Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਆਈ.ਏ.ਐਸ. ਮਾਲਵਿੰਦਰ ਸਿੰਘ ਜੱਗੀ 33 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਹੋਏ ਸੇਵਾ ਮੁਕਤ

Malwinder Singh Jaggi, Secretary Information and Public Relations Department, Punjab Admin, Punjab

Web Admin

Web Admin

5 Dariya News

ਚੰਡੀਗੜ੍ਹ , 31 Mar 2025

Last updated on: Apr 01, 2025, 14:08 IST

ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਅਤੇ ਪੰਜਾਬ ਕਾਡਰ ਦੇ 2005 ਬੈਚ ਦੇ ਆਈ.ਏ.ਐਸ. ਅਧਿਕਾਰੀ ਮਾਲਵਿੰਦਰ ਸਿੰਘ ਜੱਗੀ ਸਿਵਲ ਪ੍ਰਸ਼ਾਸਨਿਕ ਅਧਿਕਾਰੀ ਵਜੋਂ 33 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ 31 ਮਾਰਚ ਨੂੰ ਸੇਵਾ ਮੁਕਤ ਹੋ ਰਹੇ ਹਨ। ਪਟਿਆਲਾ ਵਿਖੇ ਅਧਿਆਪਨ ਤੇ ਬੁੱਧੀਜੀਵੀ ਪਰਿਵਾਰ ਵਿੱਚ ਜਨਮੇ ਸ੍ਰੀ ਜੱਗੀ ਦੇ ਪਿਤਾ ਡਾ. ਰਤਨ ਸਿੰਘ ਜੱਗੀ ਉਘੇ ਸਿੱਖ ਵਿਦਵਾਨ ਹਨ। 

ਡਾ. ਜੱਗੀ ਨੂੰ ਪਿੱਛੇ ਜਿਹੇ ਭਾਰਤ ਸਰਕਾਰ ਵੱਲੋਂ ਉਨ੍ਹਾਂ ਦੀਆਂ ਸਾਹਿਤਕ ਪ੍ਰਾਪਤੀਆਂ ਬਦਲੇ ਚੌਥੇ ਸਰਵਉੱਚ ਸਨਮਾਨ ਪਦਮਾ ਸ਼੍ਰੀ ਨਾਲ ਨਿਵਾਜਿਆ ਗਿਆ ਸੀ। ਘਰ ਦੇ ਉਸਾਰੂ ਤੇ ਸਾਹਿਤਕ ਮਾਹੌਲ ਨੇ ਮਾਲਵਿੰਦਰ ਸਿੰਘ ਜੱਗੀ ਨੂੰ ਬਚਪਨ ਤੋਂ ਹੀ ਚੰਗੇ ਗੁਣਾਂ ਅਤੇ ਪ੍ਰਤੀਬੱਧਤਾ ਦੀ ਗੁੜ੍ਹਤੀ ਦਿੱਤੀ। ਮੁੱਢਲੀ ਸਿੱਖਿਆ ਪਟਿਆਲਾ ਤੋਂ ਹੀ ਹਾਸਲ ਕਰਨ ਤੋਂ ਬਾਅਦ ਸ੍ਰੀ ਜੱਗੀ ਨੇ ਆਪਣੇ ਸਮੇਂ ਦੇ ਪ੍ਰਸਿੱਧ ਇੰਜਨੀਅਰਿੰਗ ਕਾਲਜ ਜੀ.ਐਨ.ਈ. ਲੁਧਿਆਣਾ ਤੋਂ ਇੰਜਨੀਅਰਿੰਗ ਦੀ ਪੇਸ਼ੇਵਰਨਾ ਸਿੱਖਿਆ ਹਾਸਲ ਕੀਤੀ।

1992 ਵਿੱਚ ਸੂਬੇ ਦੀ ਸਭ ਤੋਂ ਸਿਖਰਲੀ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਕੇ ਮਾਲਵਿੰਦਰ ਸਿੰਘ ਜੱਗੀ ਪੀ.ਸੀ.ਐਸ. ਅਧਿਕਾਰੀ ਬਣ ਗਏ। ਸਿਵਲ ਅਧਿਕਾਰੀ ਵਜੋਂ ਲਾਮਿਸਾਲ ਸੇਵਾਵਾਂ ਨਿਭਾਉਂਦਿਆਂ ਉਹ 2005 ਬੈਚ ਦੇ ਆਈ.ਏ.ਐਸ. ਅਧਿਕਾਰੀ ਵਜੋਂ ਪਦਉੱਨਤ ਹੋ ਗਏ। ਤਿੰਨ ਦਹਾਕਿਆਂ ਦੇ ਆਪਣੇ ਸ਼ਾਨਾਮੱਤੇ ਕਰੀਅਰ ਦੌਰਾਨ ਉਨ੍ਹਾਂ ਫੀਲਡ ਵਿੱਚ ਲੁਧਿਆਣਾ ਦੇ ਐਸ.ਡੀ.ਐਮ., ਫਤਹਿਗੜ੍ਹ ਸਾਹਿਬ, ਮਾਨਸਾ ਤੇ ਪਠਾਨਕੋਟ ਦੇ ਏ.ਡੀ.ਸੀ., ਨਗਰ ਨਿਗਮ ਲੁਧਿਆਣਾ ਤੇ ਅੰਮ੍ਰਿਤਸਰ ਦੇ ਕਮਿਸ਼ਨਰ ਅਤੇ ਫਰੀਦਕੋਟ ਜ਼ਿਲੇ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਈਆਂ। 

ਇਨ੍ਹਾਂ ਅਹੁਦਿਆਂ ਉਤੇ ਸੇਵਾ ਨਿਭਾਉਂਦਿਆਂ ਉਹ ਲੋਕਾਂ ਦੀ ਨਬਜ਼ ਪਛਾਣ ਕੇ ਆਪਣੀਆਂ ਕੁਸ਼ਲ ਸੇਵਾਵਾਂ ਨਿਭਾਉਣ ਸਦਕਾ ਲੋਕਾਂ ਦੇ ਹਰਮਨ ਪਿਆਰੇ ਅਧਿਕਾਰੀ ਵਜੋਂ ਮਕਬੂਲ ਹੋਏ। ਇਤਿਹਾਸਕ ਜ਼ਿਲੇ ਫਰੀਦਕੋਟ ਵਿਖੇ ਆਪਣੇ ਕਾਰਜਕਾਲ ਦੌਰਾਨ ਦੋ ਵਾਰ ਵਿਸ਼ਵ ਪ੍ਰਸਿੱਧ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਦੌਰਾਨ ਉਨ੍ਹਾਂ ਵੱਲੋਂ ਨਿਭਾਈ ਸੇਵਾ ਨੂੰ ਅੱਜ ਵੀ ਫਰੀਦਕੋਟ ਵਾਸੀ ਯਾਦ ਕਰਦੇ ਹਨ। 

ਉਨ੍ਹਾਂ ਹਮੇਸ਼ਾ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਉਤੇ ਹੱਲ ਕਰਨ ਅਤੇ ਸਰਕਾਰੀ ਦਫਤਰਾਂ ਵਿੱਚ ਲੋਕਾਂ ਦੀ ਖੱਜਲ ਖੁਆਰੀ ਖਤਮ ਕਰਨ ਨੂੰ ਤਰਜੀਹ ਦਿੱਤੀ। ਫੀਲਡ ਪੋਸਟਿੰਗ ਤੋਂ ਇਲਾਵਾ ਮਾਲਵਿੰਦਰ ਸਿੰਘ ਜੱਗੀ ਨੇ ਵੱਖ-ਵੱਖ ਵਿਭਾਗਾਂ ਵਿੱਚ ਹੈਡਕੁਆਟਰ ਉਤੇ ਸੇਵਾਵਾਂ ਨਿਭਾਉਂਦਿਆਂ ਆਪਣੀ ਪ੍ਰਸ਼ਾਸਨਿਕ ਕਾਰਜ ਕੁਸ਼ਲਤਾ ਨਾਲ ਵੱਡੇ ਟੀਚੇ ਸਰ ਕੀਤੇ। 

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਾਲ ਭਰ ਚੱਲੇ ਸ਼ਾਨਦਾਰ ਸਮਾਗਮਾਂ ਮੌਕੇ ਮਾਲਵਿੰਦਰ ਸਿੰਘ ਜੱਗੀ ਨੇ ਬਤੌਰ ਮੁੱਖ ਕਾਰਜਕਾਰੀ ਅਧਿਕਾਰੀ ਇਨ੍ਹਾਂ ਸਮਾਰੋਹ ਦੇ ਪ੍ਰਬੰਧਾਂ ਦੀ ਨਿਗਰਾਨੀ ਕੀਤੀ। ਸੁਲਤਾਨਪੁਰ ਲੋਧੀ ਤੇ ਡੇਰਾ ਬਾਬਾ ਨਾਨਕ ਤੋਂ ਇਲਾਵਾ ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਹੋਏ ਸਮਾਗਮਾਂ ਦੀ ਉਨ੍ਹਾਂ ਨਿੱਜੀ ਤੌਰ ਉਤੇ ਨਿਗਰਾਨੀ ਕਰਦਿਆਂ ਸਾਰੇ ਧਾਰਮਿਕ, ਇਤਿਹਾਸਕ ਸਮਾਗਮਾਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਅਹਿਮ ਭੂਮਿਕਾ ਨਿਭਾਈ।

ਮਾਲਵਿੰਦਰ ਸਿੰਘ ਜੱਗੀ ਨੇ ਡਾਇਰੈਕਟਰ ਵਜੋਂ ਵੱਖ-ਵੱਖ ਵਿਭਾਗਾਂ ਜਿਵੇਂ ਕਿ ਟਰਾਂਸਪੋਰਟ, ਸਮਾਜਿਕ ਸੁਰੱਖਿਆ ਤੇ ਨਿਆਂ, ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗਾਂ ਦੀ ਸੇਵਾ ਨਿਭਾਉਣ ਤੋਂ ਇਲਾਵਾ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਤੇ ਪੁੱਡਾ ਦੇ ਮੁੱਖ ਪ੍ਰਸ਼ਾਸਕ ਵਜੋਂ ਸੇਵਾਵਾਂ ਨਿਭਾਈਆਂ। ਸ੍ਰੀ ਜੱਗੀ ਨੇ ਸਕੱਤਰ ਵਜੋਂ ਸੂਚਨਾ ਤੇ ਲੋਕ ਸੰਪਰਕ, ਨਾਗਰਿਕ ਉਡਾਣ, ਲੋਕ ਨਿਰਮਾਣ ਵਿਭਾਗ, ਸੱਭਿਆਚਾਰ ਤੇ ਸੈਰ ਸਪਾਟਾ, ਪਸ਼ੂ ਪਾਲਣ ਤੇ ਕਿਰਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਦੀਆਂ ਸੇਵਾਵਾਂ ਨਿਭਾਉਂਦਿਆਂ ਆਪਣੀ ਡੂੰਘੀ ਛਾਪ ਛੱਡੀ। 

ਇਸ ਦੌਰਾਨ ਉਨ੍ਹਾਂ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (ਰੇਰਾ) ਦੇ ਚੇਅਰਮੈਨ ਵਜੋਂ ਵੀ ਸੂਬੇ ਦੇ ਯੋਜਨਾਬੱਧ ਸ਼ਹਿਰੀ ਵਿਕਾਸ ਲਈ ਬਣਾਈ ਇਸ ਅਹਿਮ ਸੰਸਥਾ ਦੀ ਵਾਂਗਡੋਰ ਵੀ ਸਾਂਭੀ। ਮਾਲਵਿੰਦਰ ਸਿੰਘ ਜੱਗੀ ਮੌਜੂਦਾ ਸਮੇਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਵਜੋਂ ਤਾਇਨਾਤ ਹਨ ਅਤੇ ਉਹ ਅੱਜ 31 ਮਾਰਚ ਨੂੰ 33 ਸਾਲ ਦੀਆਂ ਸ਼ਾਨਦਾਰ ਸਿਵਲ ਪ੍ਰਸ਼ਾਸਨਿਕ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤ ਹੋਏ ਹਨ।

 

Tags: Malwinder Singh Jaggi , Secretary Information and Public Relations Department , Punjab Admin , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD