Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਪੁਲਿਸ ਨੇ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਸ਼ੁਰੂ ਕੀਤੀ: 34 ਥਾਵਾਂ 'ਤੇ ਛਾਪੇਮਾਰੀ ਕੀਤੀ

'ਯੁੱਧ ਨਸ਼ੀਨ ਵਿਰੁਧ' ਮੁਹਿੰਮ ਵਿੱਚ 25 ਕਰੋੜ ਰੁਪਏ ਦੀਆਂ ਜਾਇਦਾਦਾਂ ਜੁੜੀਆਂ

Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Arpit Shukla, Gaurav Yadav, Police, Punjab Police, Cordon and Search Operation, CASO, Hoshiarpur Police, Naresh Arora, SSP Sandeep Kumar Malik

Web Admin

Web Admin

5 Dariya News

ਹੁਸ਼ਿਆਰਪੁਰ , 29 Mar 2025

Last updated on: Mar 29, 2025, 18:03 IST

ਪੰਜਾਬ ਸਰਕਾਰ ਵੱਲੋਂ ਇੱਕ ਮਾਰਚ ਤੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਜ਼ਿਲੇ ਵਿੱਚ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ (ਮਨੁੱਖੀ ਅਧਿਕਾਰ) ਨਰੇਸ਼ ਅਰੋੜਾ ਦੀ ਨਿਗਰਾਨੀ ਅਤੇ ਐਸ. ਐਸ.ਪੀ. ਸੰਦੀਪ ਕੁਮਾਰ ਮਲਿਕ ਦੀ ਅਗਵਾਈ ਵਿਚ ਕਾਸੋ ਆਪ੍ਰੇਸ਼ਨ ਚਲਾਇਆ ਗਿਆ ਜਿਸ ਦੌਰਾਨ 600 ਤੋਂ ਵੱਧ ਪੁਲਿਸ ਅਫਸਰਾਂ ਤੇ ਮੁਲਾਜ਼ਮਾਂ ਨੇ 34 ਥਾਵਾਂ ‘ਤੇ ਸਰਚ ਕਰਕੇ ਲੋੜੀਂਦੀ ਕਾਰਵਾਈ ਕੀਤੀ।

ਏ.ਡੀ.ਜੀ.ਪੀ. ਨਰੇਸ਼ ਅਰੋੜਾ ਨੇ ਸ਼ਹਿਰੀ ਖੇਤਰਾਂ ਵਿਚ ਸਰਚ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੇ ਨਿਰਦੇਸ਼ਾ ’ਤੇ ਸੂਬੇ ਭਰ ਵਿਚ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਚਲਾਏ ਗਏ ਓਪਰੇਸ਼ਨ ਕਾਸੋ ਅਧੀਨ ਸਰਚ ਕੀਤੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਨਸ਼ੇ ਇੱਕ ਸਮਾਜਿਕ ਸਮੱਸਿਆ ਹੈ ਜਿਸ ਨੂੰ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਖਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਲੋਕਾਂ ਖ਼ਾਸਕਰ ਮਾਪਿਆਂ ਅਤੇ ਅਧਿਆਪਕਾਂ ਦੀ ਭੂਮਿਕਾ ਬਹੁਤ ਅਹਿਮ ਹੈ ਜੋ ਸਮੇਂ-ਸਮੇਂ ‘ਤੇ ਸੇਧ ਦੇ ਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰ ਸਕਦੇ ਹਨ। 

ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਸ਼ਾ ਸਮੱਗਲਰਾਂ ਖਿਲਾਫ ਸਖ਼ਤ ਕਾਰਵਾਈ ਅਮਲ ਵਿਚ ਲਿਆਉਣ ਦੇ ਨਾਲ-ਨਾਲ ਨਸ਼ਿਆਂ ਦੇ ਆਦੀ ਹੋ ਚੁੱਕੇ ਵਿਅਕਤੀਆਂ ਦਾ ਨਸ਼ਾ ਛੁਡਾਉਣ ਅਤੇ ਮੁੜ ਵਸੇਬੇ ਲਈ ਵੀ ਪੁਰਜ਼ੋਰ ਯਤਨ ਕਰ ਰਿਹਾ ਹੈ ਤਾਂ ਜੋ ਇਨ੍ਹਾਂ ਵਿਅਕਤੀਆਂ ਨੂੰ ਚੰਗੇ ਅਤੇ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕੀਤਾ ਜਾ ਸਕੇ। 

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਨਸ਼ਾ ਸਮਗਲਰਾਂ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਪੂਰੀ ਸਖਤੀ ਨਾਲ ਨਜਿੱਠਿਆ ਜਾਵੇਗਾ ਜਿਸ ਲਈ ਨਸ਼ਿਆਂ ਦੇ ਹੋਟਸਪੋਟ ਖੇਤਰਾਂ  ਵਿਚ ਵਿਸ਼ੇਸ਼ ਸਰਚ ਕੀਤੀ ਜਾ ਰਹੀ ਹੈ। ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਨੇ ਓਪਰੇਸ਼ਨ ਕਾਸੋ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 600 ਤੋਂ ਵੱਧ ਗਿਣਤੀ ਵਾਲੀਆਂ ਪੁਲਿਸ ਟੀਮਾਂ ਵੱਲੋਂ ਜ਼ਿਲੇ ਵਿਚ 34 ਥਾਵਾਂ ‘ਤੇ ਸਰਚ ਕੀਤੀ ਗਈ। 

ਉਨ੍ਹਾਂ ਦੱਸਿਆ ਕਿ ਸਰਚ ਦੌਰਾਨ ਐਨ. ਡੀ.ਪੀ. ਐਸ. ਐਕਟ ਅਤੇ ਐਕਸਾਈਜ ਐਕਟ ਤਹਿਤ 06 ਮਾਮਲੇ ਦਰਜ ਕਰਕੇ 10 ਮੁਲਜ਼ਮ ਨੂੰ ਗ੍ਰਿਫਤਾਰ ਕਰਦਿਆਂ 270 ਗ੍ਰਾਮ ਹੈਰੋਇਨ, 2060 ਨਸ਼ੀਲੀਆਂ ਗੋਲੀਆਂ ਅਤੇ 78000 ਮਿਲੀਲਿਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। 

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਪੁਲਿਸ ਵਲੋਂ ਪਿਛਲੇ ਸਮਿਆਂ ਦੌਰਾਨ ਨਸ਼ਾ ਸਮਗਲਰਾਂ ਦੀ ਨਸ਼ੇ ਵੇਚ ਕੇ ਬਣਾਈ ਗਈ 25 ਕਰੋੜ ਰੁਪਏ ਤੋਂ ਵੱਧ ਦੀ ਨਾਜਾਇਜ਼ ਜਾਇਦਾਦ ਨੂੰ ਅਟੈਚ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਨਸ਼ਿਆਂ ਦਾ ਧੰਦਾ ਕਰਦੇ ਅਨਸਰਾਂ ਖਿਲਾਫ਼ ਪੂਰੀ ਸਖਤੀ ਵਰਤਦਿਆਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

Tags: Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Arpit Shukla , Gaurav Yadav , Police , Punjab Police , Cordon and Search Operation , CASO , Hoshiarpur Police , Naresh Arora , SSP Sandeep Kumar Malik

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD