Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Vigilance Bureau, Crime News Punjab, Punjab Police, Police, Crime News, Patiala  Police, Patiala

Web Admin

Web Admin

5 Dariya News

ਪਟਿਆਲਾ , 02 Apr 2025

Last updated on: Apr 02, 2025, 18:48 IST

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਿਆਲਾ ਵਿੱਚ ਪੀ.ਐਸ.ਪੀ.ਸੀ.ਐਲ. ਦੇ ਉੱਤਰੀ ਡਵੀਜ਼ਨ ਵਿਖੇ ਤਾਇਨਾਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਲਾਈਨਮੈਨ ਅਤੇ ਪਿੰਡ ਝਿੱਲ, ਜ਼ਿਲ੍ਹਾ ਪਟਿਆਲਾ ਦੇ ਵਸਨੀਕ ਜਸਵੀਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੀ.ਐਸ.ਪੀ.ਸੀ.ਐਲ. ਮੁਲਾਜ਼ਮ ਨੂੰ ਪਟਿਆਲਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਜਸਵੀਰ ਸਿੰਘ ਵੱਲੋਂ ਸ਼ਿਕਾਇਤਕਰਤਾ ਦੇ ਘਰ ਨਵਾਂ ਘਰੇਲੂ ਬਿਜਲੀ ਮੀਟਰ ਲਗਾਉਣ ਬਦਲੇ ਰਿਸ਼ਵਤ ਦੀ ਮੰਗ ਕਰਨ ਉਪਰੰਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ। ਬੁਲਾਰੇ ਨੇ ਦੱਸਿਆ ਕਿ ਉਸਦੀ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। 

ਵਿਜੀਲੈਂਸ ਬਿਊਰੋ ਦੇ ਮੁਲਾਜ਼ਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹੋਰਨਾਂ ਵਿਅਕਤੀਆਂ ਦੀ ਭੂਮਿਕਾ ਬਾਰੇ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Patiala Police , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD