Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਸਿਹਤ ਵਿਭਾਗ ਅੰਮ੍ਰਿਤਸਰ ਨੂੰ ਐਬੂਲੈਂਸ ਕੀਤੀ ਭੇਂਟ

Health, Civil Surgeon Amritsar, Amritsar

Web Admin

Web Admin

5 Dariya News

ਅੰਮ੍ਰਿਤਸਰ , 02 Apr 2025

Last updated on: Apr 02, 2025, 17:31 IST

ਮੈਂਬਰ ਪਾਰਲੀਮੈਂਟ ਰਾਜ ਸਭਾ ਸ਼੍ਰੀ ਸੰਜੀਵ ਅਰੋੜਾ ਵੱਲੋਂ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਇੱਕ ਐਂਬੂਲੈਂਸ ਭੇਂਟ ਕੀਤੀ ਗਈ। ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਸਿਵਿਲ ਸਰਜਨ ਡਾ ਕਿਰਨਦੀਪ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਦੇ ਸਹਿਯੋਗ ਨਾਲ ਇਹ ਐਬੂਲੈਂਸ ਮੈਂਬਰ ਪਾਰਲੀਮੈਂਟ ਰਾਜ ਸਭਾ ਸ਼੍ਰੀ ਸੰਜੀਵ ਅਰੋੜਾ ਵੱਲੋਂ ਸਿਵਲ ਹਸਪਤਾਲ ਅੰਮ੍ਰਿਤਸਰ ਲਈ ਭੇਂਟ ਕੀਤੀ ਗਈ ਹੈ। 

ਉਹਨਾਂ ਦੱਸਿਆ ਕਿ  ਲਗਭਗ ਦੋ ਮਹੀਨੇ ਪਹਿਲਾਂ ਮਾਨਯੋਗ ਮੈਂਬਰ ਪਾਰਲੀਮੈਂਟ ਸ੍ਰੀ ਸੰਜੀਵ ਅਰੋੜਾ ਵੱਲੋਂ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਦੌਰਾ ਕੀਤਾ ਗਿਆ ਸੀ, ਉਸ ਦੌਰਾਨ ਉਹਨਾਂ ਨੇ ਇਹ ਵਾਅਦਾ ਕੀਤਾ ਸੀ ਕਿ ਉਹ ਸਿਵਲ ਹਸਪਤਾਲ ਅੰਮ੍ਰਿਤਸਰ ਨੂੰ ਐਮਬੂਲੈਂਸ ਅਤੇ ਹੋਰ ਜਰੂਰੀ ਚੀਜ਼ਾਂ ਮੁਹਈਆ ਕਰਵਾਉਣਗੇ, ਸੋ ਅੱਜ ਉਹਨਾਂ ਵੱਲੋਂ ਇੱਕ ਐਮਬੂਲੈਂਸ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਲੋਕ ਸੇਵਾ ਲਈ ਅਰਪਣ ਕੀਤੀ ਗਈ ਹੈ। 

ਉਹਨਾਂ ਆਖਿਆ ਕਿ ਇਸ ਐਬੂਲੈਂਸ ਨਾਲ ਐਮਰਜੰਸੀ ਦੌਰਾਨ ਮਰੀਜ਼ਾਂ ਨੂੰ ਸ਼ਿਫਟ ਕਰਨ ਵਿੱਚ ਆਸਾਨੀ ਹੋਵੇਗੀ ਅਤੇ ਕੀਮਤੀ ਜਾਨਾਂ ਬਚਾਈਆਂ ਜਾ ਸਕਣਗੀਆਂ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ ਸਵਰਨਜੀਤ ਧਵਨ, ਡਾ ਰਸ਼ਮੀ ਵਿਜ, ਜਿਲਾ ਐਮਆਈਓ ਅਮਰਦੀਪ ਸਿੰਘ, ਜਿਲਾ ਅਕਾਊਂਟ ਅਫਸਰ ਮਲਵਿੰਦਰ ਸਿੰਘ, ਮੇਟਰਨ ਰਾਜ ਕੌਰ, ਕੈਸ਼ੀਅਰ ਨਵਦੀਪ ਸਿੰਘ, ਫੋਰਮੈਨ ਹਰਪਾਲ ਸਿੰਘ, ਰਸ਼ਪਾਲ ਸਿੰਘ ਅਤੇ ਸਮੂਹ ਸਟਾਫ ਹਾਜਰ ਸਨ।

 

Tags: Health , Civil Surgeon Amritsar , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD