Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਕਣਕ ਦੇ ਖਰੀਦ ਸੀਜਣ ਦੌਰਾਨ ਤਿਆਰ ਕੀਤਾ ਜਾਵੇ ਕਮਿਊਨੀਕੇਸ਼ਨ ਪਲਾਨ - ਅਭਿਜੀਤ ਕਪਲਿਸ਼

ਕਣਕ ਦੇ ਖਰੀਦ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਮੀਟਿੰਗ

Abhijit Kaplish, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 01 Apr 2025

Last updated on: Apr 02, 2025, 11:52 IST

ਆਉਣ ਵਾਲੇ ਕਣਕ ਦੀ ਖ੍ਰੀਦ ਸੀਜਣ ਦੇ ਅਗੇਤੇ ਪ੍ਰਬੰਧਾਂ ਸਬੰਧੀ ਸ੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਵਿਖੇ ਰਿਵਿਊ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਣਕ ਦੇ ਖਰੀਦ ਸੀਜਣ ਨੂੰ ਸਫਲਤਾ ਪੂਰਵਕ ਨੇਪਰੇ ਚੜਾਉਣ ਲਈ ਕਮਿਊਨੀਕੇਸ਼ਨ ਪਲਾਨ ਤਿਆਰ ਕੀਤਾ ਜਾਵੇ ਤਾਂ ਜੋ ਖਰੀਦ ਸੀਜਣ ਦੌਰਾਨ ਕਿਸੇ ਵੀ ਪ੍ਰਕਾਰ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ ਅਤੇ ਸੀਜ਼ਣ ਦੌਰਾਨ ਆਪਸੀ ਤਾਲਮੇਲ ਰੱਖਿਆ ਜਾਵੇ।

ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆ ਨੂੰ ਹਦਾਇਤ ਕੀਤੀ ਕਿ ਸਾਰੇ ਖਰੀਦ ਕੇਂਦਰਾਂ 'ਤੇ ਪੀਣ ਵਾਲਾ ਸਾਫ ਸੁਥਰਾ ਪਾਣੀ, ਪਖਾਨਿਆਂ, ਸਾਫ ਸਫਾਈ ਅਤੇ ਬਿਜਲੀ ਦਾ ਸੁਚੱਜੇ ਪ੍ਰਬੰਧ ਕਣਕ ਦੇ ਖਰੀਦ ਸੀਜਣ ਤੋਂ ਪਹਿਲਾਂ ਪਹਿਲਾਂ ਮੁਕੰਮਲ ਕਰ ਲਏ ਜਾਣ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਕਣਕ ਦੇ ਖਰੀਦ ਸੀਜਣ ਵਾਦ—ਵਿਵਾਦ ਦੇ ਨਿਪਟਾਰੇ ਲਈ ਝਗੜਾ ਨਿਵਾਰਣ ਕਮੇਟੀਆਂ ਦਾ ਗਠਨ ਕੀਤਾ ਜਾਵੇ। 

ਉਨ੍ਹਾਂ ਕਿਸਾਨ ਨੂੰ ਅਪੀਲ ਕੀਤੀ ਕਿ ਅਨਾਜ ਮੰਡੀਆਂ ਵਿਚ ਕਣਕ ਸਾਫ ਸੁਥਰੀ ਅਤੇ ਸੁੱਕੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਅਪਣੀ ਫਸਲ ਵੇਚਣ ਸਬੰਧੀ ਕੋਈ ਪ੍ਰੇਸਾਨੀ ਪੇਸ਼ ਨਾ ਆਵੇ। ਇਸ ਮੌਕੇ ਤੇ ਸ੍ਰੀ ਸੁਖਵਿੰਦਰ ਸਿੰਘ ਗਿੱਲ ਜਿਲ੍ਹਾ ਫੂਡ ਅਤੇ ਸਪਲਾਈ ਕµਟਰੋਲਰ ਨੇ ਦੱਸਿਆਂ ਕਿ ਅਨਾਜ ਮੰਡੀਆਂ ਅਤੇ ਖਰੀਦ ਕੇਂਦਰਾਂ ਤੇ ਲੋੜੀਦੇ ਸਟਾਫ ਦੀ ਤਾਇਨਾਤੀ ਕਰ ਦਿੱਤੀ ਹੈ।

ਮੀਟਿੰਗ ਦੌਰਾਨ ਡੀ.ਐਮ.ਓ ਮੁਨੀਸ਼ ਕੁਮਾਰ ਨੇ ਦੱਸਿਆਂ ਕਿ ਜ਼ਿਲ੍ਹੇ ਦੀਆਂ 120 ਅਨਾਜ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਕਣਕ ਦੀ ਜਿ਼ਆਦਾ ਆਮਦ ਨੂੰ ਮੁੱਖ ਰੱਖੀਦੇ ਹੋਏ ਆਰਜੀ ਮੰਡੀਆਂ ਵੀ ਬਣਾਈਆਂ ਜਾਣਗੀਆਂ। ਇਸ ਮੌਕੇ ਡੀ.ਐਮ.ਮਾਰਕਫੈਡ ਸੁਨੀਲ ਸੋਫਤ ਵੀ ਮੌਜੂਦ ਸਨ।

 

Tags: Abhijit Kaplish , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD