ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ, ਸੋਹਾਣਾ ਦਾ ਤਿੰਨ ਦਿਨਾਂ ਸਾਲਾਨਾ ਗੁਰਮ ਸਮਾਗਮ ਸ਼ੁਰੂ ਹੋ ਗਿਆ। ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ ਵਿਖੇ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲੇ ਅਤੇ ਪੰਥ ਰਤਨ ਭਾਈ ਜਸਵੀਰ ਸਿੰਘ ਜੀ ਖ਼ਾਲਸਾ ਖੰਨੇ ਵਾਲਿਆਂ ਦੀ ਯਾਦ 'ਚ ਕਰਵਾਏ ਜਾ ਰਹੇ ਮਹਾਨ ਗੁਰਮਤਿ ਸਮਾਗਮ ਦੇ ਪਹਿਲੇ ਦਿਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ।
ਪਹਿਲੇ ਦਿਨ ਦਾ ਸਮਾਗਮ ਸਮਾਗਮ 28 ਮਾਰਚ ਨੂੰ ਸ਼ਾਮ ਪੰਜ ਵਜੇ ਸ਼ੁਰੂ ਹੋ ਕੇ ਰਾਤ 10.00 ਵਜੇ ਤਕ ਚੱਲਿਆਂ , ਜਿਸ 'ਚ ਪੰਥ ਦੇ ਪ੍ਰਸਿੱਧ ਰਾਗੀ ਅਤੇ ਢਾਡੀਆਂ ਤੋਂ ਇਲਾਵਾ ਕਥਾ ਵਾਚਕ ਸੰਗਤਾਂ ਨੂੰ ਪਵਿੱਤਰ ਗੁਰਬਾਣੀ ਨਾਲ ਜੋੜਿਆ। ਅਗਲੇ ਦੋ ਦਿਨ 29 ਮਾਰਚ ਅਤੇ 30 ਮਾਰਚ ਨੂੰ ਸਮਾਗਮ ਦਾ ਸਮਾਂ ਸਵੇਰੇ 10 ਵਜੇ ਤੋਂ ਰਾਤ 10 ਵਜੇ ਤੱਕ ਰਹੇਗਾ।ਭਾਈ ਦਵਿੰਦਰ ਸਿੰਘ ਖ਼ਾਲਸਾ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆਂ ਕਿ ਇਸ ਧਾਰਮਿਕ ਸਮਾਗਮ ਵਿਚ ਦੇਸ਼-ਵਿਦੇਸ਼ ਤੋਂ ਸਿੱਖ ਪੰਥ ਨਾਲ ਜੁੜੀਆਂ ਪ੍ਰਸਿੱਧ ਵਿਦਵਾਨ ਹਸਤੀਆਂ ਵੱਡੀ ਗਿਣਤੀ ਵਿਚ ਸ਼ਿਰਕਤ ਕਰ ਰਹੀਆਂ ਹਨ।
ਪਹਿਲੇ ਦਿਨ ਭਾਈ ਹਰਜਿੰਦਰ ਸਿੰਘ, ਭਾਈ ਮਹਿੰਦਰਪਾਲ ਸਿੰਘ, ਬੀਬੀ ਬਲਜਿੰਦਰ ਕੌਰ ਖਡੂਰ ਸਾਹਿਬ, ਭੈਣ ਰਵਿੰਦਰ ਕੌਰ, ਭਾਈ ਸਾਹਿਬ ਭਾਈ ਦਵਿੰਦਰ ਸਿੰਘ ਜੀ ਖ਼ਾਲਸਾ ਅਤੇ ਭਾਈ ਮਨਪ੍ਰੀਤ ਸਿੰਘ ਕਾਨਪੁਰੀ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ। ਜਦ ਕਿ ਅੱਜ 29 ਮਾਰਚ ਨੂੰ ਬੀਬੀ ਹਰਨੂਰ ਕੌਰ, ਬੀਬੀ ਜਸਪ੍ਰੀਤ ਕੌਰ, ਭਾਈ ਮਨਿੰਦਰ ਸਿੰਘ ਰਬਾਬੀ, ਭਾਈ ਜਗਜੀਤ ਸਿੰਘ, ਭਾਈ ਸਤਨਾਮ ਸਿੰਘ ਕੋਹਾੜਕਾ, ਸਿੰਘ ਸਾਹਿਬ ਗਿਆਨ ਹਰਪਾਲ ਸਿੰਘ, ਬੀਬੀ ਮਨੂੰਪ੍ਰਿਆ ਕੌਰ, ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਭਾਈ ਜਗਤਾਰ ਸਿੰਘ ਖ਼ਾਲਸਾ, ਭਾਈ ਦਵਿੰਦਰ ਸਿੰਘ ਸੋਢੀ, ਭਾਈ ਗੁਰਭੇਜ ਸਿੰਘ, ਭਾਈ ਗੁਰਦਿੱਤ ਸਿੰਘ, ਭੈਣ ਰਵਿੰਦਰ ਕੌਰ, ਭਾਈ ਸਾਹਿਬ ਭਾਈ ਦਵਿੰਦਰ ਸਿੰਘ ਖ਼ਾਲਸਾ ਅਤੇ ਭਾਈ ਤਰਨਵੀਰ ਸਿੰਘ ਜੀ ਰੱਬੀ ਕੀਰਤਨ ਕਰਨਗੇ।
ਗੁਰਮੀਤ ਸਿੰਘ ਜੀ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਇਸ ਦੇ ਨਾਲ ਹੀ ਅੱਜ 29 ਮਾਰਚ ਨੂੰ ਮਹਾਨ ਅੰਮ੍ਰਿਤ ਸੰਚਾਰ ਦਾ ਆਯੋਜਨ ਕੀਤਾ ਜਾਵੇਗਾ। ਭਾਈ ਸਾਹਿਬ ਬਾਈ ਦਵਿੰਦਰ ਸਿੰਘ ਖ਼ਾਲਸਾ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਗੁਰੁ ਦੇ ਲੜ ਲੱਗ ਰਹੀਆਂ ਹਨ। ਇਨ੍ਹਾਂ ਸਾਰੇ ਸਮਾਗਮਾਂ ਦਾ ਸਿੱਧਾ ਪ੍ਰਸਾਰਨ ਫਤਿਹ ਟੀ ਵੀ ਚੈਨਲ, ਚੜ੍ਹਦੀ ਕਲਾ ਟਾਈਮ ਟੀ ਵੀ , ਸੰਗਤ ਟੀ ਵੀ, ਹਰਜੱਸ ਰਿਕਾਰਡਜ਼ ਅਤੇ ਯੂ ਟਿਊਬ ਤੇ ਕੀਤਾ ਜਾਵੇਗਾ। ਜਿਸ ਨਾਲ ਦੇਸ਼ ਵਿਦੇਸ਼ ਦੂਰ ਥਾਵਾਂ ਤੇ ਬੈਠੇ ਲੋਕ ਗੁਰੁ ਕੀ ਇਲਾਹੀ ਬਾਣੀ ਦਾ ਅਨੰਦ ਮਾਣ ਸਕਣ।