Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਪੁਲਿਸ ਨੇ ਪਾਕਿਸਤਾਨ ਅਤੇ ਅਮਰੀਕਾ ਅਧਾਰਤ ਡਰੱਗ ਸਿੰਡੀਕੇਟਸ ਨਾਲ ਸਬੰਧਤ 15 ਕਿਲੋ ਹੈਰੋਇਨ ਕੀਤੀ ਬਰਾਮਦ

ਇੱਕ ਵਿਅਕਤੀ ਕਾਬੂ

Crime News Punjab, Punjab Police, Police, Crime News, Tarn Taran Police, Tarn Taran, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Arpit Shukla, Gaurav Yadav, Cordon and Search Operation, CASO

Web Admin

Web Admin

5 Dariya News

ਤਰਨਤਾਰਨ , 31 Mar 2025

Last updated on: Mar 31, 2025, 19:03 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਕਰਾਰਾ ਝਟਕਾ ਦਿੰਦਿਆਂ ਤਰਨਤਾਰਨ ਪੁਲਿਸ ਨੇ ਪਾਕਿਸਤਾਨ ਅਤੇ ਅਮਰੀਕਾ ਅਧਾਰਿਤ ਡਰੱਗ ਸਿੰਡੀਕੇਟ ਨਾਲ ਸਬੰਧਤ ਨਸ਼ਾ ਤਸਕਰ ਨੂੰ 15 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਹਰਸ਼ਪ੍ਰੀਤ ਸਿੰਘ ਵਾਸੀ ਰੋੜਾਂਵਾਲਾ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲੀਸ ਟੀਮਾਂ ਵੱਲੋਂ ਮੁਲਜ਼ਮ ਵੱਲੋਂ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਚਿੱਟੇ ਰੰਗ ਦੀ ਐਕਟਿਵਾ ਸਕੂਟਰ (ਪੀਬੀ 02 ਸੀਜੇ 4165) ਵੀ ਜ਼ਬਤ ਕੀਤੀ ਗਈ ਹੈ। ਇਹ ਸਫਲਤਾ ਤਰਨਤਾਰਨ ਪੁਲਿਸ ਵੱਲੋਂ 6 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਨ ਦੇ ਇੱਕ ਦਿਨ ਬਾਅਦ ਪ੍ਰਾਪਤ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਨਸ਼ੀਲੇ ਪਦਾਰਥਾਂ ਦੀ ਖੇਪ ਅਮਰੀਕਾ ਅਧਾਰਿਤ ਤਸਕਰ ਗੁਰਨਾਮ ਕਾਲੋਵਾਲ ਜੋ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਪਹਿਲਵਾਨ ਨਾਲ ਜੁੜਿਆ ਹੋਇਆ ਹੈ, ਵੱਲੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਨਾਲ ਸਬੰਧਤ ਹੈ। ਉਹਨਾਂ ਅੱਗੇ ਦੱਸਿਆ ਕਿ ਉਹ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਭੇਜਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਜਾਂਚ ਤੋਂ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਗ੍ਰਿਫਤਾਰ ਮੁਲਜ਼ਮ ਹਰਸ਼ਪ੍ਰੀਤ ਸਰਹੱਦੀ ਖੇਤਰ ਤੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਕੇ ਇਸ ਨੂੰ ਸਥਾਨਕ ਨਸ਼ਾ ਤਸਕਰਾਂ ਤੱਕ ਪਹੁੰਚਾਉਣ ਦਾ ਕੰਮ ਕਰ ਰਿਹਾ ਸੀ ਅਤੇ ਅਮਰੀਕਾ ਅਧਾਰਿਤ ਆਪਣੇ ਹੈਂਡਲਰ ਦੇ ਇਸ਼ਾਰੇ 'ਤੇ ਨਸ਼ੀਲੇ ਪਦਾਰਥਾਂ ਦੇ ਪੈਸੇ ਹਵਾਲਾ ਚੈਨਲਾਂ ਰਾਹੀਂ ਭੇਜ ਰਿਹਾ ਸੀ। ਡੀਜੀਪੀ ਨੇ ਦੱਸਿਆ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਵਾਸਤੇ ਹੋਰ ਜਾਂਚ ਜਾਰੀ ਹੈ। 

ਇਸ ਆਪ੍ਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨ ਤਾਰਨ ਅਭਿਮਨਿਊ ਰਾਣਾ ਨੇ ਦੱਸਿਆ ਕਿ ਮੁਲਜ਼ਮ ਹਰਸ਼ਪ੍ਰੀਤ ਦੀਆਂ ਤਸਕਰੀ ਸਬੰਧੀ ਗਤੀਵਿਧੀਆਂ ਬਾਰੇ ਮਿਲੀ ਭਰੋਸੇਮੰਦ ਸੂਹ ‘ਤੇ ਕਾਰਵਾਈ ਕਰਦਿਆਂ, ਐਸਪੀ ਇਨਵੈਸਟੀਗੇਸ਼ਨ ਅਜੈ ਰਾਜ, ਡੀਐਸਪੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਅਤੇ ਡੀਐਸਪੀ ਸਪੈਸ਼ਲ ਕ੍ਰਾਈਮ ਗੁਰਿੰਦਰ ਪਾਲ ਨਾਗਰਾ ਦੀ ਅਗਵਾਈ ਵਿੱਚ ਸੀਆਈਏ ਦੀਆਂ ਟੀਮਾਂ ਨੇ ਖੂਫੀਆ ਆਪਰੇਸ਼ਨ ਚਲਾਇਆ ਅਤੇ ਰੱਖ ਸਰਾਏ ਅਮਾਨਤ ਖਾਂ ਖੇਤਰ ਤੋਂ ਮੁਲਜ਼ਮ ਨੂੰ ਉਸ ਸਮੇਂ ਗ੍ਰਿਫਤਾਰ ਕਰ ਲਿਆ ਜਦੋਂ ਉਹ ਆਪਣੀ ਐਕਟਿਵਾ ਸਕੂਟਰ 'ਤੇ ਕਿਸੇ ਵਿਅਕਤੀ ਨੂੰ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ।

ਐਸਐਸਪੀ ਨੇ ਦੱਸਿਆ ਕਿ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਪ੍ਰਾਪਤ ਹੋਏ ਨਸ਼ਿਆਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਦੀ ਕੋਸ਼ਿਸ਼ ਜਾਰੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਐਫਆਈਆਰ ਨੰ. 66 ਮਿਤੀ 31 ਮਾਰਚ, 2025 ਨੂੰ ਥਾਣਾ ਸਦਰ ਤਰਨਤਾਰਨ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਤਹਿਤ ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Tarn Taran Police , Tarn Taran , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Arpit Shukla , Gaurav Yadav , Cordon and Search Operation , CASO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD