Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

'ਯੁੱਧ ਨਸ਼ਿਆਂ ਵਿਰੁੱਧ': ਹੁਣ ਤੱਕ 2680 ਐਫਆਈਆਰ ਦਰਜ, 4542 ਤਸਕਰ ਗ੍ਰਿਫਤਾਰ

ਲਾਲਜੀਤ ਭੁੱਲਰ ਨੇ ਸਾਰੇ ਪੰਚਾਂ-ਸਰਪੰਚਾਂ ਨੂੰ ਕਿਹਾ - ਡਰੋ ਨਾ, ਜੇਕਰ ਕੋਈ ਤੁਹਾਨੂੰ ਧਮਕੀ ਜਾਂ ਨੁਕਸਾਨ ਪਹੁੰਚਾਉਂਦਾ ਹੈ ਤਾਂ ਅਸੀਂ ਉਸ ਖਿਲਾਫ ਸਖਤ ਕਾਰਵਾਈ ਕਰਾਂਗੇ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਚੰਡੀਗੜ੍ਹ , 30 Mar 2025

Last updated on: Mar 31, 2025, 17:12 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆ ਵਿਰੁੱਧ' ਤਹਿਤ 1 ਮਾਰਚ ਤੋਂ 29 ਮਾਰਚ ਤੱਕ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ।

ਲਾਲਜੀਤ ਭੁੱਲਰ ਨੇ ਐਤਵਾਰ ਨੂੰ ਚੰਡੀਗੜ੍ਹ ਪਾਰਟੀ ਦਫਤਰ ਵਿਖੇ ਇਸ ਮੁਹਿੰਮ ਸਬੰਧੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਪੂਰੇ ਸੂਬੇ ਵਿੱਚ ਇਹ ਮੁਹਿੰਮ ਬੜੀ ਸਫਲਤਾ ਨਾਲ ਚਲਾਈ ਜਾ ਰਹੀ ਹੈ। ਹੁਣ ਤੱਕ ‘ਯੁਧ ਨਸ਼ਿਆਂ ਵਿਰੁੱਧ’ ਤਹਿਤ ਐਨਡੀਪੀਐਸ ਦੀਆਂ 2680 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 4542 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਦੇ ਨਾਲ ਹੀ 164 ਕਿਲੋ ਹੈਰੋਇਨ, 88 ਕਿਲੋ ਅਫੀਮ, 47 ਕਿਲੋ ਗਾਂਜਾ ਅਤੇ 5.84 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਜ਼ਬਤ ਕੀਤੀ ਗਈ ਹੈ। ਇਸ ਤੋਂ ਇਲਾਵਾ ਪੁਲਿਸ ਨੇ 8.60 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ, 2053 ਕਿਲੋਗ੍ਰਾਮ ਭੁੱਕੀ, 6.4 ਕਿਲੋਗ੍ਰਾਮ ਚਰਸ, 498 ਬੋਤਲਾਂ ਨਕਲੀ ਸ਼ਰਾਬ, ਕਰੀਬ 9.5 ਕਿਲੋ ਨਸ਼ੀਲਾ ਪਾਊਡਰ ਅਤੇ 514 ਟੀਕੇ ਵੀ ਬਰਾਮਦ ਕੀਤੇ ਹਨ। 

ਇਸ ਦੇ ਨਾਲ ਹੀ ਨਸ਼ਾ ਤਸਕਰੀ ਵਿੱਚ ਸ਼ਾਮਲ 50 ਦੇ ਕਰੀਬ ਵਿਅਕਤੀਆਂ ਦੀਆਂ ਇਮਾਰਤਾਂ ਨੂੰ ਢਾਹ ਦਿੱਤਾ ਗਿਆ ਹੈ। ਇਨ੍ਹਾਂ ਲੋਕਾਂ ਨੇ ਨਸ਼ੀਲੇ ਪਦਾਰਥਾਂ ਦੇ ਪੈਸੇ ਨਾਲ ਇਹ ਘਰ ਗੈਰ-ਕਾਨੂੰਨੀ ਢੰਗ ਨਾਲ ਬਣਾਏ ਸਨ। ਇਸ ਤੋਂ ਇਲਾਵਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ ਨਸ਼ਾ ਤਸਕਰੀ ਨਾਲ ਸਬੰਧਤ 22 ਮੋਟਰਸਾਈਕਲ, 8 ਮੋਬਾਈਲ, 4 ਕਾਰਾਂ ਅਤੇ 12 ਪਿਸਤੌਲ ਵੀ ਬਰਾਮਦ ਕੀਤੇ ਗਏ ਹਨ। 

ਕਾਰਵਾਈ ਦੌਰਾਨ 4 ਕਿਲੋ ਤੋਂ ਵੱਧ ਸੋਨਾ, ਜਿਸ ਵਿੱਚ ਇੱਕ ਹਾਰ ਅਤੇ ਦੋ ਚੇਨਾਂ ਸ਼ਾਮਲ ਸਨ ਅਤੇ 1.25 ਕਿਲੋ ਚਾਂਦੀ ਵੀ ਬਰਾਮਦ ਕੀਤੀ ਗਈ ਹੈ। ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ 'ਚੋਂ ਨਸ਼ਾ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 

ਨਸ਼ਿਆਂ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਸਾਰਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਨਸ਼ਾ ਤਸਕਰਾਂ ਨੂੰ ਆਪਣਾ ਕਾਰੋਬਾਰ ਛੱਡਣਾ ਪਵੇਗਾ ਨਹੀਂ ਤਾਂ ਪੰਜਾਬ ਤੋਂ ਬਾਹਰ ਭੱਜਣਾ ਪਵੇਗਾ। ਮੰਤਰੀ ਲਾਲਜੀਤ ਭੁੱਲਰ ਨੇ ਪੰਜਾਬ ਦੇ ਸਮੂਹ ਪੰਚ-ਸਰਪੰਚਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਤੁਹਾਨੂੰ ਡਰਨ ਦੀ ਲੋੜ ਨਹੀਂ, ਨਸ਼ਿਆਂ ਵਿਰੁੱਧ ਆਪਣਾ ਕੰਮ ਜਾਰੀ ਰੱਖੋ। 

ਕਿਸੇ ਵੀ ਨਸ਼ਾ ਤਸਕਰ ਨੂੰ ਕਿਸੇ ਕਿਸਮ ਦੀ ਸਹਾਇਤਾ ਨਾ ਕਰੋ। ਜੇਕਰ ਕੋਈ ਤਸਕਰ ਜਾਂ ਅਪਰਾਧੀ ਤੁਹਾਨੂੰ ਧਮਕੀ ਜਾਂ ਨੁਕਸਾਨ ਪਹੁੰਚਾਉਂਦਾ ਹੈ, ਤਾਂ ਸਰਕਾਰ ਉਸ ਵਿਰੁੱਧ ਸਖ਼ਤ ਕਾਰਵਾਈ ਕਰੇਗੀ। ਮੰਤਰੀ ਨੇ ਪੰਜਾਬ ਪੁਲਿਸ ਦੀ ਵੀ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਦੀ ਕਾਬਲੀਅਤ, ਕੁਸ਼ਲਤਾ ਅਤੇ ਬਹਾਦਰੀ ਸਦਕਾ ਹੀ ਇਹ ਮੁਹਿੰਮ ਇੰਨੀ ਕਾਮਯਾਬ ਹੋਈ ਹੈ। 

ਮੈਂ ਇਸ ਲਈ ਪੰਜਾਬ ਪੁਲਿਸ ਦਾ ਧੰਨਵਾਦ ਕਰਦਾ ਹਾਂ। ਉਨ੍ਹਾਂ ਪੁਲੀਸ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਕਾਰਵਾਈ ਘੱਟ ਹੋਈ ਹੈ, ਉਨ੍ਹਾਂ ਦੀ ਸਖ਼ਤੀ ਅਤੇ ਬਾਰੀਕੀ ਨਾਲ ਜਾਂਚ ਕੀਤੀ ਜਾਵੇ ਤਾਂ ਜੋ ਪੰਜਾਬ ਦੇ ਕਿਸੇ ਵੀ ਇਲਾਕੇ ਵਿੱਚ ਕੋਈ ਵੀ ਨਸ਼ਾ ਤਸਕਰ ਭੱਜ ਨਾ ਸਕੇ। ਉਨ੍ਹਾਂ ਨਸ਼ਿਆਂ ਤੋਂ ਪੀੜਤ ਨੌਜਵਾਨਾਂ ਦੇ ਮਾਪਿਆਂ ਨੂੰ ਵੀ ਸਰਕਾਰ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। 

ਉਨ੍ਹਾਂ ਕਿਹਾ ਕਿ ਕਈ ਲੋਕ ਸਮਾਜਿਕ ਇੱਜ਼ਤ ਅਤੇ ਸ਼ਰਮ ਕਾਰਨ ਇਨ੍ਹਾਂ ਮਾਮਲਿਆਂ ਨੂੰ ਲੁਕਾਉਂਦੇ ਹਨ। ਜੇਕਰ ਕਿਸੇ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋ ਜਾਵੇ ਤਾਂ ਉਸ ਨੂੰ ਦਿਲ ਦਾ ਦੌਰਾ ਹੀ ਕਿਹਾ ਜਾਂਦਾ ਹੈ। ਇਸ ਤਰ੍ਹਾਂ ਮੈਂ ਸਾਰੇ ਮਾਪਿਆਂ ਨੂੰ ਬੇਨਤੀ ਕਰਦਾ ਹਾਂ ਕਿ ਲੁਕੋ ਨਾ, ਖੁੱਲ੍ਹ ਕੇ ਸਾਹਮਣੇ ਆ ਕੇ ਸੱਚ ਬੋਲੋ। ਸਰਕਾਰ ਹਰ ਤਰ੍ਹਾਂ ਨਾਲ ਤੁਹਾਡਾ ਸਾਥ ਦੇਵੇਗੀ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD