Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਸਿੱਟ ਨੇ ਏ.ਡੀ.ਜੀ.ਪੀ. ਏ.ਐਸ. ਰਾਏ ਦੀ ਅਗਵਾਈ ਹੇਠ ਕਰਨਲ ਬਾਠ ਮਾਮਲੇ ‘ਚ ਜਾਂਚ ਅਰੰਭੀ

ਵਾਰਦਾਤ ਵਾਲੀ ਜਗ੍ਹਾ ਦਾ ਲਿਆ ਜਾਇਜ਼ਾ

Punjab Admin, A S Rai, ADGP A S Rai, Police, Punjab Police

Web Admin

Web Admin

5 Dariya News

ਪਟਿਆਲਾ , 31 Mar 2025

Last updated on: Apr 01, 2025, 13:30 IST

ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਕੁੱਟਮਾਰ ਮਾਮਲੇ ਦੀ ਜਾਂਚ ਕਰਨ ਲਈ ਡੀ.ਜੀ.ਪੀ. ਪੰਜਾਬ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਏ.ਡੀ.ਜੀ.ਪੀ. ਸ. ਏ.ਐਸ. ਰਾਏ ਨੇ ਪਟਿਆਲਾ ਪੁੱਜ ਕੇ ਮਾਮਲੇ ਦੀ ਜਾਂਚ ਅਰੰਭੀ। ਉਨ੍ਹਾਂ ਨੇ ਰਜਿੰਦਰਾ ਹਸਪਤਾਲ ਦੇ ਬਾਹਰ ਸਬੰਧਤ ਢਾਬੇ ਨੇੜੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਤੇ ਘਟਨਾ ਦੇ ਸਾਰੇ ਤੱਥਾਂ ਨੂੰ ਇਕੱਠਾ ਕੀਤਾ ਅਤੇ ਮਾਮਲੇ ਦੀ ਜਾਂਚ ਲਈ ਸਾਰੇ ਪਹਿਲੂ ਮਿਸਲ ‘ਤੇ ਲਿਆਉਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ।

ਉਨ੍ਹਾਂ ਦੇ ਨਾਲ ਸਿਟ ਮੈਂਬਰ ਐਸ.ਐਸ.ਪੀ. ਹੁਸ਼ਿਆਰਪੁਰ ਸੰਦੀਪ ਮਲਿਕ, ਐਸ.ਪੀ. ਐਸ.ਏ.ਐਸ ਨਗਰ ਮਨਪ੍ਰੀਤ ਸਿੰਘ ਅਤੇ ਡੀ.ਐਸ.ਪੀ ਬਾਘਾਪੁਰਾਣਾ ਦਲਬੀਰ ਸਿੰਘ ਸਿੱਧੂ ਵੀ ਮੌਜੂਦ ਸਨ। ਪਟਿਆਲਾ ਦੇ ਸਰਕਟ ਹਾਊਸ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਏ.ਡੀ.ਜੀ.ਪੀ. ਸ. ਏ.ਐਸ.ਰਾਏ ਨੇ ਸਪੱਸ਼ਟ ਕੀਤਾ ਕਿ ਸਿਟ ਵੱਲੋਂ ਪੂਰੇ ਮਾਮਲੇ ਦੀ ਪੜਤਾਲ ਵਿਗਿਆਨਕ ਤੇ ਫਾਰੈਂਸਿਕ ਅਤੇ ਤੱਥਾਂ ‘ਤੇ ਅਧਾਰਿਤ ਨਿਰਪੱਖ ਢੰਗ ਨਾਲ ਕੀਤੀ ਜਾਵੇਗੀ।

ਉਨ੍ਹਾਂ ਨੇ ਇਸ ਮਾਮਲੇ ਨੂੰ ਨਤੀਜੇ ਤੱਕ ਪਹੁੰਚਾਉਣ ਲਈ ਲੋਕਾਂ ਨੂੰ ਸੱਦਾ ਦਿੱਤਾ ਕਿ ਇਸ ਮਾਮਲੇ ਨਾਲ ਸਬੰਧਤ ਜੇਕਰ ਕਿਸੇ ਕੋਲ ਕੋਈ ਵੀਡੀਉ, ਕੋਈ ਹੋਰ ਸਬੂਤ ਜਾਂ ਮਿਲ ਕੇ ਕੋਈ ਬਿਆਨ ਦੇਣਾ ਚਾਹੁੰਦਾ ਹੈ ਜਾਂ ਕੋਈ ਹੋਰ ਜਾਣਕਾਰੀ ਹੋਵੇ ਤਾਂ ਉਹ ਮਿਤੀ 2 ਅਪ੍ਰੈਲ ਨੂੰ ਸਰਕਟ ਹਾਊਸ ਪਟਿਆਲਾ ਵਿਖੇ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਸਿਟ ਨੂੰ ਮਿਲ ਸਕਦਾ ਹੈ। ਏ. ਐਸ ਰਾਏ ਕਿਹਾ ਕਿ ਇਸ ਤੋਂ ਇਲਾਵਾ ਸਿਟ ਮੈਂਬਰ ਡੀਐਸਪੀ ਬਾਘਾਪੁਰਾਣਾ ਦਲਬੀਰ ਸਿੰਘ ਸਿੱਧੂ ਦੇ ਫੋਨ ਨੰਬਰ 75083 00342 ‘ਤੇ ਵੀ ਜਾਂਚ ਨਾਲ ਸਬੰਧਤ ਸੂਚਨਾ ਦਿੱਤੀ ਜਾ ਸਕਦੀ ਹੈ।

ਉਨ੍ਹਾਂ ਕਿਹਾ ਕਿ ਢਾਬਾ ਮਾਲਕ ਸਮੇਤ ਕੋਈ ਵੀ ਵਿਅਕਤੀ ਇਸ ਜਾਂਚ ਵਿੱਚ ਸ਼ਾਮਲ ਹੋ ਸਕਦਾ ਹੈ ਕਿਉਂਕਿ ਜਾਂਚ ਦਾ ਘੇਰਾ ਵਿਸ਼ਾਲ ਹੋਵੇਗਾ ਅਤੇ ਇਸ ਨੂੰ ਨਤੀਜੇ ‘ਤੇ ਲਿਜਾਇਆ ਜਾਵੇਗਾ। ਏ.ਡੀ.ਜੀ.ਪੀ. ਸ. ਏ.ਐਸ.ਰਾਏ ਨੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਸਿਟ ਟੀਮ ਬਣਾਉਣ ਦਾ ਮੁੱਖ ਮਕਸਦ ਪੂਰੇ ਘਟਨਾਕ੍ਰਮ ਦੀ ਸ਼ੁਰੂ ਤੋਂ ਘੋਖ ਕਰਕੇ ਸੱਚਾਈ ਨੂੰ ਸਾਹਮਣੇ ਲਿਆਉਣਾ ਹੈ।

ਉਹਨਾਂ ਕਿਹਾ ਕਿ ਪੰਜਾਬ ਲਈ ਇਹ ਬਹੁਤ ਮੰਦਭਾਗੀ ਘਟਨਾ ਹੈ, ਜੋ ਕਿ ਨਹੀ ਸੀ ਵਾਪਰਨੀ ਚਾਹੀਦੀ, ਕਿਉਂਕਿ ਜਿੱਥੇ ਸਾਡੇ ਮਨਾਂ ਵਿੱਚ ਦੇਸ਼ ਦੀ ਫੌਜ ਲਈ ਅਥਾਹ ਸਤਿਕਾਰ ਹੈ ਉੱਥੇ ਹੀ ਪੰਜਾਬ ਪੁਲਿਸ ਦੀ ਸੂਬੇ ਵਿੱਚ ਅਮਨ ਸ਼ਾਂਤੀ ਕਾਇਮ ਰੱਖਣ ਲਈ ਅਹਿਮ ਭੂਮਿਕਾ ਹੈ। ਉਹਨਾਂ ਨੇ ਕਿਹਾ ਘਟਨਾਂਕ੍ਰਮ ਦੀ ਡੂੰਘਾਈ ਨਾਲ ਜਾਂਚ ਕਰਕੇ ਦੋਸ਼ੀਆਂ ਨੂੰ ਸਜ਼ਾ ਦਿਵਾਈ ਜਾਵੇਗੀ।

ਇੱਕ ਸਵਾਲ ਦੇ ਜਵਾਬ ਵਿੱਚ ਏ.ਡੀ.ਜੀ.ਪੀ ਰਾਏ ਨੇ ਕਿਹਾ ਕਿ ਕਰਨਲ ਬਾਠ ਨੇ ਪਹਿਲਾਂ ਹੀ ਲਿੱਖ ਕੇ ਦੇ ਦਿੱਤਾ ਹੈ ਕਿ ਉਹ ਸਿਟ ਸਾਹਮਣੇ ਪੇਸ਼ ਨਹੀਂ ਹੋਣਗੇ ਪਰ ਉਨ੍ਹਾਂ ਵਲੋਂ ਦਰਜ ਕਰਵਾਏ ਐਫਆਈਆਰ ਵਿਚਲੇ ਬਿਆਨਾਂ ਨੂੰ ਵੀ ਵਾਚਿਆ ਜਾਵੇਗਾ ਅਤੇ ਇਸ ਮਾਮਲੇ ਵਿੱਚ ਸ਼ਾਮਲ ਸਾਰੇ 12 ਪੁਲਿਸ ਮੁਲਾਜ਼ਮਾਂ ਨੂੰ ਵੀ 2 ਅਪ੍ਰੈਲ ਨੂੰ ਬੁਲਾ ਕੇ ਉਹਨਾਂ ਦੇ ਬਿਆਨ ਲਏ ਜਾਣਗੇ ਅਤੇ ਉਹਨਾਂ ਬਿਆਨਾ ਨੂੰ ਦਸਤਾਵੇਜਾਂ ਨਾਲ ਮਿਲਾ ਕੇ ਡੂੰਘਾਈ ਨਾਲ ਦੇਖਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਸਿਟ ਦੀ ਟੀਮ ਨੇ ਅੱਜ ਦਸਤਾਵੇਜੀ ਸਬੂਤਾਂ ਨੂੰ ਵਿਚਾਰਿਆ ਹੈ ਅਤੇ ਹੋਰ ਸਬੂਤਾਂ ਨੂੰ ਵੀ ਇਕੱਠਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਘਟਨਾ ਦੀ ਸੀ.ਸੀ.ਟੀ.ਵੀ. ਫੁਟੇਜ ਨੂੰ ਭਾਰਤ ਸਰਕਾਰ ਦੀ ਸੈਂਟਰਲ ਫੋਰੈਸਿੰਗ ਸਾਇੰਸ ਲੈਬ ਵਿੱਚ ਘੋਖਣ ਲਈ ਭੇਜਿਆ ਗਿਆ ਹੈ।

 

Tags: Punjab Admin , A S Rai , ADGP A S Rai , Police , Punjab Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD