Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਖਾਣ-ਪੀਣ ਦੀਆਂ ਸੁਰੱਖਿਅਤ ਅਤੇ ਸਿਹਤਮੰਦ ਆਦਤਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਵਿਧਾਨ ਸਭਾ ਵਿਖੇ "ਈਟ ਰਾਈਟ" ਮੇਲਾ ਕਰਵਾਇਆ

Dr Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Kultar Singh Sandhwan, Gurmeet Khudian, Gurmeet Singh Khudian

Web Admin

Web Admin

5 Dariya News

ਚੰਡੀਗੜ੍ਹ , 27 Mar 2025

Last updated on: Mar 28, 2025, 11:44 IST

ਪੰਜਾਬ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਨੇ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਕੰਪਲੈਕਸ ਵਿਖੇ ਖਾਣ-ਪੀਣ ਦੀਆਂ ਸੁਰੱਖਿਅਤ ਤੇ ਸਿਹਤਮੰਦ ਆਦਤਾਂ ਬਾਰੇ ਜਾਗਰੂਕਤਾ ਪੈਦਾ ਕਰਨ 'ਈਟ ਰਾਈਟ' ਮੇਲਾ ਕਰਵਾਇਆ ਗਿਆ ।ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ 'ਤੇ ਕਰਵਾਏ ਗਏ ਇਸ ਮੇਲੇ ਵਿੱਚ ਸਵੈ-ਸਹਾਇਤਾ ਸਮੂਹਾਂ,  ਫੂਡ ਇੰਡਸਟਰੀ ਦੇ ਖੋਜਕਰਤਾਵਾਂ, ਪੀਜੀਆਈ ਦੇ ਖੁਰਾਕ ਮਾਹਿਰਾਂ ਅਤੇ ਹੋਰ ਭਾਈਵਾਲਾਂ ਨੇ ਉਤਸ਼ਾਹ ਨਾਲ ਭਾਗੀਦਾਰੀ ਕੀਤੀ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੇਲਾ ਮੋਟੇ ਅਨਾਜ ਅਤੇ ਜੈਵਿਕ ਭੋਜਨ ਨੂੰ ਉਤਸ਼ਾਹਿਤ ਕਰਨ 'ਤੇ ਕੇਂਦਰਿਤ ਸੀ, ਜਿਸ ਵਿੱਚ ਮੋਟੇ ਅਨਾਜ ਦੀ ਖਿਚੜੀ,  ਸ਼ੇਕ ਅਤੇ  ਹਲਵਾ ਪਰੋਸਿਆ ਗਿਆ ਸੀ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਨਾਲ ਸਿਹਤਮੰਦ ਭੋਜਨ ਨੂੰ ਸਮਰਥਨ ਦੇਣ ਲਈ ਪੌਸ਼ਟਿਕ ਮੋਟੇ ਅਨਾਜ ਵਾਲੇ ਦੁਪਹਿਰ ਦੇ ਖਾਣੇ ਦਾ ਆਨੰਦ ਮਾਣਿਆ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਮੁੱਚੀ ਤੰਦਰੁਸਤੀ ਲਈ ਸੁਰੱਖਿਅਤ ਅਤੇ ਸੰਤੁਲਿਤ ਖੁਰਾਕ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ 'ਈਟ ਰਾਈਟ' ਮੇਲਾ ਨਾਗਰਿਕਾਂ ਨੂੰ ਸੁਰੱਖਿਅਤ ਭੋਜਨ, ਖੁਰਾਕ ਸਬੰਧੀ ਵਿਕਲਪਾਂ ਅਤੇ ਸਿਹਤ ਨੂੰ ਉਤਸ਼ਾਹਿਤ ਕਰਨ ਵਾਲੀਆਂ ਸਰਕਾਰੀ ਪਹਿਲਕਦਮੀਆਂ ਬਾਰੇ ਜਾਗਰੂਕ ਕਰਨ ਲਈ ਇੱਕ ਪਲੇਟਫਾਰਮ ਵਜੋਂ ਕੰਮ ਕਰਦਾ ਹੈ। 

ਉਨ੍ਹਾਂ ਮੰਤਰੀਆਂ ਅਤੇ ਵਿਧਾਇਕਾਂ ਨੂੰ ਖਾਧ ਪਦਾਰਥਾਂ ਦੀ ਜਾਂਚ, ਸਿਖਲਾਈ ਅਤੇ ਜਾਗਰੂਕਤਾ ਪ੍ਰੋਗਰਾਮਾਂ ਲਈ ਆਪਣੇ ਹਲਕਿਆਂ ਵਿੱਚ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (ਐਫਏਡੀ) ਦੀਆਂ ਸੇਵਾਵਾਂ ਲੈਣ ਦੀ ਅਪੀਲ ਵੀ ਕੀਤੀ। ਪੰਜਾਬ ਦੀ ਭੋਜਨ ਸੁਰੱਖਿਆ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਨੇ ਰਾਜ ਭਰ ਵਿੱਚ 23 ਮੋਬਾਈਲ ਫੂਡ ਟੈਸਟਿੰਗ ਵੈਨਾਂ ਤਾਇਨਾਤ ਕੀਤੀਆਂ ਹਨ, ਜੋ ਦੁੱਧ, ਪਾਣੀ, ਪੀਣ ਵਾਲੇ ਪਦਾਰਥਾਂ, ਅਨਾਜ ਅਤੇ ਮਸਾਲਿਆਂ ਦੇ 150 ਤੋਂ ਵੱਧ ਮਾਪਦੰਡਾਂ ਦੀ ਜਾਂਚ ਕਰਨ ਲਈ ਆਧੁਨਿਕ ਸਾਧਨਾਂ ਨਾਲ ਲੈਸ ਹਨ।

ਇਹ ਮੌਜੂਦਾ ਵਿੱਤੀ ਸਾਲ (2024-25) ਵਿੱਚ ਆਯੋਜਿਤ ਕੀਤਾ ਗਿਆ 6ਵਾਂ ਈਟ ਰਾਈਟ ਮੇਲਾ  ਸੁਰੱਖਿਅਤ, ਸਿਹਤਮੰਦ ਅਤੇ ਟਿਕਾਊ ਖੁਰਾਕ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਰਾਜ ਦੇ ਸਮਰਪਣ ਨੂੰ ਦਰਸਾਉਂਦਾ ਹੈ। ਫੂਡ ਸੇਫਟੀ ਵਿੰਗ ਇਸ ਲਹਿਰ ਨੂੰ ਤਿੰਨ ਮੁੱਖ ਥੀਮਾਂ ਹੇਠ ਚਲਾ ਰਿਹਾ ਹੈ: “ਜੇ ਇਹ ਸੁਰੱਖਿਅਤ ਨਹੀਂ ਹੈ, ਤਾਂ ਇਹ ਭੋਜਨ ਨਹੀਂ ਹੈ” (ਸੁਰੱਖਿਅਤ ਭੋਜਨ), “ਭੋਜਨ ਸਰੀਰ ਅਤੇ ਮਨ ਦੋਵਾਂ ਨੂੰ ਪੋਸ਼ਣ ਦੇਣ ਵਾਲਾ ਹੋਣਾ ਚਾਹੀਦਾ ਹੈ” (ਸਿਹਤਮੰਦ ਭੋਜਨ), ਅਤੇ “ਭੋਜਨ ਲੋਕਾਂ ਅਤੇ ਗ੍ਰਹਿ ਲਈ ਚੰਗਾ ਹੋਣਾ ਚਾਹੀਦਾ ਹੈ” (ਟਿਕਾਊ ਭੋਜਨ)।

ਮੇਲੇ ਵਿੱਚ ਤੁਰੰਤ ਮਿਲਾਵਟਖੋਰੀ ਟੈਸਟ, ਮਾਹਰ ਖੁਰਾਕ ਸਬੰਧੀ ਸਲਾਹ-ਮਸ਼ਵਰੇ ਅਤੇ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ, ਜਿਸ ਨਾਲ ਇਹ ਸਾਰੇ ਹਾਜ਼ਰੀਨ ਲਈ ਇੱਕ ਦਿਲਚਸਪ ਅਤੇ ਜਾਣਕਾਰੀ ਭਰਪੂਰ ਅਨੁਭਵ ਬਣ ਗਿਆ। ਇਸ ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਿਹਤ ਸ਼੍ਰੀ ਕੁਮਾਰ ਰਾਹੁਲ ਅਤੇ ਐਫ.ਡੀ.ਏ. ਕਮਿਸ਼ਨਰ ਸ਼੍ਰੀ ਦਿਲਰਾਜ ਸਿੰਘ ਵੀ ਮੌਜੂਦ ਸਨ। 

ਸਿਹਤ ਮੰਤਰੀ ਨੇ ਸਾਰੇ ਪੰਜਾਬੀਆਂ ਨੂੰ "ਸਹੀ ਖਾਓ, ਸਿਹਤਮੰਦ ਰਹੋ" ਅਤੇ ਇੱਕ ਸਿਹਤਮੰਦ, ਨਸ਼ੇ-ਮੁਕਤ ਅਤੇ ਪੋਸ਼ਣ ਸਬੰਧੀ ਸੁਰੱਖਿਅਤ ਪੰਜਾਬ ਲਈ ਰਾਜ ਦੇ ਮਿਸ਼ਨ ਦਾ ਸਮਰਥਨ ਕਰਨ ਦੀ ਅਪੀਲ ਕਰਦੇ ਹੋਏ ਸਮਾਪਤ ਕੀਤਾ।

 

Tags: Dr Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Kultar Singh Sandhwan , Gurmeet Khudian , Gurmeet Singh Khudian

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD