Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੀ.ਐਸ.ਪੀ.ਸੀ.ਐਲ. ਨੇ ਵਿੱਤੀ ਸਾਲ 2024-25 ਵਿੱਚ ਪਛਵਾੜਾ ਕੋਲਖਾਨ ਵਿਖੇ ਪ੍ਰਾਪਤ ਕੀਤੀ ਪੀਕ ਰੇਟਿਡ ਕਪੈਸਟੀ : ਹਰਭਜਨ ਸਿੰਘ ਈ.ਟੀ.ਓ

ਕੋਲਾ ਖਾਨ ਦੀ ਪੁਨਰ ਸੁਰਜੀਤੀ ਨਾਲ ਪੰਜਾਬ ਬਿਜਲੀ ਖੇਤਰ ਨੂੰ ਹੋਈ 950 ਕਰੋੜ ਰੁਪਏ ਦੀ ਬੱਚਤ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 01 Apr 2025

Last updated on: Apr 01, 2025, 18:01 IST

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਥਰਮਲ ਪਾਵਰ ਪਲਾਂਟਾਂ ਲਈ ਨਿਰਵਿਘਨ ਅਤੇ ਕਿਫ਼ਾਇਤੀ ਕੋਲੇ ਦੀ ਸਪਲਾਈ ਨੂੰ ਯਕੀਨੀ ਬਣਾਉਣ ਵੱਲ ਇੱਕ ਵੱਡੀ ਸਫ਼ਲਤਾ ਤਹਿਤ, ਵਿੱਤੀ ਸਾਲ 2024-25 ਵਿੱਚ ਆਪਣੀ ਪਛਵਾੜਾ ਕੇਂਦਰੀ ਕੋਲਾ ਖਾਨ ਵਿਖੇ 70 ਲੱਖ ਟਨ ਕੋਲਾ ਕੱਢ ਕੇ ਪੀਕ ਰੇਟਿਡ ਕਪੈਸਟੀ ਪ੍ਰਾਪਤ ਕਰਕੇ ਇੱਕ ਮਹੱਤਵਪੂਰਨ ਮੀਲ ਪੱਥਰ ਸਥਾਪਿਤ ਕੀਤਾ ਹੈ। ਇਹ ਜਾਣਕਾਰੀ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਦਿੱਤੀ।

ਕੈਬਨਿਟ ਮੰਤਰੀ  ਸ. ਹਰਭਜਨ ਸਿੰਘ. ਨੇ ਕਿਹਾ ਕਿ ਪਛਵਾੜਾ ਖਾਨ, ਜੋ ਕਿ 31 ਮਾਰਚ, 2015 ਤੋਂ ਬੰਦ ਸੀ, ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਗਰਮ ਤੇ ਦੂਰਅੰਦੇਸ਼ ਅਗਵਾਈ ਹੇਠ ਦਸੰਬਰ 2022 ਵਿੱਚ ਸਫਲਤਾਪੂਰਵਕ ਮੁੜ ਸੁਰਜੀਤ ਕੀਤਾ ਗਿਆ। ਪੁਨਰ ਸੁਰਜੀਤੀ ਤੋਂ ਬਾਅਦ, ਇਸ ਕੋਲ ਖਾਨ ਨੇ ਪੀ.ਐਸ.ਪੀ.ਸੀ.ਐਲ. ਦੇ ਥਰਮਲ ਪਾਵਰ ਸਟੇਸ਼ਨਾਂ ਨੂੰ 115 ਲੱਖ ਟਨ ਕੋਲਾ ਸਪਲਾਈ ਕੀਤਾ ਹੈ, ਜਿਸ ਨਾਲ ਕੋਲ ਇੰਡੀਆ ਲਿਮਟਿਡ (ਸੀ.ਆਈ.ਐਲ.) ਤੋਂ ਪ੍ਰਾਪਤ ਕੀਤੇ ਗਏ ਕੋਲੇ ਦੇ ਮੁਕਾਬਲੇ 950 ਕਰੋੜ ਰੁਪਏ ਦੀ ਅਨੁਮਾਨਤ ਬੱਚਤ ਹੋਈ ਹੈ, ਜਿਸ ਨਾਲ ਬਿਜਲੀ ਉਤਪਾਦਨ ਲਾਗਤਾਂ ਵਿੱਚ ਕਾਫ਼ੀ ਕਮੀ ਆਈ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਛਵਾੜਾ ਖਾਨ ਵਿਖੇ ਉੱਚ ਦਰਜਾ ਪ੍ਰਾਪਤ ਸਮਰੱਥਾ ਪ੍ਰਾਪਤ ਕਰਨਾ ਇਹ ਦਰਸਾਉਂਦਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਊਰਜਾ ਸੁਰੱਖਿਆ, ਸੰਚਾਲਨ ਕੁਸ਼ਲਤਾ ਅਤੇ ਵਿੱਤੀ ਸੂਝ-ਬੂਝ ਪ੍ਰਤੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਮੀਲ ਪੱਥਰ ਕੋਲਾ ਖ਼ਰੀਦ ਵਿੱਚ ਸਵੈ-ਨਿਰਭਰਤਾ ਵਧਾਏਗਾ, ਬਾਹਰੀ ਸਰੋਤਾਂ ’ਤੇ ਨਿਰਭਰਤਾ ਘਟਾਏਗਾ ਅਤੇ ਪੰਜਾਬ ਲਈ ਬਿਜਲੀ ਸਪਲਾਈ ਨੂੰ ਸਥਿਰ ਕਰੇਗਾ।

ਇਸ ਪ੍ਰਾਪਤੀ  ਦਾ ਜ਼ਿਕਰ ਕਰਦਿਆਂ  ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ, ‘‘ਪਛਵਾੜਾ ਖਾਨ ਵਿਖੇ ਇਹ ਸ਼ਾਨਦਾਰ ਸਫ਼ਲਤਾ ਪੰਜਾਬ ਦੀ ਊਰਜਾ ਸੁਰੱਖਿਆ ਨੂੰ ਵਧਾਉਣ ਪ੍ਰਤੀ ਵਿਭਾਗ ਦੇ ਸਮਰਪਣ ਨੂੰ ਦਰਸਾਉਂਦੀ ਹੈ। ਕੋਲੇ ਦੀ ਸਥਿਰ ਅਤੇ ਕਿਫਾਇਤੀ ਸਪਲਾਈ ਨੂੰ ਯਕੀਨੀ ਬਣਾ ਕੇ, ਅਸੀਂ ਖਪਤਕਾਰਾਂ ਨੂੰ ਭਰੋਸੇਯੋਗ ਅਤੇ ਕਿਫਾਇਤੀ ਬਿਜਲੀ ਪ੍ਰਦਾਨ ਕਰਨ ਲਈ ਵਚਨਬੱਧ ਹਾਂ।’’ 

ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰਾਪਤੀ ਤੋਂ ਰਾਜ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸਥਿਰ ਬਿਜਲੀ ਦਰਾਂ ਨੂੰ ਬਣਾਈ ਰੱਖਣ ਵਿੱਚ ਮਦਦ ਮਿਲਣ ਦੀ ਆਸ ਹੈ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਖਾਨ ਦੇ ਸੰਚਾਲਨ ਦੇ ਨਾਲ, ਪੀ.ਐਸ.ਪੀ.ਸੀ.ਐਲ. ਨੇ ਫਲੈਕਸੀ ਨੀਤੀ ਦੇ ਤਹਿਤ ਤਲਵੰਡੀ ਸਾਬੋ ਅਤੇ ਰਾਜਪੁਰਾ ਵਿਖੇ ਆਪਣੇ ਕੋਲ ਇੰਡੀਆ ਲਿੰਕੇਜ ਨੂੰ ਸੁਤੰਤਰ ਬਿਜਲੀ ਉਤਪਾਦਕਾਂ (ਆਈ.ਪੀ.ਪੀ.) ਨੂੰ ਤਬਦੀਲ ਕਰ ਦਿੱਤਾ ਹੈ, ਜਿਸ ਨਾਲ ਆਯਾਤ ਕੀਤੇ ਜਾਂ ਵਿਕਲਪਕ ਕੋਲੇ ਦੀ ਜ਼ਰੂਰਤ ਖਤਮ ਕਰਕੇ ਸਾਡੇ ਦੇਸ਼ ਲਈ ਕੀਮਤੀ ਵਿਦੇਸ਼ੀ ਮੁਦਰਾ ਨੂੰ ਬਚਾਉਣ ਵਿੱਚ ਯੋਗਦਾਨ ਪਾਇਆ। 

ਉੱਚ-ਗੁਣਵੱਤਾ ਵਾਲੇ ਕੋਲੇ ਦੀ ਉਪਲਬਧਤਾ ਨੇ ਪੀ.ਐਸ.ਪੀ.ਸੀ.ਐਲ. ਦੇ ਆਪਣੇ ਥਰਮਲ ਪਾਵਰ ਪਲਾਂਟਾਂ ਦੇ ਪਲਾਂਟ ਲੋਡ ਫੈਕਟਰ (ਪੀਐਲਐਫ) ਵਿੱਚ ਕਾਫ਼ੀ ਸੁਧਾਰ ਕੀਤਾ ਹੈ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD