web Admin

Web Admin

5 Dariya News

ਚੰਡੀਗੜ੍ਹ , 25 Mar 2025

Last updated on: Mar 26, 2025, 13:33 IST

ਸੂਬੇ ਵਿੱਚ ਨਾਗਰਿਕਾਂ ਦੀ ਸੁਰੱਖਿਆ ਨੂੰ ਵਧਾਉਣ ਅਤੇ ਸਮੇਂ ਸਿਰ ਐਮਰਜੈਂਸੀ ਰਿਸਪਾਂਸ ਸੇਵਾਵਾਂ ਵਿੱਚ ਸੁਧਾਰ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਐਮਰਜੈਂਸੀ ਰਿਸਪਾਂਸ ਸਪੋਰਟ ਸਿਸਟਮ (ਈਆਰਐਸਐਸ-112) ਤਹਿਤ ਐਮਰਜੈਂਸੀ ਰਿਸਪਾਂਸ ਵਾਹਨਾਂ (ਈਆਰਵੀਜ਼) ਨੂੰ 165 ਨਵੇਂ ਸਮਾਰਟਫੋਨ ਮੁਹੱਈਆ ਕਰਵਾਏ।

ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਇਸ ਪਹਿਲਕਦਮੀ ਦਾ ਉਦੇਸ਼ ਡਾਇਲ 112 ਹੈਲਪਲਾਈਨ - ਪਬਲਿਕ ਸੇਫਟੀ ਅੰਸਰਿੰਗ ਪੁਆਇੰਟ ਨੂੰ ਹੋਰ ਸੁਚਾਰੂ ਬਣਾਉਣਾ ਹੈ, ਜਿਸ ‘ਤੇ ਹੁਣ ਤੱਕ 2.34 ਕਰੋੜ ਤੋਂ ਵੱਧ ਫ਼ੋਨ ਕਾਲਾਂ ਸੁਣੀਆਂ ਗਈਆਂ ਹਨ ਅਤੇ ਲਗਭਗ 20.05 ਲੱਖ ਕੇਸ ਦਰਜ ਕੀਤੇ ਹਨ। ਡਿਊਲ ਸਿਮ ਸਮਰੱਥਾਵਾਂ ਅਤੇ 5ਜੀ ਤਕਨਾਲੋਜੀ ਨਾਲ ਲੈਸ ਇਹ ਸਮਾਰਟਫੋਨ ਐਮਰਜੈਂਸੀ ਰਿਸਪਾਂਸ ਵਾਹਨਾਂ ਵਿੱਚ ਲਗਾਏ ਗਏ ਮੌਜੂਦਾ ਮੋਬਾਈਲ ਡੇਟਾ ਟਰਮੀਨਲਾਂ (ਐਮਡੀਟੀਜ਼) ਨਾਲ ਬੈਕਅੱਪ ਸੰਚਾਰ ਸਾਧਨ ਵਜੋਂ ਕੰਮ ਕਰਨਗੇ। 

ਦੱਸਣਯੋਗ ਹੈ ਕਿ ਸੂਬੇ ਵਿੱਚ 258 ਐਮਰਜੈਂਸੀ ਰਿਸਪਾਂਸ ਵਾਹਨ ਹਨ ਜਿਨ੍ਹਾਂ ਵਿੱਚ 241 ਚਾਰ-ਪਹੀਆ ਵਾਹਨ ਅਤੇ 17 ਦੋ-ਪਹੀਆ ਵਾਹਨ ਸ਼ਾਮਲ ਹਨ, ਜਿਨ੍ਹਾਂ ਵਿੱਚੋਂ 165 ਅਤਿ ਆਧੁਨਿਕ ਐਮਡੀਟੀਜ਼ ਅਤੇ ਨਵੇਂ ਵੰਡੇ ਸਮਾਰਟਫ਼ੋਨਾਂ ਨਾਲ ਲੈਸ ਹਨ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਸ ਵੇਲੇ ਹਰੇਕ ਈਆਰਵੀ ਵਿੱਚ ਐਮਡੀਟੀ ਲੱਗੇ ਹੋਏ ਹਨ ਅਤੇ ਹੁਣ ਡਿਊਲ-ਸਿਮ ਵਾਲੇ ਨਵੇਂ ਸਮਾਰਟਫੋਨ ਇੱਕ ਨੈੱਟਵਰਕ ਫੇਲ੍ਹ ਹੋਣ ਦੀ ਸੂਰਤ ਵਿੱਚ ਵੀ ਸੁਚਾਰੂ ਕਨੈਕਟੀਵਿਟੀ ਨੂੰ ਯਕੀਨੀ ਬਣਾਉਣਗੇ। 

ਉਨ੍ਹਾਂ ਅੱਗੇ ਕਿਹਾ ਕਿ ਇਸ ਡਿਊਲ-ਡਿਵਾਈਸ ਸਿਸਟਮ ਤੋਂ ਈਆਰਵੀਜ਼ ਦਾ ਰਿਸਪਾਂਸ ਸਮਾਂ ਹੋਰ ਘੱਟ ਹੋਣ ਦੀ ਉਮੀਦ ਹੈ। ਦੱਸਣਯੋਗ ਹੈ ਕਿ ਮੌਜੂਦਾ ਸਮੇਂ ਈਆਰਵੀਜ਼ ਨੂੰ ਮੌਕੇ 'ਤੇ ਪਹੁੰਚਣ ਵਿੱਚ ਲਗਭਗ 10 ਤੋਂ 25 ਮਿੰਟ ਲੱਗਦੇ ਹਨ। ਉਨ੍ਹਾਂ ਨੇ ਈਆਰਐਸਐਸ -112 ਦੇ ਪਰਿਵਰਤਨਸ਼ੀਲ ਸੁਧਾਰਾਂ ਨੂੰ ਉਜਾਗਰ ਕਰਦਿਆਂ ਦੱਸਿਆ ਕਿ ਈਆਰਐਸਐਸ -112 ਸਦਕਾ ਪਹਿਲਾਂ ਹੀ ਸੰਚਾਰ ਚੈਨਲਾਂ ਨੂੰ ਚੈਟਬੋਟਸ, ਸੋਸ਼ਲ ਮੀਡੀਆ ਅਤੇ ਆਈਓਟੀ ਡਿਵਾਈਸਾਂ ਦੀ ਸਹੂਲਤ ਨਾਲ ਜੋੜਿਆ ਗਿਆ ਹੈ ਅਤੇ ਜਲਦ ਹੀ ਇਸਨੂੰ ਵਟਸਐਪ ਨਾਲ ਵੀ ਜੋੜਿਆ ਜਾ ਰਿਹਾ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਆਗਾਮੀ ਹੀਟ ਮੈਪ ਵਿਸ਼ੇਸ਼ਤਾ ਨਾਲ 1098, 101, 108, ਅਤੇ 181 ਸਮੇਤ ਮਹੱਤਵਪੂਰਨ ਹੈਲਪਲਾਈਨਾਂ ਨੂੰ ਇੱਕੋ ਪ੍ਰਣਾਲੀ ਵਿੱਚ ਜੋੜਨ ਨਾਲ ਅਪਰਾਧਾਂ ਦੇ ਹਾਟਸਪਾਟਸ ਦੀ ਪਛਾਣ ਕਰਨ ਅਤੇ ਉਹਨਾਂ ‘ਤੇ ਸਮੇਂ ਸਿਰ ਕਾਰਵਾਈ ਕਰਨ ਵਿੱਚ ਮਹੱਤਵਪੂਰਨ ਕ੍ਰਾਂਤੀ ਦੇਖਣ ਨੂੰ ਮਿਲੇਗੀ। ਉਹਨਾਂ ਅੱਗੇ ਦੱਸਿਆ ਕਿ ਹੀਟ ਮੈਪ ਸੂਬੇ ਭਰ ਵਿੱਚ ਅਪਰਾਧ ਦੇ ਹਾਟਸਪਾਟਸ ਨੂੰ ਲੁੱਟ-ਖਸੁੱਟ, ਡਕੈਤੀ ਅਤੇ ਹੋਰ ਵੱਡੇ ਅਪਰਾਧਾਂ ਸਮੇਤ ਘਟਨਾਵਾਂ ਦੀ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕਰਨ ਯੋਗ ਬਣਾਏਗਾ, ਜਿਸ ਨਾਲ ਟਾਰਗੇਟਿਡ ਪੁਲਿਸਿੰਗ ਨੂੰ ਵਧੇਰੇ ਸਮਰੱਥ ਬਣਾਇਆ ਜਾ ਸਕੇਗਾ।

ਡਾਇਲ 112 ਪੀਐਸਏਪੀ ਨੂੰ ਪੰਜਾਬ ਦੇ ਐਮਰਜੈਂਸੀ ਰਿਸਪਾਂਸ ਸਿਸਟਮ ਦਾ ਮੁੱਖ ਕੇਂਦਰ ਦੱਸਦਿਆਂ, ਉਨ੍ਹਾਂ ਕਿਹਾ ਕਿ ਇਹ ਹੈਲਪਲਾਈਨ ਰੋਜ਼ਾਨਾ ਲਗਭਗ 15,000 ਕਾਲਾਂ ਨੂੰ ਹੈਂਡਲ ਕਰਦੀ ਹੈ ਅਤੇ ਲਗਭਗ 1,500 ਕੇਸ ਦਰਜ ਹੁੰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਈਆਰਐਸਐਸ ਅਧੀਨ ਵਾਹਨਾਂ ਦੇ ਫਲੀਟ ਦਾ ਵਿਸਥਾਰ ਕਰਨ ਲਈ ਹੋਰ ਈਆਰਵੀ ਖਰੀਦਣ ਦਾ ਪ੍ਰਸਤਾਵ ਵੀ ਰੱਖ ਰਹੀ ਹੈ ਤਾਂ ਜੋ ਸੂਬੇ ਭਰ ਵਿੱਚ ਕਵਰੇਜ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ ਅਤੇ ਨਾਗਰਿਕਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨ ਵਾਲੇ ਵਾਹਨਾਂ ਦੇ ਰਿਸਪਾਂਸ ਸਮੇਂ ਨੂੰ ਹੋਰ ਘੱਟ ਕੀਤਾ ਜਾ ਸਕੇ।

ਦੱਸਣਯੋਗ ਹੈ ਕਿ ਈਆਰਵੀ 1080 ਪੀ ਰੈਜ਼ੋਲਿਊਸ਼ਨ ਵਾਲੇ ਡੈਸ਼ ਕੈਮਰੇ ਅਤੇ 256 ਜੀਬੀ ਮੈਮਰੀ ਕਾਰਡ, ਪੋਰਟੇਬਲ ਐਂਪਲੀਫਾਇਰ, ਅੱਗ ਬੁਝਾਉਣ ਵਾਲੇ ਯੰਤਰ ਅਤੇ ਜੀਪੀਐਸ ਸਿਸਟਮ ਨਾਲ ਲੈਸ ਹਨ। ਇਹ ਅਪਗ੍ਰੇਡੇਸ਼ਨ ਅਤੇ 2,100 ਪੁਲਿਸ ਕਰਮਚਾਰੀਆਂ ਨੂੰ ਐਮਡੀਟੀਜ਼ ਦੇ ਕੰਮਕਾਜ ਦੀ ਸਿਖਲਾਈ ਦੇਣਾ, ਜਨਤਕ ਸੁਰੱਖਿਆ ਲਈ ਅਤਿ-ਆਧੁਨਿਕ ਤਕਨਾਲੋਜੀ ਦੀ ਵਰਤੋਂ ਪ੍ਰਤੀ ਵਿਭਾਗ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

 

Tags: Arpit Shukla , Special Director General of Police , Special DGP Law and Order , Police , Punjab Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD