Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਨੇ ਪੇਂਡੂ ਤੇ ਸ਼ਹਿਰੀ ਵਿਕਾਸ ਦੇ ਕਾਰਜਾਂ ਨੂੰ ਨਿਰਧਾਰਿਤ ਸਮੇਂ ‘ਚ ਮੁਕੰਮਲ ਕਰਨ ਦੀ ਹਦਾਇਤ ਦਿੱਤੀ

ਪਿੰਡਾਂ ‘ਚ ਟੋਬਿਆਂ ਦੇ ਪਾਣੀ ਨੂੰ ਸੰਚਾਈ ਲਈ ਵਰਤਣਯੋਗ ਬਣਾਉਣ ਲਈ ਸੀਚੇਵਾਲ/ਥਾਪਰ ਮਾਡਲ ਦੇ ਉਸਾਰੀ ਕਾਰਜਾਂ ਦਾ ਸਮੀਖਿਆ ਕੀਤੀ

Varjeet Walia, DC Ropar, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 27 Mar 2025

Last updated on: Mar 28, 2025, 18:44 IST

ਜ਼ਿਲ੍ਹਾ ਰੂਪਨਗਰ ਦੇ ਵਾਸੀਆਂ ਨੂੰ ਬੁਨਿਆਦੀ ਅਤੇ ਸਰਕਾਰੀ ਸੇਵਾਵਾਂ ਨੂੰ ਜ਼ਮੀਨੀ ਪੱਧਰ ਉਤੇ ਉਪਲਬੱਧ ਕਰਵਾਉਣ ਦੇ ਮੰਤਵ ਨਾਲ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਨੇ ਜ਼ਿਲ੍ਹਾ ਰੂਪਨਗਰ ਦੇ ਸਮੂਹ ਐੱਸ.ਡੀ.ਐਮ ਅਤੇ ਕਾਰਜਸਾਧਕ ਅਫਸਰ, ਬਲਾਕ ਡਿਵਲੈਪਮੈਂਟ ਅਫਸਰ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਅਧੀਨ ਚਲਾਏ ਜਾ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ।

ਇਸ ਮੀਟਿੰਗ ਵਿਚ ਡਿਪਟੀ ਕਮਿਸ਼ਨਰ ਨੇ ਪੰਚਾਇਤ ਤੇ ਪੇਂਡੂ ਵਿਕਾਸ ਵਿਭਾਗ ਅਧੀਨ ਚੱਲ ਰਹੇ ਖੇਡ ਮੈਦਾਨ ਦੀ ਉਸਾਰੀ ਦੇ ਕਾਰਜ ਦੀ ਸਮੀਖਿਆ ਕਰਦਿਆਂ ਕਿਹਾ ਕਿ ਬਲਾਕ ਡਿਵਲੈਪਮੈਂਟ ਅਫਸਰ ਹਰ ਪਿੰਡ ਵਿਚ ਖੇਡ ਮੈਦਾਨ ਬਣਾਉਣ ਦੇ ਕਾਰਜ ਨੂੰ ਨਿਰਧਾਰਿਤ ਸਮੇਂ ਵਿਚ ਮੁਕੰਮਲ ਕਰਨ। ਉਨ੍ਹਾਂ ਬਲਾਕ ਵਿਕਾਸ ਅਫਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਗ੍ਰਾਮ ਪੰਚਾਇਤਾਂ ਨਾਲ ਤਾਲਮੇਲ ਕਰਕੇ ਵਿਕਾਸ ਕਾਰਜਾਂ ਨੂੰ ਸ਼ੁਰੂ ਕਰਨ ਦੀ ਪ੍ਰਕੀਰਿਆ ਆਰੰਭ ਕਰਨ ਜਿਸ ਦੀ ਸਮੀਖਿਆ ਉਨ੍ਹਾਂ ਵਲੋਂ ਨਿਰੰਤਰ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਉਨ੍ਹਾਂ ਪਿੰਡਾਂ ਦੇ ਟੋਬਿਆਂ ਦੇ ਪਾਣੀ ਨੂੰ ਸਿੰਚਾਈ ਯੋਗ ਬਣਾਉਣ ਲਈ ਸੀਚੇਵਾਲ/ਥਾਪਰ ਮਾਡਲ ਦੇ ਪ੍ਰਾਜੈਕਟ ਦੀ ਉਸਾਰੀ ਜੰਗੀ ਪੱਧਰ ਉਤੇ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਅਸੀਂ ਟੋਬਿਆਂ ਦੇ ਪਾਣੀ ਨੂੰ ਵੱਧ ਤੋਂ ਵੱਧ ਫਸਲਾਂ ਦੀ ਸਿੰਚਾਈ ਦੇ ਲਈ ਵਰਤਣ ਯੋਗ ਬਣਾਈਏ। ਉਨ੍ਹਾਂ ਕਿਹਾ ਕਿ ਸੀਚੇਵਾਲ/ਥਾਪਰ ਮਾਡਲ ਲਈ ਯੋਗ ਟੋਬਿਆਂ ਦੀ ਸੂਚੀ 30 ਅਪ੍ਰੈਲ 2025 ਤੋਂ ਪਹਿਲਾਂ ਬਣਾ ਲਈ ਜਾਵੇ ਅਤੇ 25 ਅਪ੍ਰੈਲ ਤੱਕ ਇਨ੍ਹਾਂ ਟੋਬਿਆਂ ਨੂੰ ਮੁਕੰਮਲ ਤੌਰ ਉਤੇ ਸਾਫ ਕਰ ਦਿੱਤਾ ਜਾਵੇ।

ਹਰ ਪਿੰਡ ਵਿਚ ਪ੍ਰਾਜੈਕਟ ਦੀ ਉਸਾਰੀ ਦਾ ਕਾਰਜ 15 ਮਈ 2025 ਤੱਕ ਸ਼ੁਰੂ ਕਰ ਦਿੱਤਾ ਜਾਵੇ ਤਾਂ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਇਸ ਕਾਰਜ ਨੂੰ ਨੇਪਰੇ ਚਾੜਿਆ ਜਾ ਸਕੇ। ਉਨ੍ਹਾਂ ਪਿੰਡਾਂ ਵਿਚ ਕੂੜਾ ਪ੍ਰਬੰਧਨ ਵੱਲ ਵਿਸ਼ੇਸ਼ ਧਿਆਨ ਦੇਣ ਬਾਰੇ ਵੀ ਕਿਹਾ।ਮੀਟਿੰਗ ਵਿਚ ਡਿਪਟੀ ਕਮਿਸ਼ਨਰ ਨੇ ਸ਼ਹਿਰੀ ਵਿਕਾਸ ਕਾਰਜਾਂ ਦਾ ਨਿਰੀਖਣ ਕਰਦਿਆਂ ਕਿਹਾ ਕਿ ਜ਼ਿਲ੍ਹਾ ਰੂਪਨਗਰ ਦੇ ਸ਼ਹਿਰੀ ਇਲਾਕਿਆਂ ਦੇ ਸੈਨੀਟੇਸ਼ਨ, ਸੀਵਰੇਜ, ਸੜਕਾਂ, ਸਟ੍ਰੀਟ ਲਾਈਟਾਂ, ਪਾਰਕਾਂ ਅਤੇ ਪਾਣੀ ਦੀ ਸਪਲਾਈ ਸਬੰਧੀ ਹਰ ਮਾਮਲੇ ਨੂੰ ਉਨ੍ਹਾਂ ਦੇ ਧਿਆਨ ਵਿਚ ਲਿਆਇਆ ਜਾਵੇ ਤਾਂ ਜੋ ਆਮ ਲੋਕਾਂ ਵਲੋਂ ਕੀਤੀ ਜਾਂਦੀਆਂ ਇਸ ਸਬੰਧੀ ਸ਼ਿਕਾਇਤਾਂ ਨੂੰ ਨਿਰਧਾਰਿਤ ਸਮੇਂ ਵਿਚ ਹੱਲ ਕੀਤਾ ਜਾਵੇ।

ਜਿਸ ਤਹਿਤ ਪੀਣ ਵਾਲੇ ਪਾਣੀ ਅਤੇ ਸੀਵਰੇਜ ਦੇ ਮਾਮਲਿਆਂ ਨੂੰ ਪਹਿਲ ਦੇ ਆਧਾਰ ਉਤੇ ਵਿਚਾਰਿਆ ਜਾਵੇ। ਉਨ੍ਹਾਂ ਕਿਹਾ ਕਿ ਜਿਨਾਂ ਪਿੰਡਾਂ ਵਿੱਚ ਥਾਪਰ ਮਾਡਲ ਨਹੀਂ ਬਣ ਸਕਦਾ ਉੱਥੇ ਛੱਪੜਾਂ ਦੀ ਡੀ-ਸੀਲਟਿੰਗ ਦੇ ਪ੍ਰਬੰਧ ਕੀਤੇ ਜਾਣਗੇ ਅਤੇ ਤਕਨੀਕੀ ਢੰਗ ਨਾਲ ਸਫਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨਾਂ ਕਿਹਾ ਕਿ ਸ਼ਹਿਰ ਤੇ ਪਿੰਡਾਂ ਦੀਆਂ ਜ਼ਿਆਦਾ ਖਸਤਾ ਹਾਲਤ ਵਾਲੀਆਂ ਸੜਕਾਂ ਨੂੰ ਜਲਦ ਮੁਰੰਮਤ ਕੀਤੀ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜੋਤੀ ਸਿੰਘ, ਸਹਾਇਕ ਕਮਿਸ਼ਨਰ ਅਰਵਿੰਦਰ ਪਾਲ ਸਿੰਘ ਸੋਮਲ, ਐਸਡੀਐਮ ਅਨੰਦਪੁਰ ਸਾਹਿਬ ਜਸਪ੍ਰੀਤ ਸਿੰਘ, ਐਸਡੀਐਮ ਰੋਪੜ ਸਚਿਨ ਪਾਠਕ, ਐਸਡੀਐਮ ਨੰਗਲ ਅਨਮਜੋਤ ਕੌਰ, ਐਸ.ਡੀ.ਐਮ ਮੋਰਿੰਡਾ ਸੁਖਪਾਲ ਸਿੰਘ, ਸਮੂਹ ਬੀਡੀਪੀਓ, ਐਕਸੀਅਨ ਵਾਟਰ ਸਪਲਾਈ ਹਰਜੀਤ ਪਾਲ ਸਿੰਘ, ਐਕਸੀਐਨ ਪੰਚਾਇਤੀ ਰਾਜ ਅਵਤਾਰ ਸਿੰਘ, ਸਮੂਹ ਕਾਰਜ ਸਾਧਕ ਅਫਸਰ, ਬੀਡੀਪੀਓ ਅਤੇ ਹੋਰ ਵਿਭਾਗਾਂ ਤੋਂ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Tags: Varjeet Walia , DC Ropar , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD