Friday, 05 June 2026

 

 

ਖ਼ਾਸ ਖਬਰਾਂ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼

 

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਸੰਕਲਪ ਪੰਜਾਬ ਵਿੱਚੋਂ ਨਸ਼ਾ ਅਤੇ ਨਸ਼ਾ ਤਸਕਰਾਂ ਨੂੰ ਕਰਾਂਗੇ ਜੜ੍ਹੋਂ ਖਤਮ

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਪੂਰੀ ਤਰ੍ਹਾਂ ਖਤਮ ਹੋ ਗਈ ਹੈ : ਅਮਨ ਅਰੋੜਾ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Dr SS Ahluwalia, Dr Sunny Singh Ahluwalia, Sunny Singh Ahluwalia

Web Admin

Web Admin

5 Dariya News

ਚੰਡੀਗੜ੍ਹ , 31 Mar 2025

Last updated on: Mar 31, 2025, 19:20 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੀ ਸਫਲਤਾ ਬਾਰੇ ਦੱਸਿਆ ਅਤੇ 30 ਮਾਰਚ ਤੱਕ ਕੀਤੀ ਗਈ ਪੁਲਿਸ ਕਾਰਵਾਈ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ।

ਸੋਮਵਾਰ ਨੂੰ ਅਮਨ ਅਰੋੜਾ ਨੇ 'ਆਪ' ਆਗੂਆਂ ਡਾ. ਸੰਨੀ ਆਹਲੂਵਾਲੀਆ ਅਤੇ ਗੁਰਦੇਵ ਲਖਨਾ ਦੇ ਨਾਲ ਚੰਡੀਗੜ੍ਹ ਪਾਰਟੀ ਦਫ਼ਤਰ 'ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ‘ਯੁਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਬਹੁਤ ਹੀ ਉਤਸ਼ਾਹਜਨਕ ਹਨ ਅਤੇ ਇਸ ਦੇ ਚੰਗੇ ਨਤੀਜੇ ਪੂਰੇ ਪੰਜਾਬ ਵਿੱਚ ਦੇਖਣ ਨੂੰ ਮਿਲ ਰਹੇ ਹਨ। 

ਸਰਕਾਰ ਦੀ ਇਸ ਮੁਹਿੰਮ ਤੋਂ ਆਮ ਲੋਕ ਵੀ ਕਾਫੀ ਖੁਸ਼ ਹਨ ਅਤੇ ਖੁੱਲ੍ਹ ਕੇ ਇਸ ਦੀ ਤਾਰੀਫ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਇਹ ਮੁਹਿੰਮ ਪੂਰੇ ਸੂਬੇ ਵਿੱਚ ਸਫਲਤਾਪੂਰਵਕ ਚਲਾਈ ਜਾ ਰਹੀ ਹੈ। ਹੁਣ ਤੱਕ ਭਾਰੀ ਮਾਤਰਾ ਵਿੱਚ ਹੈਰੋਇਨ, ਅਫੀਮ ਅਤੇ ਗਾਂਜੇ ਸਮੇਤ ਕਰੀਬ 2400 ਕਿਲੋ ਨਸ਼ੀਲਾ ਪਦਾਰਥ ਬਰਾਮਦ ਕੀਤਾ ਜਾ ਚੁੱਕਾ ਹੈ। 

ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ (ਐਨਡੀਪੀਐਸ) ਤਹਿਤ ਹੁਣ ਤੱਕ 2721 ਕੇਸ ਦਰਜ ਕੀਤੇ ਗਏ ਹਨ ਅਤੇ 4592 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ 8.5 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ ਅਤੇ 5.87 ਕਰੋੜ ਰੁਪਏ ਤੋਂ ਵੱਧ ਨਕਦੀ ਬਰਾਮਦ ਕੀਤੀ ਗਈ ਹੈ। 

ਇਸ ਦੇ ਨਾਲ ਹੀ ਨਸ਼ਾ ਤਸਕਰੀ ਵਿੱਚ ਸ਼ਾਮਲ 51 ਵਿਅਕਤੀਆਂ ਦੀਆਂ ਇਮਾਰਤਾਂ ਨੂੰ ਢਾਹ ਦਿੱਤਾ ਗਿਆ ਹੈ। ਇਨ੍ਹਾਂ ਲੋਕਾਂ ਨੇ ਨਸ਼ੀਲੇ ਪਦਾਰਥਾਂ ਦੇ ਪੈਸੇ ਨਾਲ ਨਾਜਾਇਜ਼ ਕਬਜ਼ਾ ਕਰਕੇ ਇਹ ਮਕਾਨ ਬਣਾਏ ਸਨ। ਇਸ ਤੋਂ ਇਲਾਵਾ ਪੁਲੀਸ ਮੁਕਾਬਲੇ ਵਿੱਚ 52 ਤਸਕਰ ਜ਼ਖ਼ਮੀ ਹੋ ਗਏ। 

ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਕਲਪ ਲਿਆ ਹੈ ਕਿ ਉਹ ਪੰਜਾਬ ਵਿੱਚੋਂ ਨਸ਼ਿਆਂ ਅਤੇ ਨਸ਼ਾ ਤਸਕਰਾਂ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦੇਣਗੇ। ਅਰੋੜਾ ਨੇ ਪਿਛਲੀ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰ ਦੀ ਆਲੋਚਨਾ ਕੀਤੀ ਅਤੇ ਤਿੰਨੋਂ ਪਾਰਟੀਆਂ 'ਤੇ ਨਸ਼ੇ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਗਾਇਆ। 

ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਸਮੱਗਲਰਾਂ ਨੂੰ ਸਰਪ੍ਰਸਤੀ ਦਿੱਤੀ, ਜਿਸ ਕਾਰਨ ਪੰਜਾਬ 'ਚ ਨਸ਼ਾ ਵੱਡੇ ਪੱਧਰ 'ਤੇ ਫੈਲਿਆ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਅਪਰੇਸ਼ਨ ਦੌਰਾਨ ਕੀਤੀ ਗਈ ਸਖ਼ਤੀ ਕਾਰਨ ਨਸ਼ਾ ਤਸਕਰ ਆਪਣੇ ਘਰਾਂ ਨੂੰ ਤਾਲੇ ਲਗਾ ਕੇ ਫ਼ਰਾਰ ਹੋ ਗਏ ਹਨ। ਕਈ ਨਸ਼ਾ ਤਸਕਰ ਫੜੇ ਗਏ ਹਨ ਅਤੇ ਕਈ ਨਸ਼ਾ ਤਸਕਰ ਪੁਲਿਸ ਮੁਕਾਬਲਿਆਂ ਵਿਚ ਜ਼ਖਮੀ ਵੀ ਹੋਏ ਹਨ। 

ਇਸ ਦੇ ਨਾਲ ਹੀ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪਾਕਿਸਤਾਨ ਤੋਂ ਹੋਣ ਵਾਲੀ ਨਸ਼ਾ ਤਸਕਰੀ 'ਚ ਭਾਰੀ ਕਮੀ ਆਈ ਹੈ ਕਿਉਂਕਿ ਪਾਕਿਸਤਾਨ ਦੇ ਨਸ਼ਾ ਤਸਕਰਾਂ ਨੂੰ ਇੱਥੇ ਆਪਣਾ ਨਸ਼ਾ ਚੁੱਕਣ ਵਾਲਾ ਕੋਈ ਨਹੀਂ ਲੱਭਦਾ ਅਤੇ ਜੇਕਰ ਕੋਈ ਅਜਿਹਾ ਕੰਮ ਕਰਦਾ ਹੈ ਤਾਂ ਪੁਲਸ ਤੁਰੰਤ ਉਸ ਨੂੰ ਫੜ ਲੈਂਦੀ ਹੈ, ਜਿਸ ਕਾਰਨ ਸਪਲਾਈ ਚੇਨ ਟੁੱਟ ਗਈ ਹੈ।

ਇਸ ਦੇ ਨਾਲ ਹੀ ਸਿਹਤ ਵਿਭਾਗ ਵੱਲੋਂ ਨਸ਼ਿਆਂ ਦੀ ਮੰਗ ਨੂੰ ਘੱਟ ਕਰਨ ਲਈ ਵੱਡੇ ਪੱਧਰ 'ਤੇ ਕੰਮ ਕੀਤਾ ਜਾ ਰਿਹਾ ਹੈ। ਨਸ਼ੇ ਦੀ ਲਤ ਤੋਂ ਪੀੜਤ ਲੋਕਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਅਤੇ ਸਾਰੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਚੰਗੇ ਇਲਾਜ ਅਤੇ ਕਾਊਂਸਲਿੰਗ ਰਾਹੀਂ ਨਸ਼ਾ ਮੁਕਤ ਕੀਤਾ ਜਾ ਰਿਹਾ ਹੈ। ਇਸ ਲਈ ਮੰਗ ਵੀ ਕਾਫੀ ਘੱਟ ਗਈ ਹੈ।

ਅਰੋੜਾ ਨੇ ਪੰਜਾਬ ਦੇ ਲੋਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਇਸ ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇਣ ਲਈ ਕਿਹਾ ਅਤੇ ਕਿਹਾ ਕਿ ਜਦੋਂ ਅਸੀਂ ਸਾਰੇ ਰਲ ਕੇ ਵੱਧ ਤੋਂ ਵੱਧ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਾਂਗੇ ਤਾਂ ਹੀ ਪੰਜਾਬ ਵਿੱਚੋਂ ਨਸ਼ੇ ਦਾ ਪੂਰੀ ਤਰ੍ਹਾਂ ਖਾਤਮਾ ਕੀਤਾ ਜਾ ਸਕਦਾ ਹੈ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Dr SS Ahluwalia , Dr Sunny Singh Ahluwalia , Sunny Singh Ahluwalia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD