Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਅਸੀਂ ਪੰਜਾਬ ਨੂੰ ਬਣਾਵਾਂਗੇ ਪੂਰੀ ਤਰ੍ਹਾਂ ਨਸ਼ਾ ਮੁਕਤ, ਤਸਕਰਾਂ ਦਾ ਖਾਤਮਾ ਕਰਾਂਗੇ- ਮੰਤਰੀ ਤਰੁਣਪ੍ਰੀਤ ਸਿੰਘ ਸੌਂਧ

'ਯੁੱਧ ਨਸ਼ਿਆਂ ਵਿਰੁੱਧ': ਹੁਣ ਤੱਕ 149 ਕਿਲੋ ਹੈਰੋਇਨ, 87 ਕਿਲੋ ਅਫੀਮ ਅਤੇ 5.83 ਕਰੋੜ ਦੀ ਨਕਦੀ ਬਰਾਮਦ

Tarunpreet Singh Sond, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr S S Ahluwalia, Dr Sunny Singh Ahluwalia, Sunny Singh Ahluwalia

Web Admin

Web Admin

5 Dariya News

ਚੰਡੀਗੜ੍ਹ , 28 Mar 2025

Last updated on: Mar 29, 2025, 12:39 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੱਧ' ਦੀ ਸਫਲਤਾ ਬਾਰੇ ਦੱਸਿਆ ਅਤੇ 27 ਮਾਰਚ ਤੱਕ ਕੀਤੀ ਗਈ ਪੁਲਿਸ ਕਾਰਵਾਈ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ। ਸ਼ੁੱਕਰਵਾਰ ਨੂੰ ਮੰਤਰੀ ਤਰੁਣਪ੍ਰੀਤ ਸੌਂਧ ਨੇ 'ਆਪ' ਆਗੂ ਡਾ. ਸੰਨੀ ਆਹਲੂਵਾਲੀਆ ਨਾਲ ਚੰਡੀਗੜ੍ਹ ਪਾਰਟੀ ਦਫ਼ਤਰ 'ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। 

ਮੰਤਰੀ ਨੇ ਕਿਹਾ ਕਿ ‘ਯੁਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਨਤੀਜੇ ਬਹੁਤ ਹੀ ਉਤਸ਼ਾਹਜਨਕ ਹਨ ਅਤੇ ਇਸ ਦੇ ਚੰਗੇ ਨਤੀਜੇ ਪੂਰੇ ਪੰਜਾਬ ਵਿੱਚ ਦੇਖਣ ਨੂੰ ਮਿਲ ਰਹੇ ਹਨ। ਆਮ ਲੋਕ ਵੀ ਪੰਜਾਬ ਸਰਕਾਰ ਦੀ ਇਸ ਮੁਹਿੰਮ ਦੀ ਸ਼ਲਾਘਾ ਕਰ ਰਹੇ ਹਨ।ਸੌਂਧ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਪੰਜਾਬ ਵਿੱਚੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਕਰ ਦੇਵਾਂਗੇ। 

ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਉਸ ਵਾਅਦੇ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਪਿਛਲੀ ਕਾਂਗਰਸ ਅਤੇ ਅਕਾਲੀ ਭਾਜਪਾ ਸਰਕਾਰ ਦੀ ਆਲੋਚਨਾ ਕੀਤੀ ਅਤੇ ਤਿੰਨਾਂ ਪਾਰਟੀਆਂ 'ਤੇ ਨਸ਼ੇ ਨੂੰ ਉਤਸ਼ਾਹਿਤ ਕਰਨ ਦੇ ਦੋਸ਼ ਲਾਏ।ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਇਹ ਮੁਹਿੰਮ ਬੜੀ ਸਫਲਤਾ ਨਾਲ ਚਲਾਈ ਜਾ ਰਹੀ ਹੈ। ਹੁਣ ਤੱਕ 149 ਕਿਲੋ ਹੈਰੋਇਨ, 87 ਕਿਲੋ ਅਫੀਮ ਅਤੇ 5.83 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਬਰਾਮਦ ਕੀਤੀ ਜਾ ਚੁੱਕੀ ਹੈ। 

ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ (ਐਨਡੀਪੀਐਸ) ਤਹਿਤ 2443 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 4218 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਇਸ ਤੋਂ ਇਲਾਵਾ ਪੁਲਿਸ ਨੇ ਕਰੀਬ 8 ਲੱਖ ਨਸ਼ੀਲੀਆਂ ਗੋਲੀਆਂ ਅਤੇ 2000 ਕਿਲੋਗ੍ਰਾਮ ਤੋਂ ਵੱਧ ਭੁੱਕੀ, 34 ਕਿਲੋ ਗਾਂਜਾ, 6 ਕਿਲੋ ਚਰਸ ਅਤੇ 1.25 ਕਿਲੋ ਆਈਸ, ਕਰੀਬ 500 ਬੋਤਲਾਂ ਨਕਲੀ ਸ਼ਰਾਬ, 7 ਕਿਲੋ ਨਸ਼ੀਲਾ ਪਾਊਡਰ ਅਤੇ 514 ਟੀਕੇ ਵੀ ਬਰਾਮਦ ਕੀਤੇ ਹਨ। 

ਇਸ ਦੇ ਨਾਲ ਹੀ ਨਸ਼ਾ ਤਸਕਰੀ ਵਿੱਚ ਸ਼ਾਮਲ 51 ਵਿਅਕਤੀਆਂ ਦੀਆਂ ਇਮਾਰਤਾਂ ਨੂੰ ਢਾਹ ਦਿੱਤਾ ਗਿਆ ਹੈ। ਇਨ੍ਹਾਂ ਲੋਕਾਂ ਨੇ ਨਸ਼ੀਲੇ ਪਦਾਰਥਾਂ ਦੇ ਪੈਸੇ ਨਾਲ ਇਹ ਘਰ ਗੈਰ-ਕਾਨੂੰਨੀ ਢੰਗ ਨਾਲ ਬਣਾਏ ਸਨ।ਇਸ ਦੇ ਨਾਲ ਹੀ ਨਸ਼ਾ ਤਸਕਰੀ ਨਾਲ ਸਬੰਧਤ 22 ਮੋਟਰਸਾਈਕਲ, 8 ਮੋਬਾਈਲ, 4 ਕਾਰਾਂ ਅਤੇ 12 ਪਿਸਤੌਲ ਬਰਾਮਦ ਕੀਤੇ ਹਨ। ਕਾਰਵਾਈ ਦੌਰਾਨ 4 ਕਿਲੋ ਤੋਂ ਵੱਧ ਸੋਨਾ, ਜਿਸ ਵਿੱਚ ਇੱਕ ਹਾਰ ਅਤੇ ਦੋ ਚੇਨਾਂ ਸ਼ਾਮਲ ਸਨ ਅਤੇ 1.25 ਕਿਲੋ ਚਾਂਦੀ ਵੀ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ 5689 ਟਰੈਫਿਕ ਚਲਾਨ ਕੀਤੇ ਗਏ ਹਨ।

ਮੰਤਰੀ ਸੌਂਧ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਆਪ' ਸਰਕਾਰ ਪੰਜਾਬ 'ਚੋਂ ਨਸ਼ਾ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੰਜਾਬ ਪੁਲਿਸ ਲਗਾਤਾਰ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰ ਰਹੀ ਹੈ, ਜਿਸ ਦੇ ਨਤੀਜੇ ਤੁਹਾਡੇ ਸਾਹਮਣੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਨਸ਼ਿਆਂ ਨਾਲ ਸਬੰਧਤ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਜਾਂ ਤਾਂ ਨਸ਼ਾ ਤਸਕਰੀ ਛੱਡ ਦੇਣ ਜਾਂ ਪੰਜਾਬ ਛੱਡ ਦੇਣ, ਨਹੀਂ ਤਾਂ ਜੇਲ੍ਹ ਜਾਣ ਲਈ ਤਿਆਰ ਰਹਿਣ।

ਸੌਂਧ ਨੇ ਕਿਹਾ ਕਿ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਦੇ ਨਾਲ-ਨਾਲ ਹੋਰ ਵੀ ਕਈ ਵਧੀਆ ਕਦਮ ਚੁੱਕ ਰਹੀ ਹੈ। ਲੋਕਾਂ ਵਿੱਚ ਨਸ਼ਿਆਂ ਪ੍ਰਤੀ ਜਾਗਰੂਕਤਾ ਵਧਾਉਣ ਲਈ ਸਕੂਲਾਂ ਅਤੇ ਕਾਲਜਾਂ ਵਿੱਚ 1000 ਤੋਂ ਵੱਧ ਮੀਟਿੰਗਾਂ ਕੀਤੀਆਂ ਗਈਆਂ ਹਨ। ਅਜਿਹੇ ਪ੍ਰੋਗਰਾਮ ਸੈਂਕੜੇ ਪਿੰਡਾਂ ਵਿੱਚ ਵੀ ਚਲਾਏ ਜਾ ਚੁੱਕੇ ਹਨ। ਉਨ੍ਹਾਂ ਆਮ ਲੋਕਾਂ ਨੂੰ ਸਰਕਾਰ ਦੀ ਇਸ ਮੁਹਿੰਮ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਲੋਕਾਂ ਨੂੰ ਨਸ਼ਿਆਂ ਸਬੰਧੀ ਜਾਣਕਾਰੀ ਦੇਣ ਅਤੇ ਨਸ਼ੇ ਤੋਂ ਪੀੜਤ ਲੋਕਾਂ ਨੂੰ ਜਲਦੀ ਤੋਂ ਜਲਦੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਉਣ। 

ਇਨ੍ਹਾਂ ਕੇਂਦਰਾਂ ਵਿੱਚ ਹਰ ਤਰ੍ਹਾਂ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਲੋਕ ਨਸ਼ਾ ਛੱਡ ਕੇ ਆਮ ਜੀਵਨ ਵਿੱਚ ਪਰਤ ਸਕਣ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਹੋਣ ਤੋਂ ਬਾਅਦ ਸਰਕਾਰ ਵੱਲੋਂ ਉਨ੍ਹਾਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਵੀ ਮੁਹੱਈਆ ਕਰਵਾਏ ਜਾਣਗੇ ਅਤੇ ਜੇਕਰ ਕੋਈ ਸਵੈ-ਰੁਜ਼ਗਾਰ ਕਰਨ ਦਾ ਇੱਛੁਕ ਹੈ ਤਾਂ ਪੰਜਾਬ ਸਰਕਾਰ ਉਸ ਲਈ ਵੀ ਮਦਦ ਕਰੇਗੀ। ਮੰਤਰੀ ਸੌਂਧ ਨੇ ਪੰਜਾਬ ਦੇ ਸਮੂਹ ਪੰਚਾਂ, ਸਰਪੰਚਾਂ ਅਤੇ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰ ਦਾ ਸਾਥ ਦੇਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ।

 

Tags: Tarunpreet Singh Sond , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr S S Ahluwalia , Dr Sunny Singh Ahluwalia , Sunny Singh Ahluwalia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD