Wednesday, 22 July 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ

 

ਡਾ. ਰਵਜੋਤ ਸਿੰਘ ਵਲੋਂ ਨਵੇਂ ਚੁਣੇ ਕੌਂਸਲਰਾਂ ਨੂੰ ਵਿਕਾਸ ਕਾਰਜਾਂ ਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ

ਤਲਵਾੜਾ ’ਚ ਕੌਂਸਲਰਾਂ ਨੂੰ ਮਿਲ ਕੇ ਦਿੱਤੀ ਵਧਾਈ, ਕਿਹਾ ਵਿਕਾਸ ਕੰਮਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ

Dr Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Karambir Singh Ghuman

Web Admin

Web Admin

5 Dariya News

ਤਲਵਾੜਾ/ਹੁਸ਼ਿਆਰਪੁਰ , 02 Apr 2025

Last updated on: Apr 02, 2025, 15:54 IST

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਨਗਰ ਕੌਂਸਲ ਤਲਵਾੜਾ ਲਈ ਆਮ ਆਦਮੀ ਪਾਰਟੀ ਦੇ ਚੁਣੇ ਗਏ ਕੌਂਸਲਰਾਂ ਨਾਲ ਅੱਜ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਇਲਾਕੇ ਦੇ ਚਹੁੰਮੁਖੀ ਵਿਕਾਸ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਦਸੂਹਾ ਤੋਂ ਵਿਧਾਇਕ ਕਰਮਬੀਰ ਸਿੰਘ ਘੁੰਮਣ ਸਮੇਤ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨਾਲ ਗੱਲਬਾਤ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ.ਰਵਜੋਤ ਸਿੰਘ ਨੇ ਕਿਹਾ ਕਿ ਸੂਬੇ ਵਿਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਵੱਖ-ਵੱਖ ਇਲਾਕਿਆਂ ਵਿਚ ਜੰਗੀ ਪੱਧਰ ’ਤੇ ਵਿਕਾਸ ਕਾਰਜ ਚੱਲ ਰਹੇ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਰਾਜ ਅੰਦਰ ਹਰ ਖੇਤਰ ਵਿਚ ਵਿਕਾਸ ਦੇ ਫੈਸਲੇ ਲਏ ਗਏ ਹਨ ਤਾਂ ਜੋ ਸੂਬਾ ਵਾਸੀਆਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੇਸ਼ ਕੀਤੇ ਬਜਟ ਵਿਚ ਪੰਜਾਬ ਦੇ ਵਿਕਾਸ ਦੀ ਨਵੀਂ ਤਸਵੀਰ ਨੂੰ ਪੇਸ਼ ਕੀਤਾ ਗਿਆ ਹੈ ਜਿਸ ਤਹਿਤ ਸ਼ਹਿਰਾਂ ਵਿਚ ਵਿ਼ਸ਼ਵ ਪੱਧਰੀ ਸੜਕਾਂ ਬਣਾਉਣ ਦਾ ਫੈਸਲਾ ਲਿਆ ਗਿਆ ਹੈ। 

ਉਨ੍ਹਾਂ ਦੱਸਿਆ ਕਿ ਚਾਲੂ ਵਿੱਤੀ ਸਾਲ ਵਿਚ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਐਸ.ਏ.ਐਸ. ਨਗਰ ਵਿਚ ਲਗਭਗ 50 ਕਿਲੋਮੀਟਰ ਅਤਿ-ਆਧੁਨਿਕ ਸੜਕਾਂ ਬਣਨਗੀਆਂ ਜਿਨ੍ਹਾਂ ਦੀ ਸਬੰਧਤ ਠੇਕੇਦਾਰਾਂ ਵਲੋਂ 10 ਸਾਲ ਸਾਂਭ-ਸੰਭਾਲ ਵੀ ਯਕੀਨੀ ਬਣਾਈ ਜਾਵੇਗੀ। ਡਾ.ਰਵਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 2718 ਕਿਲੋਮੀਟਰ ਯੋਜਨਾਬੱਧ ਸੜਕਾਂ ਅਤੇ ਨਵੇਂ ਸੰਪਰਕ ਰੂਟਾਂ ਦੇ ਨਿਰਮਾਣ ਅਤੇ ਅਪਗਰੇਡੇਸ਼ਨ ਲਈ 855 ਕਰੋੜ ਰੁਪਏ ਖਰਚਣ ਦੀ ਯੋਜਨਾ ਹੈ। 

ਇਸੇ ਤਰ੍ਹਾਂ ਨਵੇਂ ਪੁੱਲ ਬਣਾਉਣ ਅਤੇ ਨਿਰਮਾਣ ਅਧੀਨ ਪੁੱਲਾਂ ਨੂੰ ਮੁਕੰਮਲ ਕਰਨ ਲਈ 155 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਪੰਜਾਬ ਸਰਕਾਰ ਵਲੋਂ ਐਲਾਨੀ ਰੰਗਲਾ ਪੰਜਾਬ ਵਿਕਾਸ ਸਕੀਮ ਦੀ ਗੱਲ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਸਕੀਮ ਤਹਿਤ ਹਰ ਹਲਕੇ ਵਿਚ 5 ਕਰੋੜ ਰੁਪਏ ਸਾਲਾਨਾ ਦਿੱਤੇ ਜਾਣਗੇ। 

ਉਨ੍ਹਾਂ ਦੱਸਿਆ ਕਿ ਇਹ ਫੰਡ ਸੜਕਾਂ, ਪੁੱਲਾਂ ਦੀ ਉਸਾਰੀ ਤੇ ਮੁਰੰਮਤ, ਸਟਰੀਟ ਲਾਈਟਾਂ, ਕਲੀਨਿਕਾਂ, ਹਸਪਤਾਲਾਂ, ਸਕੂਲਾਂ, ਪਾਣੀ ਦੀ ਸਪਲਾਈ, ਸੈਨੀਟੇਸ਼ਨ ਆਦਿ ਖੇਤਰਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ ਕਿਸੇ ਵੀ ਲੋੜੀਂਦੀ ਬੁਨਿਆਦੀ ਸਹੂਲਤ ਦੀ ਘਾਟ ਨਹੀਂ ਰਹੇਗੀ। ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਦੱਸਿਆ ਕਿ ਤਲਵਾੜਾ ਵਿਖੇ 3 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ। 

ਉਨ੍ਹਾਂ ਦੱਸਿਆ ਕਿ ਸੀਵਰੇਜ਼ ਪ੍ਰੋਜੈਕਟ ਦਾ ਕੰਮ ਪ੍ਰਗਤੀ ਅਧੀਨ ਹੈ ਅਤੇ ਜਲਦ ਹੀ ਵਾਟਰ ਸਪਲਾਈ ਦਾ ਕੰਮ ਵੀ ਸ਼ੁਰੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੇ ਚੁਣੇ ਨੁਮਾਇੰਦਿਆਂ ਅਤੇ ਲੋਕਾਂ ਦੀ ਮੰਗ ਅਨੁਸਾਰ ਇਲਾਕੇ ਵਿਚ ਹਰ ਲੋੜੀਂਦਾ ਵਿਕਾਸ ਕਾਰਜ ਕਰਵਾਇਆ ਜਾਵੇਗਾ।

ਇਸ ਮੌਕੇ ਹਲਕਾ ਟਾਂਡਾ ਤੋਂ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਬਿੰਦਰ ਸਿੰਘ ਪਾਬਲਾ, ਕੌਂਸਲਰ ਆਸ਼ੂ ਅਰੋੜਾ, ਪ੍ਰਦੀਪ ਸ਼ਰਫੀ, ਜੋਗਿੰਦਰ ਪਾਲ, ਕਲਾਵਤੀ, ਅਕੁੰਸ਼ ਸੂਦ, ਪ੍ਰਿੰਸ ਗਿੱਲ ਆਦਿ ਵੀ ਮੌਜੂਦ ਸਨ।

 

Tags: Dr Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Karambir Singh Ghuman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD