Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਵਿੱਚ ਆਧੁਨਿਕ ਢੰਗ ਨਾਲ ਖੇਡ ਗਰਾਊਂਡ,ਪਾਰਕ ਅਤੇ ਛੱਪੜਾਂ ਦਾ ਕੀਤਾ ਜਾਵੇ ਨਿਰਮਾਣ: ਅਭਿਜੀਤ ਕਪਲਿਸ਼

ਜਿ਼ਲ੍ਹੇ ਚ ਬਣਾਈ ਜਾਣਗੀਆਂ 32 ਖੇਡ ਨਰਸਰੀਆਂ, 9 ਦੀ ਕੀਤੀ ਸ਼ਨਾਖਤ

Abhijit Kaplish, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 28 Mar 2025

Last updated on: Mar 29, 2025, 09:27 IST

ਜਿ਼ਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਬਣਨ ਵਾਲੇ ਖੇਡ ਗਰਾਊਂਡ, ਪਾਰਕ ਅਤੇ ਛੱਪੜਾਂ ਦਾ ਨਿਰਮਾਣ ਆਧੁਨਿਕ ਤਰੀਕੇ ਨਾਲ ਕੀਤਾ ਜਾਵੇ।ਸ੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਦਿਸ਼ਾ ਨਿਰਦੇਸ਼ ਦਿੰਦਿਆਂ ਕਿਹਾ ਕਿ ਜਿ਼ਲ੍ਹੇ ਦੇ ਪਿੰਡ ਨਿਵਾਸੀਆਂ, ਬੱਚਿਆਂ ਅਤੇ ਖੇਡ ਪ੍ਰੇਮੀਆਂ ਦੀ ਮੰਗ ਅਨੁਸਾਰ ਹੀ ਖੇਡ ਗਰਾਊਂਡ ਬਣਾਏ ਜਾਣ ਤਾਂ ਜੋ ਇਹਨਾਂ ਦਾ ਸਹੀ ਇਸਤੇਮਾਲ ਹੋ ਸਕੇ। ਉਹਨਾਂ ਕਿਹਾ ਕਿ ਖੇਡ ਗਰਾਊਂਡਾਂ ਦੀ ਚਾਰ ਦੀਵਾਰੀ ਵੀ ਇਸ  ਤਰ੍ਹਾਂ  ਕੀਤੀ ਜਾਵੇ ਜਿੱਥੇ ਖੇਡ ਪ੍ਰੇਮੀਆਂ ਨੂੰ ਕਿਸੇ ਵੀ ਕਿਸਮ ਦੀ ਕੋਈ ਸਮੱਸਿਆ ਪੇਸ਼ ਨਾ ਆਵੇ।  

ਉਹਨਾਂ  ਇਹ ਵੀ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਆਧੁਨਿਕ ਤਰੀਕੇ ਨਾਲ ਪਾਰਕ ਬਣਾਏ ਜਾਣ ਜਿਥੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਜਾਣ ਤਾਂ ਜੋ ਉਹਨਾਂ  ਦੀ ਸਿਹਤ ਚੰਗੀ ਰਹੇ।  ਇਹਨਾਂ ਪਾਰਕਾਂ ਦੀ ਸਹੀ ਸਾਂਭ ਸੰਭਾਲ ਲਈ ਤਾਲਮੇਲ ਕਮੇਟੀਆਂ ਦਾ ਗਠਨ ਕੀਤਾ ਜਾਵੇ।ਉਹਨਾਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਥਾਪਰ ਮਾਡਲ ਅਨੁਸਾਰ ਛੱਪੜਾਂ ਦਾ ਨਿਰਮਾਣ ਕੀਤਾ ਜਾਵੇ ਤਾਂ ਜੋ ਛੱਪੜਾਂ ਦੇ ਪਾਣੀ ਨੂੰ ਸੋਧ ਕਰਕੇ ਸਹੀ ਢੰਗ ਨਾਲ ਵਰਤਿਆ ਜਾ ਸਕੇ।

ਇਸ ਮੌਕੇ ਸ੍ਰੀਮਤੀ ਅਨਿੰਦਰਵੀਰ ਕੌਰ ਜਿ਼ਲ੍ਹਾ ਖੇਡ ਅਫਸਰ ਨੇ ਦੱਸਿਆ ਕਿ ਖੇਡ ਵਿਭਾਗ ਵਲੋਂ  ਜਿ਼ਲ੍ਹੇ  ਵਿੱਚ 32 ਖੇਡ ਨਰਸਰੀਆਂ ਬਨਾਉਣ ਦੀ ਤਜ਼ਵੀਜ ਆਈ ਹੈ, ਜਿਹਨਾਂ  ਵਿੱਚ’ 9 ਖੇਡ ਨਰਸਰੀਆਂ ਖਿਡਾਰੀਆਂ ਦੀ ਮੰਗ ਅਨੁਸਾਰ ਸ਼ਨਾਖਤ ਕਰ ਲਈ ਗਈ ਹੈ। ਇਸ ਮੌਕੇ ਤੇ ਸ੍ਰੀ ਗੁਰਦਰਸ਼ਨ ਲਾਲ ਕੁੰਡਲ ਜਿ਼ਲ੍ਹਾ ਜਿ਼ਲ੍ਹਾ ਵਿਕਾਸ ਤੇ ਪੰਚਾਇਤ ਅਫਸਰ,  ਸ੍ਰੀ  ਜਗਮੋਹਨ ਸਿੰਘ ਮਾਨ ਜਿ਼ਲ੍ਹਾ  ਨਿਆ ਅਧਿਕਾਰਤਾ ਅਫਸਰ ਵੀ ਮੌਜੂਦ ਸਨ।

 

Tags: Abhijit Kaplish , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD