Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਡਾ. ਸੰਗੀਤਾ ਜੈਨ ਵਲੋਂ ਘੜੂੰਆਂ ਦੇ ਸਰਕਾਰੀ ਹਸਪਤਾਲ ਦਾ ਦੌਰਾ

ਮਰੀਜ਼ਾਂ ਨੂੰ ਆਭਾ ਆਈ.ਡੀ. ਬਣਵਾਉਣ ਲਈ ਕੀਤਾ ਪ੍ਰੇਰਿਤ

Health, Civil Surgeon Mohali,Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ.ਨਗਰ , 01 Apr 2025

Last updated on: Apr 02, 2025, 11:49 IST

ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਅੱਜ ਘੜੂੰਆਂ ਦੇ ਪ੍ਰਾਇਮਰੀ ਹੈਲਥ ਸੈਂਟਰ ਦਾ ਦੌਰਾ ਕੀਤਾ ਅਤੇ ਸਿਹਤ ਕੇਂਦਰ ਵਿਚ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਿਵਲ ਸਰਜਨ ਨੇ ਹਸਪਤਾਲ ਦੇ ਵੱਖ ਵੱਖ ਵਾਰਡਾਂ ਜਿਵੇਂ ਐਮਰਜੈਂਸੀ, ਜੱਚਾ-ਬੱਚਾ, ਟੀਕਾਕਰਨ ਆਦਿ ਵਿੱਚ ਫੇਰੀ ਪਾਈ ਅਤੇ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ।

ਉਨ੍ਹਾਂ ਮਰੀਜ਼ਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਕਤਾਰਾਂ ਵਿਚ ਖੜ੍ਹੇ ਹੋਣ ਦੀ ਬਜਾਏ ਆਪੋ ਆਪਣੀ ਆਭਾ ਆਈ.ਡੀ. ਬਣਵਾਉਣ ਅਤੇ ਕਿਊ.ਆਰ.ਕੋਡ ਜ਼ਰੀਏ ਟੋਕਨ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਉਨ੍ਹਾਂ ਦਾ ਸਮਾਂ ਵੀ ਬਚੇਗਾ ਅਤੇ ਡਾਕਟਰ ਵੀ ਵੱਧ ਮਰੀਜ਼ਾਂ ਨੂੰ ਚੈੱਕ ਕਰ ਸਕਣਗੇ। ਡਾ. ਜੈਨ ਨੇ ਮਰੀਜ਼ਾਂ ਨੂੰ ਮੁਫ਼ਤ ਦਿਤੀਆਂ ਜਾਣ ਵਾਲੀਆਂ ਦਵਾਈਆਂ ਦੀ ਉਪਲਭਧਤਾ ਅਤੇ ਮੈਡੀਕਲ ਸਾਜ਼ੋ-ਸਮਾਨ ਦੀ ਵੀ ਜਾਂਚ ਕੀਤੀ। 

ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਾਕਟਰ ਦੁਆਰਾ ਲਿਖੀ ਹਰ ਜ਼ਰੂਰੀ ਦਵਾਈ ਹਸਪਤਾਲ ਦੇ ਅੰਦਰ ਹੀ ਮਿਲਣੀ ਚਾਹੀਦੀ ਹੈ ਅਤੇ ਜੇ ਕੋਈ ਦਵਾਈ ਬਾਹਰ ਨਿੱਜੀ ਦੁਕਾਨ ਵਿਖੇ ਉਪਲੱਬਧ ਹੈ ਤਾਂ ਹਸਪਤਾਲ ਇੰਚਾਰਜ ਦੀ ਜ਼ਿੰਮੇਵਾਰੀ ਹੈ ਕਿ ਉਹ ਮਰੀਜ਼ ਲਈ ਸਬੰਧਤ ਦਵਾਈ ਉਪਲੱਬਧ ਕਰਵਾਏ। ਡਾ. ਜੈਨ ਨੇ ਕਿਹਾ ਕਿ ਸਮੁੱਚੇ ਹਸਪਤਾਲ ਨੂੰ ਪੂਰੀ ਤਰ੍ਹਾਂ ਸਾਫ਼-ਸੁਥਰਾ ਰਖਿਆ ਜਾਵੇ ਤਾਕਿ ਮਰੀਜ਼ਾਂ ਨੂੰ ਚੰਗਾ ਮਾਹੌਲ ਦਿਤਾ ਜਾ ਸਕੇ।  

ਉਨ੍ਹਾਂ ਹਦਾਇਤ ਕੀਤੀ ਕਿ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਾਈਆਂ ਜਾਣ ਤੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਹੋਣੀ ਚਾਹੀਦੀ। ਇਸ ਦੌਰਾਨ ਉਨ੍ਹਾਂ ਹਾਜ਼ਰੀ ਰਜਿਸਟਰ ਵੀ ਚੈੱਕ ਕੀਤੇ ਅਤੇ ਹਦਾਇਤ ਕੀਤੀ ਕਿ ਦਫ਼ਤਰ ਆਉਣ ਅਤੇ ਜਾਣ ਦੇ ਨਿਰਧਾਰਤ ਸਮੇਂ ’ਚ ਹਾਜ਼ਰੀ ਯਕੀਨੀ ਬਣਾਈ ਜਾਵੇ।

 

 

Tags: Health , Civil Surgeon Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD