Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਜਲੰਧਰ ਦਿਹਾਤੀ ਪੁਲਿਸ ਨੇ 'ਯੁੱਧ ਨਾਸ਼ੀਅਨ ਵਿਰੁਧ' ਮੁਹਿੰਮ ਤਹਿਤ ਨਸ਼ਾ ਤਸਕਰਾਂ ਦੇ ਨਜਾਇਜ਼ ਕਬਜ਼ੇ ਨੂੰ ਢਾਹਿਆ

ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਜਾਰੀ ਰਹੇਗੀ ਸਖ਼ਤ ਕਾਰਵਾਈ : ਐਸ.ਐਸ.ਪੀ.

Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Jalandhar Rural Police, Police, Punjab Police, Cordon and Search Operation, CASO, SSP Gurmeet Singh

Web Admin

Web Admin

5 Dariya News

ਜਲੰਧਰ , 30 Mar 2025

Last updated on: Mar 31, 2025, 16:53 IST

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵੱਲੋਂ ਕੀਤੇ ਗੈਰ-ਕਾਨੂੰਨੀ ਕਬਜ਼ਿਆਂ ਨੂੰ ਹਟਾਉਣ ਲਈ ਐਸ.ਐਸ.ਪੀ. ਜਲੰਧਰ (ਦਿਹਾਤੀ) ਗੁਰਮੀਤ ਸਿੰਘ ਦੀ ਅਗਵਾਈ ਵਿੱਚ ਜਲੰਧਰ ਦਿਹਾਤੀ ਪੁਲਿਸ ਵਲੋਂ ਅੱਜ ਸਥਾਨਕ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਥਾਣਾ ਨੂਰਮਹਿਲ ਅਧੀਨ ਪੈਂਦੇ ਪਿੰਡ ਪਾਸਲਾ ਵਿਖੇ ਗੈਰ-ਕਾਨੂੰਨੀ ਉਸਾਰੀ ਨੂੰ ਢਾਹਿਆ ਗਿਆ।

ਐਸ.ਐਸ.ਪੀ. ਜਲੰਧਰ ਦਿਹਾਤੀ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਸਵਿੰਦਰ ਕੌਰ ਉਰਫ਼ ਜੱਸੀ ਪਤਨੀ ਅਮਰਜੀਤ ਸਿੰਘ ਉਰਫ਼ ਰੱਮੀ ਵਾਸੀ ਪਿੰਡ ਪਾਸਲਾ, ਥਾਣਾ ਨੂਰਮਹਿਲ ਲੰਬੇ ਸਮੇਂ ਤੋਂ ਨਸ਼ਿਆਂ ਦੀ ਤਸਕਰੀ ਕਰ ਰਹੀ ਸੀ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਕਈ ਕੇਸਾਂ ਵਿੱਚ ਸ਼ਾਮਲ ਹੈ। ਇਨ੍ਹਾਂ ਨੇ ਪਿੰਡ ਦੀ ਪੰਚਾਇਤੀ ਗਲੀ ਵਿੱਚ ਤਕਰੀਬਨ 3-4 ਮਰਲੇ ਦੀ ਜ਼ਮੀਨ ਗੈਰ-ਕਾਨੂੰਨੀ ਤਰੀਕੇ ਨਾਲ ਕਬਜ਼ੇ ਵਿੱਚ ਲੈ ਕੇ ਉਸ 'ਤੇ ਇਕ ਬਾਥਰੂਮ ਅਤੇ ਕੰਧਾਂ ਬਣਾਈਆਂ ਹੋਈਆਂ ਸਨ। ਉਨ੍ਹਾਂ ਦੱਸਿਆ ਕਿ ਇਸ ਗੈਰ-ਕਾਨੂੰਨੀ ਕਬਜ਼ੇ ਨੂੰ ਅੱਜ ਪਿੰਡ ਪਾਸਲਾ ਦੀ ਪੰਚਾਇਤ ਅਤੇ ਬੀ.ਡੀ.ਪੀ.ਓ. ਦਫ਼ਤਰ ਦੇ ਕਰਮਚਾਰੀਆਂ ਵੱਲੋਂ ਪੁਲਿਸ ਪ੍ਰਸ਼ਾਸਨ ਦੀ ਸਹਾਇਤਾ ਨਾਲ ਹਟਾਇਆ ਗਿਆ ਹੈ।

ਐਸ.ਐਸ.ਪੀ. ਨੇ ਦੱਸਿਆ ਕਿ ਜਸਵਿੰਦਰ ਕੌਰ ’ਤੇ ਥਾਣਾ ਨੂਰਮਹਿਲ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 22-61-85 ਤਹਿਤ ਐੱਫ.ਆਈ.ਆਰ. ਨੰ: 75, ਮਿਤੀ 10-09-2019, 21(A)-61-85 ਤਹਿਤ ਐੱਫ.ਆਈ.ਆਰ. ਨੰ: 39, ਮਿਤੀ 12-06-2021, ਧਾਰਾ 21(A)-61-85 ਤਹਿਤ ਐੱਫ.ਆਈ.ਆਰ. ਨੰ: 70, ਮਿਤੀ 30-08-2021, ਧਾਰਾ 21-61-85 ਤਹਿਤ ਐੱਫ.ਆਈ.ਆਰ. ਨੰ: 37, ਮਿਤੀ 19-04-2022 ਤਹਿਤ ਐਫ.ਆਈ.ਆਰ ਦਰਜ ਹਨ।

ਇਸ ਤੋਂ ਇਲਾਵਾ ਥਾਣਾ ਨੂਰਮਹਿਲ ਵਿਖੇ ਆਈ.ਪੀ.ਸੀ. ਦੀ ਧਾਰਾ  323, 324, 307, 341, 148, 149 ਵਾਧੂ ਦੋਸ਼ 302, 325 ਤਹਿਤ ਐੱਫ.ਆਈ.ਆਰ. ਨੰ: 11, ਮਿਤੀ 18-02-2023 ਅਤੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21(A)-61-85 ਤਹਿਤ ਐੱਫ.ਆਈ.ਆਰ. ਨੰ: 76, ਮਿਤੀ 21-10-2024 ਦਰਜ ਹੈ।

ਐਸ.ਐਸ.ਪੀ. ਨੇ ਦੱਸਿਆ ਕਿ ਇਹ ਕਾਰਵਾਈ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਦਾ ਹਿੱਸਾ ਹੈ ਅਤੇ ਨਸ਼ਾ ਤਸਕਰਾਂ ਖਿਲਾਫ਼ ਜਲੰਧਰ ਦਿਹਾਤੀ ਪੁਲਿਸ ਵੱਲੋਂ ਸਖ਼ਤ ਕਾਰਵਾਈ ਜਾਰੀ ਰਹੇਗੀ। ਐਸ.ਐਸ.ਪੀ ਨੇ ਜਨਤਾ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਵੱਲੋਂ ਨਸ਼ਿਆਂ ਦੀ ਤਸਕਰੀ ਜਾਂ ਇਸਦੀ ਵਰਤੋਂ ਬਾਰੇ ਜਾਣਕਾਰੀ ਮਿਲਦੀ ਹੈ, ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜਾਰੀ ਕੀਤੇ ਵਟਸਐਪ ਨੰਬਰ 9779-100-200 'ਤੇ ਵੀ ਨਸ਼ਿਆਂ ਸਬੰਧੀ ਸੂਚਨਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਹਿਚਾਣ ਬਿਲਕੁੱਲ ਗੁਪਤ ਰੱਖੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਆਪਣੇ ਪਰਿਵਾਰ, ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਨੁਕਸਾਨ ਬਾਰੇ ਸਮਝਾਉਣ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਨ ਦੀ ਅਪੀਲ ਵੀ ਕੀਤੀ।

ਇਸ ਮੌਕੇ ਪਿੰਡ ਦੇ ਸਰਪੰਚ ਗੁਰਵਿੰਦਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਦਾ ਸਵਾਗਤ ਕਰਦਿਆਂ ਕਿਹਾ ਕਿ ਨਸ਼ਾ ਤਸਕਰਾਂ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਲਈ ਉਹ ਸੂਬਾ ਸਰਕਾਰ ਅਤੇ ਪੰਜਾਬ ਪੁਲਿਸ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਸਵਾਗਤਯੋਗ ਹਨ।

 

Tags: Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Jalandhar Rural Police , Police , Punjab Police , Cordon and Search Operation , CASO , SSP Gurmeet Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD