Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਟੀ.ਬੀ. ਦੇ ਖਾਤਮੇ ਦੀ ਦੇਸ਼ ਪੱਧਰੀ ਮੁਹਿੰਮ ਵਿੱਚ ਪੰਜਾਬ ਨੇ ਦੂਜਾ ਸਥਾਨ ਹਾਸਲ ਕੀਤਾ

ਜੇ.ਪੀ. ਨੱਡਾ ਨੇ ਪੰਜਾਬ ਨੂੰ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਿਤ

Jagat Prakash Nadda, JP Nadda, BJP, Bharatiya Janata Party, World TB Day, TB Mukt Bharat Abhiyan, Dr Rajesh Bhaskar

Web Admin

Web Admin

5 Dariya News

ਨਵੀਂ ਦਿੱਲੀ , 30 Mar 2025

Last updated on: Mar 31, 2025, 17:43 IST

ਪੰਜਾਬ ਨੇ ਵਿਸ਼ਵ ਟੀ.ਬੀ. ਦਿਵਸ 'ਤੇ ਭਾਰਤ ਸਰਕਾਰ ਦੁਆਰਾ ਟੀ.ਬੀ. ਦੇ ਖਾਤਮੇ ਲਈ ਸ਼ੁਰੂ ਕੀਤੀ ਗਈ 100 ਦਿਨਾ ਮੁਹਿੰਮ  "ਟੀ.ਬੀ. ਮੁਕਤ ਭਾਰਤ ਅਭਿਆਨ" ਵਿੱਚ ਦੇਸ਼ ਭਰ ‘ਚੋਂ ਦੂਜਾ ਸਥਾਨ ਪ੍ਰਾਪਤ ਕਰਕੇ ਟਿਊਬਰਕਲੋਸਿਸ ਵਿਰੁੱਧ ਆਪਣੀ ਲੜਾਈ ਵਿੱਚ ਮਹੱਤਵਪੂਰਨ ਮੀਲ ਪੱਥਰ ਹਾਸਲ ਕੀਤਾ ਹੈ।

ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਕਰਵਾਏ ਗਏ ਸ਼ਾਨਦਾਰ ਸਮਾਰੋਹ ਦੌਰਾਨ ਟੀਬੀ ਦੇ ਮਾਮਲਿਆਂ ਦੀ ਜਾਂਚ, ਖੋਜ ਅਤੇ ਇਲਾਜ ਵਿੱਚ ਸੂਬੇ ਦੇ ਅਣਥੱਕ ਯਤਨਾਂ ਨੂੰ ਮਾਨਤਾ ਦਿੱਤੀ ਅਤੇ ਸਟੇਟ ਟੀਬੀ ਅਫ਼ਸਰ ਡਾ. ਰਾਜੇਸ਼ ਭਾਸਕਰ ਨੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇਪੀ ਨੱਢਾ ਤੋਂ ਅਚੀਵਮੈਂਟ ਸਰਟੀਫਿਕੇਟ ਪ੍ਰਾਪਤ ਕੀਤਾ।

7 ਦਸੰਬਰ, 2024 ਨੂੰ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੁਆਰਾ ਅੰਮ੍ਰਿਤਸਰ ਵਿੱਚ ਸ਼ੁਰੂ ਕੀਤੀ ਗਈ ਇਸ ਮੁਹਿੰਮ ਦਾ ਉਦੇਸ਼ ਸੰਵੇਦਨਸ਼ੀਲ ਆਬਾਦੀ ਲਈ ਜਲਦ ਤੋਂ ਜਲਦ ਸਕ੍ਰੀਨਿੰਗ, ਜਾਂਚ ਅਤੇ ਬਿਹਤਰ ਦੇਖਭਾਲ ਰਾਹੀਂ ਟੀਬੀ ਦੇ ਖਾਤਮੇ ਨੂੰ ਯਕੀਨੀ ਬਣਾਉਣਾ ਸੀ। 

ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਨ੍ਹਾਂ 100 ਦਿਨਾਂ ਦੌਰਾਨ, ਪੰਜਾਬ ਭਰ ਵਿੱਚ ਸਿਹਤ ਟੀਮਾਂ ਨੇ ਲਗਭਗ 28 ਲੱਖ ਉੱਚ-ਜੋਖਮ ਵਾਲੇ ਵਿਅਕਤੀਆਂ ਦੀ ਜਾਂਚ ਕੀਤੀ, ਜਿਸ ਦੌਰਾਨ 17,300 ਟੀਬੀ ਮਰੀਜ਼ਾਂ ਦੀ ਪਛਾਣ ਹੋਈ, ਜਿਨ੍ਹਾਂ ਨੂੰ ਸਮੇਂ ਸਿਰ ਇਲਾਜ ਅਤੇ ਪੋਸ਼ਣ ਸਹਾਇਤਾ ਪ੍ਰਦਾਨ ਕੀਤੀ ਗਈ। 

ਉਨ੍ਹਾਂ ਅੱਗੇ ਕਿਹਾ ਕਿ ਇਸ ਮੁਹਿੰਮ ਦੌਰਾਨ ਰੋਕਥਾਮ ਉਪਾਵਾਂ 'ਤੇ ਵੀ ਧਿਆਨ ਕੇਂਦਰਿਤ ਕੀਤਾ ਗਿਆ, ਜਿਸ ਵਿੱਚ ਨਵੀਆਂ ਇਨਫੈਕਸ਼ਨਾਂ ਨੂੰ ਰੋਕਣ ਲਈ ਸੰਪਰਕਾਂ ਅਤੇ ਜੋਖਮ ਵਾਲੇ ਸਮੂਹਾਂ ਲਈ ਟੀਬੀ ਰੋਕਥਾਮ ਥੈਰੇਪੀ ਦੇਣਾ ਸ਼ਾਮਲ ਹੈ। ਸਿਹਤ ਮੰਤਰੀ ਨੇ ਇਸ ਪ੍ਰਾਪਤੀ ਦਾ ਸਿਹਰਾ ਮੋਹਰਲੀ ਕਤਾਰ ਵਾਲੇ ਸਿਹਤ ਕਰਮਚਾਰੀਆਂ ਦੇ ਸਮਰਪਣ ਨੂੰ ਦਿੱਤਾ।

ਇਸ ਦੌਰਾਨ ਪੰਜਾਬ ਦੀ ਸਫ਼ਲਤਾ ਨੂੰ ਕਈ ਕਾਰਗੁਜ਼ਾਰੀ ਮਾਪਦੰਡਾਂ, ਜਿਸ ਵਿੱਚ ਮਾਮਲਿਆਂ ਦੀ ਖੋਜ ਦਰ, ਟੀਬੀ ਨਾਲ ਸਬੰਧਤ ਮੌਤਾਂ ਵਿੱਚ ਕਮੀ ਅਤੇ ਰੋਕਥਾਮ ਇਲਾਜ ਦਾ ਦਾਇਰਾ ਸ਼ਾਮਲ ਹੈ, ਤੋਂ ਵਾਚਿਆ ਗਿਆ।

 

Tags: Jagat Prakash Nadda , JP Nadda , BJP , Bharatiya Janata Party , World TB Day , TB Mukt Bharat Abhiyan , Dr Rajesh Bhaskar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD