Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜਿਮ ਟ੍ਰੇਨਰ ਕਤਲ ਮਾਮਲਾ: ਪੰਜਾਬ ਪੁਲਿਸ ਨੇ ਹਰਪ੍ਰੀਤ ਹੈਪੋ ਗੈਂਗ ਦੇ ਚਾਰ ਸਾਥੀਆਂ ਨੂੰ ਮੈਕਲੋਡਗੰਜ ਤੋਂ ਗ੍ਰਿਫ਼ਤਾਰ ਕੀਤਾ; ਦੋ ਪਿਸਤੌਲ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

Crime News Punjab, Punjab Police, Police, Crime News, Harpreet Happo Gang, Anti Gangster Task Force, AGTF

Web Admin

Web Admin

5 Dariya News

ਚੰਡੀਗੜ੍ਹ , 27 Mar 2025

Last updated on: Mar 28, 2025, 11:45 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਹਿਮਾਚਲ ਪ੍ਰਦੇਸ਼ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਜਿਮ ਟ੍ਰੇਨਰ ਕਤਲ ਕੇਸ ਵਿੱਚ ਸ਼ਾਮਲ ਹਰਪ੍ਰੀਤ ਹੈਪੋ ਗੈਂਗ ਦੇ ਚਾਰ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। 

ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਪੁਲਿਸ ਯਾਦਵ ਨੇ ਦਿੱਤੀ। ਜਾਣਕਾਰੀ ਅਨੁਸਾਰ ਜਿਮ ਟ੍ਰੇਨਰ ਗੁਰਪ੍ਰੀਤ ਸਿੰਘ ਉਰਫ ਗੁਰੀ ਦੀ 31 ਜਨਵਰੀ, 2025 ਨੂੰ ਖਰੜ ਵਿੱਚ ਚਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। 

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਿਲੌਰ ਦੇ ਪਿੰਡ ਪਰਤਾਪੁਰਾ ਦੇ ਅੰਮ੍ਰਿਤ; ਕਪੂਰਥਲਾ ਦੇ ਪਿੰਡ ਪੰਡਵਾ ਦੇ ਵਾਸੀ ਓਂਕਾਰ ਸਿੰਘ ਉਰਫ ਗੋਲੂ ਅਤੇ ਪ੍ਰਿੰਸ ਅਤੇ ਫਗਵਾੜਾ ਦੇ ਸਤਨਾਮਪੁਰਾ ਦੇ ਗੁਰਪ੍ਰੀਤ ਸਿੰਘ ਉਰਫ ਗੁਰੀ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਾਜ਼ਮਾਂ ਦੇ ਕਬਜ਼ੇ ਚੋਂ ਮੈਗਜ਼ੀਨਾਂ ਅਤੇ 20 ਕਾਰਤੂਸਾਂ ਸਮੇਤ ਦੋ .32 ਬੋਰ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਗ੍ਰੇਅ ਮਾਰੂਤੀ ਅਰਟੀਗਾ ਕਾਰ (ਪੀਬੀ-01-ਡੀ-2996), ਜਿਸ ਵਿੱਚ ਉਹ ਜਾ ਰਹੇ ਸਨ, ਵੀ ਜ਼ਬਤ ਕਰ ਲਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਰਾਜ ਵਿੱਚ ਟਾਰਗੇਟ ਕਿਲਿੰਗ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਉਨ੍ਹਾਂ ਵਿਰੁੱਧ ਕਤਲ, ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਆਦਿ ਸਮੇਤ ਕਈ ਅਪਰਾਧਿਕ ਮਾਮਲੇ ਦਰਜ ਹਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਹੋਰ ਜਾਂਚ ਜਾਰੀ ਹੈ। ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਏਆਈਜੀ ਸੰਦੀਪ ਗੋਇਲ ਅਤੇ ਡੀਐਸਪੀ ਰਾਜਨ ਪਰਮਿੰਦਰ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਹਿਮਾਚਲ ਪ੍ਰਦੇਸ਼ ਪੁਲਿਸ ਨਾਲ ਇੱਕ ਸਾਂਝਾ ਆਪ੍ਰੇਸ਼ਨ ਚਲਾਇਆ ਅਤੇ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਦੇ ਮੈਕਲੋਡਗੰਜ ਤੋਂ ਮੁਲਜ਼ਮਾਂ ਨੂੰ ਸਫਲਤਾਪੂਰਵਕ ਗ੍ਰਿਫ਼ਤਾਰ ਕੀਤਾ। 

ਏਜੀਟੀਐਫ ਪੁਲਿਸ ਟੀਮਾਂ ਦੀ ਅਗਵਾਈ ਇੰਸਪੈਕਟਰ ਵਿਕਰਮ ਅਤੇ ਸਬ-ਇੰਸਪੈਕਟਰ ਚੰਦਰ ਕਰ ਰਹੇ ਸਨ। ਏਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਜਿਮ ਟ੍ਰੇਨਰ ਕਤਲ ਕੇਸ ਵਿੱਚ ਇੱਕ ਹੋਰ ਮੁਲਜ਼ਮ ਵਿਅਕਤੀ ਦੀ ਵੀ ਪਛਾਣ ਕਰ ਲਈ ਹੈ ਅਤੇ ਉਸਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

 

Tags: Crime News Punjab , Punjab Police , Police , Crime News , Harpreet Happo Gang , Anti Gangster Task Force , AGTF

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD