Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਸਰਵਜੀਤ ਕੌਰ ਮਾਣੂੰਕੇ ਬੱਸ ਸਟੈਂਡ ਦਾ ਨਿਰੀਖਣ ਕਰਦੇ ਹੋਏ

ਅਧਿਕਾਰੀਆਂ ਨੂੰ ਸਹੂਲਤਾਂ ਅਤੇ ਟ੍ਰੈਫਿਕ ਪ੍ਰਬੰਧਨ ਵਿੱਚ ਸੁਧਾਰ ਕਰਨ ਦੇ ਨਿਰਦੇਸ਼ ਦਿੱਤੇ

Saravjit Kaur Manuke, AAP, Aam Aadmi Party, Aam Aadmi Party Punjab, AAP Punjab, Jagraon

Web Admin

Web Admin

5 Dariya News

ਜਗਰਾਉਂ , 02 Apr 2025

Last updated on: Apr 02, 2025, 16:25 IST

ਅੱਜ ਜਗਰਾਉਂ ਦੇ ਬੱਸ ਅੱਡੇ ਵਿੱਚ ਆਮ ਲੋਕਾਂ ਦੇ ਚਿਹਰੇ ਤੇ ਖੁਸ਼ੀ ਦਾ ਜ਼ਲੌਅ ਉਸ ਵੇਲੇ ਵੇਖਣ ਨੂੰ ਮਿਲਿਆ, ਜਦੋਂ ਇੱਕ ਮੌਜੂਦਾ ਵਿਧਾਇਕ ਆਮ ਲੋਕਾਂ ਦੀ ਤਰ੍ਹਾਂ ਖੁਦ ਉਹਨਾਂ ਕੋਲ ਪਹੁੰਚਕੇ 'ਤੇ ਬੱਸ ਅੱਡੇ ਵਿੱਚ ਖੜਕੇ ਦੁੱਖ ਸੁਣ ਰਿਹਾ ਸੀ। ਇਹ ਵਿਧਾਇਕ ਸਨ, ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ, ਜੋ ਜਗਰਾਉਂ ਦੇ ਬੱਸ ਅੱਡੇ ਵਿੱਚ ਬੱਸਾਂ ਨਾ ਜਾਣ ਕਾਰਨ ਸਵਾਰੀਆਂ ਨੂੰ ਰੋਜ਼ਾਨਾਂ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਵਿਧਾਨ ਸਭਾ ਵਿੱਚ ਮੁੱਦਾ ਉਠਾਉਣ ਤੋਂ ਬਾਅਦ ਬੱਸ ਅੱਡੇ ਦਾ ਦੌਰਾ ਕਰਨ ਲਈ ਵਿਸ਼ੇਸ਼ ਤੌਰਤੇ ਆਏ ਸਨ। 

ਇਸ ਮੌਕੇ ਉਹਨਾਂ ਦੇ ਨਾਲ ਆਪ ਆਗੂ ਪ੍ਰੋਫੈਸਰ ਸੁਖਵਿੰਦਰ ਸਿੰਘ ਵੀ ਹਾਜ਼ਰ ਸਨ। ਵਿਧਾਇਕਾ ਮਾਣੂੰਕੇ ਨੇ ਮੌਕੇ ਤੇ ਹੀ ਪੰਜਾਬ ਰੋਡਵੇਜ਼ ਜਗਰਾਉਂ ਦੇ ਜਨਰਲ ਮੈਨੇਜਰ ਜੁਗਰਾਜ ਸਿੰਘ ਤੂਰ ਅਤੇ ਹੋਰ ਅਧਿਕਾਰੀਆਂ ਨੂੰ ਵੀ ਮੌਕੇ ਤੇ ਹੀ ਬੱਸ ਅੱਡੇ ਵਿੱਚ ਬੁਲਾ ਲਿਆ ਅਤੇ ਬੱਸ ਅੱਡੇ ਅੰਦਰ ਸਵਾਰੀਆਂ ਲਈ ਬੈਠਣ ਦਾ ਪ੍ਰਬੰਧ, ਪੀਣ ਲਈ ਪਾਣੀ ਅਤੇ ਦੁਕਾਨਾਂ ਦੀ ਸਫਾਈ ਆਦਿ ਨੂੰ ਚੈਕ ਕੀਤਾ ਅਤੇ ਕੁੱਝ ਥਾਵਾਂ ਉਪਰ ਪਾਈਆਂ ਗਈਆਂ ਊਣਤਾਈਆਂ ਅਤੇ ਬਾਥਰੂਮਾਂ ਆਦਿ ਦੀ ਸਫ਼ਾਈ ਲਈ ਹਦਾਇਤਾਂ ਜਾਰੀ ਕੀਤੀਆਂ। 

ਬੱਸ ਅੱਡੇ ਦਾ ਨਿਰੀਖਣ ਕਰਦਿਆਂ ਵਿਧਾਇਕਾ ਮਾਣੂੰਕੇ ਨੇ ਅਧਿਕਾਰੀਆਂ ਨੂੰ ਆਖਿਆ ਕਿ  ਸ਼ਹਿਰ ਦੇ ਪ੍ਰਮੁੱਖ ਚੌਂਕ ਵਿੱਚ ਖੜਦੇ ਆਟੋ ਟੈਂਪੂ ਆਦਿ ਦੇ ਖੜਨ ਲਈ ਢੁਕਵੀਂ ਜਗ੍ਹਾ ਦਾ ਪ੍ਰਬੰਧ ਕੀਤਾ ਜਾਵੇ, ਤਾਂ ਜੋ ਸ਼ਹਿਰ ਦੇ ਮੇਨ ਚੌਂਕ ਵਿੱਚੋਂ ਟ੍ਰੈਫਿਕ ਕੰਟਰੋਲ ਹੋ ਸਕੇ ਅਤੇ ਆਟੋ ਚਾਲਕਾਂ ਲਈ ਅਧਿਕਾਰਤ ਜਗ੍ਹਾ ਨਿਸ਼ਚਿਤ ਹੋਣ ਨਾਲ ਉਹਨਾਂ ਦੀ ਸਮੱਸਿਆ ਦਾ ਹੱਲ ਹੋ ਸਕੇ। 

ਵਿਧਾਇਕਾ ਮਾਣੂੰਕੇ ਨੇ ਟ੍ਰੈਫਿਕ ਪੁਲਿਸ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਆਖਿਆ ਕਿ ਬੱਸ ਅੱਡੇ ਤੋਂ ਬਾਹਰ ਖੜਨ ਵਾਲੀਆਂ ਬੱਸਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਅਤੇ ਸਵਾਰੀਆਂ ਨੂੰ ਬੱਸ ਅੱਡੇ ਦੇ ਅੰਦਰੋਂ ਹੀ ਬੱਸਾਂ ਵਿੱਚ ਚੜ੍ਹਨ ਲਈ ਪ੍ਰੇਰਿਤ ਕੀਤਾ ਜਾਵੇ। 

ਵਿਧਾਇਕਾ ਮਾਣੂੰਕੇ ਵੱਲੋਂ ਪੰਜਾਬ ਰੋਡਵੇਜ਼ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਬੱਸ ਅੱਡੇ ਦੇ ਆਲੇ-ਦੁਆਲੇ ਝੁੱਗੀਨੁਮਾਂ ਦੁਕਾਨਾਂ ਲਾਈ ਬੈਠੇ ਦੁਕਾਨਦਾਰਾਂ ਦਾ ਪੱਕਾ ਹੱਲ ਕਰਨ ਲਈ ਅੱਡੇ ਦੀ ਖਾਲੀ ਜਗ੍ਹਾ ਵਿੱਚ ਨਵੀਆਂ ਦੁਕਾਨਾਂ ਬਨਾਉਣ ਲਈ ਪ੍ਰਪੋਜ਼ਲ ਤਿਆਰ ਕੀਤੀ ਜਾਵੇ, ਤਾਂ ਜੋ ਦੁਕਾਨਦਾਰਾਂ ਦਾ ਪੱਕਾ ਹੱਲ ਕੀਤਾ ਜਾ ਸਕੇ ਅਤੇ ਇਸ ਨਾਲ ਬੱਸ ਅੱਡੇ ਦੇ ਆਲੇ-ਦੁਆਲੇ ਤੇ ਮੁੱਖ ਚੌਂਕ ਦੀ ਸੁੰਦਰਤਾ ਵਿੱਚ ਵੀ ਵਾਧਾ ਹੋ ਸਕੇਗਾ। 

ਇਸ 'ਤੇ ਜੀ.ਰੋਡਵੇਜ਼ ਜਗਰਾਉਂ ਦੇ ਦੱਸਿਆ ਕਿ ਜ਼ਲਦੀ ਹੀ ਪੀ.ਡਬਲਿਯੂ.ਡੀ. ਵਿਭਾਗ ਦੇ ਅਧਿਕਾਰੀਆਂ ਨਾਲ ਰਾਬਤਾ ਕਰਕੇ ਨਵੀਆਂ ਦੁਕਾਨਾਂ ਲਈ ਜਗ੍ਹਾ ਦੀ ਮਿਣਤੀ ਕਰਵਾਕੇ ਐਸਟੀਮੇਟ ਬਣਾਉਣ ਉਪਰੰਤ ਤਜਵੀਜ਼ ਪੇਸ਼ ਕਰ ਦਿੱਤੀ ਜਾਵੇਗੀ। ਜੀ.ਐਮ.ਰੋਡਵੇਜ਼ ਵੱਲੋਂ ਵਿਧਾਇਕਾ ਮਾਣੂੰਕੇ ਦਾ ਸਨਮਾਨ : ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਵੱਲੋਂ ਜਗਰਾਉਂ ਦੇ ਬੱਸ ਅੱਡੇ ਵਿੱਚ ਬੱਸਾਂ ਨਾ ਜਾਣ ਕਾਰਨ ਸਵਾਰੀਆਂ ਨੂੰ ਰੋਜ਼ਾਨਾਂ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਪੰਜਾਬ ਵਿਧਾਨ ਸਭਾ ਵਿੱਚ ਮੁੱਦਾ ਉਠਾਕੇ ਹੱਲ ਕਰਵਾਉਣ ਲਈ ਧੰਨਵਾਦ ਕਰਦੇ ਹੋਏ ਪੰਜਾਬ ਰੋਡਵੇਜ਼ ਜਗਰਾਉਂ ਦੇ ਜੀ.ਐਮ. ਜੁਗਰਾਜ ਸਿੰਘ ਤੂਰ ਅਤੇ ਰੋਡਵੇਜ਼ ਦੇ ਸਟਾਫ਼ ਵੱਲੋਂ ਵਿਸ਼ੇਸ਼ ਤੌਰਤੇ ਵਿਧਾਇਕਾ ਮਾਣੂੰਕੇ ਅਤੇ ਪ੍ਰੋਫੈਸਰ ਸੁਖਵਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। 

ਜੀ.ਐਮ. ਰੋਡਵੇਜ਼ ਤੂਰ ਨੇ ਆਖਿਆ ਕਿ ਬੱਸਾਂ ਜਗਰਾਉਂ ਦੇ ਬੱਸ ਅੱਡੇ ਤੋਂ ਬਾਹਰ ਖੜਨ ਨਾਲ ਜਿੱਥੇ ਸਵਾਰੀਆਂ ਨੂੰ ਧੁੱਪ ਵਿੱਚ ਭੱਜ-ਨੱਠ ਕਰਕੇ ਬੱਸ ਲੈਣੀ ਪੈਂਦੀ ਸੀ, ਉਥੇ ਜਗਰਾਉਂ ਦੇ ਮੇਨ ਚੌਂਕ ਵਿੱਚ ਟ੍ਰੈਫਿਕ ਦੀ ਵੀ ਸਮੱਸਿਆ ਬਣੀ ਰਹਿੰਦੀ ਸੀ। ਇਸ ਤੋਂ ਇਲਾਵਾ ਬੱਸ ਅੱਡੇ ਵਿੱਚ ਬੱਸਾਂ ਨਾ ਆਉਣ ਕਾਰਨ ਰੋਡਵੇਜ਼ ਦਾ ਭਾਰੀ ਵਿੱਤੀ ਨੁਕਸਾਨ ਹੁੰਦਾ ਸੀ ਅਤੇ ਸਵਾਰੀਆਂ ਤੇ ਆਮ ਲੋਕਾਂ ਦੀ ਖੱਜਲ-ਖੁਆਰੀ ਹੁੰਦੀ ਸੀ। 

ਵਿਧਾਇਕਾ ਮਾਣੂੰਕੇ ਵੱਲੋਂ ਇਹ ਮੁੱਦਾ ਵਿਧਾਨ ਸਭਾ ਦੇ ਇਜ਼ਲਾਸ ਦੌਰਾਨ ਉਠਾਕੇ ਜਿੱਥੇ ਆਮ ਲੋਕਾਂ ਦਾ ਵੱਡਾ ਮਸਲਾ ਹੱਲ ਕਰਵਾਇਆ ਹੈ, ਉਥੇ ਹੀ ਰੋਡਵੇਜ਼ ਨੂੰ ਵਿੱਤੀ ਲਾਭ ਹੋਣ ਦੇ ਨਾਲ-ਨਾਲ ਬੱਸ ਅੱਡੇ ਦੀ ਰੌਣਕ ਵਿੱਚ ਵੀ ਵਾਧਾ ਹੋਇਆ ਹੈ। ਉਹਨਾਂ ਵਿਧਾਇਕਾ ਮਾਣੂੰਕੇ ਦੇ ਇਹਨਾਂ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਰੇਸ਼ ਕੁਮਾਰ ਸਟੈਨੋਂ, ਮਨਿੰਦਰਜੀਤ ਸਿੰਘ ਕੈਲੇ, ਕੁਲਦੀਪ ਸਿੰਘ, ਕਮਲਜੀਤ ਕੌਰ, ਕਿਰਨਦੀਪ ਕੌਰ, ਸ਼ੈਲੀ ਜਿੰਦਲ, ਮਨਿੰਦਰ ਕੁਮਾਰ, ਗੁਰਦੀਪ ਸਿੰਘ, ਹਰਪ੍ਰੀਤ ਕੌਰ, ਆਪ ਆਗੂ ਮਿੰਟੂ ਮਾਣੂੰਕੇ, ਪ੍ਰਦੀਪ ਸਿੰਘ ਮਾਣੂੰਕੇ, ਮਨਪ੍ਰੀਤ ਸਿੰਘ ਮਾਣੂੰਕੇ ਆਦਿ ਵੀ ਹਾਜ਼ਰ ਸਨ।

 

Tags: Saravjit Kaur Manuke , AAP , Aam Aadmi Party , Aam Aadmi Party Punjab , AAP Punjab , Jagraon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD