Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਇਹ ਬਜਟ ਪੰਜਾਬ ਨੂੰ ਅੱਗੇ ਲੈ ਕੇ ਜਾਵੇਗਾ ਅਤੇ ਸੂਬੇ ਨੂੰ ਪਹਿਲਾਂ ਵਾਂਗ ਖੁਸ਼ਹਾਲ ਬਣਾਵੇਗਾ-ਅਮਨ ਅਰੋੜਾ

ਕਿਹਾ- 2.36 ਲੱਖ ਰੁਪਏ ਦੇ ਬਜਟ ਵਿੱਚ ਕੋਈ ਨਵਾਂ ਟੈਕਸ ਨਹੀਂ, ਜਦਕਿ ਪਿਛਲੀ ਵਾਰ ਦੇ ਮੁਕਾਬਲੇ ਮਾਲੀਆ ਵੀ 14 ਫੀਸਦੀ ਵਧਿਆ, ਅਜਿਹਾ ਸਿਰਫ਼ 'ਆਪ' ਸਰਕਾਰ ਵਿੱਚ ਹੀ ਸੰਭਵ ਹੋ ਸਕਦਾ ਹੈ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Neel Garg, Harbhajan Singh ETO, Dr S S Ahluwalia, Dr Sunny Singh Ahluwalia, Sunny Singh Ahluwalia

Web Admin

Web Admin

5 Dariya News

ਚੰਡੀਗੜ੍ਹ , 26 Mar 2025

Last updated on: Mar 27, 2025, 12:09 IST

ਪੰਜਾਬ ਦੇ 2025-26 ਦੇ ਬਜਟ ਦੀ ਸ਼ਲਾਘਾ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਇਹ ਬਜਟ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਨੂੰ ਬਹੁਤ ਅੱਗੇ ਲੈ ਜਾਵੇਗਾ ਅਤੇ ਸੂਬੇ ਨੂੰ ਪਹਿਲਾਂ ਵਾਂਗ ਖੁਸ਼ਹਾਲ ਬਣਾਵੇਗਾ। ‘ਆਪ’ ਆਗੂਆਂ ਨੀਲ ਗਰਗ ਅਤੇ ਸੰਨੀ ਆਹਲੂਵਾਲੀਆ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨਾਲ ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ 2.36 ਲੱਖ ਰੁਪਏ ਦੇ ਬਜਟ ਵਿੱਚ ਕੋਈ ਨਵਾਂ ਟੈਕਸ ਨਹੀਂ ਲਾਇਆ ਗਿਆ ਹੈ। ਪਿਛਲੀ ਵਾਰ ਦੇ ਮੁਕਾਬਲੇ ਇਸ ਵਾਰ ਮਾਲੀਆ ਵੀ 14 ਫੀਸਦੀ ਵਧਿਆ ਹੈ।

ਉਨ੍ਹਾਂ ਕਿਹਾ ਕਿ ਇਹ ਬਜਟ ‘ਆਪ’ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਅਤੇ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਵੀ ਦਰਸਾਉਂਦਾ ਹੈ। ਬਜਟ ਵਿੱਚ ਸਰਹੱਦ ਪਾਰ ਦੀ ਤਸਕਰੀ ਨਾਲ ਨਜਿੱਠਣ ਲਈ ਐਡਵਾਂਸਡ ਐਂਟੀ ਡਰੋਨ ਸਿਸਟਮ ਲਈ 110 ਕਰੋੜ ਰੁਪਏ ਰੱਖੇ ਗਏ ਹਨ। ਇਸ ਤੋਂ ਇਲਾਵਾ, ਪੰਜਾਬ ਦੀ ਪਹਿਲੀ "ਡਰੱਗ ਜਨਗਣਨਾ" ਲਈ 150 ਕਰੋੜ ਰੁਪਏ ਅਲਾਟ ਕੀਤੇ ਗਏ ਹਨ। 

ਇਸ ਦੇ ਨਾਲ ਹੀ, 125 ਕਰੋੜ ਰੁਪਏ ਦੀ ਲਾਗਤ ਨਾਲ 112 ਐਮਰਜੈਂਸੀ ਸੇਵਾਵਾਂ ਨੂੰ ਹੋਰ ਸੁਧਾਰਿਆ ਜਾਵੇਗਾ। ਇਸ ਦੇ ਲਈ ਸਰਕਾਰ 1674 ਦੋ ਪਹੀਆ ਅਤੇ ਚਾਰ ਪਹੀਆ ਵਾਹਨ ਖਰੀਦੇਗੀ, ਜਿਸ ਤੋਂ ਬਾਅਦ ਪੁਲਿਸ ਦਾ ਜਵਾਬ ਸਮਾਂ ਸਿਰਫ 8 ਮਿੰਟ ਹੋਵੇਗਾ।ਅਰੋੜਾ ਨੇ ਕਿਹਾ ਕਿ ਨਸ਼ਿਆਂ ਨੂੰ ਖਤਮ ਕਰਨ ਦਾ ਵਧੀਆ ਹੱਲ ਖੇਡਾਂ ਨੂੰ ਉਤਸ਼ਾਹਿਤ ਕਰਨਾ ਹੈ। 

ਇਸ ਲਈ ‘ਆਪ’ ਸਰਕਾਰ ਵੀ ਪੰਜਾਬ ਦੀ ਖੇਡ ਪਰੰਪਰਾ ਨੂੰ ਮੁੜ ਸੁਰਜੀਤ ਕਰ ਰਹੀ ਹੈ। 2025-26 ਦੇ ਬਜਟ ਵਿੱਚ ਖੇਡਾਂ ਲਈ 979 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ, ਜੋ ਹੁਣ ਤੱਕ ਦਾ ਸਭ ਤੋਂ ਵੱਧ ਹੈ। ਇਸ ਦੇ ਨਾਲ ਹੀ ਹਰ ਪਿੰਡ ਵਿੱਚ ਖੇਡ ਮੈਦਾਨ ਅਤੇ 3000 ਤੋਂ ਵੱਧ ਇਨਡੋਰ ਜਿੰਮ ਵੀ ਬਣਾਏ ਜਾ ਰਹੇ ਹਨ।'ਆਪ' ਸਰਕਾਰ ਵੀ 'ਤੰਦਰੁਸਤ ਪੰਜਾਬ' ਦਾ ਨਿਰਮਾਣ ਕਰ ਰਹੀ ਹੈ। 

ਇਸ ਵਾਰ ਦੇ ਬਜਟ ਵਿੱਚ 65 ਲੱਖ ਪਰਿਵਾਰਾਂ ਨੂੰ ਸਿਹਤ ਬੀਮੇ ਅਧੀਨ ਲਿਆਉਣ ਦਾ ਫੈਸਲਾ ਕੀਤਾ ਗਿਆ ਹੈ, ਜਿਸ ਤਹਿਤ ‘ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ’ ਦਾ ਘੇਰਾ 5 ਲੱਖ ਰੁਪਏ ਤੋਂ ਵਧਾ ਕੇ 10 ਲੱਖ ਰੁਪਏ ਪ੍ਰਤੀ ਪਰਿਵਾਰ ਕੀਤਾ ਗਿਆ ਹੈ ਅਤੇ ਇਸ ਲਈ 778 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਇਸ ਦੇ ਨਾਲ ਹੀ ਸਿਹਤ ਵਿਭਾਗ ਦਾ ਬਜਟ ਵਧਾ ਕੇ ਕਰੀਬ 5600 ਕਰੋੜ ਰੁਪਏ ਕਰ ਦਿੱਤਾ ਗਿਆ ਹੈ, ਜਿਸ ਲਈ ਆਮ ਆਦਮੀ ਕਲੀਨਿਕ ਲਈ 268 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। 

ਇਨ੍ਹਾਂ ਕਲੀਨਿਕਾਂ ਵਿੱਚ ਹਰ ਰੋਜ਼ 70,000 ਤੋਂ ਵੱਧ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਹੁਣ ਤੱਕ 3 ਕਰੋੜ ਤੋਂ ਵੱਧ ਲੋਕਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ।ਇਸ ਵਾਰ ਸਿੱਖਿਆ ਲਈ 18000 ਕਰੋੜ ਰੁਪਏ ਤੋਂ ਵੱਧ ਦੀ ਵਿਵਸਥਾ ਕੀਤੀ ਗਈ ਹੈ, ਜੋ ਹੁਣ ਤੱਕ ਦੀ ਸਭ ਤੋਂ ਵੱਧ ਵੰਡ ਹੈ। ਉਨ੍ਹਾਂ ਕਿਹਾ ਕਿ ਚੰਗੀ ਸਿੱਖਿਆ ਅਤੇ ਸਿਹਤ ਸਾਡੀ ਸਰਕਾਰ ਦੀ ਤਰਜੀਹ ਹੈ। ਇਸ ਤੋਂ ਇਲਾਵਾ 2.5 ਲੱਖ ਸਟਰੀਟ ਲਾਈਟਾਂ ਲਗਾਉਣ ਲਈ ਵੀ ਬਜਟ ਵਿੱਚ ਉਪਬੰਧ ਕੀਤਾ ਗਿਆ ਹੈ। ਸਟਰੀਟ ਲਾਈਟਾਂ ਲੋਕਾਂ ਲਈ ਸਹੂਲਤ ਅਤੇ ਸੁਰੱਖਿਆ ਦੇ ਲਿਹਾਜ਼ ਨਾਲ ਲਾਹੇਵੰਦ ਸਾਬਤ ਹੋਣਗੀਆਂ। 

ਇਸ ਵਾਰ ਇੰਡਸਟਰੀ ਨੂੰ ਰਿਆਇਤਾਂ ਦੇਣ ਲਈ ਬਜਟ ਵਿੱਚ 250 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਸੂਬੇ ਵਿੱਚ ਉਦਯੋਗ ਅਤੇ ਵਪਾਰ ਨੂੰ ਬੜ੍ਹਾਵਾ ਦੇ ਰਹੀ ਹੈ। ਪਿਛਲੇ 3 ਸਾਲਾਂ ਵਿੱਚ ਪੰਜਾਬ ਵਿੱਚ 97 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ। ਇਸ ਲਈ ਪੇਂਡੂ ਵਿਕਾਸ ਲਈ ਬਜਟ ਵਿੱਚ ਵਿਸ਼ੇਸ਼ ਵਿਵਸਥਾ ਕੀਤੀ ਗਈ ਹੈ, ਜਿਸ ਰਾਹੀਂ ਪਿੰਡਾਂ ਦੀਆਂ ਕਰੀਬ 19 ਹਜ਼ਾਰ ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਅਤੇ ਉਸਾਰੀ ਦਾ ਕੰਮ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਅਜਿਹਾ ਬਜਟ ਇਸ ਲਈ ਸੰਭਵ ਹੋਇਆ ਹੈ ਕਿਉਂਕਿ ਅਸੀਂ ਇਮਾਨਦਾਰੀ ਨਾਲ ਪੰਜਾਬ ਦੇ ਲੋਕਾਂ ਦੇ ਵਿਕਾਸ ਲਈ ਕੰਮ ਕਰ ਰਹੇ ਹਾਂ। ਇਸ ਦੇ ਨਾਲ ਹੀ ਪਿਛਲੀਆਂ ਸਰਕਾਰਾਂ ਵਿੱਚ ਭ੍ਰਿਸ਼ਟਾਚਾਰ ਅਤੇ ਕਮਿਸ਼ਨ ਆਪਣੇ ਸਿਖਰ ’ਤੇ ਸਨ, ਜਿਸ ਕਰਕੇ ਉਨ੍ਹਾਂ ਦਾ ਬਜਟ ਖੋਖਲਾ ਸਾਬਤ ਹੋਇਆ। ਸਾਡੀ ਸਰਕਾਰ ਭ੍ਰਿਸ਼ਟਾਚਾਰ ਨੂੰ ਖਤਮ ਕਰਕੇ ਵਿਕਾਸ ਅਤੇ ਲੋਕ ਭਲਾਈ ਨੂੰ ਪਹਿਲ ਦੇ ਰਹੀ ਹੈ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Neel Garg , Harbhajan Singh ETO , Dr S S Ahluwalia , Dr Sunny Singh Ahluwalia , Sunny Singh Ahluwalia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD