Friday, 05 June 2026

 

 

ਖ਼ਾਸ ਖਬਰਾਂ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

 

ਗੁਰਦੁਆਰਾ ਅਕਾਲ ਆਸ਼ਰਮ ਸੋਹਾਣਾ ਵਿਖੇ ਤਿੰਨ ਦਿਨਾਂ ਸਾਲਾਨਾ ਗੁਰਮਤਿ ਸਮਾਗਮ ਦੀ ਸ਼ੁਰੂਆਤ

ਭਾਈ ਸਾਹਿਬ ਖੰਨੇ ਵਾਲਿਆਂ ਦੀ ਯਾਦ 'ਚ ਕਰਵਾਏ ਜਾ ਰਹੇ ਸਾਲਾਨਾ ਗੁਰਮਤਿ ਸਮਾਗਮ ਦੇਸ਼ ਵਿਦੇਸ਼ ਤੋਂ ਪਹੁੰਚੀਆਂ ਸੰਗਤਾਂ

Religious, Gurdwara Gurshabad Parkash Akal Ashram Sohana, Bhai Davinder Singh Khalsa, Sri Guru Harkrishan Sahib Charitable Trust

Web Admin

Web Admin

5 Dariya News

ਮੋਹਾਲੀ , 28 Mar 2025

Last updated on: Mar 29, 2025, 12:21 IST

ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ, ਸੋਹਾਣਾ ਦਾ ਤਿੰਨ ਦਿਨਾਂ ਸਾਲਾਨਾ ਗੁਰਮ ਸਮਾਗਮ ਸ਼ੁਰੂ ਹੋ ਗਿਆ।  ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ ਵਿਖੇ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲੇ ਅਤੇ ਪੰਥ ਰਤਨ ਭਾਈ ਜਸਵੀਰ ਸਿੰਘ ਜੀ ਖ਼ਾਲਸਾ ਖੰਨੇ ਵਾਲਿਆਂ ਦੀ ਯਾਦ 'ਚ ਕਰਵਾਏ ਜਾ ਰਹੇ ਮਹਾਨ ਗੁਰਮਤਿ ਸਮਾਗਮ ਦੇ ਪਹਿਲੇ ਦਿਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। 

ਪਹਿਲੇ ਦਿਨ ਦਾ ਸਮਾਗਮ ਸਮਾਗਮ 28 ਮਾਰਚ ਨੂੰ  ਸ਼ਾਮ ਪੰਜ ਵਜੇ ਸ਼ੁਰੂ ਹੋ ਕੇ ਰਾਤ 10.00 ਵਜੇ ਤਕ ਚੱਲਿਆਂ , ਜਿਸ 'ਚ ਪੰਥ ਦੇ ਪ੍ਰਸਿੱਧ ਰਾਗੀ ਅਤੇ ਢਾਡੀਆਂ ਤੋਂ ਇਲਾਵਾ ਕਥਾ ਵਾਚਕ ਸੰਗਤਾਂ ਨੂੰ ਪਵਿੱਤਰ ਗੁਰਬਾਣੀ ਨਾਲ ਜੋੜਿਆ। ਅਗਲੇ ਦੋ ਦਿਨ  29 ਮਾਰਚ ਅਤੇ 30 ਮਾਰਚ ਨੂੰ ਸਮਾਗਮ ਦਾ ਸਮਾਂ ਸਵੇਰੇ 10 ਵਜੇ ਤੋਂ ਰਾਤ 10 ਵਜੇ ਤੱਕ ਰਹੇਗਾ।ਭਾਈ ਦਵਿੰਦਰ ਸਿੰਘ ਖ਼ਾਲਸਾ ਨੇ  ਜਾਣਕਾਰੀ ਸਾਂਝੀ ਕਰਦੇ ਹੋਏ  ਦੱਸਿਆਂ ਕਿ ਇਸ ਧਾਰਮਿਕ ਸਮਾਗਮ ਵਿਚ ਦੇਸ਼-ਵਿਦੇਸ਼ ਤੋਂ ਸਿੱਖ ਪੰਥ ਨਾਲ ਜੁੜੀਆਂ ਪ੍ਰਸਿੱਧ ਵਿਦਵਾਨ ਹਸਤੀਆਂ ਵੱਡੀ ਗਿਣਤੀ ਵਿਚ ਸ਼ਿਰਕਤ ਕਰ ਰਹੀਆਂ ਹਨ। 

ਪਹਿਲੇ ਦਿਨ ਭਾਈ ਹਰਜਿੰਦਰ ਸਿੰਘ, ਭਾਈ ਮਹਿੰਦਰਪਾਲ ਸਿੰਘ, ਬੀਬੀ ਬਲਜਿੰਦਰ ਕੌਰ ਖਡੂਰ ਸਾਹਿਬ, ਭੈਣ ਰਵਿੰਦਰ ਕੌਰ, ਭਾਈ ਸਾਹਿਬ ਭਾਈ ਦਵਿੰਦਰ ਸਿੰਘ ਜੀ ਖ਼ਾਲਸਾ ਅਤੇ ਭਾਈ ਮਨਪ੍ਰੀਤ ਸਿੰਘ ਕਾਨਪੁਰੀ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ  ਕੀਤਾ। ਜਦ ਕਿ ਅੱਜ 29 ਮਾਰਚ ਨੂੰ ਬੀਬੀ ਹਰਨੂਰ ਕੌਰ, ਬੀਬੀ ਜਸਪ੍ਰੀਤ ਕੌਰ, ਭਾਈ ਮਨਿੰਦਰ ਸਿੰਘ ਰਬਾਬੀ, ਭਾਈ ਜਗਜੀਤ ਸਿੰਘ, ਭਾਈ ਸਤਨਾਮ ਸਿੰਘ ਕੋਹਾੜਕਾ, ਸਿੰਘ ਸਾਹਿਬ ਗਿਆਨ ਹਰਪਾਲ ਸਿੰਘ, ਬੀਬੀ ਮਨੂੰਪ੍ਰਿਆ ਕੌਰ, ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਭਾਈ ਜਗਤਾਰ ਸਿੰਘ ਖ਼ਾਲਸਾ, ਭਾਈ ਦਵਿੰਦਰ ਸਿੰਘ ਸੋਢੀ, ਭਾਈ ਗੁਰਭੇਜ ਸਿੰਘ, ਭਾਈ ਗੁਰਦਿੱਤ ਸਿੰਘ, ਭੈਣ ਰਵਿੰਦਰ ਕੌਰ, ਭਾਈ ਸਾਹਿਬ ਭਾਈ ਦਵਿੰਦਰ ਸਿੰਘ ਖ਼ਾਲਸਾ ਅਤੇ ਭਾਈ ਤਰਨਵੀਰ ਸਿੰਘ ਜੀ ਰੱਬੀ ਕੀਰਤਨ ਕਰਨਗੇ।

ਗੁਰਮੀਤ ਸਿੰਘ ਜੀ ਨੇ  ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਇਸ ਦੇ ਨਾਲ ਹੀ ਅੱਜ 29 ਮਾਰਚ ਨੂੰ ਮਹਾਨ ਅੰਮ੍ਰਿਤ ਸੰਚਾਰ ਦਾ ਆਯੋਜਨ ਕੀਤਾ ਜਾਵੇਗਾ। ਭਾਈ ਸਾਹਿਬ ਬਾਈ ਦਵਿੰਦਰ ਸਿੰਘ ਖ਼ਾਲਸਾ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਗੁਰੁ ਦੇ ਲੜ ਲੱਗ ਰਹੀਆਂ ਹਨ। ਇਨ੍ਹਾਂ ਸਾਰੇ ਸਮਾਗਮਾਂ ਦਾ ਸਿੱਧਾ ਪ੍ਰਸਾਰਨ ਫਤਿਹ ਟੀ ਵੀ ਚੈਨਲ, ਚੜ੍ਹਦੀ ਕਲਾ ਟਾਈਮ ਟੀ ਵੀ , ਸੰਗਤ ਟੀ ਵੀ, ਹਰਜੱਸ ਰਿਕਾਰਡਜ਼ ਅਤੇ ਯੂ ਟਿਊਬ ਤੇ ਕੀਤਾ ਜਾਵੇਗਾ। ਜਿਸ ਨਾਲ ਦੇਸ਼ ਵਿਦੇਸ਼ ਦੂਰ ਥਾਵਾਂ ਤੇ ਬੈਠੇ ਲੋਕ ਗੁਰੁ ਕੀ ਇਲਾਹੀ ਬਾਣੀ ਦਾ ਅਨੰਦ ਮਾਣ ਸਕਣ।

 

Tags: Religious , Gurdwara Gurshabad Parkash Akal Ashram Sohana , Bhai Davinder Singh Khalsa , Sri Guru Harkrishan Sahib Charitable Trust

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD