Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਮਾਲਵਿੰਦਰ ਸਿੰਘ ਜੱਗੀ ਨੂੰ ਸੇਵਾਮੁਕਤੀ ਦੀ ਪੂਰਵ ਸੰਧਿਆ ਮੌਕੇ ਲੋਕ ਸੰਪਰਕ ਵਿਭਾਗ ਵੱਲੋਂ ਨਿੱਘੀ ਵਿਦਾਇਗੀ

ਸਮੂਹ ਬੁਲਾਰਿਆਂ ਨੇ ਸ੍ਰੀ ਜੱਗੀ ਨੂੰ ਕੁਸ਼ਲ ਅਧਿਕਾਰੀ ਦੱਸਦਿਆਂ ਵਿਭਾਗ ਲਈ ਕੀਤੇ ਵੱਡੇ ਕੰਮਾਂ ਲਈ ਯਾਦ ਕੀਤਾ

Malwinder Singh Jaggi, Information And Public Relations, DIPR Punjab, Director Information and Public Relations Department Punjab

Web Admin

Web Admin

5 Dariya News

ਚੰਡੀਗੜ੍ਹ , 27 Mar 2025

Last updated on: Mar 28, 2025, 11:39 IST

ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਅਤੇ 2005 ਕਾਡਰ ਦੇ ਆਈ.ਏ.ਐਸ. ਅਧਿਕਾਰੀ ਸ. ਮਾਲਵਿੰਦਰ ਸਿੰਘ ਜੱਗੀ ਨੂੰ ਉਨ੍ਹਾਂ ਦੀ ਸੇਵਮੁਕਤੀ ਦੀ ਪੂਰਵ ਸੰਧਿਆ ‘ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ। 

ਸ੍ਰੀ ਜੱਗੀ 31 ਮਾਰਚ, 2025 ਨੂੰ 33 ਸਾਲ ਦੀ ਸ਼ਾਨਦਾਰ ਸੇਵਾ ਨਿਭਾਉਣ ਉਪਰੰਤ ਸੇਵਾਮੁਕਤ ਹੋ ਰਹੇ ਹਨ। ਸ੍ਰੀ ਜੱਗੀ ਨੇ 1992 ਵਿੱਚ ਬਤੌਰ ਪੀ.ਸੀ.ਐਸ. ਸਿਵਲ ਅਧਿਕਾਰੀ ਵਜੋਂ ਆਪਣੇ ਪ੍ਰਸ਼ਾਸਕੀ ਜੀਵਨ ਦੀ ਸ਼ੁਰੂਆਤ ਕੀਤੀ ਅਤੇ 2005 ਬੈਚ ਦੇ ਆਈ.ਏ.ਐਸ. ਅਧਿਕਾਰੀ ਬਣੇ। 

ਵਿਭਾਗ ਵੱਲੋਂ ਪੰਜਾਬ ਭਵਨ ਵਿਖੇ ਕਰਵਾਏ ਗਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਵਿੱਚ ਵੱਖ-ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਸ੍ਰੀ ਜੱਗੀ ਦੀ ਸਖਸ਼ੀਅਤ ਬਾਰੇ ਬੋਲਦਿਆਂ ਆਪਣੇ ਨਿੱਜੀ ਤਜ਼ਰਬੇ ਸਾਂਝੇ ਕਰਦਿਆਂ ਉਨ੍ਹਾਂ ਨੂੰ ਕੁਸ਼ਲ ਤੇ ਸਮਰਪਿਤ ਅਧਿਕਾਰੀ ਦੱਸਿਆ।

ਇਸ ਮੌਕੇ ਬੋਲਦਿਆਂ ਸ੍ਰੀ ਨੇ ਵਿਭਾਗ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਸਹਿਯੋਗ ਦੇਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵਿੱਚ ਕੰਮ ਕਰਕੇ ਬਹੁਤ ਵਧੀਆ ਲੱਗਾ। ਉਨ੍ਹਾਂ ਕਿਹਾ ਕਿ ਇਸ ਵਿਭਾਗ ਦੇ ਅਧਿਕਾਰੀਆਂ ਹਰ ਸਮੇਂ ਡਿਊਟੀ ਲਈ ਤੱਤਪਰ ਰਹਿੰਦੇ ਹਨ ਅਜਿਹੀ ਵਿਰਲੇ ਹੀ ਵਿਭਾਗਾਂ ਵਿੱਚ ਦੇਖਣ ਨੂੰ ਮਿਲਦੀ ਹੈ।

ਉਨ੍ਹਾਂ ਕਾਮਨਾ ਕੀਤੀ ਕਿ ਵਿਭਾਗ ਭਵਿੱਖ ਵਿੱਚ ਇਸੇ ਸਮਰਪਣ ਭਾਵਨਾ ਨਾਲ ਕੰਮ ਕਰਦਾ ਰਹੇ।ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਦੇ ਓ.ਐਸ.ਡੀ. (ਮੀਡੀਆ) ਆਦਿਲ ਆਜ਼ਮੀ ਨੇ ਕਿਹਾ ਕਿ ਉਨ੍ਹਾਂ ਨੂੰ ਸ੍ਰੀ ਜੱਗੀ ਤੋਂ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ ਅਤੇ ਉਨ੍ਹਾਂ ਆਸ ਪ੍ਰਗਟਾਈ ਕਿ ਉਹ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਉਨ੍ਹਾਂ ਦਾ ਮਾਰਗ-ਦਰਸ਼ਨ ਕਰਦੇ ਰਹਿਣਗੇ। 

ਉਨ੍ਹਾਂ ਸ੍ਰੀ ਜੱਗੀ ਦੇ ਸਿਹਤਮੰਦ ਜੀਵਨ ਦੀ ਕਾਮਨਾ ਕਰਦਿਆਂ ਕਿਹਾ ਕਿ ਉਹ ਦੇਸ਼ ਅਤੇ ਸੂਬੇ ਦੇ ਲੋਕਾਂ ਲਈ ਭਵਿੱਖ ਵਿੱਚ ਵੀ ਪੂਰੀ ਤਤਪਰਤਾ ਨਾਲ ਕੰਮ ਕਰਦੇ ਰਹਿਣਗੇ। ਵਿਭਾਗ ਦੇ ਡਾਇਰੈਕਟਰ ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਸ੍ਰੀ ਜੱਗੀ ਨੇ ਆਪਣੇ ਜੀਵਨ ਵਿੱਚ ਬਾਜ ਵਾਂਗ ਉੱਚੀਆਂ ਉਡਾਰੀਆਂ ਹੀ ਭਰੀਆਂ ਹਨ ਅਤੇ ਸਾਨੂੰ ਸਭ ਨੂੰ ਹਮੇਸ਼ਾ ਇਹੀ ਸਿਖਾਇਆ ਹੈ ਕਿ ਕੰਮ ਕਰਦੇ ਹੋਏ ਕਿਵੇਂ ਔਕੜਾਂ ਨੂੰ ਪਾਰ ਕਰਦਿਆਂ ਟੀਚਾ ਹਾਸਲ ਕਰਨਾ ਹੈ। 

ਉਨ੍ਹਾਂ ਫ਼ਰੀਦਕੋਟ ਵਿਖੇ ਸ੍ਰੀ ਜੱਗੀ ਦੇ ਕਾਰਜਕਾਲ ਦੌਰਾਨ ਕੀਤੇ ਲਾਮਿਸਾਲ ਕੰਮਾਂ ਦਾ ਜ਼ਿਕਰ ਕੀਤਾ। ਵਧੀਕ ਡਾਇਰੈਕਟਰ ਪ੍ਰਬੰਧ ਸੰਦੀਪ ਸਿੰਘ ਗੜ੍ਹਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ੍ਰੀ ਜੱਗੀ ਨਾਲ ਕੰਮ ਕਰਨਾ ਉਨ੍ਹਾਂ ਦਾ ਸੁਭਾਗ ਹੈ। ਉਨ੍ਹਾਂ ਨਾਲ ਕੰਮ ਕਰਕੇ ਅਹਿਸਾਸ ਹੋਇਆ ਕਿ ਕੋਈ ਵੀ ਟੀਚਾ ਹਾਸਲ ਕਰਨਾ ਅਸੰਭਵ ਨਹੀਂ ਹੈ ਅਤੇ ਹੋਰ ਤੁਸੀਂ ਨਵੇਂ ਟੀਚੇ ਉੱਤੇ ਕਿਵੇਂ ਕੰਮ ਕਰਨਾ ਹੈ। 

ਵਧੀਕ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ੍ਰੀ ਜੱਗੀ ਨੇ ਵਿਭਾਗ ਦਾ ਨਵੀਨੀਕਰਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਜਿਸ ਸਦਕਾ ਆਨਲਾਈਨ ਟੈਂਡਰਿੰਗ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਅਪਨਾਉਣ ਵਿੱਚ ਸਫਲ ਹੋਇਆ। ਵਧੀਕ ਡਾਇਰੈਕਟਰ ਹਰਜੀਤ ਸਿੰਘ ਗਰੇਵਾਲ ਨੇ ਉਨ੍ਹਾਂ ਦੇ ਪ੍ਰਸ਼ਾਸਨਿਕ ਹੁਨਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਭਾਗ ਉਨ੍ਹਾਂ ਵੱਲੋਂ ਕੀਤੇ ਗਏ ਕੰਮਾਂ ਨੂੰ ਸਦਾ ਯਾਦ ਰੱਖੇਗਾ। 

ਇਸ ਮੌਕੇ ਜੁਆਇੰਟ ਡਾਇਰੈਕਟਰ ਪ੍ਰੀਤਕੰਵਲ ਸਿੰਘ ਵੱਲੋਂ ਸਾਰਿਆਂ ਦਾ ਧੰਨਵਾਦ ਅਤੇ ਡਿਪਟੀ ਡਾਇਰੈਕਟਰ ਮਨਵਿੰਦਰ ਸਿੰਘ ਨੇ ਰਸਮੀ ਸਵਾਗਤ ਕਰਦਿਆਂ ਕਿਹਾ ਕਿ ਸ੍ਰੀ ਜੱਗੀ ਦੇ ਕਾਰਜਕਾਲ ਦੌਰਾਨ ਵਿਭਾਗ ਨੇ ਨਵੀਆਂ ਬੁਲੰਦੀਆਂ ਨੂੰ ਛੂਹਿਆ ਅਤੇ ਜੋ ਕੰਮ ਅਸੰਭਵ ਪ੍ਰਤੀਤ ਹੁੰਦੇ ਸਨ, ਉਨ੍ਹਾਂ ਨੂੰ ਸੰਭਵ ਕਰਕੇ ਦਿਖਾਇਆ।

ਇਸ ਮੌਕੇ ਵਿਭਾਗ ਵੱਲੋਂ ਸ਼੍ਰੀ ਜੱਗੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਪ੍ਰੋਗਰਾਮ ਦਾ ਮੰਚ ਸੰਚਾਲਨ ਲੋਕ ਸੰਪਰਕ ਅਧਿਕਾਰੀ ਨਵਦੀਪ ਸਿੰਘ ਗਿੱਲ ਨੇ ਕੀਤਾ। ਇਸ ਮੌਕੇ ਮੁੱਖ ਮੰਤਰੀ ਦੇ ਡਾਇਰੈਕਟਰ ਕਮਿਊਨੀਕੇਸ਼ਨ ਅਨਿਲ ਕੁਮਾਰ ਸੈਣੀ, ਵਿਭਾਗ ਦੇ ਡੀ.ਸੀ.ਐਫ.ਏ., ਸਮੂਹ ਲੋਕ ਸੰਪਰਕ ਤੇ ਸਹਾਇਕ ਲੋਕ ਸੰਪਰਕ ਅਧਿਕਾਰੀ, ਸੁਪਰਡੈਂਟ, ਸੈਕਸ਼ਨ ਅਫਸਰ ਸਮੇਤ ਕਰਮਚਾਰੀ ਮੌਜੂਦ ਸਨ।

 

Tags: Malwinder Singh Jaggi , Information And Public Relations , DIPR Punjab , Director Information and Public Relations Department Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD