Friday, 05 June 2026

 

 

ਖ਼ਾਸ ਖਬਰਾਂ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ

 

ਜੰਡਿਆਲਾ ਗੁਰੂ 'ਚ ਅਕਾਲੀ ਦਲ ਦੇ ਆਗੂ ਤੇ ਵਰਕਰ ਹਰਭਜਨ ਸਿੰਘ ਈਟੀਓ ਦੀ ਅਗਵਾਈ 'ਚ ਸ਼ਾਮਲ ਹੋਏ 'ਆਪ' ਨੂੰ ਮਜ਼ਬੂਤੀ

ਹਰਭਜਨ ਸਿੰਘ ਈਟੀਓ ਨੇ ਦਿੱਤਾ ਪੂਰੇ ਮਾਣ ਸਨਮਾਨ ਦਾ ਭਰੋਸਾ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Lakhwinder Kaur, Jandiala Guru

Web Admin

Web Admin

5 Dariya News

ਜੰਡਿਆਲਾ ਗੁਰੂ (ਅੰਮ੍ਰਿਤਸਰ) , 31 Mar 2025

Last updated on: Mar 31, 2025, 18:40 IST

ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਆਮ ਆਦਮੀ ਪਾਰਟੀ  ਨੂੰ ਉਸ ਵੇਲੇ ਅੱਜ ਵੱਡਾ ਹੋਰ ਬਲ ਮਿਲਿਆ ਜਦੋਂ ਪਿੰਡ ਟਾਂਗਰਾ ਵਿਖੇ ਅਕਾਲੀ ਦਲ ਦੀ ਸਰਪੰਚ ਬੀਬੀ ਲਖਵਿੰਦਰ ਕੌਰ ਸਰਪੰਚ (ਪ੍ਰਧਾਨ ਅਕਾਲੀ ਦਲ ਇਸਤਰੀ ਵਿੰਗ ਬਲਾਕ ਤਰਸਿੱਕਾ ) ਆਪਣੇ ਮੈਂਬਰ ਪੰਚਾਇਤ ਬੀਬੀ ਸ਼ਸ਼ੀ, ਧੀਰਾ ਸਿੰਘ , ਰਮਨਦੀਪ ਕੌਰ, ਸਾਹਿਬ ਸਿੰਘ ਅਤੇ ਅਨੇਕਾਂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਛੱਡ ਸਰਦਾਰ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। 

ਸ ਹਰਭਜਨ ਸਿੰਘ ਈ ਟੀ ਓ ਨੇ ਵੀ ਉਹਨਾਂ ਦਾ ਸਨਮਾਨ ਕਰਦਿਆਂ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਮੋਕੇ  ਪਿੰਡ ਟਾਂਗਰਾ ਬੀਬੀ ਲਖਵਿੰਦਰ ਕੌਰ ਸਰਪੰਚ (ਪ੍ਰਧਾਨ ਅਕਾਲੀ ਦਲ ਇਸਤਰੀ ਵਿੰਗ ਬਲਾਕ ਤਰਸਿੱਕਾ ) ਤੋਂ ਇਲਾਵਾ ਬੀਬੀ ਸ਼ਸ਼ੀ ਮੈਂਬਰ, ਧੀਰਾ ਸਿੰਘ ਮੈਂਬਰ, ਰਮਨਦੀਪ ਕੌਰ ਮੈਂਬਰ, ਸਾਹਿਬ ਸਿੰਘ ਮੈਂਬਰ, ਆਪਣੇ ਅਨੇਕਾਂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅਤੇ ਇਨ੍ਹਾਂ ਤੋਂ ਇਲਾਵਾ ਪਿੰਡ ਟਾਂਗਰਾ ਦੇ ਸੁਖਵਿੰਦਰ ਸਿੰਘ ਬਲਦੇਵ ਸਿੰਘ ਰਣਦੀਪ ਕੌਰ ਅਜੀਤ ਸਿੰਘ ਬੀਬੀ ਰਾਜ ਮੰਗਲ ਸਿੰਘ ਅਵਤਾਰ ਸਿੰਘ ਰਣਜੀਤ ਸਿੰਘ ਰਾਣਾ ਲਖਬੀਰ ਸਿੰਘ ਸੋਨੂ ਸਾਬਕਾ ਮੈਂਬਰ ਅਜੇ ਕੁਮਾਰ ਬਲਵਿੰਦਰ ਸਿੰਘ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।

ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਵਰਕਰਾਂ ਨੇ ਇੱਕ ਸੁਰ ਵਿੱਚ ਕਿਹਾ ਕਿ ਜੰਡਿਆਲਾ ਹਲਕੇ ਦਾ ਵਿਕਾਸ ਪਿਛਲੇ 70 ਸਾਲਾਂ ਚ ਕਦੇ ਵੀ ਇਹਨਾਂ ਨਹੀਂ ਹੋਇਆ ਜਿੰਨਾ ਕਿ ਸਰਦਾਰ ਹਰਭਜਨ ਸਿੰਘ ਈਟੀਓ ਕੈਬਨਟ ਮੰਤਰੀ ਪੰਜਾਬ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਕਰ ਵਿਖਾਇਆ ਹੈ। ਉਹਨਾਂ ਕਿਹਾ ਕਿ ਉਹ  ਹਰਭਜਨ ਸਿੰਘ ਈ ਟੀ ਓ ਦੀ ਸ਼ਾਨਦਾਰ ਕਾਰਗੁਜ਼ਾਰੀ, ਹਲਕੇ ਚ ਵੱਡੇ ਪੱਧਰ ਤੇ ਧੜੇ ਬੰਦੀ ਤੋਂ ਉੱਪਰ ਉੱਠ ਕੇ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਕੇ ਸ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਨੂੰ ਕਬੂਲ ਕੀਤਾ ਹੈ। 

ਇਸ ਮੌਕੇ ਹਰਭਜਨ ਸਿੰਘ ਈ ਟੀ ਓ ਨੇ ਕਿਹਾ ਕਿ ਜੰਡਿਆਲਾ ਗੁਰੂ ਹਲਕੇ ਵੱਡੇ ਪੱਧਰ ਤੇ ਵਿਕਾਸ ਕਾਰਜ ਜਾਰੀ ਹਨ ਅਤੇ ਐਨੇ ਵੱਡੇ ਪੱਧਰ ਤੇ ਵਿਕਾਸ ਕਾਰਜ ਕਰਵਾ ਦਿੱਤੇ ਜਾਣਗੇ ਕਿ ਕਿਸੇ ਨੇ ਸੋਚਿਆ ਵੀ ਨਹੀਂ ਹੋਵੇਗਾ । ਹਰਭਜਨ ਸਿੰਘ ਈ ਟੀ ਓ ਨੇ ਕਿਹਾ ਕਿ ਜੰਡਿਆਲਾ ਗੁਰੂ ਹਲਕਾ ਉਹਨਾਂ ਦੇ ਪਰਿਵਾਰ ਵਾਂਗ ਹੈ ਅਤੇ ਹਲਕੇ ਦੇ ਲੋਕਾਂ, ਪਾਰਟੀ ਵਰਕਰਾਂ ਲਈ ਉਹਨਾਂ ਦੇ ਘਰ ਦੇ ਦਰਵਾਜ਼ੇ 24 ਘੰਟੇ ਖੁੱਲੇ ਹਨ । 

ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਪੰਜਾਬ ਨੂੰ ਮੁੜ ਲੀਹਾਂ ਉੱਤੇ ਲਿਆਉਣ ਲਈ ਯਤਨਸ਼ੀਲ ਹਨ ਅਤੇ ਤੁਹਾਡਾ ਸਾਰਿਆਂ ਦਾ ਸਾਥ ਸਾਡੀ ਤਾਕਤ ਬਣ ਕੇ ਇਸ ਟੀਚੇ ਦੀ ਪ੍ਰਾਪਤੀ ਲਈ ਅੱਗੇ ਵੱਧ ਰਿਹਾ ਹੈ। ਸਰਦਾਰ ਈਟੀਓ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤੋਂ ਖੁਸ਼ ਹੋ ਕੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ ਉਹਨਾਂ ਸਖਤ ਸ਼ਬਦਾਂ ਵਿੱਚ ਕਿਹਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਹਨਾਂ ਦੀਆਂ ਨਜਾਇਜ਼ ਉਸਾਰੀਆਂ ਨੂੰ ਢਾਹ ਦਿੱਤਾ ਜਾਵੇਗਾ। 

ਉਹਨਾਂ ਦੱਸਿਆ ਕਿ ਸਰਕਾਰ ਦੇ ਇਸ ਨੀਤੀ ਤੋਂ ਆਮ ਵਰਗ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਲੋਕ ਆਮ ਆਦਮੀ ਪਾਰਟੀ ਦਾ ਪੱਲਾ ਫੜ ਰਹੇ ਹਨ। ਸਰਦਾਰ ਈਟੀਓ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਧਦੇ ਹੋਏ ਕੁਨਬੇ ਨੂੰ ਦੇਖ ਕੇ ਵਿਰੋਧੀ ਕੋਚੀਆਂ ਚਾਲਾਂ ਚੱਲ ਰਹੇ ਹਨ ਉਹਨਾਂ ਲੋਕਾਂ ਨੂੰ ਸਾਵਧਾਨ ਕਰਦਿਆਂ ਕਿਹਾ ਕਿ ਇਹਨਾਂ ਪਾਰਟੀਆਂ ਤੋਂ ਬਚ ਕੇ ਰਹੋ ਇਹਨਾਂ ਨੇ ਪਿਛਲੇ 70 ਸਾਲਾਂ ਤੋਂ ਪੰਜਾਬ ਨੂੰ ਮਿਲ ਕੇ ਲੁੱਟਿਆ ਹੈ ਉਹਨਾਂ ਕਿਹਾ ਕਿ ਅਸੀਂ ਚੋਣਾਂ ਦੌਰਾਨ ਜੋ ਵੀ ਗਰੰਟੀਆਂ ਕੀਤੀਆਂ ਸਨ ਉਹਨਾਂ ਨੂੰ ਹਰ ਹੀਲੇ ਪੂਰਾ ਕਰਾਂਗੇ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਵਾਂਗੇ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Lakhwinder Kaur , Jandiala Guru

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD