Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹੇ ਦੇ 1700 ਤੋਂ ਵੱਧ ਸਕੂਲਾਂ ਵਿੱਚ ਹੋਈ ਮੈਗਾ ਪੀ.ਟੀ.ਐਮ.

ਪੀ.ਟੀ.ਐਮ. ਵਿਦਿਆਰਥੀਆਂ ਦੀ ਸਮੁੱਚੀ ਕਾਰਗੁਜ਼ਾਰੀ ਲਈ ਮਾਪਿਆਂ ਅਤੇ ਅਧਿਆਪਕਾਂ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਹੈ: ਰੋੜੀ

Jai Krishan Rouri, Jai Krishan, Jai Krishan Singh Rouri, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਹੁਸ਼ਿਆਰਪੁਰ , 29 Mar 2025

Last updated on: Mar 31, 2025, 13:49 IST

ਪੰਜਾਬ ਸਰਕਾਰ ਦੀ ਮੈਗਾ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਪਹਿਲਕਦਮੀ ਤਹਿਤ ਅੱਜ ਜ਼ਿਲ੍ਹੇ ਦੇ 1700 ਤੋਂ ਵੱਧ ਸਕੂਲਾਂ ਵਿੱਚ ਪੀਟੀਐਮ ਹੋਈ, ਜਿਨ੍ਹਾਂ ਵਿੱਚ 490 ਸੈਕੰਡਰੀ ਅਤੇ 1200 ਤੋਂ ਵੱਧ ਪ੍ਰਾਇਮਰੀ ਸਕੂਲ ਸ਼ਾਮਲ ਸਨ। ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਬੀਰਮਪੁਰ ਵਿਖੇ ਮਾਪਿਆਂ ਅਤੇ ਅਧਿਆਪਕਾਂ ਨਾਲ ਮੁਲਾਕਾਤ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਸਿੱਖਿਆ ਪ੍ਰਣਾਲੀ ਨੂੰ ਹੋਰ ਬਿਹਤਰ ਕਰਨ ਦੀ ਦਿਸ਼ਾ ਵਿੱਚ ਬੇਮਿਸਾਲ ਤਰੱਕੀ ਕੀਤੀ ਹੈ। 

ਸ੍ਰੀ ਰੋੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਪਨਾ ਸੀ ਕਿ ਸਿੱਖਿਆ ਅਤੇ ਸਿਹਤ ਖੇਤਰਾਂ ਵਿੱਚ ਵੱਡੇ ਸੁਧਾਰ ਕੀਤੇ ਜਾਣ, ਜੋ ਕਿ ਸਪੱਸ਼ਟ ਤੌਰ 'ਤੇ ਦਿਖਾਈ ਦੇ ਰਹੇ ਹਨ। ਉਹਨਾਂ ਅੱਗੇ ਕਿਹਾ ਕਿ ਸਾਡੇ ਸਕੂਲ ਸਭ ਤੋਂ ਸਭ ਤੋਂ ਵਧੀਆ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਦੀਆਂ ਸਾਰੀਆਂ ਲੋੜੀਂਦੀਆਂ ਅਤਿ ਆਧੁਨਿਕ ਸਹੂਲਤਾਂ ਨਾਲ ਲੈੱਸ ਹਨ। 

ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਤਾਂ ਜੋ ਉਹ ਮਿਆਰੀ ਸਿੱਖਿਆ ਦੇ ਨਾਲ-ਨਾਲ ਹੋਰ ਸਹੂਲਤਾਂ ਪ੍ਰਾਪਤ ਕਰ ਸਕਣ। ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਪੀ.ਟੀ.ਐਮ. ਵਿੱਚ ਸ਼ਮੂਲੀਅਤ ਕਰਦਿਆਂ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਸੂਬੇ ਭਰ ਦੇ ਸਕੂਲਾਂ ਦੇ ਬੇਮਿਸਾਲ ਵਿਕਾਸ ਲਈ ਧੰਨਵਾਦ ਕੀਤਾ। 

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਕੂਲ ਨੂੰ ਹੋਰ ਬੁਨਿਆਦੀ ਢਾਂਚੇ ਅਤੇ ਅਪਗ੍ਰੇਡੇਸ਼ਨ ਲਈ 53 ਲੱਖ ਰੁਪਏ ਦੀ ਗ੍ਰਾਂਟ ਮਿਲੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ਲਈ 18000 ਕਰੋੜ ਰੁਪਏ ਦਾ ਬਜਟ ਰੱਖਿਆ ਹੈ ਜੋ ਮੌਜੂਦਾ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰੇਗਾ। ਦਸੂਹਾ ਦੇ ਵਿਧਾਇਕ ਕਰਮਜੀਤ ਸਿੰਘ ਘੁੰਮਣ ਨੇ ਸਰਕਾਰੀ ਐਲੀਮੈਂਟਰੀ ਸਕੂਲ ਘੱਗਰ ਅਤੇ ਵਡਾਲਾ ਅਤੇ ਪੀ.ਐਮ. ਸ਼੍ਰੀ ਸਰਕਾਰੀ ਸੈਕੰਡਰੀ ਸਕੂਲ ਸੈਕਟਰ-1 ਤਲਵਾੜਾ ਦਾ ਦੌਰਾ ਕੀਤਾ ਅਤੇ ਕਿਹਾ ਕਿ ਸੂਬਾ ਸਰਕਾਰ ਦਾ ਪੀਟੀਐਮ ਯਤਨ ਇੱਕ ਸਵਾਗਤਯੋਗ ਕਦਮ ਹੈ। 

ਉਨ੍ਹਾਂ ਅੱਗੇ ਕਿਹਾ ਕਿ ਇਹ ਪਲੇਟਫਾਰਮ ਮਾਪਿਆਂ ਅਤੇ ਅਧਿਆਪਕਾਂ ਦਰਮਿਆਨ ਮਿਲਣੀ ਸਿੱਖਿਆ ਦੀ ਕਾਰਗੁਜ਼ਾਰੀ, ਖੇਡ ਯੋਗਤਾਵਾਂ ਅਤੇ ਈ.ਸੀ.ਏਜ਼. ਦੇ ਨਾਲ-ਨਾਲ ਵਿਦਿਆਰਥੀਆਂ ਦੀ ਸਮੁੱਚੀ ਸ਼ਖਸੀਅਤ ਬਾਰੇ ਸਮੁੱਚੀ ਚਰਚਾ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਲਦ ਹੀ 2500 ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇਗੀ ਜਿਨ੍ਹਾਂ ਵਿੱਚੋਂ ਲਗਭਗ 700 ਨੂੰ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਤਾਇਨਾਤ ਕੀਤਾ ਜਾਣਾ ਹੈ।

ਮਾਪਿਆਂ ਨੇ ਸੂਬੇ ਦੇ ਸਕੂਲਾਂ ਨੂੰ ਵਿਸ਼ਵ ਪੱਧਰੀ ਸਕੂਲਾਂ ਦੀ ਤਰਜ਼ ‘ਤੇ ਅਪ੍ਰੇਗੇਡਸ਼ਨ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਨੇ ਇਸ ਗੱਲ 'ਤੇ ਬਹੁਤ ਸੰਤੁਸ਼ਟੀ ਪ੍ਰਗਟਾਈ ਕਿ ਉਨ੍ਹਾਂ ਦੇ ਬੱਚੇ ਨਾ ਸਿਰਫ਼ ਮੁਫ਼ਤ ਮਿਆਰੀ ਸਿੱਖਿਆ ਪ੍ਰਾਪਤ ਕਰ ਰਹੇ ਹਨ, ਸਗੋਂ ਮੁਫ਼ਤ ਕਿਤਾਬਾਂ, ਵਰਦੀ ਅਤੇ ਵਿਦਿਅਕ ਦੌਰੇ ਦਾ ਲਾਭ ਵੀ ਪ੍ਰਾਪਤ ਕਰ ਰਹੇ ਹਨ।

ਜ਼ਿਲ੍ਹਾ ਸਿੱਖਿਆ ਅਧਿਕਾਰੀ ਲਲਿਤਾ ਅਰੋੜਾ ਨੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਹੂਲਤਾਂ, ਸੇਵਾਵਾਂ ਅਤੇ ਸਿੱਖਿਆ ਦੀ ਗੁਣਵੱਤਾ ਬੇਮਿਸਾਲ ਹੈ। 

ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਅਤੇ ਹੋਰ ਸਹੂਲਤਾਂ ਮੁਫ਼ਤ ਮਿਲਣਗੀਆਂ।

 

Tags: Jai Krishan Rouri , Jai Krishan , Jai Krishan Singh Rouri , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD