Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਸਿਆਸੀ ਪਾਰਟੀਆਂ ਨਾਲ ਮੀਟਿੰਗਾਂ

ਦੇਸ਼ ਭਰ ਵਿੱਚ ਸੀ.ਈ.ਓ., ਡੀ.ਈ.ਓ. ਅਤੇ ਈ.ਆਰ.ਓ. ਪੱਧਰ 'ਤੇ 4,719 ਮੀਟਿੰਗਾਂ ਕੀਤੀਆਂ ਜਿਨ੍ਹਾਂ ਵਿੱਚ ਸਿਆਸੀ ਪਾਰਟੀਆਂ ਦੇ 28,000 ਤੋਂ ਵੱਧ ਨੁਮਾਇੰਦਿਆਂ ਨੇ ਲਿਆ ਹਿੱਸਾ

Election Commission of India,ECI,Gyanesh Kumar, Dr Sukhbir Singh Sandhu, Dr Vivek Joshi, Electoral Registration Officer, ERO, Chief Electoral Officer, CEO, Chandigarh

Web Admin

Web Admin

5 Dariya News

ਚੰਡੀਗੜ੍ਹ , 01 Apr 2025

Last updated on: Apr 02, 2025, 11:38 IST

ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਚੋਣ ਰਜਿਸਟ੍ਰੇਸ਼ਨ ਅਧਿਕਾਰੀ (ਈ.ਆਰ.ਓ.), ਜ਼ਿਲ੍ਹਾ ਚੋਣ ਅਧਿਕਾਰੀ (ਡੀ.ਈ.ਓ.), ਅਤੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਦੇ ਪੱਧਰ 'ਤੇ ਸਿਆਸੀ ਪਾਰਟੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ।  31 ਮਾਰਚ 2025 ਤੱਕ 25 ਦੌਰਾਨ ਕੁੱਲ 4,719 ਮੀਟਿੰਗਾਂ ਕੀਤੀਆਂ ਗਈਆਂ, ਜਿਨ੍ਹਾਂ ਵਿੱਚ 40 ਮੀਟਿੰਗਾਂ ਸੀ.ਈ.ਓਜ਼ ਵੱਲੋਂ, 800 ਮੀਟਿੰਗਾਂ ਡੀ.ਈ.ਓਜ਼ ਵੱਲੋਂ ਅਤੇ 3,879 ਮੀਟਿੰਗਾਂ ਈ.ਆਰ.ਓਜ਼ ਵੱਲੋਂ ਕੀਤੀਆਂ ਗਈਆਂ ਹਨ, ਜਿਸ ਵਿੱਚ ਦੇਸ਼ ਭਰ ਵਿੱਚ ਸਿਆਸੀ ਪਾਰਟੀਆਂ ਦੇ 28,000 ਤੋਂ ਵੱਧ ਨੁਮਾਇੰਦਿਆਂ ਨੇ ਹਿੱਸਾ ਲਿਆ।

ਇਹ ਮੀਟਿੰਗਾਂ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਸ੍ਰੀ ਗਿਆਨੇਸ਼ ਕੁਮਾਰ ਵੱਲੋਂ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਦੇ ਨਾਲ 4 ਤੇ 5 ਮਾਰਚ 2025 ਨੂੰ ਆਈ.ਆਈ.ਆਈ.ਡੀ.ਈ.ਐਮ., ਨਵੀਂ ਦਿੱਲੀ ਵਿਖੇ ਹੋਈ ਮੁੱਖ ਚੋਣ ਅਧਿਕਾਰੀਆਂ ਦੀ ਕਾਨਫਰੰਸ ਦੌਰਾਨ ਜਾਰੀ ਨਿਰਦੇਸ਼ਾਂ ਮੁਤਾਬਕ ਕੀਤੀਆਂ ਗਈਆਂ ਹਨ। ਇਹਨਾਂ ਯਤਨਾਂ ਦਾ ਉਦੇਸ਼ ਸਬੰਧਤ ਸਮਰੱਥ ਅਧਿਕਾਰੀ ਜਿਵੇਂ ਕਿ ਈਆਰਓ ਜਾਂ ਡੀਈਓ ਜਾਂ ਸੀਈਓ ਵੱਲੋਂ ਕਿਸੇ ਵੀ ਲੰਬਿਤ ਮੁੱਦੇ ਨੂੰ ਲੋਕ ਪ੍ਰਤੀਨਿਧਤਾ ਐਕਟ 1950 ਅਤੇ 1951; ਵੋਟਰਾਂ ਦੀ ਰਜਿਸਟ੍ਰੇਸ਼ਨ ਨਿਯਮ, 1960; ਚੋਣ ਆਚਰਣ ਨਿਯਮ, 1961 ਅਤੇ  ਭਾਰਤੀ ਚੋਣ ਕਮਿਸ਼ਨ ਵੱਲੋਂ  ਸਮੇਂ-ਸਮੇਂ ‘ਤੇ ਜਾਰੀ ਕੀਤੇ ਗਏ ਮੈਨੂਅਲ, ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੇ ਮੌਜੂਦਾ ਕਾਨੂੰਨੀ ਢਾਂਚੇ ਤਹਿਤ ਹੱਲ ਕਰਨਾ ਹੈ। 

ਹੋਰ ਮੁਲਾਂਕਣ ਲਈ ਸਾਰੇ ਰਾਜ/ਕੇਂਦਰ ਸ਼ਾਸਤ ਪ੍ਰਦੇਸ਼ ਦੇ ਤੋਂ ਇੱਕ ਕਾਰਵਾਈ ਰਿਪੋਰਟ ਮੰਗੀ ਗਈ ਹੈ ਅਤੇ ਜੇਕਰ ਕੋਈ ਵੀ ਮੁੱਦਾ, ਮੌਜੂਦਾ ਕਾਨੂੰਨੀ ਢਾਂਚੇ ਦੇ ਅੰਦਰ ਹੱਲ ਨਹੀਂ ਹੁੰਦਾ ਹੈ, ਤਾਂ ਕਮਿਸ਼ਨ ਦੁਆਰਾ ਚੁੱਕਿਆ ਜਾਵੇਗਾ। ਇਹਨਾਂ ਸਮਾਗਮਾਂ ਨੂੰ ਰਾਜਨੀਤਿਕ ਪਾਰਟੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਵਿੱਚ ਵਿਧਾਨ ਸਭਾ ਹਲਕਿਆਂ, ਜ਼ਿਲ੍ਹਿਆਂ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਸਰਗਰਮ ਅਤੇ ਉਤਸ਼ਾਹੀ ਭਾਗੀਦਾਰੀ ਸ਼ਾਮਲ ਹੈ।

 

Tags: Election Commission of India , ECI , Gyanesh Kumar , Dr Sukhbir Singh Sandhu , Dr Vivek Joshi , Electoral Registration Officer , ERO , Chief Electoral Officer , CEO , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD