Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

19 ਬਟਾਲੀਅਨ ਬੀਐਸਐਫ ਨੇ ਸਰਕਾਰੀ ਸਮਾਰਟ ਸਕੂਲ ਝੰਗੜ ਭੈਣੀ, ਫਾਜ਼ਿਲਕਾ ਵਿਖੇ ਮੈਡੀਕਲ ਕੈਂਪ ਲਗਾਇਆ

215 ਲਾਭਪਾਤਰੀਆਂ ਦਾ ਇਲਾਜ ਕੀਤਾ ਗਿਆ

Health, Medical Camp, Fazilka, Government Smart School Jhangar Bhaini, Border Security Force, BSF, BSF Medical Camp, Free Medical Checkup

Web Admin

Web Admin

5 Dariya News

ਫਾਜ਼ਿਲਕਾ , 27 Mar 2025

Last updated on: Mar 27, 2025, 18:42 IST

19 ਬਟਾਲੀਅਨ ਬੀਐਸਐਫ ਵੱਲੋਂ ਫਾਜ਼ਿਲਕਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਝੰਗੜ ਭੈਣੀ ਵਿਖੇ ਸਵੇਰੇ 10.30 ਵਜੇ ਤੋਂ ਦੁਪਹਿਰ 12.30 ਵਜੇ ਤੱਕ ਨਾਗਰਿਕ ਪਹੁੰਚ ਪ੍ਰੋਗਰਾਮ ਦੇ ਹਿੱਸੇ ਵਜੋਂ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਿਹਤ ਵਿਭਾਗ ਦਾ ਵਿਸ਼ੇਸ਼ ਸਹਿਯੋਗ ਰਿਹਾ। 

ਕੈਂਪ ਵਿੱਚ ਨਜ਼ਦੀਕ ਪਿੰਡਾਂ ਦੇ ਲਗਭਗ 215 ਲੋਕਾਂ ਨੇ ਭਾਗ ਲਿਆ ਤੇ  ਕੈਂਪ ਵਿੱਚ ਮਰੀਜ਼ਾਂ ਦਾ ਮੁਫ਼ਤ ਮੈਡੀਕਲ ਟੈਸਟ ਕੀਤਾ ਗਿਆ ਅਤੇ ਉਨ੍ਹਾਂ ਨੂੰ ਐਲੋਪੈਥਿਕ ਅਤੇ ਹੋਮਿਓਪੈਥੀ ਦਵਾਈਆਂ ਦਿੱਤੀਆਂ ਗਈਆਂ। ਇਹ ਪ੍ਰੋਗਰਾਮ ਬੀਐੱਸਐਫ ਦਾ ਮੈਡੀਕਲ ਸਟਾਫ, ਜਨਰਲ ਮੈਡੀਸਨ ਅਤੇ ਗਾਇਨੀਕੋਲੋਜੀ ਦੇ ਮਾਹਰ ਡਾਕਟਰ, ਸਿਵਲ ਹਸਪਤਾਲ ਫਾਜ਼ਿਲਕਾ ਤੇ ਅਬੋਹਰ ਦੇ ਹੋਮਿਓਪੈਥਿਕ ਡਾਕਟਰ ਅਤੇ ਪੈਰਾ ਮੈਡੀਕਲ ਸਟਾਫ ਦੁਆਰਾ ਆਯੋਜਿਤ ਕੀਤਾ ਗਿਆ ਸੀ। 

ਇਸ ਮੌਕੇ ਸ਼੍ਰੀ ਅਨਿਲ ਕੁਮਾਰ 2ਆਈਸੀ 19 ਬਟਾਲੀਅਨ ਨੇ ਹਾਜ਼ਰ ਲੋਕਾਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਜੀਵਨ ਦੀ ਮਹੱਤਤ ਤੇ ਚਾਨਣਾ ਪਾਉਂਦਿਆ ਕਿਹਾ ਕਿ ਇੱਕ ਸਿਹਤਮੰਦ ਜੀਵਨ ਸ਼ੈਲੀ ਬਣਾਈ ਰੱਖਣ ਸਰੀਰ ਦੀ ਦੇਖਭਾਲ ਬਹੁਤ ਜ਼ਰੂਰੀ ਹੈ। ਉਨ੍ਹਾ ਕਿਹਾ ਕਿ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਇੱਕ ਬਹੁਤ ਵਧੀਆ ਉਪਰਾਲਾ ਹੋਇਆ ਹੈ ਕਿ ਮਾਹਰ ਡਾਕਟਰ ਬਹੁਤ ਰੁਝੇਵਿਆਂ ਦੇ ਬਾਵਜੂਦ ਸਵੈ-ਇੱਛਾ ਨਾਲ ਸਰਹੱਦੀ ਪਿੰਡਾਂ ਦਾ ਦੌਰਾ ਕਰਨ ਆਏ ਸਨ ਤੇ ਲੋਕਾਂ ਨੂੰ ਮਾਹਿਰ ਡਾਕਟਰਾਂ ਦੀ ਮਦਦ ਲੈਣੀ ਚਾਹੀਦੀ ਹੈ। 

ਇਸ ਮੌਕੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਬੀਐੱਸਐੱਫ ਤੇ ਸਿਹਤ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਗਾਂਹ ਵੀ ਇਹੋ ਜਿਹੇ ਕੈਂਪ ਪਿੰਡਾਂ ਵਿੱਚ ਲਗਾਏ ਜਾਣ। ਇਸ ਮੌਕੇ ਡਾ. ਸੁਰੇਸ਼ ਕੰਬੋਜ ਐਮਬੀਬੀਐਸ, ਐਮਡੀ (ਜਨਰਲ ਮੈਡੀਸਨ ਸਿਵਲ ਹਸਪਤਾਲ ਅਬੋਹਰ), ਸਿਵਲ ਹਸਪਤਾਲ ਫਾਜ਼ਿਲਕਾ ਤੋਂ ਹੋਮਿਓਪੈਥੀ ਦੇ ਡਾ. ਗੁਰਮੀਤ ਸਿੰਘ  ਅਤੇ ਐੱਮਐਸ ਗਾਇਨੀ ਦੇ ਡਾ. ਵੀਨੂ ਡਾਵਰਾ ਐਮਬੀਬੀਐਸ  ਅਤੇ ਮੈਡੀਕਲ ਅਫ਼ਸਰ 19 ਬਟਾਲੀਅਨ ਬੀਐਸਐਫ ਡਾ. ਸ਼ਾਈਨ ਐਸਆਈ ਹਾਜ਼ਰ ਸਨ।

 

Tags: Health , Medical Camp , Fazilka , Government Smart School Jhangar Bhaini , Border Security Force , BSF , BSF Medical Camp , Free Medical Checkup

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD