Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਤਰਨਤਾਰਨ ਪੁਲਿਸ ਨੇ ਡਰੱਗ ਕਾਰਟੈਲ ਦਾ ਪਰਦਾਫਾਸ਼ ਕੀਤਾ

6 ਕਿਲੋ ਹੈਰੋਇਨ ਸਮੇਤ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ

Crime News Punjab, Punjab Police, Police, Crime News, Tarn Taran Police, Tarn Taran, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਤਰਨਤਾਰਨ , 30 Mar 2025

Last updated on: Mar 31, 2025, 17:33 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਤਰਨਤਾਰਨ ਪੁਲਿਸ ਨੇ 6 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਦੀਪ ਸਿੰਘ ਉਰਫ਼ ਦੀਪ ਅਤੇ ਹਰਜੀਤ ਸਿੰਘ ਦੋਵੇਂ ਵਾਸੀ ਪਿੰਡ ਠੱਠੀ ਸੋਹਲ, ਤਰਨਤਾਰਨ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਵਰਤੀ ਜਾ ਰਹੀ ਉਨ੍ਹਾਂ ਦੀ ਸਵਿਫਟ ਕਾਰ ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਅਧਾਰਿਤ ਤਸਕਰ ਬਿੱਲਾ ਅਤੇ ਸ਼ਾਹ ਜੋ ਸਰਹੱਦ ਪਾਰੋਂ ਨਸ਼ਿਆਂ ਦੀਆਂ ਖੇਪਾਂ ਪਹੁੰਚਾ ਰਹੇ ਹਨ, ਦੇ ਸਿੱਧੇ ਸੰਪਰਕ ਵਿੱਚ ਸਨ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਖੇਪਾਂ ਡਰੋਨ ਦੀ ਮਦਦ ਨਾਲ ਭੇਜੀਆਂ ਜਾ ਰਹੀਆਂ ਸਨ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਹਰਮਨਬੀਰ ਸਿੰਘ ਗਿੱਲ ਨੇ ਕਿਹਾ ਕਿ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਪ੍ਰਾਪਤ ਹੋਏ ਨਸ਼ਿਆਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਦੀ ਕੋਸ਼ਿਸ਼ ਜਾਰੀ ਹੈ।

ਇਸ ਆਪਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨ ਤਾਰਨ ਅਭਿਮਨਿਊ ਰਾਣਾ ਨੇ ਦੱਸਿਆ ਕਿ ਦੋਸ਼ੀ ਹਰਦੀਪ ਅਤੇ ਹਰਜੀਤ ਦੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਬਾਰੇ ਮਿਲੀ ਭਰੋਸੇਯੋਗ ਸੂਹ 'ਤੇ ਕਾਰਵਾਈ ਕਰਦਿਆਂ, ਡੀਐਸਪੀ (ਡੀ) ਰਜਿੰਦਰ ਮਿਨਹਾਸ ਅਤੇ ਡੀਐਸਪੀ ਗੁਰਿੰਦਰਪਾਲ ਸਿੰਘ ਨਾਗਰਾ ਦੀ ਨਿਗਰਾਨੀ ਹੇਠ ਸੀਆਈਏ ਸਟਾਫ ਤਰਨ ਤਾਰਨ ਦੀ ਪੁਲਿਸ ਟੀਮ ਨੇ ਇੱਕ ਟੀਚਾਗਤ ਆਪ੍ਰੇਸ਼ਨ ਚਲਾਇਆ ਅਤੇ ਉਕਤ ਮੁਲਜ਼ਮਾਂ ਨੂੰ ਤਰਨ ਤਾਰਨ ਦੇ ਪਿੰਡ ਭੂਸੇ ਦੇ ਖੇਤਰ ਵਿੱਚੋਂ ਗ੍ਰਿਫ਼ਤਾਰ ਕਰਕੇ ਨਸ਼ੀਲੇ ਪਦਾਰਥ ਬਰਾਮਦ ਕੀਤੇ।

ਇਸ ਸਬੰਧੀ ਐਫਆਈਆਰ ਨੰਬਰ 27 ਮਿਤੀ 29 ਮਾਰਚ, 2025 ਨੂੰ ਤਹਿਤ ਤਰਨਤਾਰਨ ਦੇ ਸਰਾਏ ਅਮਾਨਤ ਖਾਨ ਪੁਲਿਸ ਸਟੇਸ਼ਨ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਅਤੇ 29 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Tarn Taran Police , Tarn Taran , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD