Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕ੍ਰਿਸ਼ਨ ਕੁਮਾਰ ਵਲੋਂ ਸ਼ਾਹਕੋਟ ਦੇ ਐਸਪੀਰੇਸ਼ਨਲ ਬਲਾਕ ਪ੍ਰੋਗਰਾਮ ਦਾ ਜਾਇਜ਼ਾ

ਅਧਿਕਾਰੀਆਂ ਨੂੰ ਸਾਰੇ ਮਾਪਦੰਡਾਂ ਤਹਿਤ 100 ਫੀਸਦੀ ਟੀਚੇ ਨੂੰ ਹਾਸਿਲ ਕਰਨ ਦੀਆਂ ਹਦਾਇਤਾਂ

Himanshu Aggarwal, DC Jalandhar, Jalandhar, Deputy Commissioner Jalandhar, Krishan Kumar

Web Admin

Web Admin

5 Dariya News

ਜਲੰਧਰ , 29 Mar 2025

Last updated on: Mar 31, 2025, 13:35 IST

ਪ੍ਰਿੰਸੀਪਲ ਸਕੱਤਰ ਜਲ ਸਰੋਤ ਅਤੇ ਪ੍ਰਭਾਰੀ ਸਕੱਤਰ ਜਲੰਧਰ ਸ਼੍ਰੀ ਕ੍ਰਿਸ਼ਨ ਕੁਮਾਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਸ਼ਾਹਕੋਟ ਵਿੱਚ ਚੱਲ ਰਹੇ ਐਸਪੀਰੇਸ਼ਨਲ ਬਲਾਕ ਪ੍ਰੋਗਰਾਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਪ੍ਰਿੰਸੀਪਲ ਸਕੱਤਰ ਨੇ ਐਸਪੀਰੇਸ਼ਨਲ ਬਲਾਕ ਪ੍ਰੋਗਰਾਮ ਦੇ ਸਾਰੇ 38 ਮਾਪਦੰਡਾਂ ਤਹਿਤ 100 ਫੀਸਦੀ ਟੀਚੇ ਨੂੰ ਹਾਸਿਲ ਕਰਨ ਲਈ ਸੰਜੀਦਾ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ।

ਮੀਟਿੰਗ ਦੌਰਾਨ ਜਾਇਜ਼ਾ ਲੈਂਦਿਆਂ ਸ਼੍ਰੀ ਕ੍ਰਿਸ਼ਨ ਕੁਮਾਰ ਨੇ ਸਿਹਤ, ਸਿੱਖਿਆ, ਬੁਨਿਆਦੀ ਢਾਂਚਾ, ਭੂਮੀ ਰੱਖਿਆ, ਧਰਤੀ ਹੇਠਲੇ ਪਾਣੀ ਦਾ ਪੱਧਰ, ਪੀਣ ਯੋਗ ਪਾਣੀ ਦੀ ਉਪਲਬੱਧਤਾ, ਓ.ਡੀ.ਐਫ. ਸਟੇਟਸ, ਆਂਗਨਵਾੜੀ ਸੈਂਟਰਾਂ ਦੀ ਕਾਰਜਪ੍ਰਣਾਲੀ, ਪੌਸ਼ਟਿਕ ਪੱਧਰ, ਬੈਂਕਿਗ ਤੋਂ ਇਲਾਵਾ ਹੋਰ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਸੱਦਾ ਦਿੱਤਾ ਕਿ ਆਪਸੀ ਸੁਚੱਜੇ ਤਾਲਮੇਲ ਨਾਲ ਸ਼ਾਹਕੋਟ ਬਲਾਕ ਦੇ ਸਰਵਪੱਖੀ ਵਿਕਾਸ ਵੱਲ ਵਿਸ਼ੇਸ਼ ਤਵੱਜੋਂ ਦਿੰਦਿਆਂ ਪੂਰੀ ਸਰਗਰਮੀ ਨਾਲ ਕੰਮ ਕੀਤਾ ਜਾਵੇ।  

ਡਿਪਟੀ ਕਮਿਸਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪ੍ਰਭਾਰੀ ਸਕੱਤਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿਛਲੇ ਸਾਲ ਦੌਰਾਨ ਕੀਤੇ ਗਏ ਯਤਨਾਂ ਤੋਂ ਜਾਣੂੰ ਕਰਵਾਉਂਦਿਆਂ ਨਿਰਧਾਰਿਤ ਮਾਪਦੰਡਾਂ ਤਹਿਤ ਹੋਈ ਮਹੱਤਵਪੂਰਨ ਪ੍ਰਗਤੀ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਹੁਣ ਤੱਕ ਸਾਰੇ ਤੱਥਾਂ ਨੂੰ ਧਿਆਨ ਵਿੱਚ ਰੱਖਦਿਆਂ 95 ਫੀਸਦੀ ਟੀਚੇ ਨੂੰ ਪ੍ਰਾਪਤ ਕਰ ਲਿਆ ਗਿਆ ਹੈ ਅਤੇ ਸਾਰੇ 38 ਮਾਪਦੰਡਾਂ ਤਹਿਤ ਨਿਰਧਾਰਿਤ ਟੀਚੇ ਨੂੰ ਜਲਦ ਹਾਸਿਲ ਕਰ ਲਿਆ ਜਾਵੇਗਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਪਰਨਾ ਐਮ.ਬੀ., ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਬੁੱਧੀਰਾਜ ਸਿੰਘ, ਐਸ.ਡੀ.ਐਮ. ਆਦਮਪੁਰ ਵਿਵੇਕ ਮੋਦੀ, ਐਸ.ਡੀ.ਐਮ. ਸ਼ਾਹਕੋਟ ਸ਼ੁਭੀ ਆਂਗਰਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਸਬੰਧਿਤ ਅਧਿਕਾਰੀਆਂ ਵਲੋਂ ਪ੍ਰੋਗਰਾਮ ਦੀ ਸਫ਼ਲਤਾ ਲਈ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਇਆ ਗਿਆ।

 

Tags: Himanshu Aggarwal , DC Jalandhar , Jalandhar , Deputy Commissioner Jalandhar , Krishan Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD