Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਸਿਟ ਨੇ ਕਰਨਲ ਬਾਠ ਮਾਮਲੇ ਦੀ ਵਿਧੀਵਤ ਢੰਗ ਨਾਲ ਜਾਂਚ ਅੱਗੇ ਵਧਾਈ

Punjab Admin, A S Rai, ADGP A S Rai, Police, Punjab Police, Patiala

Web Admin

Web Admin

5 Dariya News

ਪਟਿਆਲਾ , 02 Apr 2025

Last updated on: Apr 02, 2025, 16:55 IST

ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਹੋਈ ਕੁੱਟਮਾਰ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਅੱਜ ਜਾਂਚ ਨੂੰ ਵਿਧੀਵਤ ਢੰਗ ਨਾਲ ਹੋਰ ਅੱਗੇ ਵਧਾਉਂਦਿਆਂ ਕੇਸ ਨਾਲ ਸਬੰਧਤ ਸਿਵਲ ਲਾਈਨ ਥਾਣੇ ਦੇ ਛੇ ਪੁਲਿਸ ਮੁਲਾਜ਼ਮਾਂ ਜਿਨ੍ਹਾਂ ਦੇ ਥਾਣਾ ਖੇਤਰ ’ਚ ਇਹ ਘਟਨਾ ਵਾਪਰੀ ਉਨ੍ਹਾਂ ਦੇ ਬਿਆਨ ਅੱਜ ਇਥੇ ਸਰਕਟ ਹਾਊਸ ਵਿਖੇ ਕਲਮਬੱਧ ਕੀਤੇ ਗਏ। ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਏ.ਡੀ.ਜੀ.ਪੀ. ਸ. ਏ.ਐਸ. ਰਾਏ ਦੇ ਨਾਲ ਸਿਟ ਮੈਂਬਰ ਐਸ.ਐਸ.ਪੀ. ਹੁਸ਼ਿਆਰਪੁਰ ਸੰਦੀਪ ਮਲਿਕ, ਐਸ.ਪੀ. ਐਸ.ਏ.ਐਸ ਨਗਰ ਮਨਪ੍ਰੀਤ ਸਿੰਘ ਅਤੇ ਡੀ.ਐਸ.ਪੀ ਬਾਘਾਪੁਰਾਣਾ ਦਲਬੀਰ ਸਿੰਘ ਸਿੱਧੂ ਵੱਲੋਂ ਕਰੀਬ ਤਿੰਨ ਘੰਟੇ ਤੱਕ ਕੇਸ ਨਾਲ ਸਬੰਧਤ ਮੁਲਾਜ਼ਮਾਂ ਦੇ ਬਿਆਨ ਦਰਜ਼ ਕੀਤੇ ਗਏ।

ਇਸ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਏ.ਡੀ.ਜੀ.ਪੀ. ਸ. ਏ.ਐਸ.ਰਾਏ ਨੇ ਦੱਸਿਆ ਕਿ ਸਿਟ ਵੱਲੋਂ 31 ਮਾਰਚ ਨੂੰ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ ਗਿਆ ਸੀ ਅਤੇ ਦਸਤਾਵੇਜ਼ੀ ਸਬੂਤ ਇਕੱਠੇ ਕੀਤੇ ਗਏ ਸਨ, ਜਿਨ੍ਹਾਂ ਨੂੰ ਬੀਤੇ ਦਿਨ ਭਾਰਤ ਸਰਕਾਰ ਦੀ ਸੈਂਟਰਲ ਫੋਰੈਂਸਿਕ ਸਾਇੰਸ ਲੈਬਾਰਟਰੀ ਵਿਖੇ ਜਮ੍ਹਾਂ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਸਿਟ ਦੀ ਮੀਟਿੰਗ ਦੌਰਾਨ ਇਸ ਕੇਸ ਨਾਲ ਸਬੰਧਤ ਸਿਵਲ ਲਾਈਨ ਥਾਣੇ ਦੇ ਛੇ ਪੁਲਿਸ ਮੁਲਾਜ਼ਮਾਂ ਦੇ ਬਿਆਨ ਕਲਮਬੱਧ ਕੀਤੇ ਗਏ ਹਨ ਤੇ ਇਸ ਨਾਲ ਹੁਣ ਸਿਟ ਕੋਲ ਬਿਆਨ ਤੇ ਦਸਤਾਵੇਜ਼ੀ ਸਬੂਤ ਹੋਣ ਨਾਲ ਜਾਂਚ ਵਿਧੀਵਤ ਢੰਗ ਨਾਲ ਸ਼ੁਰੂ ਹੋ ਗਈ ਹੈ। 

ਉਨ੍ਹਾਂ ਕਿਹਾ ਕਿ ਹੁਣ ਸਿਟ ਵੱਲੋਂ ਬਹੁਤ ਜਲਦ ਕੇਸ ਨੂੰ ਨਤੀਜੇ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸ. ਏ.ਐਸ. ਰਾਏ ਨੇ ਕਿਹਾ ਕਿ 31 ਮਾਰਚ ਨੂੰ ਸਿਟ ਵੱਲੋਂ ਇਸ ਕੇਸ ਨਾਲ ਸਬੰਧਤ ਸੂਚਨਾ ਦੇਣ ਲਈ ਫ਼ੋਨ ਨੰਬਰ 75083 00342 ਜਾਰੀ ਕੀਤਾ ਗਿਆ ਸੀ, ਜਿਸ ’ਤੇ 30 ਦੇ ਕਰੀਬ ਕਾਲਾਂ ਆਈਆਂ ਹਨ, ਪਰ ਉਨ੍ਹਾਂ ਕਾਲਾਂ ਰਾਹੀਂ ਕਿਸੇ ਨੇ ਵੀ ਸਬੂਤ ਪੇਸ਼ ਨਹੀਂ ਕੀਤਾ ਸਗੋਂ ਆਪਣੇ ਵਿਚਾਰ ਪੇਸ਼ ਕੀਤੇ ਹਨ। 

ਉਨ੍ਹਾਂ ਕਿਹਾ ਕਿ ਸਿਟ ਵੱਲੋਂ ਇਸ ਕੇਸ ਨਾਲ ਸਬੰਧਤ ਹੋਰਨਾਂ ਨੂੰ ਵੀ ਪੁੱਛਗਿੱਛ ਲਈ ਵੀ ਬੁਲਾਇਆ ਜਾਵੇਗਾ। ਏ.ਐਸ.ਰਾਏ ਨੇ ਦੱਸਿਆ ਕਿ ਸਿਟ ਵੱਲੋਂ ਘਟਨਾ ਦੀ ਟਾਈਮ ਲਾਈਨ ਬਣਾਈ ਗਈ ਹੈ ਤੇ ਜਿਥੇ-ਜਿਥੇ ਫਰਕ ਪਾਇਆ ਗਿਆ ਹੈ, ਉਨ੍ਹਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ। 

ਇੱਕ ਸਵਾਲ ਦੇ ਜਵਾਬ ਵਿੱਚ ਏ.ਡੀ.ਜੀ.ਪੀ ਰਾਏ ਨੇ ਕਿਹਾ ਕਿ ਕਰਨਲ ਬਾਠ ਵੱਲੋਂ ਦਰਜ ਕਰਵਾਏ ਐਫਆਈਆਰ ਵਿਚਲੇ ਬਿਆਨਾਂ ਨੂੰ ਵੀ ਵਾਚਿਆ ਜਾ ਰਿਹਾ ਹੈ ਅਤੇ ਜੇਕਰ ਕਰਨਲ ਬਾਠ ਵੱਲੋਂ ਇਸ ਸਬੰਧੀ ਹੋਰ ਕੋਈ ਬਿਆਨ ਜਾਂ ਨੁਕਤਾ ਸਾਂਝਾ ਕਰਨਾ ਹੈ ਤਾਂ ਉਹ ਕਦੇ ਵੀ ਸਿਟ ਕੋਲ ਆਪਣਾ ਪੱਖ ਪੇਸ਼ ਕਰ ਸਕਦੇ ਹਨ।

 

Tags: Punjab Admin , A S Rai , ADGP A S Rai , Police , Punjab Police , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD