Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਦੇ ਲੋਕ ਪੱਖੀ ਬਜਟ ਨੇ ਸਾਰੇ ਵਰਗਾਂ ਨੂੰ ਖੁਸ਼ ਕੀਤਾ : ਕੁਲਦੀਪ ਸਿੰਘ ਧਾਲੀਵਾਲ

ਧਾਲੀਵਾਲ ਨੇ ਲੋਕ ਦਰਬਾਰ ਲਗਾ ਕੇ ਮੌਕੇ ਉੱਤੇ ਕੀਤੇ ਲੋਕਾਂ ਦੇ ਮਸਲੇ ਹੱਲ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅਜਨਾਲਾ , 29 Mar 2025

Last updated on: Mar 31, 2025, 16:04 IST

ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਸਰਕਾਰ ਵੱਲੋਂ ਐਲਾਨੇ ਗਏ ਬਜਟ ਉੱਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਸਰਕਾਰ ਦੇ ਲੋਕ ਪੱਖੀ ਬਜਟ ਨੇ ਸਾਰਿਆਂ ਵਰਗਾਂ ਦਾ ਖਿਆਲ ਰੱਖਿਆ ਹੈ। ਉਹਨਾਂ ਕਿਹਾ ਕਿ ਸਾਡੀ ਸਰਕਾਰ ਨੇ ਕਿਸੇ ਵੀ ਵਰਗ ਉੱਤੇ ਟੈਕਸ ਨਹੀਂ ਲਾਇਆ ਬਲਕਿ ਹਰੇਕ ਖੇਤਰ ਲਈ ਪੈਸੇ ਦਾ ਪ੍ਰਬੰਧ ਕੀਤਾ ਹੈ। ਉਹਨਾਂ ਵਿਧਾਨ ਸਭਾ ਸੈਸ਼ਨ ਵਿੱਚ ਸਮਾਜ ਸੇਵੀ ਬਾਬਾ ਸੀਚੇਵਾਲ ਉੱਤੇ ਵਿਰੋਧੀ ਧਿਰ ਵੱਲੋਂ ਕੀਤੇ ਕਿੰਤੂ ਪ੍ਰੰਤੂ ਨੂੰ ਬੁਖਲਾਹਟ ਦੀ ਨਿਸ਼ਾਨੀ ਦੱਸਿਆ ਅਤੇ ਕਿਹਾ ਕਿ ਉਹਨਾਂ ਵੱਲੋਂ ਵਾਤਾਵਰਨ ਅਤੇ ਪਾਣੀ ਦੀ ਸੰਭਾਲ ਲਈ ਕੀਤੇ ਗਏ ਉਪਰਾਲਿਆਂ ਨੂੰ ਸਾਰਾ ਜੱਗ ਜਾਣਦਾ ਹੈ।

ਅੱਜ ਅਜਨਾਲਾ ਵਿਖੇ ਲੋਕ ਦਰਬਾਰ ਲਗਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਉੱਤੇ ਹੀ ਬਹੁਤੇ ਮਸਲੇ ਹੱਲ ਕੀਤੇ। ਉਹਨਾਂ ਨੇ ਇਸ ਮੌਕੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਸਾਡੀ ਇਹ ਨਿੱਜੀ ਜਿੰਮੇਵਾਰੀ ਹੈ ਕਿ ਅਸੀਂ ਆਪਣੇ ਆਪਣੇ ਵਿਭਾਗਾਂ ਅਤੇ ਹਲਕਿਆਂ ਦੇ ਕੰਮ ਕਰਵਾਈਏ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਉਹਨਾਂ ਦੱਸਿਆ ਕਿ ਅੱਜ ਵੀ ਲੋਕਾਂ ਦੇ ਇਸ ਦਰਬਾਰ ਵਿੱਚ ਵੱਖ ਵੱਖ ਵਿਭਾਗਾਂ ਦੇ ਮਸਲੇ ਆਏ ਸਨ, ਜਿਨਾਂ ਨੂੰ ਮੌਕੇ ਉੱਤੇ ਹਾਜ਼ਰ ਅਧਿਕਾਰੀਆਂ ਨੇ ਹੱਲ ਕੀਤਾ।ਉਹਨਾਂ ਨੇ ਕਿਹਾ ਕਿ ਇਹ ਲੋਕ ਦਰਬਾਰ ਇਸੇ ਤਰ੍ਹਾਂ ਨਿਰੰਤਰ ਲੱਗਣਗੇ ਅਤੇ ਲੋਕਾਂ ਦੇ ਮਸਲੇ ਹੱਲ ਕਰਨ ਦੇ ਯਤਨ ਨਿਰੰਤਰ ਹੁੰਦੇ ਰਹਿਣਗੇ।ਇਸ ਮੌਕੇ ਸ੍ਰੀ ਖੁਸ਼ਪਾਲ ਸਿੰਘ ਧਾਲੀਵਾਲ, ਓ.ਐਸ.ਡੀ ਗੁਰਜੰਟ ਸਿੰਘ ਸੋਹੀ, ਬੀ.ਡੀ.ਪੀ.ਓ ਸਿਤਾਰਾ ਸਿੰਘ ਵਿਰਕ, ਡੀ.ਐਸ.ਪੀ ਗੁਰਵਿੰਦਰ ਸਿੰਘ ਔਲਖ, ਬੀ.ਡੀ.ਪੀ ਓ ਰਮਦਾਸ ਜਸਬੀਰ ਕੌਰ, ਨਗਰ ਪੰਚਾਇਤ ਪ੍ਰਧਾਨ ਜਸਪਾਲ ਸਿੰਘ ਢਿੱਲੋ, ਆਪ ਸ਼ਹਿਰੀ ਪ੍ਰਧਾਨ ਅਮਿਤ ਔਲ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD