Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਪੰਥ ਰਤਨ ਭਾਈ ਜਸਬੀਰ ਸਿੰਘ ਖ਼ਾਲਸਾ ਦੀ ਯਾਦ ਵਿਚ ਕਰਵਾਏ ਗਏ ਤਿੰਨ ਦਿਨਾਂ ਸਾਲਾਨਾ ਸਮਾਗਮ ਵਿਚ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰੀ

ਪੰਥ ਜਗਤ ਦੀ ਮਹਾਨ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਦੇ ਹੋਏ ਭਾਈ ਸਾਹਿਬ ਨੂੰ ਸ਼ਰਧਾਂਜਲੀ ਦਿਤੀ

Religious, Gurdwara Gurshabad Parkash Akal Ashram Sohana, Bhai Davinder Singh Khalsa, Sri Guru Harkrishan Sahib Charitable Trust

Web Admin

Web Admin

5 Dariya News

ਮੋਹਾਲੀ , 30 Mar 2025

Last updated on: Mar 31, 2025, 17:26 IST

ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ, ਸੋਹਾਣਾ ਦੇ ਤਿੰਨ ਦਿਨਾਂ ਸਾਲਾਨਾ ਸਮਾਗਮ ਵਿਚ ਵੱਡੀ ਗਿਣਤੀ ਵਿਚ  ਸੰਗਤਾਂ ਨੇ ਜੁੜਦੇ ਹੋਏ ਗੁਰਬਾਣੀ ਦਾ ਸਰਵਣ ਕੀਤਾ।ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਹਸਪਤਾਲ ਦੇ ਸੰਸਥਾਪਕ ਪੰਥ ਰਤਨ ਭਾਈ ਜਸਬੀਰ ਸਿੰਘ ਖ਼ਾਲਸਾ ਦੀ ਯਾਦ ਇਹ ਸਮਾਗਮ ਹਰ ਸਾਲ ਕਰਵਾਇਆ ਜਾਂਦਾ ਹੈ। ਇਸ ਦੌਰਾਨ ਪੰਥ ਦੇ ਪ੍ਰਸਿੱਧ ਰਾਗੀ ਅਤੇ ਢਾਡੀਆਂ ਤੋਂ ਇਲਾਵਾ ਕਥਾ ਵਾਚਕਾਂ ਸੰਗਤਾਂ ਨੂੰ ਪਵਿੱਤਰ ਗੁਰਬਾਣੀ ਨਾਲ ਜੋੜਿਆ। 

ਅਖੀਰਲੇ ਦਿਨ ਦੇ ਸਮਾਗਮ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ, ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜੀ, ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਸਰਦਾਰ ਭਗਵੰਤ ਸਿੰਘ ਜਰਨਲ ਮੈਨੇਜਰ, ਸ੍ਰੀ ਦਰਬਾਰ ਸਾਹਿਬ ਨੇ ਖ਼ਾਸ ਤੌਰ ਤੇ ਸ਼ਿਰਕਤ ਕਰਦੇ ਹੋਏ ਸੰਗਤਾਂ ਨੂੰ ਸੰਬੋਧਿਤ ਕੀਤਾ। ਸੋਹਾਣਾ ਹਸਪਤਾਲ ਦੇ ਚੇਅਰਮੈਨ ਭਾਈ ਦਵਿੰਦਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਵਿਚ ਅਖੀਰਲੇ ਦਿਨ ਸਮੂਹ ਸੰਗਤ ਨੂੰ ਗੁਰੂ ਦੀ ਬਾਣੀ ਨਾਲ ਜੋੜਦੇ ਹੋਏ ਬੀਬੀ ਮਨਦੀਪ ਕੌਰ ਖ਼ਾਲਸਾ, ਭਾਈ ਇੰਦਰਪ੍ਰੀਤ ਸਿੰਘ ਸੋਹਾਣਾ ਵਾਲੇ, ਬੀਬੀ ਮਲਕੀਤ ਕੌਰ ਹਨੂਮਾਨਗੜ੍ਹ ਵਾਲੇ, ਬਾਈ ਪ੍ਰਦੀਪ ਸਿੰਘ, ਐਜ਼ੂਕੇਟ ਪੰਜਾਬ ਪ੍ਰੋਜੈਕਟ ਦਾ ਜਥਾ, ਸਿੰਘ ਸਾਹਿਬ ਗਿਆਨ ਸੁਲਤਾਨ ਸਿੰਘ, ਭਾਈ ਦਵਿੰਦਰ ਸਿੰਘ ਦਿੱਲੀ ਵਾਲੇ, ਸੀ ਸਾਹਿਬ ਗਿਆਨੀ ਰਣਜੀਤ ਸਿੰਘ ਹੈੱਡ ਗ੍ਰੰਥੀ ਗੁ. ਬੰਗਲਾ ਸਾਹਿਬ ਦਿੱਲੀ, ਭਾਈ ਸੁਰਿੰਦਰ ਸਿੰਘ, ਗਿਆਨੀ ਜਸਵੰਤ ਸਿੰਘ ਪਰਵਾਨਾ, ਬਾਈ ਅਰਸ਼ਦੀਪ ਸਿੰਘ ਲੁਧਿਆਣਾ ਵਾਲੇ, ਗਿਆਨੀ ਚਰਨਜੀਤ ਸਿੰਘ , ਬਾਈ ਗੁਰਸ਼ਰਨ ਸਿੰਘ ਲੁਧਿਆਣਾ ਵਾਲੇ, ਗਿਆਨੀ ਜੋਗਿੰਦਰ ਸਿੰਘ ਜੀ, ਭੈਣ ਰਵਿੰਦਰ ਕੌਰ ਅਤੇ ਜਥਾ, ਭਾਈ ਸਾਹਿਬ ਭਾਈ ਦਵਿੰਦਰ ਸਿੰਘ ਜੀ ਖ਼ਾਲਸਾ, ਭਾਈ ਜਗਜੀਤ ਸਿੰਘ ਬਬੀਹਾ ਦਿੱਲੀ ਵਾਲੇ ਰੂਹਾਨੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

ਇਸ ਦੇ ਨਾਲ ਹੀ ਭਾਈ ਦਵਿੰਦਰ ਸਿੰਘ ਜੀ ਖ਼ਾਲਸਾ ਖੰਨਾ ਵਾਲੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਨਾਲ ਨਿਹਾਲ  ਕੀਤਾ। 30 ਮਾਰਚ ਨੂੰ ਵਿਸ਼ਾਲ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਸਾਰੇ ਸਮਾਗਮਾਂ ਦਾ ਸਿੱਧਾ ਪ੍ਰਸਾਰਨ ਫਤਿਹ ਟੀ ਵੀ ਚੈਨਲ, ਚੜ੍ਹਦੀ ਕਲਾ ਟਾਈਮ ਟੀ ਵੀ , ਸੰਗਤ ਟੀ ਵੀ, ਹਰਜੱਸ ਰਿਕਾਰਡਜ਼ ਅਤੇ ਯੂ ਟਿਊਬ ਤੇ ਕੀਤਾ ਗਿਆ। 

ਜਿਸ ਨਾਲ ਦੇਸ਼ ਵਿਦੇਸ਼ ਦੂਰ ਥਾਵਾਂ ਤੇ ਬੈਠੇ ਲੋਕ ਗੁਰੁ ਕੀ ਇਲਾਹੀ ਬਾਣੀ ਦਾ ਅਨੰਦ ਮਾਣ ਸਕਣ। ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਟਰੱਸਟ' ਦੇ ਟਰੱਸਟੀ ਗੁਰਮੀਤ ਸਿੰਘ ਨੇ ਦੱਸਿਆਂ ਮਾਨਵਤਾ ਦੀ ਸੇਵਾ ਲਈ ਜੋ ਕਾਰਜ ਭਾਈ ਜਸਵੀਰ ਸਿੰਘ ਖੰਨੇ ਵਾਲਿਆਂ ਨੇ ਆਰੰਭ ਕੀਤਾ ਸੀ ਉਸ ਤੇ ਚਲਦੇ ਹੋਏ ਸੋਹਾਣਾ ਹਸਪਤਾਲ ਵੱਡੇ ਪੱਧਰ ਤੇ ਲੋਕਾਂ ਦੀ ਸੇਵਾ ਕਰ ਰਿਹਾ ਹੈ। 

ਇਸ ਸਮਾਗਮ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਚਲਾਇਆਂ ਗਿਆ।

 

Tags: Religious , Gurdwara Gurshabad Parkash Akal Ashram Sohana , Bhai Davinder Singh Khalsa , Sri Guru Harkrishan Sahib Charitable Trust

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD