Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਕਿਸਾਨ ਲੋਕਾਂ ਨੂੰ ਤੰਗ ਪ੍ਰੇਸ਼ਾਨ ਨਾ ਕਰਨ, ਗੱਲਬਾਤ ਲਈ ਸਾਡੇ ਦਰਵਾਜ਼ੇ ਹਮੇਸ਼ਾਂ ਖੁੱਲ੍ਹੇ - ਅਮਨ ਅਰੋੜਾ

ਕਿਹਾ! ਬਜਟ “ਬਦਲਦੇ ਪੰਜਾਬ “ ਦਾ ਰੋਡਮੈਪ - ਅਗਲੇ 2 ਸਾਲ ਵਿਕਾਸ ਨੂੰ ਹੋਣਗੇ ਸਮਰਪਿਤ, ਵਿਕਾਸ ਗਤੀ ਵਿੱਚ ਤੇਜ਼ੀ ਆਵੇਗੀ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Raman Mittal, Amandeep Kaur Arora,Devinderjeet Singh Laddi Dhose ,Manjit Singh Bilaspur,Amritpal Singh Sukhanand,Sagar Setia, DC Moga, Deputy Commissioner Moga, Moga

Web Admin

Web Admin

5 Dariya News

ਮੋਗਾ , 30 Mar 2025

Last updated on: Mar 31, 2025, 17:54 IST

ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਕੁਝ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦੇ ਘਿਰਾਓ ਦੇ ਸੱਦੇ ਦਾ ਉਹ ਸਵਾਗਤ ਕਰਦੇ ਹਨ। ਪਰ ਉਹਨਾ ਕਿਸਾਨਾਂ ਨੂੰ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਉਹਨਾਂ ਨੇ ਸੜਕੀ ਆਵਾਜਾਈ ਰੋਕ ਕੇ ਸੂਬੇ ਦੇ ਲੋਕਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਤਾਂ ਪੰਜਾਬ ਸਰਕਾਰ ਇਹ ਬਰਦਾਸ਼ਤ ਨਹੀਂ ਕਰੇਗੀ। 

ਉਹ ਅੱਜ ਸਥਾਨਕ ਨਗਰ ਸੁਧਾਰ ਟਰੱਸਟ ਦੇ ਨਵ ਨਿਯੁਕਤ ਚੇਅਰਮੈਨ ਸ਼੍ਰੀ ਰਮਨ ਮਿੱਤਲ ਅਤੇ ਦੋ ਹੋਰ ਟਰੱਸਟੀਆਂ ਸ਼੍ਰੀ ਜਗਦੀਸ਼ ਸ਼ਰਮਾ ਅਤੇ ਸ੍ਰ ਪਿਆਰਾ ਸਿੰਘ ਦੇ ਅਹੁਦਾ ਸੰਭਾਲਣ ਮੌਕੇ ਸਮਾਗਮ ਵਿੱਚ ਵਿਸ਼ੇਸ਼ ਤੌਰ ਉਤੇ ਸ਼ਾਮਿਲ ਹੋਣ ਲਈ ਪਹੁੰਚੇ ਸਨ। ਉਹਨਾਂ ਕਿਹਾ ਕਿ ਕਿਸਾਨਾਂ ਦੇ ਮੁੱਦਿਆਂ ਦਾ ਪੰਜਾਬ ਸਰਕਾਰ ਨਾਲ ਸਿੱਧਾ ਕੋਈ ਸੰਬੰਧ ਨਹੀਂ ਹੈ। 

ਇਹ ਸਾਰੇ ਮੁੱਦੇ ਕੇਂਦਰ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਹਨ। ਪੰਜਾਬ ਸਰਕਾਰ ਤਾਂ ਹਮੇਸ਼ਾ ਹੀ ਕਿਸਾਨਾਂ ਅਤੇ ਸੂਬੇ ਦੇ ਲੋਕਾਂ ਨਾਲ ਖੜ੍ਹੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਦਿਨ ਵੇਲੇ 8 ਘੰਟੇ ਤੋਂ ਜ਼ਿਆਦਾ ਬਿਜਲੀ, ਘਰਾਂ ਨੂੰ ਮੁਫ਼ਤ ਬਿਜਲੀ ਅਤੇ ਟੇਲਾਂ ਤੱਕ ਪਾਣੀ ਲਗਾਤਾਰ ਦੇ ਰਹੀ ਹੈ। ਪੰਜਾਬ ਸਰਕਾਰ ਦੇ ਦਰਵਾਜ਼ੇ ਕਿਸਾਨਾਂ ਲਈ ਹਮੇਸ਼ਾਂ ਹੀ ਖੁੱਲ੍ਹੇ ਹਨ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਾਲ ਹੀ ਵਿਚ ਪੇਸ਼ ਕੀਤਾ ਗਿਆ ਬਜਟ “ਬਦਲਦੇ ਪੰਜਾਬ “ ਦਾ ਰੋਡਮੈਪ ਪੇਸ਼ ਕਰਦਾ ਹੈ, ਜਿਸ ਰਾਹੀਂ ਅਗਲੇ 2 ਸਾਲ ਵਿਕਾਸ ਨੂੰ ਸਮਰਪਿਤ ਕੀਤੇ ਜਾਣਗੇ। ਵਿਕਾਸ ਕਾਰਜਾਂ ਵਿੱਚ ਕਈ ਗੁਣਾ ਤੇਜ਼ੀ ਦਰਜ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪ੍ਰੀਵੈਂਨਸ਼ਨ, ਇਨਫੋਰਸਮੈਂਟ ਅਤੇ ਰੀਹੈਬਿਲੀਟੇਸ਼ਨ ਦੀ ਤਿੰਨ ਪਰਤੀ ਨੀਤੀ ‘ਤੇ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਨਸ਼ਾ ਤਸਕਰਾਂ ਵਲੋਂ ਨਸ਼ੇ ਦੀ ਕਾਲੀ ਕਮਾਈ ਨਾਲ ਬਣਾਈਆਂ ਜਾਇਦਾਦਾਂ ਨੂੰ ਤੋੜਿਆ ਤੇ ਜ਼ਬਤ ਕੀਤਾ  ਜਾ ਰਿਹਾ ਹੈ। ਇਸ ਤੋਂ ਇਲਾਵਾ ਸਕੂਲਾਂ, ਕਾਲਜਾਂ ਅਤੇ ਪਿੰਡ ਪੱਧਰ ‘ਤੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਜਾਗਰੂਕਤਾ ਫੈਲਾਈ ਜਾ ਰਹੀ ਹੈ।

ਸ੍ਰੀ ਅਰੋੜਾ ਨੇ ਇਹ ਵੀ ਦੱਸਿਆ ਕਿ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਿਲ ਬਣਾਉਣ ਅਤੇ ਸਵੈ ਰੋਜ਼ਗਾਰ ਸਥਾਪਿਤ ਕਰਨ ਦੇ ਮਕਸਦ ਨਾਲ ਰੋਜ਼ਗਾਰ ਬਿਊਰੋ ਵਲੋਂ ਵੱਖ-ਵੱਖ ਕਿੱਤਿਆਂ ਦੇ ਸਿਖਲਾਈ ਬਿਲਕੁਲ ਮੁਫ਼ਤ ਦਿੱਤੀ ਜਾ ਰਹੀ ਹੈ। ਉਨ੍ਹਾਂ ਨਵ ਨਿਯੁਕਤ ਚੇਅਰਮੈਨ ਅਤੇ ਟਰੱਸਟੀਆਂ ਨੂੰ ਕਿਹਾ ਕਿ ਉਹ ਇਲਾਕੇ ਦੇ ਵਿਕਾਸ ਲਈ ਵਿਕਾਸ ਕੰਮਾਂ ਬਾਰੇ ਪ੍ਰਸਤਾਵ ਜਲਦ ਭੇਜਣ।

ਇਸ ਮੌਕੇ ਹਲਕਾ ਮੋਗਾ ਦੇ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ, ਹਲਕਾ ਧਰਮਕੋਟ ਦੇ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ, ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ, ਹਲਕਾ ਬਾਘਾਪੁਰਾਣਾ ਦੇ ਵਿਧਾਇਕ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ, ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ, ਨਗਰ ਨਿਗਮ ਮੋਗਾ ਦੇ ਮੇਅਰ ਸ੍ਰ ਬਲਜੀਤ ਸਿੰਘ ਚੰਨੀ, ਚੇਅਰਮੈਨ ਮਾਰਕੀਟ ਕਮੇਟੀ ਸ੍ਰ ਹਰਜਿੰਦਰ ਸਿੰਘ ਰੋਡੇ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰ ਹਰਮਨਦੀਪ ਸਿੰਘ ਬਰਾੜ, ਐੱਸ ਪੀ ਸ਼੍ਰੀ ਬਾਲ ਕ੍ਰਿਸ਼ਨ ਸਿੰਗਲਾ ਤੇ ਕੌਂਸਲਰ ਹਾਜ਼ਰ ਸਨ ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Raman Mittal , Amandeep Kaur Arora , Devinderjeet Singh Laddi Dhose , Manjit Singh Bilaspur , Amritpal Singh Sukhanand , Sagar Setia , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD